Sunday, May 19, 2024

ਵਾਹਿਗੁਰੂ

spot_img
spot_img

ਪੰਜਾਬ ਨੂੰ ਬਣਾਵਾਂਗੇ ਦੇਸ਼ ਦਾ ਸਭ ਤੋਂ ਸੁਰੱਖ਼ਿਅਤ ਰਾਜ, ‘ਆਪ’ ਦੇਵੇਗੀ ਇਮਾਨਦਾਰ ਸਰਕਾਰ: ਭਗਵੰਤ ਮਾਨ

- Advertisement -

ਯੈੱਸ ਪੰਜਾਬ
ਚੰਡੀਗੜ, 26 ਜਨਵਰੀ, 2022 –
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ, ਸੰਸਦ ਮੈਂਬਰ ਅਤੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਪੰਜਾਬ ਦੀ ਅੰਦਰੂਨੀ ਸੁਰੱਖਿਆ,ਅਮਨ ਸ਼ਾਂਤੀ ਅਤੇ ਭਾਈਚਾਰਾ ਆਮ ਆਦਮੀ ਪਾਰਟੀ ਸਰਕਾਰ ਦੀ ਸਭ ਤੋਂ ਪਹਿਲੀ ਪ੍ਰਾਥਮਿਕਤਾ ਅਤੇ ਜ਼ਿੰਮੇਵਾਰੀ ਹੋਵੇਗੀ ਅਤੇ ਪੰਜਾਬ ਨੂੰ ਦੇਸ਼ ਦਾ ਸਭ ਤੋਂ ਸੁਰੱਖਿਅਤ ਸੂਬਾ ਬਣਾਵਾਂਗੇ।

ਮਾਨ ਨੇ ਕਿਹਾ ਕਿ ਪੰਜਾਬ ਪੁਲੀਸ ਸੂਬੇ ਦੀ ਅੰਦਰੂਨੀ ਸੁਰੱਖਿਆ ਕਰਨ ਦੇ ਕਾਬਲ ਹੈ, ਇਸ ਲਈ ਪੰਜਾਬ ਪੁਲੀਸ ਨੂੰ ਪੂਰੀ ਖੁੱਲ (ਫਰੀ ਹੈਂਡ) ਦਿੱਤੀ ਜਾਵੇਗੀ ਅਤੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ‘ਡਰੱਗ ਟਾਸਕ ਫੋਰਸ’ ਬਣਾਈ ਜਾਵੇਗੀ।

ਬੁੱਧਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿਖੇ ਇੱਕ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ, ‘‘ਪੰਜਾਬ ਸਰਹੱਦੀ ਸੂਬਾ ਹੈ। ਸਰਹੱਦ ਪਾਰ ਤੋਂ ਡਰੋਨ ਆਉਂਦੇ ਹਨ ਅਤੇ ਦੇਸ਼ ਵਿਰੋਧੀ ਤਾਕਤਾਂ ਸੂਬੇ ਦੀ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਭੰਗ ਕਰਨ ’ਚ ਲੱਗੀਆਂ ਰਹਿੰਦੀਆਂ ਹਨ। ਬੇਅਦਬੀਆਂ ਅਤੇ ਬੰਬ ਧਮਾਕੇ ਇਸੇ ਕੜੀ ਵਿੱਚ ਹਨ। ਪਰ ਪੰਜਾਬੀਆਂ ਦੀ ਫ਼ਿਦਰਤ ਹੈ ਕਿ ਉਹ ਆਪਣੀ ਭਾਈਚਾਰਕ ਸਾਂਝ ਨਹੀਂ ਤੋੜਦੇ।’’

ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਕੋਲ ਪੰਜਾਬ ਦੀ ਅੰਦਰੂਨੀ ਸੁਰੱਖਿਆ ਲਈ ‘ਰੋਡ ਮੈਪ’ ਤਿਆਰ ਹੈ। ਪੰਜਾਬ ਵਿੱਚ ਬਣਨ ਵਾਲੀ ਆਮ ਆਦਮੀ ਪਾਰਟੀ ਸਰਕਾਰ ਸੂਬੇ ਦੀ ਅਰੰਦਰੂਨੀ ਸੁਰੱਖਿਆ ਅਤੇ ਅਮਨ ਸ਼ਾਂਤੀ ਨੂੰ ਕਾਇਮ ਰੱਖਣ ਲਈ ਜ਼ਿੰਮੇਵਾਰ ਹੋਵੇਗੀ।

ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੀ ਅੰਦਰੂਨੀ ਸੁਰੱਖਿਆ ਸੂਬਾ ਸਰਕਾਰ ਦੀ ਜ਼ਿੰਮੇਵਾਰੀ ਹੁੰਦੀ ਹੈ ਅਤੇ ਪੰਜਾਬ ਪੁਲੀਸ ਸੂਬੇ ਦੀ ਅੰਦਰੂਨੀ ਸੁਰੱਖਿਆ ਕਰਨ ਅਤੇ ਹੋਰ ਗੈਰ ਕਾਨੂੰਨੀ ਗਤੀਵਿਧੀਆਂ ਰੋਕਣ ਦੇ ਕਾਬਲ ਹੈ, ਪਰ ਕਾਂਗਰਸ, ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਵੇਲੇ ਪੁਲੀਸ ਪ੍ਰਸ਼ਾਸਨ ਵਿੱਚ ਰਾਜਨੀਤਿਕ ਦਖਲਅੰਦਾਜ਼ੀ ਭਾਰੂ ਰਹਿੰਦੀ ਹੈ। ਇਸ ਕਰਕੇ ਪੰਜਾਬ ਪੁਲੀਸ ਦੇ ਅਧਿਕਾਰੀ ਅਤੇ ਜਵਾਨ ਆਜ਼ਾਦ ਤਰੀਕੇ ਨਾਲ ਕੰਮ ਨਹੀਂ ਕਰ ਸਕਦੇ।

ਕਾਂਗਰਸ ਸਰਕਾਰ ਦੀ ਅਲੋਚਨਾ ਕਰਦਿਆਂ ਮਾਨ ਨੇ ਕਿਹਾ ਕਿ ਇਸ ਨੇ ਸਰਕਾਰ ਚਾਰ ਡੀ.ਜੀ.ਪੀ ਬਦਲੇ ਹਨ, ਜਿਸ ਕਰਕੇ ਪੁਲੀਸ ਅਧਿਕਾਰੀ ਕੋਈ ਫ਼ੈਸਲਾ ਹੀ ਨਹੀਂ ਲੈ ਸਕਦੇ। ਉਨਾਂ ਦੋਸ਼ ਲਾਇਆ ਕਿ ਕਾਂਗਰਸ ਅਤੇ ਅਕਾਲੀ ਦਲ ਸਰਕਾਰ ਵੇਲੇ ਬੇਅਦਬੀਆਂ ਹੋਈਆਂ, ਔਰਤਾਂ ਨਾਲ ਛੇੜਛਾੜ ਦੇ ਮਾਮਲੇ ਵਧੇ, ਗੈਂਗਵਾਰ ਅਤੇ ਲੁੱਟਾਂ ਖੋਹਾਂ ਹੁੰਦੀਆਂ ਰਹੀਆਂ, ਕਿਉਂਕਿ ਪੰਜਾਬ ਪੁਲੀਸ ਨੂੰ ਆਜ਼ਾਦ ਤਰੀਕੇ ਨਾਲ ਕੰਮ ਨਹੀਂ ਕਰਨ ਦਿੱਤਾ ਜਾਦਾ। ਮੰਤਰੀਆਂ ਅਤੇ ਵਿਧਾਇਕਾਂ ਦੀ ਪੁਲੀਸ ਦੇ ਕੰਮਾਂ ਵਿੱਚ ਦਖ਼ਲਅੰਦਾਜ਼ੀ ਬਹੁਤ ਜਿਆਦਾ ਹੁੰਦੀ ਹੈ।

‘ਆਪ’ ਆਗੂ ਨੇ ਕਿਹਾ ਕਿ ਆਮ ਦੋਸ਼ ਲੱਗਦੇ ਰਹਿੰਦੇ ਹਨ, ‘‘ ਕਾਂਗਰਸ ਅਤੇ ਅਕਾਲੀ ਦਲ ਦੀਆਂ ਸਰਕਾਰਾਂ ਵਿੱਚ ਐਸ.ਐਸ.ਪੀ ਅਤੇ ਐਸ.ਪੀ ਦੀਆਂ ਨਿਯੁਕਤੀਆਂ ਪੈਸੇ ਲੈ ਕੀਤੀਆਂ ਜਾਂਦੀਆਂ ਹਨ, ਜਦੋਂ ਅਧਿਕਾਰੀ ਪੈਸੇ ਦੇ ਕੇ ਲੱਗਦੇ ਹਨ ਤਾਂ ਉਹ ਪਹਿਲਾਂ ਪੈਸੇ ਇੱਕਠੇ ਕਰਦੇ ਹਨ ਕਿਉਂਕਿ ਉਨਾਂ ਪੈਸੇ ਉਪਰ ਤੱਕ ਪਹੁੰਚਾਉਣੇ ਹੁੰਦੇ ਹਨ। ਇਸ ਕਾਰਨ ਪੁਲੀਸ ਅਧਿਕਾਰੀ ਗਲਤ ਅਨਸਰਾਂ ਬਚਾਉਂਦੇ ਹਨ।

