Saturday, May 18, 2024

ਵਾਹਿਗੁਰੂ

spot_img
spot_img

ਪੰਜਾਬੀ ਤੇ ਉਰਦੂ ਟੀਚਰਾਂ ਦੀ ਭਰਤੀ ਪ੍ਰਕ੍ਰਿਆ ’ਤੇ ‘ਜਾਗੋ’ ਨੇ ਉਠਾਏ ਸਵਾਲ, ਜੀ.ਕੇ. ਨੇ ਕਿਹਾ ਦੁਬਾਰਾ ਬਣਾਈ ਜਾਵੇ ‘ਸਫ਼ਲ ਉਮੀਦਵਾਰਾਂ ਦੀ ਮੈਰਿਟ ਸੂਚੀ’

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 13 ਜਨਵਰੀ, 2021 –
ਦਿੱਲੀ ਦੇ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਤੇ ਉਰਦੂ ਭਾਸ਼ਾ ਟੀਚਰਾਂ ਦੀਆਂ ਅਸਾਮੀਆਂ ਭਰਨ ਦੇ ਗ਼ਲਤ ਤਰੀਕੇ ਨੂੰ ਸੁਧਾਰਨ ਦੀ ਮੰਗ ਨੂੰ ਲੈਕੇ ਜਾਗੋ ਪਾਰਟੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੱਤਰ ਲਿਖਿਆ ਹੈ। ਜਾਗੋ ਪਾਰਟੀ ਦੇ ਕੌਮਾਂਤਰੀ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਸਥਾਨਕ ਭਾਸ਼ਾ ਟੀਚਰਾਂ ਦੀ ਭਰਤੀ ਪ੍ਰਕਿਰਿਆ ਦੌਰਾਨ ਉਮੀਦਵਾਰਾਂ ਨੂੰ ਦਿੱਤੇ ਗਏ ‘ਸਿਖਿਆ ਸ਼ਾਸਤਰ’ ਦੇ ਪਹਿਲੇ ਪੇਪਰ ਵਿੱਚ ਜਾਣਬੁੱਝ ਕੇ ਫੇਲ ਕਰਨ ਲਈ ਸਾਜਸ਼ ਰਚਣ ਦਾ ਦਿੱਲੀ ਸਰਕਾਰ ‘ਤੇ ਦੋਸ਼ ਲਗਾਇਆ ਹੈ।

ਜੀਕੇ ਨੇ ਦੱਸਿਆ ਕਿ ਕਿ ਦਿੱਲੀ ਸਰਕਾਰ ਵੱਲੋਂ ਪੰਜਾਬੀ ਤੇ ਉਰਦੂ ਭਾਸ਼ਾ ਦੇ ਟੀਚਰਾਂ ਨਾਲ ਵਿਤਕਰੇ ਦੀ ਜਾਣਕਾਰੀ ਮੇਰੇ ਸਾਹਮਣੇ ਆਈ ਹੈ, ਜੋ ਕਿ ਬਹੁਤ ਗੰਭੀਰ ਅਤੇ ਗੁੰਝਲਦਾਰ ਹੈ। ਉਮੀਦਵਾਰਾਂ ਨੇ ਸਾਨੂੰ ਦੱਸਿਆ ਹੈ ਕਿ ਦਿੱਲੀ ਅਧੀਨ ਸੇਵਾ ਚੋਣ ਬੋਰਡ (ਡੀ.ਐਸ.ਐਸ.ਐਸ.ਬੀ.) ਨੇ ਭਾਸ਼ਾਈ ਟੀਚਰਾਂ ਨੂੰ ਪਹਿਲੇ ਪੇਪਰ ਵਿੱਚ ਜੋ 5 ਖੰਡ ਦਿੱਤੇ ਹਨ ਉਸ ਵਿੱਚ ਸਾਧਾਰਣ ਗਿਆਨ, ਕਾਰਨ ਦਸੋਂ, ਅੰਗਰੇਜ਼ੀ, ਗਣਿਤ ਤੇ ਹਿੰਦੀ ਵਿਸ਼ੇ ਦੇ 20-20 ਅੰਕਾਂ ਦੇ ਸਵਾਲ ਹਨ।

