Sunday, May 19, 2024

ਵਾਹਿਗੁਰੂ

spot_img
spot_img

ਪੰਜਾਬ ਮੁੜ ਤੋਂ ‘ਰੰਗਲਾ ਪੰਜਾਬ’ ਬਣੇਗਾ: ਪੰਜਾਬ ਵਿਧਾਨ ਸਭਾ ਸਪੀਕਰ

- Advertisement -

ਯੈੱਸ ਪੰਜਾਬ
ਹੁਸ਼ਿਆਰਪੁਰ, 24 ਮਈ, 2022 –
ਪੰਜਾਬ ਵਿਧਾਨ ਸਭਾ ਸਪੀਕਰ ਸ੍ਰੀ ਕੁਲਤਾਰ ਸਿੰਘ ਸੰਧਵਾਂ ਨੂੰ ਅੱਜ ਹੁਸ਼ਿਆਰਪੁਰ ਵਿਖੇ ਪਹੁੰਚਣ ’ਤੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਅਤੇ ਐਸ.ਐਸ.ਪੀ. ਸ੍ਰੀ ਸਰਤਾਜ ਸਿੰਘ ਚਾਹਲ ਦੀ ਅਗਵਾਈ ਵਿਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੀ.ਡਬਲਯੂ.ਡੀ. ਰੈਸਟ ਹਾਊਸ ਵਿਖੇ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ, ਹਲਕਾ ਵਿਧਾਇਕ ਸ਼ਾਮਚੁਰਾਸੀ ਡਾ. ਰਵਜੋਤ ਸਿੰਘ, ਹਲਕਾ ਵਿਧਾਇਕ ਗੜ੍ਹਸ਼ੰਕਰ ਸ੍ਰੀ ਜੈ ਕ੍ਰਿਸ਼ਨ ਸਿੰਘ ਰੋੜੀ, ਹਲਕਾ ਵਿਧਾਇਕ ਟਾਂਡਾ ਸ੍ਰੀ ਜਸਵੀਰ ਸਿੰਘ ਗਿੱਲ ਅਤੇ ਹਲਕਾ ਵਿਧਾਇਕ ਦਸੂਹਾ ਸ੍ਰੀ ਕਰਮਬੀਰ ਸਿੰਘ ਘੁੰਮਣ ਵਲੋਂ ਪੰਜਾਬ ਵਿਧਾਨ ਸਭਾ ਸਪੀਕਰ ਦਾ ਨਿੱਘਾ ਸਵਾਗਤ ਵੀ ਕੀਤਾ ਗਿਆ।

ਉਪਰੰਤ ਪੰਜਾਬ ਵਿਧਾਨ ਸਭਾ ਸਪੀਕਰ ਸ੍ਰੀ ਕੁਲਤਾਰ ਸਿੰਘ ਸੰਧਵਾਂ ਨੇ ਰਾਮਗੜ੍ਹੀਆ ਸਿੱਖ ਆਰਗੇਨਾਈਜੇਸ਼ਨ ਇੰਡੀਆ ਵਲੋਂ ਸਿੱਖ ਪੰਥ ਦੇ ਮਹਾਨ ਜਰਨੈਲ ਮਹਾਰਾਜਾ ਜੱਸਾ ਸਿੰਘ ਜੀ ਰਾਮਗੜ੍ਹੀਆ ਦੇ 299ਵੇਂ ਜਨਮ ਦਿਵਸ ਨੂੰ ਸਮਰਪਿਤ ਕਰਵਾਏ ਵਿਸ਼ੇਸ਼ ਸਨਮਾਨ ਸਮਾਰੋਹ ਵਿਚ ਸ਼ਿਰਕਤ ਕੀਤੀ। ਇਸ ਮੌਕੇ ਸ੍ਰੀ ਸੰਧਵਾਂ ਨੂੰ ਆਰਗੇਨਾਈਜੇਸ਼ਨ ਵਲੋਂ ‘ਮਹਾਰਾਜਾ ਸਰਦਾਰ ਜੱਸਾ ਸਿੰਘ ਜੀ ਰਾਮਗੜ੍ਹੀਆ ਐਵਾਰਡ’ ਨਾਲ ਸਨਮਾਨਿਆ ਗਿਆ।

