Sunday, May 19, 2024

ਵਾਹਿਗੁਰੂ

spot_img
spot_img

ਪੰਜਾਬ ਵਿਚ ਸੀਵਰੇਜ਼ ਟ੍ਰੀਟਮੈਂਟ ਪਲਾਂਟਾਂ ਰਾਹੀਂ ਸਾਫ ਕੀਤਾ ਪਾਣੀ ਸਿੰਚਾਈ ਲਈ ਵਰਤਿਆ ਜਾਵੇਗਾ: ਕੈਬਨਿਟ ਮੰਤਰੀ ਮੀਤ ਹੇਅਰ

- Advertisement -

ਯੈੱਸ ਪੰਜਾਬ
ਫਗਵਾੜਾ, 1 ਦਸੰਬਰ, 2022:
ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਭਰ ਵਿਚ 2600 ਐਮ.ਐਲ.ਡੀ. ਦੀ ਸਮਰੱਥਾ ਵਾਲੇ ਸੀਵਰੇਜ਼ ਟ੍ਰੀਟਮੈਂਟ ਪਲਾਂਟਾਂ ਰਾਹੀਂ ਸਾਫ ਕੀਤੇ ਪਾਣੀ ਨੂੰ ਸਿੰਚਾਈ ਲਈ ਵਰਤਣ ਦਾ ਪ੍ਰਬੰਧ ਕਰੇਗੀ, ਤਾਂ ਜੋ ਧਰਤੀ ਹੇਠਲੇ ਪਾਣੀ ਨੂੰ ਬਚਾਇਆ ਜਾ ਸਕੇ।

ਸ੍ਰੀ ਮੀਤ ਹੇਅਰ ਜਿਨ੍ਹਾਂ ਕੋਲ ਵਾਤਾਵਰਣ, ਸਾਇੰਸ ਤਕਨਾਲੌਜੀ ਦਾ ਵੀ ਵਿਭਾਗ ਹੈ, ਅੱਜ ਫਗਵਾੜਾ ਵਿਖੇ 28 ਐਮ.ਐਲ.ਡੀ. ਦੀ ਸਮਰੱਥਾ ਵਾਲੇ ਸੀਵਰੇਜ਼ ਟ੍ਰੀਟਮੈਂਟ ਪਲਾਂਟ ਰਾਹੀਂ ਸਾਫ ਕੀਤੇ ਜਾਂਦੇ ਪਾਣੀ ਸਿੰਚਾਈ ਲਈ ਵਰਤੇ ਜਾਣ ਦੀ ਵਿਧੀ ਦਾ ਜਾਇਜ਼ਾ ਲੈ ਰਹੇ ਸਨ।

ਉਨ੍ਹਾਂ ਕਿਹਾ ਕਿ ਫਗਵਾੜਾ ਵਿਖੇ ਸੀਵਰੇਜ਼ ਟ੍ਰੀਟਮੈਂਟ ਪਲਾਂਟ ਰਾਹੀਂ ਸਾਫ ਕੀਤੇ ਪਾਣੀ ਨੂੰ 11 ਕਿਲੋਮੀਟਰ ਲੰਬੀ ਪਾਇਪ ਲਾਇਨ ਰਾਹੀਂ ਨੇੜਲੇ ਪਿੰਡਾਂ ਦੇ ਕਿਸਾਨਾਂ ਵਲੋਂ 1000 ਏਕੜ ਵਿਚ ਸਿੰਚਾਈ ਲਈ ਵਰਤਿਆ ਜਾ ਰਿਹਾ ਹੈ, ਜਿਸ ਨਾਲ 7500 ਮਿਲੀਅਨ ਲੀਟਰ ਧਰਤੀ ਹੇਠਲਾ ਪਾਣੀ ਬਚਾਇਆ ਜਾ ਸਕਿਆ ਹੈ।

ਸ੍ਰੀ ਹੇਅਰ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਸੀਵਰੇਜ਼ ਬੋਰਡ, ਭੂਮੀ ਰੱਖਿਆ ਤੇ ਜਲ ਸੰਭਾਲ ਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੂੰ ਕਿਹਾ ਕਿ ਉਹ ਸੂਬੇ ਭਰ ਦੇ ਸੀਵਰੇਜ਼ ਟ੍ਰੀਟਮੈਂਟ ਪਲਾਂਟਾਂ ਰਾਹੀਂ ਸਾਫ ਕੀਤੇ ਪਾਣੀ ਨੂੰ ਸਿੰਚਾਈ ਲਈ ਵਰਤਣ ਬਾਰੇ ਵਿਆਪਕ ਯੋਜਨਾਬੰਦੀ ਕਰਨ।