ਜੋ ਕਿ ਪੰਜਾਬੀ ਤੇ ਉਰਦੂ ਭਾਸ਼ਾ ਮਾਹਿਰਾਂ ਨਾਲ ਮਜ਼ਾਕ ਹੈਂ। ਪਰ ਅੰਗਰੇਜ਼ੀ, ਗਣਿਤ ਤੇ ਹਿੰਦੀ ਵਿਸ਼ੇ ਦੇ ਟੀਚਰ ਵਜੋਂ ਇਨ੍ਹਾਂ ਵਿਸ਼ਿਆਂ ਦੀ ਟੀ.ਜੀ.ਟੀ. ਟੀਚਰਾਂ ਦੇ ਉਮੀਦਵਾਰਾਂ ਲਈ ਇਹ ਵਰਦਾਨ ਹੈਂ। ਕਿਉਂਕਿ ਉਹ ਪਹਿਲੇ ਪੇਪਰ ਦੇ 20 ਨੰਬਰ ਤਾਂ ਘਰੋਂ ਹੀ ਲੈਕੇ ਨਿਕਲਦੇ ਹਨ। ਜਦਕਿ ਪੰਜਾਬੀ ਤੇ ਉਰਦੂ ਭਾਸ਼ਾ ਦੇ ਉਮੀਦਵਾਰਾਂ ਨੂੰ ਪਹਿਲੇ ਪੇਪਰ ਵਿੱਚ ਇਹ ਵਿਸ਼ੇਸ਼ ਅਧਿਕਾਰ ਨਹੀਂ ਮਿਲਦਾ।

ਸਵਾਲ ਇਹ ਵੀ ਹੈ ਕਿ ਪੰਜਾਬੀ ਤੇ ਉਰਦੂ ਭਾਸ਼ਾ ਦੇ ਉਮੀਦਵਾਰਾਂ ਦਾ ਹਿੰਦੀ, ਅੰਗਰੇਜ਼ੀ ਤੇ ਗਣਿਤ ਵਿੱਚ ਮਾਹਿਰ ਹੋਣਾ ਆਪਣੇ ਮੂਲ ਵਿਸੇ਼ ਨਾਲੋਂ ਜ਼ਿਆਦਾ ਜ਼ਰੂਰੀ ਕਿਉਂ ਹੈ ?

ਜੀਕੇ ਨੇ ਦੱਸਿਆ ਕਿ ਬੀਤੇ ਦਿਨੀਂ ਭਾਸ਼ਾ ਅਧਿਆਪਕਾਂ ਦੀ ਭਰਤੀ ਲਈ ਚੋਣ ਬੋਰਡ ਵੱਲੋਂ ਕਰਵਾਈ ਗਈ ਪ੍ਰੀਖਿਆ ‘ਚ ਭਾਗ ਲੈਣ ਵਾਲੇ ਸੀ.ਟੀ.ਈ.ਟੀ. ਪਾਸ ਉਮੀਦਵਾਰਾਂ ਨੇ ਸਾਡੇ ਨਾਲ ਮੁਲਾਕਾਤ ਕਰਕੇ ਸਾਨੂੰ ਜਾਣਕਾਰੀ ਦਿੱਤੀ ਹੈ ਕਿ ਦਿੱਲੀ ਸਰਕਾਰ ਭਾਸ਼ਾ ਅਧਿਆਪਕਾਂ ਦੀ ਭਰਤੀ ਦੇ ਨਾਂ ਉੱਤੇ ਧੋਖਾ ਕਰ ਰਹੀ ਹੈ। 2017 ਵਿੱਚ ਟੀ.ਜੀ.ਟੀ. ਪੰਜਾਬੀ ਦੀਆਂ 214 ਪੋਸਟਾਂ ਲਈ ਹੋਈ ਪ੍ਰੀਖਿਆ ਵਿੱਚ ਸਿਰਫ 53 ਉਮੀਦਵਾਰ ਸਫ਼ਲ ਐਲਾਨੇ ਗਏ ਸਨ।

