Monday, May 20, 2024

ਵਾਹਿਗੁਰੂ

spot_img
spot_img

ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਲਈ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਕੇਂਦਰ ਦੀ ਤਰਜ਼ ’ਤੇ ਜਾਰੀ ਕਰੇ: ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, ਮਈ 19, 2022 –
ਮਨਜਿੰਦਰ ਸਿੰਘ ਸੰਧੂ ਜਿਲਾ ਪ੍ਰਧਾਨ ਅਤੇ ਜਗਦੀਸ਼ ਠਾਕੁਰ ਜਿਲਾ ਜਨਰਲ ਸਕੱਤਰ ਮਨਿਸਟੀਰੀਅਲ ਸਰਵਿਸਿਜ ਯੂਨੀਅਨ ਜਿਲਾ ਇਕਾਈ ਅੰਮ੍ਰਿਤਸਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਤੋਂ ਮੰਗ ਕੀਤੀ ਕਿ ਮਨਿਸਟੀਰੀਅਲ ਕੇਡਰ ਦੀਆਂ ਪੈਡਿੰਗ ਮੰਗਾਂ ਤੁਰੰਤ ਲਾਗੂ ਕੀਤੀਆਂ ਜਾਣ ਅਤੇ ਜਥੇਬੰਦੀ ਦੇ ਸੂਬਾ ਆਗੂਆਂ ਨਾਲ ਮੀਟਿੰਗ ਕਰਕੇ ਛੇਵੇਂ ਤਨਖਾਹ ਕਮਿਸ਼ਨ ਦੀ ਜਾਰੀ ਰਿਪੋਰਟ ਵਿੱਚ ਸੋਧ ਕਰਦੇ ਹੋਏ 31/12/2015 ਨੂੰ ਮਿਲੀ ਆਖਰੀ ਬੇਸਿਕ ਤਨਖਾਹ ਉਪਰ 125% ਡੀ.ਏ ਦਾ ਰਲੇਵਾਂ ਕਰਕੇ ਉਸ ਉੱਪਰ 20% ਲਾਭ ਦਿੱਤਾ ਜਾਵੇ।

ਮਿਤੀ 01/07/2021 ਤੋਂ ਸੈਂਟਰ ਦੀ ਤਰਜ ਤੇ 28% ਤੋਂ 31% ਤੱਕ ਅਤੇ ਮਿਤੀ 01/01/2022 ਤੋਂ 31% ਤੋਂ 34 % ਤੱਕ ਪੈਂਡਿੰਗ ਡੀ.ਏ ਦੀ ਕਿਸ਼ਤ ਤੁਰੰਤ ਰਲੀਜ ਕੀਤੀ ਜਾਵੇ ਜੀ,ਪੰਜਾਬ ਸਰਕਾਰ ਐਲ.ਟੀ.ਸੀ. ਬਲਾਕ 2018-21 ਵਿੱਚ ਵਾਧਾ 2022 ਤੱਕ ਕਰੇ ਪੰਜਾਬ ਸਰਕਾਰ ਵੱਲੋਂ ਵਾਧੇ ਦੀ ਸਹੂਲਤ ਆਈ ਏ ਐੱਸ ਅਧਿਕਾਰੀਆਂ ਨੂੰ ਦਿੱਤੀ ਜਾ ਚੁੱਕੀ ਹੈ।

ਪ੍ਰੰਤੂ ਮੁਲਾਜਮਾਂ ਨੂੰ ਐਲ ਟੀ ਸੀ ਸਹੂਲਤ ਦੇ ਵਾਧੇ ਤੋਂ ਵਾਂਝਾ ਰੱਖਿਆ ਗਿਆ ਹੈ ਇਸ ਤੋਂ ਇਲਾਵਾ ਮਿਤੀ 01/04/2004 ਤੋਂ ਬਾਅਦ ਭਰਤੀ ਹੋਏ ਸਾਰੇ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਤਰਸ ਦੇ ਆਧਾਰ ‘ਤੇ ਭਰਤੀ ਕੀਤੇ ਗਏ ਕਰਮਚਾਰੀਆਂ ਲਈ ਟਾਈਪ ਟੈਸਟ ਤੋਂ ਛੋਟ ਦੇ ਕੇ ਉਸ ਦੀ ਥਾਂ ‘ਤੇ ਕੰਪਿਊਟਰ ਕੋਰਸ ਲਾਗੂ ਕੀਤਾ ਜਾਵੇ ,6ਵੇਂ ਤਨਖਾਹ ਕਮਿਸ਼ਨ ਦਾ ਲਾਭ 2.72% ਨਾਲ ਦਿੱਤਾ ਜਾਵੇ ,01/7/2015 ਤੋਂ 31/12/2015 ਤੱਕ ਦੇ 119% ਅਤੇ 01/01/2016 ਤੋਂ 31/10/2016 ਤੱਕ 125% ਦੇ ਡੀ. ਏ. ਦੇ ਪੈਂਡਿੰਗ ਬਕਾਏ ਦੇਣ ਲਈ ਤੁਰੰਤ ਨੋਟੀਫਿਕੇਸ਼ਨ ਵੀ ਜਲਦੀ ਜਾਰੀ ਕੀਤੇ ਜਾਣ।

,16/07/2020 ਤੋਂ ਪਹਿਲਾਂ ਭਰਤੀ ਕਰਮਚਾਰੀਆਂ ਨੂੰ ਪਰਖਕਾਲ ਸਮੇ ਦੌਰਾਨ 6ਵੇਂ ਤਨਖਾਹ ਕਮਿਸ਼ਨ ਦਾ ਵਾਧਾ ਬਕਾਏ ਸਮੇਤ ਦਿੱਤਾ ਜਾਵੇ,ਬਾਰਡਰ ਏਰੀਆ ਅਲਾਉਂਸ ,ਰੂਰਲ ਏਰੀਆ ਅਲਾਉਂਸ,ਐਫ.ਟੀ.ਏ.ਅਲਾਉਂਸ ਸਮੇਤ ਸਮੂਹ ਭੱਤੇ ਜੋ ਕਿ 5ਵੇਂ ਤਨਖਾਹ ਕਮਿਸ਼ਨ ਵਿੱਚ ਮਿਲਦੇ ਸਨ ਸਾਰੇ 6ਵੇ ਤਨਖਾਹ ਕਮਿਸ਼ਨ ਵਿੱਚ ਬਹਾਲ ਕੀਤੇ ਜਾਣ ਅਤੇ ਪਿਛਲੀ ਸਰਕਾਰ ਵੱਲੋਂ ਮੁਲਾਜ਼ਮਾਂ ਤੇ ਜਬਰੀ ਠੋਕਿਆ 200 ਰੁਪਇਆ ਡਿਵੈਲਪਮੈਂਟ ਟੈਕਸ ਆਦਿ ਬਹਾਲ ਕੀਤੇ ਜਾਣ ਦੀ ਮੰਗ ਕੀਤੀ ਗਈ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,117FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...