Tuesday, May 28, 2024

ਵਾਹਿਗੁਰੂ

spot_img
spot_img

ਪੰਜਾਬ ਸਰਕਾਰ ਬਾਰਦਾਨੇ ਦੀ ਕਿੱਲਤ ਜਲਦੀ ਖ਼ਤਮ ਕਰੇ ਤਾਂ ਜੋ ਕਿਸਾਨਾਂ ਦੀ ਖੱਜਲ ਖ਼ੁਆਰੀ ਖ਼ਤਮ ਹੋਵੇ: ਸੁਖ਼ਪਾਲ ਖ਼ਹਿਰਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 21 ਅਪ੍ਰੈਲ, 2021:
ਹਲਕਾ ਭੁਲੱਥ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਸਾਬਕਾ ਵਿਰੋਧੀ ਧਿਰ ਦੇ ਨੇਤਾ ਨੇ ਅੱਜ ਇਥੇ ਪ੍ਰੈਸ ਨੋਟ ਜਾਰੀ ਕਰਦੇ ਹੋਏ ਕਾਂਗਰਸ ਸਰਕਾਰ ਤੋਂ ਮੰਗ ਕੀਤੀ ਕਿ ਹਲਕੇ ਦੀਆਂ ਮੰਡੀਆਂ ਵਿੱਚ ਕਿਸਾਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਦਾ ਜਲਦ ਤੋਂ ਜਲਦ ਹੱਲ ਕੀਤਾ ਜਾਵੇ ਅਤੇ ਬਾਰਦਾਨਾ ਮੁਹੱਈਆ ਕਰਵਾਇਆ ਜਾਵੇ ਤਾਂ ਜੋ ਕਿ ਕਿਸਾਨ ਆਪਣੀ ਪੱਕੀ ਫਸਲ ਨੂੰ ਸੁਰੱਖਿਅਤ ਢੰਗ ਨਾਲ ਵੇਚ ਸਕਣ।

ਹਲਕਾ ਭੂਲੱਥ ਵਿੱਚ ਕਿਸਾਨਾਂ ਵੱਲੋਂ ਸਰਕਾਰ ਖਿਲਾਫ ਲਗਾਏ ਗਏ ਧਰਨੇ ਸਬੰਧੀ ਬੋਲਦਿਆਂ ਖਹਿਰਾ ਨੇ ਕਿਹਾ ਕਿ ਬਹੁਤ ਅਫਸੋਸ ਦੀ ਗੱਲ ਹੈ ਕਿ ਹੱਢ ਤੋੜਵੀ ਮਿਹਨਤ ਕਰਨ ਤੋਂ ਬਾਅਦ ਕਿਸਾਨਾਂ ਨੂੰ ਆਪਣੀਆਂ ਪੱਕੀਆਂ ਫਸਲਾਂ ਨੂੰ ਵੇਚਣ ਵਾਸਤੇ ਧਰਨੇ ਲਗਾਉਣੇ ਪੈ ਰਹੇ ਹਨ।

ਖਹਿਰਾ ਨੇ ਕਿਹਾ ਕਿ ਬਾਰਦਾਨੇ ਦੀ ਕਿੱਲਤ ਤੋਂ ਇਲਾਵਾ ਵੀ ਕਿਸਾਨਾਂ ਨੂੰ ਅਨੇਕਾਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਹਨਾਂ ਵਿੱਚੋਂ ਇੱਕ ਮੋਦੀ ਸਰਕਾਰ ਵੱਲੋਂ ਚਲਾਈ ਗਈ DBT ਸਕੀਮ ਵੀ ਹੈ ਜੋ ਕਿ ਮੁਕੰਮਲ ਤੋਰ ਉੱਪਰ ਫੇਲ ਹੋ ਚੁੱਕੀ ਹੈ।

ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਨੇ ਇਸ ਦੇ ਤਹਿਤ 48 ਘੰਟਿਆਂ ਵਿੱਚ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਪੈਸੇ ਟਰਾਂਸਫਰ ਕਰਨ ਬਾਰੇ ਆਖਿਆ ਸੀ।