ਇਸੇ ਤਰ੍ਹਾਂ ਹੁਣ 2021 ਵਿੱਚ ਟੀ.ਜੀ.ਟੀ. ਪੰਜਾਬੀ ਤੇ ਉਰਦੂ ਭਾਸ਼ਾ ਅਧਿਆਪਕਾਂ ਦੀ ਹੋਈ ਪ੍ਰੀਖਿਆ ਦੇ ਸਫ਼ਲ ਐਲਾਨੇ ਗਏ ਉਮੀਦਵਾਰਾਂ ਦੀ ਔਸਤ 10-15 ਫੀਸਦੀ ਦੇ ਕਰੀਬ ਹੀ ਦੱਸੀ ਜਾ ਰਹੀ ਹੈਂ। 2021 ਵਿੱਚ ਹੋਈ ਪ੍ਰੀਖਿਆ ਦੌਰਾਨ ਪੰਜਾਬੀ ਔਰਤ ਟੀਚਰਾਂ ਦੀ 492 ਅਸਾਮੀਆਂ ਵਿਚੋਂ ਸਿਰਫ 72 ਪੋਸਟਾਂ ਭਰੀਆਂ ਗਈਆਂ ਹਨ ਜਦਕਿ 420 ਪੋਸਟਾਂ ਖਾਲੀ ਪਈਆਂ ਹਨ। ਇਸੇ ਤਰ੍ਹਾਂ 382 ਮਰਦ ਪੰਜਾਬੀ ਟੀਚਰਾਂ ਦੀ ਪੋਸਟਾਂ ਲਈ ਸਿਰਫ 66 ਉਮੀਦਵਾਰ ਪਾਸ ਹੋਏ ਹਨ, ਜਦਕਿ 316 ਪੋਸਟਾਂ ਖਾਲੀ ਹਨ।

ਇਸ ਦੇ ਨਾਲ ਹੀ ਉਰਦੂ ਭਾਸ਼ਾ ਦੇ ਮਰਦ ਟੀਚਰਾਂ ਦੀ 346 ਪੋਸਟਾਂ ਉਤੇ 120 ਅਤੇ ਔਰਤ ਟੀਚਰਾਂ ਦੀ 571 ਪੋਸਟਾਂ ਲਈ ਸਿਰਫ 57 ਉਮੀਦਵਾਰ ਸਫ਼ਲ ਐਲਾਨੇ ਗਏ ਹਨ। ਜਦੋਂ ਅਸੀਂ ਪੰਜਾਬੀ ਤੇ ਉਰਦੂ ਭਾਸ਼ਾ ਅਧਿਆਪਕਾਂ ਦੀ ਵੱਡੀ ਤਾਦਾਦ ਵਿੱਚ ਪ੍ਰੀਖਿਆ ਵਿੱਚ ਕਾਮਯਾਬ ਨਹੀਂ ਹੋਣ ਦੇ ਕਾਰਨਾਂ ਦੀ ਘੋਖ ਕੀਤੀ ਤਾਂ ਪਤਾ ਲੱਗਿਆ ਕਿ ਦਿੱਲੀ ਅਧੀਨ ਸੇਵਾ ਚੋਣ ਬੋਰਡ ਦੇ ਪ੍ਰੀਖਿਆ ਕਰਵਾਉਣ ਦੇ ਤਰੀਕੇ ਵਿੱਚ ਵੱਡੀ ਕੰਮੀ ਹੈ।

ਪੰਜਾਬੀ ਤੇ ਉਰਦੂ ਭਾਸ਼ਾ ਦੇ ਅਜਿਹੇ ਬਹੁਤ ਸਾਰੇ ਉਮੀਦਵਾਰ ਹਨ ਜੋਂ ਕੀ ਆਪਣੇ ਵਿਸੇ਼ ਵਿੱਚ 80 ਤੋਂ ਵੱਧ ਨੰਬਰ ਹਾਸਿਲ ਕਰਕੇ ਵੀ ਕਾਮਯਾਬ ਉਮੀਦਵਾਰਾਂ ਦੀ ਸੂਚੀ ਵਿੱਚ ਸ਼ਾਮਲ ਨਹੀਂ ਹੋ ਸਕੇ। ਇਹ ਸਾਰੇ ਉਮੀਦਵਾਰ ਆਪਣੇ ਵਿਸ਼ੇ ਦੇ ਚੰਗੇ ਮਾਹਿਰ ਹੋਣ ਦੇ ਬਾਵਜੂਦ ਚੋਣ ਬੋਰਡ ਦੇ ਪੇਪਰ-1 ਅਤੇ ਪੇਪਰ-2 ਦੋਵੇਂ ਪਾਸ ਕਰਨ ਦੇ ਨਿਯਮ ਦਾ ਸ਼ਿਕਾਰ ਹੋਏ ਹਨ। ਜਦਕਿ ਵੱਖ-ਵੱਖ ਪੇਪਰ ਲਾਜ਼ਮੀ ਪਾਸ ਕਰਨ ਦੇ ਨਿਯਮ ਵਿੱਚ ਪਹਿਲਾਂ ਹੀ ਕਈ ਵਾਰ ਭਰਤੀ ਦੌਰਾਨ ਰਿਆਇਤ ਉਮੀਦਵਾਰਾਂ ਨੂੰ ਮਿਲਦੀ ਰਹੀ ਹੈ।

