Saturday, May 18, 2024

ਵਾਹਿਗੁਰੂ

spot_img
spot_img

ਪੰਜਾਬ ਸਰਕਾਰ ਨੇ ਠੇਕੇ ‘ਤੇ ਜ਼ਮੀਨ ਦੇਣ ਵਾਲੇ ਮਾਲਕਾਂ ਨੂੰ ਆਪਣੇ ਖੇਤਾਂ ਵਿੱਚ ਪਰਾਲੀ ਸਾੜਣ ਤੋਂ ਰੋਕਣ ਲਈ ਆਖਿਆ

- Advertisement -

ਚੰਡੀਗੜ੍ਹ, 13 ਅਕਤੂਬਰ, 2019:

ਪੰਜਾਬ ਸਰਕਾਰ ਨੇ ਠੇਕੇ ‘ਤੇ ਜ਼ਮੀਨ ਦੇਣ ਵਾਲੇ ਜ਼ਮੀਨ ਮਾਲਕਾਂ ਨੂੰ ਆਖਿਆ ਕਿ ਉਹ ਆਪਣੇ ਖੇਤਾਂ ਵਿੱਚ ਪਰਾਲੀ ਸਾੜਨ ਦੀ ਕੋਈ ਵੀ ਘਟਨਾ ਨਾ ਵਾਪਰਨ ਦੇਣ ਨੂੰ ਯਕੀਨੀ ਬਣਾਉਣ।

ਖੇਤੀਬਾੜੀ ਸਕੱਤਰ ਕਾਹਨ ਸਿੰਘ ਪੰਨੂੰ ਨੇ ਦੱਸਿਆ ਕਿ ਪੰਜਾਬ ਵਿੱਚ ਖੇਤੀਬਾੜੀ ਜ਼ਮੀਨ ਦਾ ਲਗਪਗ 25 ਫੀਸਦੀ ਰਕਬਾ ਐਨ.ਆਰ.ਆਈ. ਪੰਜਾਬੀਆਂ ਜਾਂ ਸ਼ਹਿਰੀ ਖੇਤਰਾਂ ਵਿੱਚ ਰਹਿੰਦੇ ਲੋਕਾਂ ਦੀ ਮਾਲਕੀ ਵਾਲਾ ਹੈ ਅਤੇ ਇਹ ਲੋਕ ਪ੍ਰਤੀ ਏਕੜ 40,000 ਤੋਂ ਲੈ ਕੇ 55,000 ਰੁਪਏ ਠੇਕਾ ਲੈ ਰਹੇ ਹਨ। ਇਸ ਕਰਕੇ ਇਨ੍ਹਾਂ ਲੋਕਾਂ ਦੀ ਆਪਣੇ ਖੇਤਾਂ ਵਿੱਚ ਪਰਾਲੀ ਸਾੜਨ ਤੋਂ ਰੋਕਣ ਦੀ ਬਰਾਬਰ ਦੀ ਜ਼ਿੰਮੇਵਾਰੀ ਬਣਦੀ ਹੈ।

ਸ੍ਰੀ ਪੰਨੂੰ ਨੇ ਕਿਹਾ ਕਿ ਜੇਕਰ ਇਨ੍ਹਾਂ ਲੋਕਾਂ ਦੇ ਖੇਤਾਂ ਵਿੱਚ ਅੱਗ ਲਾਉਣ ਦੀ ਘਟਨਾ ਵਾਪਰਦੀ ਹੈ ਤਾਂ ਇਸ ਨੂੰ ਸਿੱਧੇ ਤੌਰ ‘ਤੇ ਸਰਕਾਰ ਦੇ ਹੁਕਮਾਂ ਦੀ ਉਲੰਘਣਾ ਮੰਨਦੇ ਹੋਏ ਜ਼ਮੀਨ ਮਾਲਕਾਂ ਵਿਰੁੱਧ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਜ਼ਮੀਨ ਮਾਲਕਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੀ ਜ਼ਮੀਨ ਠੇਕੇ ‘ਤੇ ਵਾਹੁਣ ਵਾਲੇ ਕਾਸ਼ਤਕਾਰਾਂ ਲਈ ਠੇਕੇ ਦੀ ਰਕਮ ਕੁਝ ਘੱਟ ਕਰਨ ਅਤੇ ਉਨ੍ਹਾਂ ਨੂੰ ਪਰਾਲੀ ਸਾੜਣ ਦੀ ਬਜਾਏ ਖੇਤਾਂ ਵਿੱਚ ਮਿਲਾ ਦੇਣ ਲਈ ਪ੍ਰੇਰਿਤ ਕਰਨ ਜਿਸ ਨਾਲ ਜ਼ਮੀਨ ਦੀ ਸਿਹਤ ਵਿੱਚ ਸੁਧਾਰ ਹੋਣ ਦੇ ਨਾਲ-ਨਾਲ ਵਾਤਾਵਰਣ ਨੂੰ ਬਚਾਇਆ ਜਾ ਸਕੇਗਾ।

