Wednesday, May 29, 2024

ਵਾਹਿਗੁਰੂ

spot_img
spot_img

ਪੰਜਾਬ ਸਰਕਾਰ ਨੇ ਡੇਅਰੀ ਫ਼ਾਰਮਿੰਗ ਨੂੰ ਪ੍ਰਫੁੱਲਤ ਕਰਨ ਲਈ ਪਸ਼ੂਆਂ ਦੇ ਮਸਨੂਈ ਗਰਭਦਾਨ ਦੀ ਫ਼ੀਸ ਚੌਥਾ ਹਿੱਸਾ ਕੀਤੀ: ਤ੍ਰਿਪਤ ਬਾਜਵਾ

- Advertisement -

ਚੰਡੀਗੜ, 20 ਜਨਵਰੀ, 2020 –

ਪੰਜਾਬ ਸਰਕਾਰ ਵਲੋਂ ਸੂਬੇ ਦੇ ਪਸ਼ੂ ਪਾਲਕਾਂ ਦੀ ਆਮਦਨ ਵਧਾਉਣ, ਪਸ਼ੂਆਂ ਦੀ ਨਸਲ ਸੁਧਾਰਨ ਅਤੇ ਦੁੱਧ ਦੀ ਪੈਦਾਵਾਰ ਵਧਾਉਣ ਹਿੱਤ ਇਤਿਹਾਸਕ ਕਦਮ ਚੁੱਕਦਿਆਂ ਮਸਨੂਈ ਗਰਭਦਾਨ ਦੀ ਫੀਸ ਵਿੱਚ ਚਾਰ ਗੁਣਾ ਕਟੌਤੀ ਕੀਤੀ ਗਈ ਹੈ । ਇਹ ਜਾਣਕਾਰੀ ਸੂਬੇ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦਿੱਤੀ। ਉਨਾਂ ਕਿਹਾ ਇਸ ਸਬੰਧੀ ਨੋਟੀਫੀਕੇਸ਼ਨ ਜਾਰੀ ਕੀਤਾ ਜਾ ਚੁੱਕਾ ਹੈ ।

ਸ. ਬਾਜਵਾ ਨੇ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਵਲੋਂ ਮੱਝਾਂ, ਗਾਵਾਂ ਦੀ ਨਸਲ ਸੁਧਾਰ ਲਈ ਮਸਨੂਈ ਗਰਭਧਾਨ ਲਈ ਦਰਾਮਦ ਕੀਤੇ ਸੈਕਸਡ ਸੀਮਨ ਦੀ ਕੀਮਤ 1000 ਰੁਪਏ ਤੋਂ ਘਟਾ ਕੇ 300 ਰੁਪਏ ਕਰ ਦਿੱਤੀ ਗਈ ਹੈ।

ਇਸ ਦੇ ਨਾਲ ਹੀ ਇੰਪੋਰਟਡ ਐੱਚ.ਐੱਫ/ਜਰਸੀ ਸੀਮਨ ਦੀ ਫੀਸ 200 ਰੁਪਏ ਤੋਂ ਘਟਾ ਕੇ 50 ਰੁਪਏ, ਈ.ਟੀ.ਟੀ ਬੁੱਲ ਦੇ ਸੀਮਨ ਅਤੇ ਈ.ਟੀ.ਟੀ ਰਾਹੀਂ ਜਨਮੇ ਇਮਪੋਰਟੇਡ ਆਈਬਰੋਜ ਵਾਲੇ ਬੁੱਲ ਦੇ ਸੀਮਨ ਦੀ ਕੀਮਤ 150 ਰੁਪਏ ਤੋਂ ਘਟਾ ਕੇ 35 ਰੁਪਏ ਅਤੇ ਕੰਨਵੈਂਸ਼ਲ ਸੀਮਨ (ਨਾਨ ਈ.ਟੀ.ਟੀ/ਨਾਨ ਇਮਪੋਰਟੈਡ/ਯੂਨੀਸੈਕਸਡ) ਦੀ ਕੀਮਤ 75 ਰੁਪਏ ਤੋਂ ਘਟਾ ਕੇ 25 ਰੁਪਏ ਕੀਤੀ ਗਈ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ. ਬਾਜਵਾ ਨੇ ਦੱਸਿਆ ਕਿ ਇਹ ਨਵੇਂ ਰੇਟ ਸੂਬੇ ਭਰ ਵਿੱਚ ਲਾਗੂ ਹੋ ਗਏ ਹਨ ਜਿਸ ਨਾਲ ਰਾਜ ਦੇ ਪਸ਼ੂ ਪਾਲਕਾਂ ਨੂੰ ਹਰ ਸਾਲ ਕਰੀਬ 10 ਕਰੋੜ ਰੁਪਏ ਤੋਂ ਵੱਧ ਦੀ ਰਾਹਤ ਮਿਲੇਗੀ।