ਸਮਾਗਮ ਦੌਰਾਨ ਪੰਜਾਬ ਵਿਧਾਨ ਸਭਾ ਸਪੀਕਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਦਿੱਤੇ ਗਏ ਮਾਣ ਲਈ ਡਾਹਢੀ ਖੁਸ਼ੀ ਮਹਿਸੂਸ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਇਮਾਨਦਾਰ ਸਰਕਾਰ ਚੱਲ ਰਹੀ ਹੈ ਅਤੇ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਮੁੜ ਰੰਗਲਾ ਪੰਜਾਬ ਬਣੇਗਾ।

ਉਨ੍ਹਾਂ ਕਿਹਾ ਕਿ ਦਸੂਹਾ-ਹਾਜੀਪੁਰ ਰੋਡ ’ਤੇ ਸਥਿਤ ਪਿੰਡ ਸਿੰਘਪੁਰ ਬਰਨਾਲਾ ਵਿਖੇ ਕਿਲਾ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਉਨ੍ਹਾਂ ਵਲੋਂ ਜਲਦੀ ਦੌਰਾ ਕੀਤਾ ਜਾਵੇਗਾ ਅਤੇ ਪੰਜਾਬ ਸਰਕਾਰ ਦੇ ਧਿਆਨ ਵਿਚ ਲਿਆ ਕੇ ਜਲਦੀ ਹੀ ਇਸ ਧਰੋਹਰ ਨੂੰ ਦੁਨੀਆ ਦੇ ਸਾਹਮਣੇ ਲਿਆਂਦਾ ਜਾਵੇਗਾ। ਉਨ੍ਹਾਂ ਭਰੋਸਾ ਦਿਵਾਉਂਦਿਆਂ ਕਿਹਾ ਕਿ ਰਾਮਗੜ੍ਹੀਆ ਸਿੱਖ ਆਰਗੇਨਾਈਜੇਸ਼ ਇੰਡੀਆ ਵਲੋਂ ਜੋ ਮੰਗਾਂ ਰੱਖੀਆਂ ਗਈਆਂ ਹਨ, ਉਨ੍ਹਾਂ ਦੇ ਹੱਲ ਲਈ ਉਹ ਨਿੱਜੀ ਤੌਰ ’ਤੇ ਮੁੱਖ ਮੰਤਰੀ ਪੰਜਾਬ ਜੀ ਨਾਲ ਰਾਬਤਾ ਕਾਇਮ ਕਰਨਗੇ।

ਕੈਬਨਿਟ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਰਾਮਗੜ੍ਹੀਆ ਭਾਈਚਾਰੇ ਦਾ ਦੇਸ਼ ਦੀ ਤਰੱਕੀ ਵਿਚ ਅਹਿਮ ਰੋਲ ਹੈ। ਉਨ੍ਹਾਂ ਕਿਹਾ ਕਿ ਆਰਗੇਨਾਈਜੇਸ਼ਨ ਸਮਾਜ ਭਲਾਈ ਦੇ ਕੰਮਾਂ ਵਿਚ ਮੋਹਰੀ ਰੋਲ ਅਦਾ ਕਰ ਰਹੀ ਹੈ ਅਤੇ ਉਹ ਲੋਕ ਭਲਾਈ ਦੇ ਇਨ੍ਹਾਂ ਕੰਮਾਂ ਵਿਚ ਆਰਗੇਨਾਈਜੇਸ਼ਨ ਨੂੰ ਹਰ ਸਹਿਯੋਗ ਦੇਣ ਲਈ ਤਿਆਰ ਹਨ।

