Friday, May 31, 2024

ਵਾਹਿਗੁਰੂ

spot_img
spot_img

ਪੰਜਾਬ ਸਰਕਾਰ ਵੱਲੋਂ ਰਾਜ ਦੇ ਕਿਸਾਨਾਂ ਨੂੰ 29,337 ਖੇਤੀ ਸੰਦਾਂ ‘ਤੇ ਦਿੱਤੀ ਜਾਵੇਗੀ 342 ਕਰੋੜ ਰੁਪਏ ਦੀ ਸਬਸਿਡੀ: ਕਾਕਾ ਰਣਦੀਪ ਸਿੰਘ ਨਾਭਾ

- Advertisement -

ਯੈੱਸ ਪੰਜਾਬ
ਤਰਨ ਤਾਰਨ, 30 ਨਵੰਬਰ, 2021 –
ਪੰਜਾਬ ਸਰਕਾਰ ਵੱਲੋਂ ਫਸਲਾਂ ਦੀ ਰਹਿੰਦ-ਖੂੰਹਦ ਦੀ ਸਾਂਭ-ਸੰਭਾਲ ਲਈ ਰਾਜ ਦੇ ਕਿਸਾਨਾਂ ਨੂੰ 29,337 ਖੇਤੀ ਸੰਦਾਂ ‘ਤੇ 342 ਕਰੋੜ ਰੁਪਏ ਦੀ ਸਬਸਿਡੀ ਦਿੱਤੀ ਜਾਵੇਗੀ।ਇਹ ਜਾਣਕਾਰੀ ਖੇਤੀਬਾੜੀ ਮੰਤਰੀ ਪੰਜਾਬ ਕਾਕਾ ਰਣਦੀਪ ਸਿੰਘ ਨਾਭਾ ਵੱਲੋਂ ਅੱਜ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਰੈਸ਼ੀਆਣਾ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਕਿਸਾਨਾਂ ਨੂੰ ਸਬਸਿਡੀ ‘ਤੇ ਦਿੱਤੇ ਜਾਣ ਵਾਲੇ ਖੇਤੀ ਸੰਦਾਂ ਦੀ ਵੰਡ ਦੀ ਸ਼ੁੂਰੂਆਤ ਕਰਦਿਆਂ ਦਿੱਤੀ।ਇਸ ਮੌਕੇ ਉਹਨਾਂ ਕਿਸਾਨ ਵੀਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਨੰੁ ਸੁਰੱਖਿਅਤ ਰੱਖਣ ਲਈ ਝੋਨੇ ਦੀ ਪਰਾਲੀ ਅਤੇ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਈ ਜਾਵੇ।

ਸਮਾਗਮ ਦੌਰਾਨ ਹਲਕਾ ਵਿਧਾਇਕ ਖਡੂਰ ਸਾਹਿਬ ਸ੍ਰੀ ਰਮਨਜੀਤ ਸਿੰਘ ਸਿੱਕੀ ਅਤੇ ਹਲਕਾ ਵਿਧਾਇਕ ਤਰਨ ਤਾਰਨ ਡਾ. ਅਗਨੀਹੋਤਰੀ ਨੇ ਵੀ ਸੰਬੋਧਨ ਕੀਤਾ।ਇਸ ਮੌਕੇ ਖੇਤੀਬਾੜੀ ਸਕੱਤਰ ਸ੍ਰੀ ਦਿਲਰਾਜ ਸਿੰਘ ਰੰਧਾਵਾ ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਤੋਂ ਇਲਾਵਾ ਕਾਂਗਰਸੀ ਆਗੂ ਅਤੇ ਵੱਡੀ ਗਿਣਤੀ ਵਿੱਚ ਇਲਾਕੇ ਦੇ ਕਿਸਾਨ ਹਾਜ਼ਰ ਸਨ।

ਇਸ ਮੌਕੇ ਭਾਰੀ ਇਕੱਠ ਨੂੰ ਸੰਬੋਧਨ ਕਰਿਦਆਂ ਖੇਤੀਬਾੜੀ ਮੰਤਰੀ ਪੰਜਾਬ ਕਾਕਾ ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਵਿਅਕਤੀਗਤ ਕਿਸਾਨਾਂ, ਕਿਸਾਨ ਗਰੁੱਪਾਂ ਅਤੇ ਸਹਿਕਾਰੀ ਸਭਾਵਾਂ ਨੂੰ 1880 ਖੇਤੀ ਸੰਦ ਮੁਹੱਈਆ ਕਰਵਾਏ ਜਾ ਰਹੇ ਹਨ, ਜਿੰਨ੍ਹਾਂ ‘ਤੇ 24 ਕਰੋੜ 47 ਲੱਖ ਰੁਪਏ ਦੀ ਸਬਸਿਡੀ ਦਿੱਤੀ ਜਾਵੇਗੀ।