ਚੋਣ ਬੋਰਡ ਨੇ 2017 ‘ਚ ਫਿਜ਼ੀਕਲ ਐਜੂਕੇਸ਼ਨ, ਸਪੈਸ਼ਲ ਐਜੂਕੇਸ਼ਨ, ਡਰਾਇੰਗ, ਘਰੇਲੂ ਸਿਖਿਆ ਅਤੇ ਸਪੈਸ਼ਲ ਐਜੂਕੇਟਰ ਵਿਸੇ਼ ਦੀ ਅਸਾਮੀਆਂ ਨੂੰ ਭਰਨ ਲਈ ਉਮੀਦਵਾਰਾਂ ਦੇ ਦੋਵੇਂ ਪੇਪਰਾਂ ਦੇ ਨੰਬਰਾਂ ਨੂੰ ਜੋੜ ਕੇ ਮੈਰਿਟ ਸੂਚੀ ਤਿਆਰ ਕੀਤੀ ਸੀ।

ਜੀਕੇ ਨੇ ਕੇਜਰੀਵਾਲ ਨੂੰ ਬੇਨਤੀ ਕੀਤੀ ਹੈ ਕਿ ਟੀ.ਜੀ.ਟੀ. ਪੰਜਾਬੀ ਤੇ ਉਰਦੂ ਭਾਸ਼ਾ ਅਧਿਆਪਕਾਂ ਦੀ ਮੈਰਿਟ ਸੂਚੀ ਦੋਵੇਂ ਪੇਪਰਾਂ ਦੇ ਨੰਬਰਾਂ ਨੂੰ ਜੋੜ ਕੇ ਮੁੜ ਬਣਾਈ ਜਾਵੇ। ਨਾਲ ਹੀ ਉਮੀਦਵਾਰਾਂ ਦੀ ਘੱਟੋ-ਘੱਟ ਲਾਜ਼ਮੀ ਕੁਲ ਨੰਬਰਾਂ ਦੀ ਲੋੜ ਨੂੰ ਜਨਰਲ ਕੈਟਾਗਰੀ ਲਈ 80, ਓ.ਬੀ.ਸੀ. ਕੈਟਾਗਰੀ ਲਈ 70 ਅਤੇ ਐਸ.ਸੀ. ਤੇ ਐਸ਼.ਟੀ. ਕੈਟਾਗਰੀ ਲਈ 60 ਨੰਬਰਾਂ ਦਾ ਰਖਿਆ ਜਾਵੇ

ਇਸ ਤੋਂ ਇਲਾਵਾ ਭਵਿੱਖ ਵਿੱਚ ਪੰਜਾਬੀ ਤੇ ਉਰਦੂ ਭਾਸ਼ਾ ਦੇ ਟੀਚਰਾਂ ਲਈ ਹੋਣ ਵਾਲੀ ਨਵੀਂ ਭਰਤੀ ਦੌਰਾਨ ਸਿੱਖਿਆ ਸ਼ਾਸਤਰ ਦੇ ਪੇਪਰ-1 ਵਿੱਚ 20 ਨੰਬਰ ਦਾ ਖੰਡ ਇਨ੍ਹਾਂ ਸਥਾਨਕ ਭਾਸ਼ਾਵਾਂ ਦੇ ਵਿਸ਼ੇ ਵਿਚੋਂ ਲਿਆ ਜਾਵੇ। ਤਾਂਕਿ ਹਿੰਦੀ, ਗਣਿਤ ਤੇ ਅੰਗਰੇਜ਼ੀ ਵਿਸੇ਼ ਦੇ ਉਮੀਦਵਾਰਾਂ ਵਾਂਗ ਸਥਾਨਕ ਭਾਸ਼ਾ ਉਮੀਦਵਾਰਾਂ ਨੂੰ 20 ਨੰਬਰ ਆਪਣੇ ਮਾਹਿਰ ਵਿਸ਼ੇ ਵਿਚੋਂ ਲੈਣ ਦਾ ਰਾਹ ਪੱਧਰਾ ਹੋ ਸਕੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,121FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...