ਸਮਾਗਮ ਦੌਰਾਨ ਕੈਬਨਿਟ ਮੰਤਰੀ ਸ੍ਰੀ ਜਿੰਪਾ, ਹਲਕਾ ਵਿਧਾਇਕ ਡਾ. ਰਵਜੋਤ ਸਿੰਘ, ਸ੍ਰੀ ਜਸਵੀਰ ਸਿੰਘ ਗਿੱਲ, ਸ੍ਰੀ ਜੈ ਕ੍ਰਿਸ਼ਨ ਸਿੰਘ ਰੋੜੀ, ਸ੍ਰੀ ਕਰਮਬੀਰ ਸਿੰਘ ਘੁੰਮਣ ਤੋਂ ਇਲਾਵਾ ਸੈਨੇਟ ਮੈਂਬਰ ਤੇ ਮੁਖੀ ਭਾਈ ਵੀਰ ਸਿੰਘ ਚੇਅਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਸ੍ਰੀ ਹਰਜੋਧ ਸਿੰਘ ਅਤੇ ਸੂਬਾ ਜੁਆਇੰਟ ਸਕੱਤਰ ਬੁੱਧੀਜੀਵੀ ਸੈਲ ਆਮ ਆਦਮੀ ਪਾਰਟੀ ਸ੍ਰੀ ਸਤਵੰਤ ਸਿੰਘ ਨੂੰ ‘ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਐਪਰੀਸੀਏਸ਼ਨ ਐਵਾਰਡ’ ਵੀ ਦਿੱਤੇ ਗਏ। ਇਸ ਤੋਂ ਇਲਾਵਾ ਸਾਬਕਾ ਵਿਧਾਇਕ ਸ੍ਰੀ ਅਮਰਜੀਤ ਸਿੰਘ ਸੰਦੋਆ, ਮਨਿੰਦਰ ਸਿੰਘ ਅਤੇ ਏ.ਐਸ.ਆਈ. ਅਜਮੇਰ ਸਿੰਘ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ।

ਸਮਾਗਮ ਦੌਰਾਨ ਰਾਮਗੜ੍ਹੀਆ ਸਿੱਖ ਆਰਗੇਨਾਈਜੇਸ਼ਨ ਇੰਡੀਆ ਦੇ ਪ੍ਰਧਾਨ ਸ੍ਰੀ ਹਰਦੇਵ ਸਿੰਘ ਨੇ ਆਰਗੇਨਾਈਜੇਸ਼ਨ ਦੀਆਂ ਗਤੀਵਿਧੀਆਂ ਅਤੇ ਭਵਿੱਖੀ ਯੋਜਨਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਚੇਅਰਮੈਨ ਸ੍ਰੀ ਕੁਲਦੀਪ ਸਿੰਘ ਖਾਂਬਾ, ਸਤਵੰਤ ਸਿੰਘ ਸਿਆਣ, ਅਮਰਜੀਤ ਸਿੰਘ ਆਸੀ, ਮਲਕੀਤ ਸਿੰਘ ਮਰਵਾਹਾ, ਰਵਿੰਦਰ ਸਿੰਘ ਚੱਢਾ, ਪਰਮਜੀਤ ਸਿੰਘ ਕਲਿਆਣ, ਸੁਖਦੀਪ ਸਿੰਘ, ਗੁਰਿਵੰਦਰ ਸਿੰਘ ਪਲਾਹਾ, ਜਗਦੀਪ ਸਿੰਘ, ਗੁਰਦੇਵ ਸਿੰਘ ਪੁਆਰ, ਹਰਜਿੰਦਰ ਸਿੰਘ ਵਿਰਦੀ, ਅਮਨਦੀਪ ਸਿੰਘ, ਭੁਪਿੰਦਰ ਸਿੰਘ, ਸਰਬਜੀਤ ਸਿੰਘ, ਹਰਮਿੰਦਰ ਸਿੰਘ, ਬਾਬਾ ਪਰਮਿੰਦਰ ਸਿੰਘ ਪਨੇਸਰ, ਜਸਵੰਤ ਸਿੰਘ ਅਤੇ ਰਛਪਾਲ ਸਿੰਘ ਤੋਂ ਇਲਾਵਾ ਪੰਜਾਬ ਭਰ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ਰਾਮਗੜ੍ਹੀਆਂ ਸੰਸਥਾਵਾਂ ਦੇ ਨੁਮਾਇੰਦੇ ਅਤੇ ਹੋਰ ਵੀ ਸਖਸ਼ੀਅਤਾਂ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,121FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...