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਪੰਜਾਬ ਸ੍ਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਰਾਜ ਦੇ ਕਿਸਾਨਾਂ ਦਾ ਆਰਥਿਕ ਪੱਧਰ ਉੱਚਾ-ਚੁੱਕਣ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜ ਦੇ ਲੱਖਾਂ ਕਿਸਾਨਾਂ ਦਾ ਲੱਗਭੱਗ 4600 ਕਰੋੜ ਰੁਪਏ ਕਰਜ਼ਾ ਮੁਆਫ਼ ਕੀਤਾ ਗਿਆ ਹੈ।ਉਹਨਾਂ ਕਿਹਾ ਕਿ ਪੰਜਾਬ ਦੀ ਕਿਸਾਨੀ ਨੰੁ ਲਾਹੇਵੰਦ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਆਧੁਨਿਕ ਖੇਤੀ ਟੈਕਨਾਲੋਜੀ ਨੰੁ ਵਿਕਸਿਤ ਕੀਤਾ ਜਾ ਰਿਹਾ ਹੈ।

ਇਸ ਮੌਕੇ ਪੱਤਰਕਾਰਾਂ ਵੱਲੋਂ ਤਿੰਨ ਖੇਤੀ ਕਾਨੂੰਨਾਂ ਦੀ ਵਾਪਸੀ ਦੇ ਸਬੰਧਿਤ ਵਿੱਚ ਪੁੱਛੇ ਗਏ ਸਵਾਲਾਂ ਦੇ ਜਵਾਬ ਵਿੱਚ ਬੋਲਦਿਆਂ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਕਾਲੇ ਖੇਤੀ ਕਾਨੂੰਨਾਂ ਦੀ ਵਾਪਸੀ ਹਿੰਦੋਸਤਾਨ ਦੇ ਕਿਸਾਨਾਂ ਦੇ ਸੰਘਰਸ਼ ਦੀ ਜਿੱਤ ਹੈ। ਉਹਨਾਂ ਕਿਹਾ ਕਿ ਕਿਸਾਨੀ ਅੰਦੋਲਨ ਦੌਰਾਨ ਪੰਜਾਬ ਸਰਕਾਰ ਹਮੇਸ਼ਾਂ ਕਿਸਾਨਾਂ ਦੇ ਨਾਲ ਰਹੀ ਹੈ।

ਉਹਨਾਂ ਕਿ ਇਸ ਅੰਦੋਲਨ ਦੌਰਾਨ 700 ਕਿਸਾਨ ਸ਼ਹੀਦ ਹੋਏ ਹਨ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ 157 ਕਿਸਾਨਾਂ ਦੇ ਪਰਿਵਾਰਾਂ ਨੂੰ ਰੋਜ਼ਗਾਰ ਦਿੱਤਾ ਗਿਆ ਹੈ ਅਤੇ 5 ਲੱਖ ਰੁਪਏ ਦੀ ਵਿੱਤੀ ਸਹਾਇਤਾ ਵੀ ਮੁਹੱਈਆ ਕਰਵਾਈ ਗਈ ਹੈ।

ਉਹਨਾਂ ਕਿਹਾ ਕਿ 34 ਕਿਸਾਨਾਂ ਜਥੇਬੰਦੀਆਂ ਵੱਲੋਂ ਇਸ ਅੰਦੋਲਨ ਦੌਰਾਨ ਸ਼ਹੀਦ ਹੋਏ 122 ਹੋਰ ਕਿਸਾਨਾਂ ਦੀ ਸੂਚੀ ਦਿੱਤੀ ਗਈ ਹੈ, ਜਿਨ੍ਹਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਲੋੜੀਂਦਾ ਰੋਜ਼ਗਾਰ ਅਤੇ ਵਿੱਤੀ ਸਹਾਇਤਾ ਜਲਦੀ ਮੁਹੱਈਆ ਕਰਵਾਈ ਜਾਵੇਗੀ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਨੇਤਾਵਾਂ ‘ਤੇ ਵਰਦਿਆਂ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਉਹਨਾਂ ਲੋਕਾਂ ਤੋਂ ਬਚੋ, ਜੋ ਪੰਜਾਬ ਨੰੁ ਦਿੱਲੀ ਮਾਡਲ ਦੇਣਾ ਚਾਹੰਦੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਰਾਜ ਦੇ ਵਿਕਾਸ ਨੰੁ ਹੋਰ ਬੁਲੰਦੀਆਂ ‘ਤੇ ਲੈ ਕੇ ਜਾਵੇਗੀ ਅਤੇ ਪੂਰਾ ਦੇਸ਼ ਪੰਜਾਬ ਮਾਡਲ ਤੋਂ ਅਗਵਾਈ ਲਏਗਾ।

