Wednesday, May 29, 2024

ਵਾਹਿਗੁਰੂ

spot_img
spot_img

ਪੰਜਾਬ ਵਿਚ ਕੋਰੋਨਾਵਾਇਰਸ ਨਾਲ ਇਕ ਹੋਰ ਮੌਤ, ਕੁਲ ਗਿਣਤੀ 6 ਪੁੱਜੀ

- Advertisement -

ਯੈੱਸ ਪੰਜਾਬ
ਲੁਧਿਆਣਾ, 5 ਅਪ੍ਰੈਲ, 2020:

ਲੁਧਿਆਣਾ ਦੀ ਇਕ ਬਜ਼ੁਰਗ ਔਰਤ ਸੁਰਿੰਦਰ ਕੌਰ ਦੀ ਅੱਜ ਸਥਾਨਕ ਫ਼ੇਰਟਿਸ ਹਸਪਤਾਲ ਵਿਚ ਮੌਤ ਹੋ ਗਈ। ਇਸ ਦੇ ਨਾਲ ਹੀ ਰਾਜ ਵਿਚ ਕੋਰੋਨਾਵਾਇਰਸ ਕਾਰਨ ਹੋਈਆਂ ਮੌਤਾਂ ਦੀ ਗਿਣਤੀ 6 ਹੋ ਗਈ ਹੈ। ਲੁਧਿਆਣਾ ਵਿਚ ਕੋਰੋਨਾਵਾਇਰਸ ਕਾਰਨ ਹੋਈ ਇਹ ਦੂਜੀ ਮੌਤ ਹੈ।

ਸੁਰਿੰਦਰ ਕੌਰ ਨੇ ਅੱਜ ਬਾਅਦ ਦੁਪਹਿਰ ਲਗਪਗ 2.30 ਵਜੇ ਅੰਤਿਮ ਸਾਹ ਲਏ। ਯਾਦ ਰਹੇ ਕਿ 31 ਮਾਰਚ ਨੂੰ ਉਸ ਅੰਦਰ ਕੋਰੋਨਾਵਾਇਰਸ ਦੇ ਲੱਛਣ ਪਾਏ ਜਾਣ ਮਗਰੋਂ ਉਸਦੇ ਟੈਸਟ ਕੀਤੇ ਗਏ ਸਨ ਜੋ ਪਾਜ਼ਿਟਿਵ ਆਏ ਸਨ। ਇਸ ਦੇ ਨਾਲ ਹੀ ਉਸਨੂੰ ਸਿਵਲ ਹਸਪਤਾਲ ਲਿਜਾ ਕੇ ਆਈਸੋਲੇਟ ਕਰ ਦਿੱਤਾ ਗਿਆ ਸੀ। ਜਿਸ ਮਗਰੋਂ ਉਸਨੂੰ ਫ਼ੋਰਟਿਸ ਵਿਚ ਦਾਖ਼ਲ ਕਰਵਾਇਆ ਗਿਆ ਸੀ।

72 ਸਾਲਾ ਸੁਰਿੰਦਰ ਕੌਰ, ਸ਼ਿਮਲਾਪੁਰੀ ਇਲਾਕੇ ਦੀ ਰਹਿਣ ਵਾਲੀ ਸੀ ਅਤੇ ਉਹ ਲੁਧਿਆਣਾ ਵਿਚ ਪਹਿਲਾਂ ਕੋਰੋਨਾਵਾਇਰਸ ਦਾ ਸ਼ਿਕਾਰ ਹੋਈ 42 ਸਾਲਾ ਔਰਤ ਪੂਜਾ ਰਾਣੀ ਦੇ ਸੰਪਰਕ ਵਿਚ ਸੀ ਜਿਸ ਕਾਰਨ ਉਸਨੂੰ ਵੀ ਇਹ ਨਾਮੁਰਾਦ ਬਿਮਾਰੀ ਲੱਗ ਗਈ। ਦੱਸਿਆ ਜਾਂਦਾ ਹੈ ਕਿ ਉਹ ਪੂਜਾ ਰਾਣੀ ਦੀ ਗੁਆਂਢਣ ਸੀ ਅਤੇ ਉਸ ਨਾਲ ਉਸਦਾ ਲਗਾਤਾਰ ਮੇਲ ਜੋਲ ਸੀ।