ਮੰਤਰੀ ਨੇ ਦੱਸਿਆ ਕਿ ਪਸ਼ੂਆਂ ਦੀ ਨਸਲ ਸੁਧਾਰ ਅਤੇ ਦੁੱਧ ਦੀ ਪੈਦਾਵਾਰ ਵਧਾਉਣ ਹਿੱਤ ਪਸ਼ੂ ਪਾਲਣ ਵਿਭਾਗ ਪੰਜਾਬ ਵਲੋਂ ਭਾਰਤ ਸਰਕਾਰ ਦੀ ਮੁਹਿੰਮ ‘ਨੈਸ਼ਨਲ ਏ.ਆਈ. ਪ੍ਰੋਗਰਾਮ’ ਤਹਿਤ ਹਰ ਜ਼ਿਲੇ ਦੇ 300 ਪਿੰਡਾਂ ਦੇ 20,000 ਪਸ਼ੂਆਂ ਵਿੱਚ ਮੁਫ਼ਤ ਮਸਨੂਈ ਗਰਭਦਾਨ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਉਨਾਂ ਕਿਹਾ ਇਸ ਪ੍ਰੋਜੈਕਟ ਉੱਪਰ ਕਰੀਬ 7 ਕਰੋੜ ਰੁਪਏ ਖਰਚੇ ਜਾ ਰਹੇ ਹਨ।

- Advertisement -

ਸਿੱਖ ਜਗ਼ਤ

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਸਟਾਫ ਲਈ 7ਵਾਂ ਤਨਖਾਹ ਕਮਿਸ਼ਨ ਲਾਗੂ ਕਰਨ ਦਾ ਫੈਸਲਾ

ਯੈੱਸ ਪੰਜਾਬ ਨਵੀਂ ਦਿੱਲੀ, 28 ਮਈ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਸਟਾਫ ਲਈ 7ਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਕਰਨ ਅਤੇ ਕਮੇਟੀ ਦੇ ਸਟਾਫ...

ਸ੍ਰੀ ਹੇਮਕੁੰਟ ਸਾਹਿਬ ਲਈ ਚਾਰ ਧਾਮ ਯਾਤਰਾ ਕਾਰਡ ਬਨਾਉਣਾ ਪ੍ਰਵਾਨ ਨਹੀਂ: ਐਡਵੋਕੇਟ ਧਾਮੀ ਨੇ ਉੱਤਰਾਖੰਡ ਸਰਕਾਰ ਦੇ ਫ਼ੈਸਲੇ ’ਤੇ ਜਤਾਇਆ ਇਤਰਾਜ਼

ਯੈੱਸ ਪੰਜਾਬ ਅੰਮ੍ਰਿਤਸਰ, 28 ਮਈ, 2024 ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਨੂੰ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਚਾਰ ਧਾਮ ਯਾਤਰਾ ਤਹਿਤ ਰਜਿਸਟ੍ਰੇਸ਼ਨ ਕਰਨ ’ਤੇ ਸਖ਼ਤ ਇਤਰਾਜ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...
spot_img

ਸੋਸ਼ਲ ਮੀਡੀਆ

223,088FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...