ਖਹਿਰਾ ਨੇ ਕਿਹਾ ਕਿ ਬਹੁਤ ਅਫਸੋਸ ਦੀ ਗੱਲ ਹੈ ਕਿ ਜਿਥੇ ਕਿਸਾਨ ਪਿਛਲੇ ਲਗਭਗ 6 ਮਹੀਨਿਆਂ ਤੋਂ ਦਿੱਲੀ ਬਾਰਡਰਾਂ ਉੱਪਰ ਕਾਲੇ ਖੇਤੀ ਕਾਨੂੰਨਾਂ ਖਿਲਾਫ ਧਰਨੇ ਉੱਪਰ ਬੈਠੇ ਹਨ ਉਥੇ ਆਪਣੇ ਹੀ ਸੂਬੇ ਵਿੱਚ ਕਣਕ ਦੀ ਫਸਲ ਨੂੰ ਵੇਚਣ ਲਈ ਮੰਡੀਆਂ ਵਿੱਚ ਰੁਲ ਰਹੇ ਹਨ।

ਖਹਿਰਾ ਨੇ ਦੱਸਿਆ ਕਿ ਹਲਕੇ ਦੇ ਕਿਸਾਨਾਂ ਦੀਆਂ ਸਮੱਸਿਆਵਾਂ ਅਤੇ ਬਾਰਦਾਨੇ ਦੀ ਕਿੱਲਤ ਦਾ ਹੱਲ ਕਰਨ ਵਾਸਤੇ ਉਹਨਾਂ ਨੇ ਜਿਲੇ ਦੇ ਡਿਪਟੀ ਕਮੀਸ਼ਨਰ, ਵੱਖ ਵੱਖ ਖਰੀਦ ਏਜੰਸੀਆਂ ਦੇ ਜਿਲਾ ਮੈਨੇਜਰਾਂ ਨਾਲ ਗੱਲ ਕੀਤੀ ਹੈ ਅਤੇ ਉਹਨਾਂ ਨੇ ਭਰੋਸਾ ਦਿਵਾਇਆ ਹੈ ਕਿ ਕਿਸਾਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਦਾ ਜਲਦ ਤੋਂ ਜਲਦ ਹੱਲ ਕੀਤਾ ਜਾਵੇਗਾ।

- Advertisement -

ਸਿੱਖ ਜਗ਼ਤ

ਕੋਲੰਬੀਆ ਯੂਨੀਵਰਸਿਟੀ ’ਚ ਮਾਰਚ ਦੀ ਅਗਵਾਈ ਕਰਨ ਅਤੇ ਭਾਸ਼ਣ ਦੇਣ ’ਤੇ ਬੀਬੀ ਜਲਨਿਧ ਕੌਰ ਨੂੰ ਐਡਵੋਕੇਟ ਧਾਮੀ ਨੇ ਦਿੱਤੀ ਵਧਾਈ

ਯੈੱਸ ਪੰਜਾਬ ਅੰਮ੍ਰਿਤਸਰ, 27 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੀ ਜੰਮਪਲ ਦਸਤਾਰਧਾਰੀ ਸਿੱਖ ਬੀਬੀ ਜਲਨਿਧ ਕੌਰ ਦੁਆਰਾ ਕੋਲੰਬੀਆ ਯੂਨੀਵਰਸਿਟੀ ਨਿਊਯਾਰਕ ਦੀ ਕਨਵੋਕੇਸ਼ਨ...

ਜੂਨ 84 ਫ਼ੌਜੀ ਹਮਲੇ ਦੇ ਪਹਿਲੇ ਸ਼ਹੀਦ ਭਾਈ ਮਹਿੰਗਾ ਸਿੰਘ ਬੱਬਰ ਅਤੇ ਸਮੁਹ ਸ਼ਹੀਦਾਂ ਦੀ ਯਾਦ’ਚ ਪਾਠ ਦਾ ਭੋਗ 2 ਜੂਨ ਨੂੰ: ਜਥੇਦਾਰ ਹਵਾਰਾ ਕਮੇਟੀ

ਯੈੱਸ ਪੰਜਾਬ ਅੰਮ੍ਰਿਤਸਰ, 27 ਮਈ, 2024 ਭਾਰਤੀ ਫੌਜ ਵਲੋਂ ਜੂਨ 84 ਦਾ ਸ੍ਰੀ ਦਰਬਾਰ ਸਾਹਿਬ ਤੇ ਹਮਲਾ ਸਿੱਖ ਕੌਮ ਦੇ ਪਿੰਡੇ ਤੇ ਉਹ ਡੂੰਗਾ ਜ਼ਖ਼ਮ ਹੈ ਜੋ ਕਦੀ ਵੀ ਭਰਿਆ ਨਹੀ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...
spot_img

ਸੋਸ਼ਲ ਮੀਡੀਆ

223,091FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...