Sunday, May 19, 2024

ਵਾਹਿਗੁਰੂ

spot_img
spot_img

ਪੰਜਾਬ ਵਾਂਗ ਗੁਜਰਾਤ ਦੇ ਨੌਜਵਾਨਾਂ ਨੂੰ ਵੀ ਦੇਵਾਂਗੇ ਸਰਕਾਰੀ ਨੌਕਰੀਆਂ: ਭਗਵੰਤ ਮਾਨ

- Advertisement -

ਯੈੱਸ ਪੰਜਾਬ
ਗੁਜਰਾਤ/ਚੰਡੀਗੜ੍ਹ, 3 ਦਸੰਬਰ, 2022:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਆਪਣੇ ਰੋਡ ਸ਼ੋਅ ਦੌਰਾਨ ਪੰਜਾਬ ਦੇ ਨੌਜਵਾਨਾਂ ਦੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਦਿਖਾਉਂਦੇ ਹੋਏ ਕਿਹਾ ਕਿ ਗੁਜਰਾਤ ਵਿੱਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਇੱਥੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ।

ਮਾਨ ਨੇ ਕਿਹਾ ਕਿ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣਾ ‘ਆਪ’ ਸਰਕਾਰ ਦੀ ਪਹਿਲੀ ਤਰਜੀਹ ਹੋਵੇਗੀ। ‘ਆਪ’ ਸਰਕਾਰ ਗੁਜਰਾਤ ਦੇ ਹਰ ਬੇਰੁਜ਼ਗਾਰ ਨੌਜਵਾਨ ਨੂੰ ਰੁਜ਼ਗਾਰ ਪ੍ਰਾਪਤ ਕਰਨ ਲਈ ਭਰਪੂਰ ਮੌਕੇ ਅਤੇ ਸਾਧਨ ਮੁਹੱਈਆ ਕਰਵਾਏਗੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਗੁਜਰਾਤ ਦੇ ਦਾਹੋਦ, ਗਰਬਾੜਾ, ਝਾਲੋਦ ਅਤੇ ਫਤਿਹਪੁਰ ਦੇ ਵੱਖ-ਵੱਖ ਇਲਾਕਿਆਂ ‘ਚ ਰੋਡ ਸ਼ੋਅ ਕਰਕੇ ‘ਆਪ’ ਉਮੀਦਵਾਰਾਂ ਲਈ ਚੋਣ ਪ੍ਰਚਾਰ ਕੀਤਾ ਅਤੇ ਲੋਕਾਂ ਨੂੰ ਇਸ ਵਾਰ ਗੁਜਰਾਤ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦੀ ਅਪੀਲ ਕੀਤੀ।

ਰੋਡ ਸ਼ੋਅ ਦੌਰਾਨ ਭਗਵੰਤ ਮਾਨ ਨੇ ਲੋਕਾਂ ਨੂੰ ਪਿਛਲੇ ਮਹੀਨੇ ਪੰਜਾਬ ਦੇ ਲੋਕਾਂ ਨੂੰ ਆਏ ‘ਜ਼ੀਰੋ ਬਿਜਲੀ ਬਿੱਲ’ ਦਿਖਾਉਂਦੇ ਹੋਏ ਕਿਹਾ ਕਿ ਅਸੀਂ ਭਾਜਪਾ ਵਾਂਗ ਝੂਠੇ ਵਾਅਦੇ ਨਹੀਂ ਕਰਦੇ। ਅਸੀਂ ਜੋ ਕਹਿੰਦੇ ਹਾਂ ਕਰ ਕੇ ਦਿਖਾਉਂਦੇ ਹਾਂ। ਪੰਜਾਬ ਦੇ 61 ਲੱਖ ਲੋਕਾਂ ਨੂੰ ਆਏ ਜ਼ੀਰੋ ਬਿਜਲੀ ਬਿੱਲ ਅਤੇ ਹਜ਼ਾਰਾਂ ਨੌਜਵਾਨਾਂ ਨੂੰ ਦਿੱਤੀਆਂ ਸਰਕਾਰੀ ਨੌਕਰੀਆਂ ਇਸ ਦਾ ਸਬੂਤ ਹਨ।

ਮਾਨ ਨੇ ਲੋਕਾਂ ਨੂੰ ਆਮ ਆਦਮੀ ਪਾਰਟੀ ਨੂੰ ਇੱਕ ਮੌਕਾ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਗੁਜਰਾਤ ਵਿੱਚ ਸਰਕਾਰ ਬਣਨ ‘ਤੇ ਗੁਜਰਾਤ ਦੇ ਲੋਕਾਂ ਲਈ ਵੀ ਬਿਜਲੀ ਮੁਫਤ ਕੀਤੀ ਜਾਵੇਗੀ। ਅੰਤਰਰਾਸ਼ਟਰੀ ਪੱਧਰ ਦੇ ਸਕੂਲ ਅਤੇ ਹਸਪਤਾਲ ਬਣਾਏ ਜਾਣਗੇ ਅਤੇ ਲੋਕਾਂ ਨੂੰ ਚੰਗੀ ਸਿੱਖਿਆ ਅਤੇ ਸਿਹਤ ਸਹੂਲਤਾਂ ਮੁਫਤ ਦਿੱਤੀਆਂ ਜਾਣਗੀਆਂ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,121FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...