ਇਸ ਮੌਕੇ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਸ੍ਰ. ਰਮਨਜੀਤ ਸਿੰਘ ਸਿੱਕੀ ਨੇ ਕਿਹਾ ਕਿ ਪੴੰਜਾਬ ਖੇਤੀਬਾੜੀ ਪ੍ਰਧਾਨ ਸੂਬਾ ਹੈ ਅਤੇ ਪੰਜਾਬ ਦੀ ਕਿਸਾਨੀ ਨੂੰ ਨਵੀਆਂ ਲੀਹਾਂ ‘ਤੇ ਤੋਰਨ ਲਈ ਪੰਜਾਬ ਸਰਕਾਰ ਵੱਲੋਂ ਬਲਿਊ-ਪ੍ਰਿੰਟ ਤਿਆਰ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਖੇਤੀ ਮਸ਼ੀਨਰੀ ‘ਤੇ ਸੰਦ ਸਬਸਿਡੀ ‘ਤੇ ਮੁਹੱਈਆ ਕਰਵਾਏ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਖੇਤੀ ਸੰਦ ਪੰਜਾਬ ਦੇ ਕਿਸਾਨਾਂ ਦਾ ਗਹਿਣਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਤੀ ਸੰਦਾਂ ਅਤੇ ਮਸ਼ੀਨਰੀ ‘ਤੇ 50 ਫੀਸਦੀ ਤੋਂ ਲੈ ਕੇ 80 ਫੀਸਦੀ ਤੱਕ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ। ਉਹਨਾਂ ਕਿਹਾ ਕਿ ਖੇਤੀ ਸੰਦਾਂ ਦੀ ਵੰਡ ਵਿੱਚ ਪਾਰਦਰਸ਼ਿਤਾ ਲਿਆਉਣ ਲਈ ਲਾਭਪਾਤਰੀਆਂ ਦੀ ਆੱਨਲਾਈਨ ਰਜਿਸ਼ਟਰੇਸ਼ਨ ਕੀਤੀ ਜਾਂਦੀ ਹੈ।

ਸਮਾਗਮ ਦੌਰਾਨ ਹਾਜ਼ਰ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਤਰਨ ਤਾਰਨ ਡਾ. ਧਰਮਬੀ ਅਗਨੀਹੋਤਰੀ ਨੇ ਕਿਹਾ ਮੁੱਖ ਮੰਤਰੀ ਪੰਜਾਬ ਸ੍ਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਰਾਜ ਦੇ ਸਮੁੱਚੇ ਵਿਕਾਸ ਅਤੇ ਲੋਕ ਭਲਾਈ ਦੇ ਫੈਸਲੇ ਲਏ ਜਾ ਰਹੇ ਹਨ। ਉਹਨਾਂ ਕਿਹਾ ਕਿ ਰਾਜ ਦੇ ਪਿੰਡਾਂ ਦੇ ਵਿਕਾਸ ਲਈ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਹਨ।ਉਹਨਾਂ ਕਿਹਾ ਕਿ ਲਾਲ ਲਕੀਰ ਅੰਦਰ ਆਉਂਦੇ ਘਰਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਮਾਲਕੀ ਦਾ ਹੱਕ ਦੇ ਕੇ ਪੰਜਾਬ ਸਰਕਾਰ ਵੱਲੋਂ ਇਤਿਹਾਸਿਕ ਫੈਸਲਾ ਲਿਆ ਗਿਆ ਹੈ।

ਇਸ ਤੋਂ ਪਹਿਲਾ ਖੇਤੀਬਾੜੀ ਮੰਤਰੀ ਪੰਜਾਬ ਕਾਕਾ ਰਣਦੀਪ ਸਿੰਘ ਨਾਭਾ ਜ਼ਿਲ੍ਹੇ ਦੇ ਕਸਬਾ ਚੋਹਲਾ ਸਾਹਿਬ ਦੇ ਇਤਿਹਾਸਿਕ ਗੁਰੂਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਗਿਆ ਹੈ।ਇਸ ਉਪਰੰਤ ਬਲਾਕ ਖੇਤੀਬਾੜੀ ਦਫ਼ਤਰ ਚੋਹਲਾ ਸਾਹਿਬ ਵਿਖੇ ਸ਼ਿਆਮਾ ਪ੍ਰਸ਼ਾਦ ਮੁਖਰਜੀ ਰੂਰਬਨ ਮਿਸ਼ਨ ਤਹਿਤ ਬਣਾਏ ਗਏ ਟਰੇਨਿੰਗ ਸੈਂਟਰ ਦਾ ਵੀ ਉਦਘਾਟਨ ਕੀਤਾ ਗਿਆ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਲੁਧਿਆਣਾ ਜਿਲ੍ਹੇ ਦੇ ਪਿੰਡ ਢਿੱਲਵਾਂ ’ਚ ਹੋਈ ਬੇਅਦਬੀ ਦੀ ਕੀਤੀ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 30 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਿਲ੍ਹਾ ਲੁਧਿਆਣਾ ਦੇ ਕਸਬਾ ਸਮਰਾਲਾ ਨਜ਼ਦੀਕ ਪਿੰਡ ਢਿੱਲਵਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ...

ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਹਰਿਆਣਾ ਦੇ ਪਿੰਡ ਲਾਡਵਾਂ ਦੀ ਸੰਗਤ ਵੱਲੋਂ 100 ਕੁਇੰਟਲ ਕਣਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 30 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਹਰਿਆਣਾ ਦੇ ਪਿੰਡ ਲਾਡਵਾਂ ਦੀ ਸੰਗਤ ਵੱਲੋਂ 100 ਕੁਇੰਟਲ ਕਣਕ ਭੇਟ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...
spot_img

ਸੋਸ਼ਲ ਮੀਡੀਆ

223,080FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...