ਉਨ੍ਹਾਂ ਕਿਹਾ ਕਿ ਫਗਵਾੜਾ ਸੀਵਰੇਜ਼ ਟ੍ਰੀਟਮੈਂਟ ਪਲਾਂਟ ਜੋ ਕਿ ਨੈਸ਼ਨਲ ਵਾਟਰ ਮਿਸ਼ਨ ਐਵਾਰਡ ਵੀ ਪ੍ਰਾਪਤ ਕਰ ਚੁੱਕਾ ਹੈ, ਦੀ ਤਰਜ਼ ’ਤੇ ਸਾਰੇ ਟ੍ਰੀਟਮੈਂਟ ਪਲਾਟਾਂ ਦੇ ਪਾਣੀ ਨੂੰ ਪਾਇਪਾਂ ਰਾਹੀਂ ਖੇਤਾਂ ਤੱਕ ਪੁੱਜਦਾ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਵੱਕਾਰੀ ਪ੍ਰਾਜੈਕਟ ਨੂੰ ਪਹਿਲ ਦੇ ਅਧਾਰ ’ਤੇ ਪੂਰਾ ਕਰੇਗੀ ਕਿਉਂਕਿ ਇਸ ਨਾਲ ਸੂਬੇ ਦੇ ਡਾਰਕ ਜ਼ੋਨ ਵਿਚ ਜਾ ਚੁੱਕੇ ਬਲਾਕਾਂ ਅੰਦਰ ਧਰਤੀ ਹੇਠਲੇ ਪਾਣੀ ਨੂੰ ਹੋਰ ਥੱਲੇ ਜਾਣ ਤੋਂ ਰੋਕਿਆ ਜਾ ਸਕੇਗਾ।

ਕੈਬਨਿਟ ਮੰਤਰੀ ਵਲੋਂ ਨੇੜਲੇ ਪਿੰਡਾਂ ਦੇ ਕਿਸਾਨਾਂ ਦਾ ਸਨਮਾਨ ਵੀ ਕੀਤਾ ਜੋ ਕਿ ਇਸ ਪਲਾਂਟ ਰਾਹੀਂ ਸਾਫ ਕੀਤੇ ਪਾਣੀ ਨੂੰ ਖੇਤੀ ਲਈ ਵਰਤਦੇ ਹਨ।

ਕਿਸਾਨ ਸਤਨਾਮ ਸਿੰਘ, ਪਲਵਿੰਦਰ ਸਿੰਘ ਆਦਿ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਨੇੜਲੇ ਲਗਭਗ 260 ਕਿਸਾਨ 1000 ਏਕੜ ਵਿਚ ਸਿੰਚਾਈ ਲਈ ਪਲਾਂਟ ਦੇ ਪਾਣੀ ਦੀ ਵਰਤੋਂ ਕਰ ਰਹੇ ਹਨ, ਜਿਸ ਨਾਲ ਨਾ ਸਿਰਫ ਧਰਤੀ ਹੇਠਲੇ ਪਾਣੀ ਤੇ ਬਿਜਲੀ ਦੀ ਬੱਚਤ ਹੋਈ ਹੈ, ਸਗੋਂ ਯੂਰੀਆ ਦੀ ਵਰਤੋਂ ਵਿਚ ਵੀ ਕਮੀ ਦਰਜ ਕੀਤੀ ਗਈ ਹੈ।

ਇਸ ਮੌਕੇ ਪੰਜਾਬ ਪ੍ਰਦੂਸਣ ਕੰਟਰੋਲ ਬੋਰਡ ਦੇ ਮੁੱਖ ਇੰਜੀਨੀਅਰ ਜੇ.ਐਸ. ਮਜੀਠੀਆ, ਵਧੀਕ ਡਿਪਟੀ ਕਮਿਸ਼ਨਰ ਫਗਵਾੜਾ ਡਾ. ਨਯਨ ਜੱਸਲ, ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜੋਗਿੰਦਰ ਸਿੰਘ ਮਾਨ, ਪਾਰਟੀ ਦੀ ਜਿਲ੍ਹਾ ਪ੍ਰਧਾਨ ਲਲਿਤਾ ਸਕਲਾਨੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,121FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...