Sunday, May 19, 2024

ਵਾਹਿਗੁਰੂ

spot_img
spot_img

ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ 91 ਫੀਸਦੀ ਤੋਂ ਵੱਧ ਲਾਇਸੈਂਸੀ ਹਥਿਆਰ ਜਮਾਂ ਕਰਵਾਏ: ਡਾ. ਐਸ ਕਰੁਣਾ ਰਾਜੂ

- Advertisement -

ਯੈੱਸ ਪੰਜਾਬ
ਚੰਡੀਗੜ, 19 ਜਨਵਰੀ, 2022 –
ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਡਾ. ਐਸ ਕਰੁਣਾ ਰਾਜੂ ਨੇ ਅੱਜ ਇੱਥੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ, 20 ਫਰਵਰੀ, 2022 ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ’ਚ 3,54,075 ਲਾਇਸੰਸਸ਼ੁਦਾ ਹਥਿਆਰ ਜਮਾਂ ਕਰਵਾਏ ਗਏ ਹਨ।

ਉਨਾਂ ਕਿਹਾ ਕਿ ਇਹ ਸੂਬੇ ਦੇ ਕੁੱਲ 3,90,275 ਲਾਇਸੈਂਸੀ ਹਥਿਆਰਾਂ ਦਾ 91.10 ਫੀਸਦੀ ਬਣਦਾ ਹੈ, ਜਦ ਕਿ ਸੂਬੇ ਵਿੱਚ 27 ਬਿਨਾਂ ਲਾਇਸੈਂਸ ਵਾਲੇ ਹਥਿਆਰ ਵੀ ਜ਼ਬਤ ਕੀਤੇ ਗਏ ਹਨ। ਉਨਾਂ ਦੱਸਿਆ ਕਿ ਰਾਸ਼ਟਰੀ/ਪ੍ਰਾਈਵੇਟ ਬੈਂਕਾਂ ਵਿੱਚ ਤਾਇਨਾਤ ਸੁਰੱਖਿਆ ਕਰਮੀਆਂ ਸਮੇਤ ਨਿੱਜੀ ਸੁਰੱਖਿਆ ਲਈ ਲਾਇਸੰਸਸ਼ੁਦਾ ਹਥਿਆਰ ਰੱਖਣ ਵਾਲੇ ਕੁਝ ਵਿਅਕਤੀਆਂ ਨੂੰ ਕਿਸੇ ਵੀ ਕਿਸਮ ਦੀ ਵਾਜਿਬ ਛੋਟ ਲੈਣ ਜਾਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਡਿਪਟੀ ਕਮਿਸ਼ਨਰ ਤੱਕ ਪਹੰੁਚ ਕਰਨੀ ਹੋਵੇਗੀ ।

ਡਾ: ਰਾਜੂ ਨੇ ਇਹ ਵੀ ਦੱਸਿਆ ਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਨੇ 18 ਜਨਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਕਰਨ ਲਈ 46.66 ਕਰੋੜ ਰੁਪਏ ਦਾ ਕੀਮਤੀ ਸਮਾਨ ਜ਼ਬਤ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨਾਂ ਦੱਸਿਆ ਕਿ ਨਿਗਰਾਨ ਟੀਮਾਂ ਨੇ 2 ਕਰੋੜ ਰੁਪਏ ਦੀ ਕੀਮਤ ਵਾਲੀ 6.60 ਲੱਖ ਲੀਟਰ ਸ਼ਰਾਬ ਬਰਾਮਦ ਕੀਤੀ ਹੈ। ਇਸੇ ਤਰਾਂ ਇਨਫੋਰਸਮੈਂਟ ਵਿੰਗਾਂ ਨੇ 44.49 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ ਅਤੇ 1.74 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਹੈ।

ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ 1088 ਵੱਧ ਸੰਵੇਦਨਸ਼ੀਲ ਖੇਤਰਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਗੜਬੜੀ ਕਰਨ ਦੀ ਸੰਭਾਵਨਾ ਵਾਲੇ 2376 ਵਿਅਕਤੀਆਂ ਦੀ ਸ਼ਨਾਖਤ ਵੀ ਕੀਤੀ ਗਈ ਹੈ, ਜਿਨਾਂ ਵਿੱਚੋਂ 1129 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ ਅਤੇ ਬਾਕੀਆਂ ਵਿਰੁੱਧ ਵੀ ਜਲਦ ਕਾਰਾਵਈ ਕੀਤੀ ਜਾਵੇਗੀ। ਉਹਨਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ ਸੀ.ਆਰ.ਪੀ.ਸੀ. ਐਕਟ ਦੀਆਂ ਰੋਕਥਾਮ ਸਬੰਧੀ ਧਾਰਾਵਾਂ ਤਹਿਤ 725 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ।

ਉਨਾਂ ਦੱਸਿਆ ਕਿ ਗ਼ੈਰ- ਜ਼ਮਾਨਤੀ ਵਾਰੰਟਾਂ ਦੇ 2221 ਕੇਸਾਂ ‘ਤੇ ਕਾਰਵਾਈ ਕੀਤੀ ਜਾ ਚੁੱਕੀ ਹੈ, ਜਦਕਿ 191 ਕੇਸਾਂ ‘ਤੇ ਕਾਰਵਾਈ ਅਮਲ ਅਧੀਨ ਹੈ। ਉਹਨਾਂ ਅੱਗੇ ਕਿਹਾ ਕਿ ਸੂਬੇ ਭਰ ’ਚ 6339 ਨਾਕੇ ਲਗਾਏ ਗਏ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,121FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...