ਮਾਨ ਨੇ ਕਿਹਾ ਕਿ ਜਦੋਂ ਚੋਣਾ ਹੁੰਦੀਆਂ ਹਨ ਤਾਂ ਪੰਜਾਬ ਸਮੇਤ ਦੇਸ਼ ਲੋਕਾਂ ਨੂੰ ਡਰਾਉਣ ਦਾ ਕੰਮ ਕੀਤਾ ਜਾਂਦਾ ਹੈ। ਭਾਜਪਾ ਅਤੇ ਕੈਪਟਨ ਅਮਰਿੰਦਰ ਸਿੰਘ ਚੋਣਾ ਵੇਲੇ ਪਾਕਿਸਤਾਨ ਦਾ ਡਰ ਦਿਖਾਉਣ ਲੱਗ ਜਾਂਦੇ ਹਨ।

ਮਾਨ ਨੇ ਦਾਅਵਾ ਕੀਤਾ ਕਿ ਇਸ ਵਾਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ, ਕਿਉਂਕਿ ਲੋਕਾਂ ਨੇ ਆਪਣੇ ਆਪ ਨੂੰ ਵੋਟਾਂ ਪਾਉਣੀਆਂ ਹਨ। ਉਨਾਂ ਕਿਹਾ, ‘‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਪੁਲੀਸ ਨੂੰ ਪੂਰੀ ਖੁਲ ਦਿੱਤੀ ਜਾਵੇਗੀ ਤਾਂ ਜੋ ਸੂਬੇ ਵਿੱਚ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਕਾਇਮ ਰਹੇ।

ਪੁਲੀਸ ਦੇ ਚੰਗੇ ਅਧਿਕਾਰੀਆਂ ਨੂੰ ਫੀਲਡ ਵਿੱਚ ਨਿਯੁਕਤ ਕੀਤਾ ਜਾਵੇਗਾ। ਪੁਲੀਸ ਦੇ ਕੰਮਾਂ ਵਿੱਚ ਰਾਜਨੀਤਿਕ ਦਖ਼ਲਅੰਦਾਜ਼ੀ ਬੰਦ ਕੀਤੀ ਜਾਵੇਗੀ। ਜੇ ਕੋਈ ਵਿਧਾਇਕ ਜਾਂ ਮੰਤਰੀ ਥਾਣੇ ਫੋਨ ਕਰੇਗਾ ਜਾਂ ਕੋਈ ਦਖਲਅੰਦਾਜ਼ੀ ਕਰੇਗਾ ਤਾਂ ਉਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।’’

ਨਸ਼ਾ ਮਾਫ਼ੀਆ ਖ਼ਤਮ ਕਰਨ ਦੀ ਯੋਜਨਾ ਦੱਸਦਿਆਂ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ‘ਡਰੱਗ ਟਾਸਕ ਫੋਰਸ’ ਬਣਾਈ ਜਾਵੇਗੀ ਅਤੇ ਇਸ ਫੋਰਸ ਵਿੱਚ ਵੀ ਕੋਈ ਰਾਜਨੀਤਿਕ ਦਖਲਅੰਦਾਜ਼ੀ ਨਹੀਂ ਹੋਵੇਗੀ। ਫੋਰਸ ਪੂਰੇ ਆਜ਼ਾਦ ਤਰੀਕੇ ਨਾਲ ਕੰਮ ਕਰੇਗੀ।

ਪੰਜਾਬ ਪੁਲੀਸ ਦਾ ਮਨੋਬੱਲ ਵਧਾਉਣ ਦੀ ਗੱਲ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਪੁਲੀਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਮੰਤਰੀਆਂ ਅਤੇ ਵਿਧਾਇਕਾਂ ਵੱਲੋਂ ਡਰਾਉਣ, ਧਮਕਾਉਣ ਦੀਆਂ ਗਤੀਵਿਧੀਆਂ ਬੰਦ ਕੀਤੀਆਂ ਜਾਣਗੀਆਂ। ਪੁਲੀਸ ਨੂੰ ਤੰਗ ਕਰਨ ਦਾ ਮਹੌਲ ਖ਼ਤਮ ਕੀਤਾ ਜਾਵੇਗਾ। ਰਾਜਨੀਤਿਕ ਆਗੂਆਂ ਅਤੇ ਹੋਰਨਾਂ ਦੀ ਸੁਰੱਖਿਆ ਵਿੱਚ ਲੱਗੇ ਪੁਲੀਸ ਮੁਲਾਜ਼ਮਾਂ ਦੀ ਸਮੀਖਿਆ ਕੀਤੀ ਜਾਵੇਗੀ ਅਤੇ ਥਾਣਿਆਂ ਵਿੱਚ ਪੁਲੀਸ ਨਫ਼ਰੀ ਵਧਾਈ ਜਾਵੇਗੀ। ‘ਆਪ’ ਦੀ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਦੇ ਸਾਰੇ ਮਸਲੇ ਹੱਲ ਕੀਤੇ ਜਾਣਗੇ ਅਤੇ ਧਰਨੇ ਰੈਲੀਆਂ ਦਾ ਦੌਰ ਖ਼ਤਮ ਕੀਤਾ ਜਾਵੇਗਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,121FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...