Saturday, October 5, 2024
spot_img
spot_img
spot_img
spot_img
spot_img

ਬਰਤਾਨੀਆ ’ਚ ਸੰਸਦੀ ਚੋਣਾਂ ਦੌਰਾਨ ਜਿੱਤ ਦਰਜ ਕਰਨ ਵਾਲੇ ਸਿੱਖ ਅਤੇ ਪੰਜਾਬੀ ਉਮੀਦਵਾਰਾਂ ਨੂੰ ਐਡਵੋਕੇਟ ਧਾਮੀ ਨੇ ਦਿੱਤੀ ਵਧਾਈ

ਯੈੱਸ ਪੰਜਾਬ
ਅੰਮ੍ਰਿਤਸਰ, 6 ਜੁਲਾਈ, 2024

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਰਤਾਨੀਆਂ ਵਿਚ ਹੋਈਆਂ ਸੰਸਦੀ ਚੋਣਾਂ ਦੌਰਾਨ ਜਿੱਤ ਹਾਸਲ ਕਰਨ ਵਾਲੇ ਸਿੱਖ ਅਤੇ ਪੰਜਾਬੀ ਸੰਸਦ ਮੈਂਬਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪੰਜਾਬੀਆਂ ਅਤੇ ਖ਼ਾਸ ਕਰਕੇ ਸਿੱਖਾਂ ਲਈ ਬੜੇ ਮਾਣ ਵਾਲੀ ਗੱਲ ਹੈ।

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖਾਂ ਨੇ ਆਪਣੀ ਮਿਹਤਨ ਅਤੇ ਲਿਆਕਤ ਨਾਲ ਪੂਰੀ ਦੁਨੀਆਂ ਵਿਚ ਨਾਮਣਾ ਖੱਟਿਆ ਹੈ। ਦੁਨੀਆਂ ਦੇ ਵੱਖ-ਵੱਖ ਦੇਸ਼ਾਂ ਵਿਚ ਸਿਆਸਤ ਅੰਦਰ ਵੀ ਸਿੱਖਾਂ ਨੇ ਵੱਡੀਆਂ ਮੱਲਾਂ ਮਾਰੀਆਂ ਹਨ।

ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਬਰਤਾਨੀਆਂ ਦੀ ਧਰਤੀ ’ਤੇ ਸਿੱਖਾਂ ਅਤੇ ਪੰਜਾਬੀਆਂ ਨੇ ਜਿੱਤ ਦਰਜ ਕੀਤੀ ਹੈ। ਐਡਵੋਕੇਟ ਧਾਮੀ ਨੇ ਸਿੱਖਾਂ ਦੀ ਤਰੱਕੀ ਤੇ ਚੜ੍ਹਦੀ ਕਲਾ ਲਈ ਪਰਮਾਤਮਾ ਅੱਗੇ ਅਰਦਾਸ ਕਰਨ ਦੇ ਨਾਲ ਨਾਲ ਆਸ ਪ੍ਰਗਟਾਈ ਕਿ ਵਿਦੇਸ਼ਾਂ ਵਿਚ ਵੱਸਦੇ ਸਿੱਖਾਂ ਦੇ ਮਸਲਿਆਂ ਦੇ ਹੱਲ ਲਈ ਨਵੇਂ ਚੁਣੇ ਸੰਸਦ ਮੈਂਬਰ ਪਹਿਲ ਕਦਮੀ ਵਿਖਾਉਂਦੇ ਹੋਏ ਭਰਪੂਰ ਕੋਸ਼ਿਸ਼ਾਂ ਕਰਨਗੇ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