ਸੁਰਿੰਦਰ ਕੌਰ ਆਪਣੇ 75 ਸਾਲਾ ਪਤੀ ਨਾਲ ਰਹਿੰਦੀ ਸੀ ਅਤੇ ਉਨ੍ਹਾਂ ਦੇ ਪਰਿਵਾਰ ਵਿਚ ਦੋ ਪੁੱਤਰ, ਨੂੰਹਾਂ ਅਤੇ 4 ਪੋਤੇ ਪੋਤੀਆਂ ਹਨ। ਸੁਰਿੰਦਰ ਕੌਰ ਬਾਰੇ ਪਤਾ ਲੱਗਣ ’ਤੇ ਪਰਿਵਾਰ ਦੇ ਬਾਕੀ 9 ਜੀਆਂ ਨੂੰ ਵੀ ਏਕਾਂਤਵਾਸ ਵਿਚ ਰੱਖ਼ਿਆ ਗਿਆ ਸੀ ਪਰ ਉਹਨਾਂ ਦੇ ਟੈਸਟ ਨੈਗੇਟਿਵ ਆਏ ਦੱਸੇ ਜਾਂਦੇ ਹਨ। ਸੁਰਿੰਦਰ ਕੌਰ ਦੀ ਕੋਈ ‘ਟਰੈਵਲ ਹਿਸਟਰੀ’ ਨਹੀਂ ਸੀ ਅਤੇ ਇਹ ਮੰਨਿਆਂ ਜਾਂਦਾ ਹੈ ਕਿ ਪੂਜਾ ਰਾਣੀ ਦੇ ਸੰਪਰਕ ਵਿਚ ਆਉਣ ਕਾਰਨ ਹੀ ਉਹ ਪਾਜ਼ਿਟਿਵ ਪਾਈ ਗਈ ਸੀ।


ਇਸ ਨੂੰ ਵੀ ਪੜ੍ਹੋ:
ਪੰਜਾਬ ’ਚ 3 ਹੋਰ ਕੋਰੋਨਾ ਪਾਜ਼ਿਟਿਵ ਮਾਮਲੇ ਸਾਹਮਣੇ ਆਏ, ਕੁਲ ਗਿਣਤੀ 68 ਪੁੱਜੀ



ਯੈੱਸ ਪੰਜਾਬ ਦੀਆਂ ‘ਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


 

- Advertisement -

ਸਿੱਖ ਜਗ਼ਤ

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਸਟਾਫ ਲਈ 7ਵਾਂ ਤਨਖਾਹ ਕਮਿਸ਼ਨ ਲਾਗੂ ਕਰਨ ਦਾ ਫੈਸਲਾ

ਯੈੱਸ ਪੰਜਾਬ ਨਵੀਂ ਦਿੱਲੀ, 28 ਮਈ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਸਟਾਫ ਲਈ 7ਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਕਰਨ ਅਤੇ ਕਮੇਟੀ ਦੇ ਸਟਾਫ...

ਸ੍ਰੀ ਹੇਮਕੁੰਟ ਸਾਹਿਬ ਲਈ ਚਾਰ ਧਾਮ ਯਾਤਰਾ ਕਾਰਡ ਬਨਾਉਣਾ ਪ੍ਰਵਾਨ ਨਹੀਂ: ਐਡਵੋਕੇਟ ਧਾਮੀ ਨੇ ਉੱਤਰਾਖੰਡ ਸਰਕਾਰ ਦੇ ਫ਼ੈਸਲੇ ’ਤੇ ਜਤਾਇਆ ਇਤਰਾਜ਼

ਯੈੱਸ ਪੰਜਾਬ ਅੰਮ੍ਰਿਤਸਰ, 28 ਮਈ, 2024 ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਨੂੰ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਚਾਰ ਧਾਮ ਯਾਤਰਾ ਤਹਿਤ ਰਜਿਸਟ੍ਰੇਸ਼ਨ ਕਰਨ ’ਤੇ ਸਖ਼ਤ ਇਤਰਾਜ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...
spot_img

ਸੋਸ਼ਲ ਮੀਡੀਆ

223,088FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...