ਦੱਸਣਯੋਗ ਹੈ ਕਿ ਹਵਾ (ਪ੍ਰਦੂਸ਼ਣ ਦੀ ਰੋਕਥਾਮ ਤੇ ਨਿਯੰਤਰਨ) ਐਕਟ-1981 ਦੀ ਧਾਰਾ 19 (5) ਤਹਿਤ ਸੂਬੇ ਭਰ ਵਿੱਚ ਪਰਾਲੀ ਸਾੜਨ ‘ਤੇ ਮੁਕੰਮਲ ਪਾਬੰਦੀ ਹੈ। ਇਸੇ ਤਰ੍ਹਾਂ ਜ਼ਿਲ੍ਹਾ ਮੈਜਿਸਟ੍ਰੇਟਾਂ ਵੱਲੋਂ ਵੀ ਸੀ.ਆਰ.ਪੀ.ਸੀ. ਦੀ ਧਾਰਾ 144 ਤਹਿਤ ਜ਼ਿਲ੍ਹਾ ਪੱਧਰ ‘ਤੇ ਪਰਾਲੀ ਸਾੜਨ ‘ਤੇ ਪਹਿਲਾਂ ਹੀ ਰੋਕ ਲਾਈ ਹੋਈ ਹੈ।

ਖੇਤੀਬਾੜੀ ਸਕੱਤਰ ਨੇ ਦੱਸਿਆ ਕਿ ਪਰਾਲੀ ਸਾੜਨ ਦੀ ਸਮੱÎਸਿਆ ‘ਤੇ ਰੋਕ ਲਾਉਣ ਲਈ ਡਿਪਟੀ ਕਮਿਸ਼ਨਰਾਂ ਨੂੰ ਆਪਣੇ ਸਬੰਧਤ ਜ਼ਿਲ੍ਹਿਆਂ ਵਿੱਚ ਪਿੰਡ ਪੱਧਰ ‘ਤੇ ਤੈਨਾਤ ਨੋਡਲ ਅਫਸਰਾਂ ਰਾਹੀਂ ਜ਼ਮੀਨ ਮਾਲਕਾਂ ਦੀ ਸੂਚੀ ਤਿਆਰ ਕਰਨ ਲਈ ਕਿਹਾ ਗਿਆ ਹੈ।

ਇਨ੍ਹਾਂ ਨੋਡਲ ਅਫਸਰਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਠੇਕੇ ‘ਤੇ ਜ਼ਮੀਨ ਦੇਣ ਵਾਲੇ ਵਿਅਕਤੀਆਂ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਪਰਾਲੀ ਨਾ ਸਾੜਣ ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਜ਼ੋਰ ਪਾਉਣ। ਇਸ ਪ੍ਰਕ੍ਰਿਆ ਦਾ ਉਦੇਸ਼ ਇਹ ਯਕੀਨੀ ਬਣਾਉਣ ਹੈ ਕਿ ਉਨ੍ਹਾਂ ਦੇ ਖੇਤਾਂ ਵਿੱਚ ਪਰਾਲੀ ਸਾੜਨ ਦੀ ਕੋਈ ਘਟਨਾ ਨਾ ਵਾਪਰੇ ਕਿਉਂ ਜੋ ਪਰਾਲੀ ਸਾੜਨ ਨਾਲ ਵੱਡੇ ਪੱਧਰ ‘ਤੇ ਪ੍ਰਦੂਸ਼ਣ ਹੁੰਦਾ ਹੈ, ਜੋ ਵਾਤਾਵਰਣ ਦੇ ਨਾਲ ਨਾਲ ਹੋਰਨਾਂ ਜੀਵਤ ਪ੍ਰਾਣੀਆਂ ਲਈ ਬੇਹੱਦਾ ਖ਼ਤਰਨਾਕ ਹੈ।

ਖੇਤੀਬਾੜੀ ਸਕੱਤਰ ਨੇ ਅੱਗੇ ਦੱÎਸਿਆ ਕਿ ਸਾਰੇ ਮਾਲ ਪਟਵਾਰੀਆਂ ਨੂੰ ਉਸ ਖੇਤੀਬਾੜੀ ਜ਼ਮੀਨ, ਜਿਸ ਵਿੱਚ ਪਰਾਲੀ ਸਾੜਲ ਦੀ ਕੋਈ ਘਟਨਾ ਵਾਪਰਦੀ ਹੈ, ਦੀ ਗਿਰਦਾਵਰੀ ਵਿੱਚ ‘ਰੈੱਡ ਐਂਟਰੀ’ ਦਰਜ ਕਰਨ ਦੇ ਨਿਰਦੇਸ਼ ਪਹਿਲਾਂ ਹੀ ਦਿੱਤੇ ਜਾ ਚੁੱਕੇ ਹਨ।

ਇੱਥੇ ਇਹ ਵੀ ਦੱਸਣਯੋਗ ਹੈ ਕਿ ਝੋਨੇ ਦੀ ਪਰਾਲੀ ਸਾੜਨ ਨਾਲ ਮਿੱਟੀ, ਕੁਦਰਤੀ ਵਾਤਾਵਰਣ ਅਤੇ ਮਨੁੱਖੀ ਸਿਹਤ ‘ਤੇ ਪੈਂਦੇ ਮਾਰੂ ਪ੍ਰਭਾਵਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਵੀ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਕਿਸਾਨਾਂ ਨੂੰ ਕੁਦਰਤੀ ਵਸੀਲਿਆਂ ਦੀ ਸੰਭਾਲ ਬਾਰੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫਲਸਫੇ ਨੂੰ ਅਪਣਾ ਕੇ ਪਰਾਲੀ ਸਾੜਨ ਦੇ ਰੁਝਾਨ ਨੂੰ ਖਤਮ ਕਰਨ ਦੀ ਅਪੀਲ ਕੀਤੀ ਹੈ।

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,123FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...