Sunday, October 6, 2024
spot_img
spot_img
spot_img
spot_img
spot_img

ਬਰਤਾਨੀਆ ਵਿੱਚ ਪਾਰਲੀਮੈੈਂਟ ਚੋਣਾਂ ਜਿੱਤਣ ਵਾਲੇ ਸਿੱਖ ਅਤੇ ਪੰਜਾਬੀ ਵਧਾਈ ਦੇ ਪਾਤਰ – ਜਸਪ੍ਰੀਤ ਸਿੰਘ ਕਰਮਸਰ

ਯੈੱਸ ਪੰਜਾਬ
ਨਵੀਂ ਦਿੱਲੀ, 7 ਜੁਲਾਈ, 2024

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਵਿਭਾਗ ਦੇ ਚੇਅਰਮੈਨ ਜਸਪ੍ਰੀਤ ਸਿੰਘ ਕਰਮਸਰ ਨੇ ਬਰਤਾਨੀਆ ਦੀਆਂ ਪਾਰਲੀਮਾਨੀ ਚੋਣਾਂ ਦੌਰਾਨ ਜਿੱਤਣ ਵਾਲੇ ਸਿੱਖ ਅਤੇੇ ਪੰਜਾਬੀ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਮੁੱਚੇ ਸਿੱਖ ਜਗਤ ਲਈ ਬੇਹਦ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਬੀਤੇ ਡੇਢ ਦਹਾਕਿਆਂ ਦੌਰਾਨ ਸਿੱਖਾਂ ਨੇ ਪੰਜਾਬ ਅਤੇ ਭਾਰਤ ਤੋਂ ਬਾਹਰ ਪੱਛਮੀ ਮੁਲਕਾਂ ਵੱਲ ਪ੍ਰਵਾਸ ਕੀਤਾ ਅਤੇ ਅੱਜ 161 ਤੋਂ ਵੱਧ ਮੁਲਕਾਂ ਵਿਚ ਸਿੱਖ ਵਸੇ ਹੋਏ ਹਨ।

ਸ: ਕਰਮਸਰ ਨੇ ਕਿਹਾ ਕਿ ਸਿੱਖ ਕੌਮ ਨੇ ਗੁਰੂ ਸਾਹਿਬਾਨ ਤੋਂ ਮਿਲੀ ਸਿੱਖਿਆ ਤੇ ਚਲਦਿਆਂ ਅਤੇ ਕਿਰਤ ਕਰੋ, ਨਾਮ ਜਪੋ, ਵੰਡ ਛਕੋ ਦੇ ਸਿਧਾਂਤ ਦੀ ਪਾਲਣਾ ਕਰਦਿਆਂ ਆਪਣੀ ਮਿਹਨਤ, ਇਮਾਨਦਾਰੀ ਅਤੇ ਯੋਗਤਾ ਨਾਲ ਵਿਦੇਸ਼ਾਂ ਵਿਚ ਨਾਮਣਾ ਖਟਿਆ ਹੈ।

ਜਿਸ ਕਾਰਨ ਅੱਜ ਅਮਰੀਕਾ, ਕੈਨੇਡਾ, ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਵਿੱਚ ਸਿੱਖ ਇੱਕ ਚੰਗੀ ਸਿਆਸੀ ਸਥਿਤੀ ਵਿੱਚ ਹਨ ਅਤੇ ਬਰਤਾਨੀਆ ਵਿੱਚ ਸਿੱਖ ਪਹਿਲਾਂ ਹੀ ਸਿਵਲ, ਪ੍ਰਸ਼ਾਸਨਿਕ ਅਤੇ ਸਿਆਸੀ ਖੇਤਰ ਵਿੱਚ ਚੰਗਾ ਪ੍ਰਭਾਵ ਬਣਾ ਚੁੱਕੇ ਹਨ ਪਰ ਬਰਤਾਨੀਆ ਵਿੱਚ ਹਾਲੀਆ ਸਮੇਂ ਦੌਰਾਨ ਹੋਈਆਂ ਪਾਰਲੀਮੈਂਟ ਚੋਣਾਂ ਵਿਚ ਦਸਤਾਰ ਸਜਾਉਣ ਵਾਲੇ 4 ਸਿੱਖਾਂ ਅਤੇ ਸਿੱਖ ਪਰਿਵਾਰਾਂ ਨਾਲ ਸੰਬੰਧਤ 5 ਮਹਿਲਾਵਾਂ ਦਾ ਮੈਂਬਰ ਆਫ਼ ਪਾਰਲੀਮੈਂਟ ਚੁਣੇ ਜਾਣਾ ਸਮੁੱਚੇ ਸਿੱਖ ਜਗਤ ਲਈ ਬੜੇ ਮਾਣ ਵਾਲੀ ਗੱਲ ਹੈ।

ਉਹਨਾਂ ਕਿਹਾ ਕਿ ਇੰਨੀ ਵੱਡੀ ਜਿੱਤ ਦਰਜ ਕਰਨ ਦੇ ਬਾਵਜੂਦ ਕਿਸੇ ਵੀ ਸਿੱਖ ਨੂੰ ਮੰਤਰੀ ਮੰਡਲ ਵਿੱਚ ਸ਼ਾਮਲ ਨਹੀਂ ਕੀਤਾ ਗਿਆ ਜਿਸ ਦੇ ਚਲਦੇ ਸਿੱਖ ਕੌਮ ਵਿੱਚ ਨਾਰਾਜ਼ਗੀ ਵੀ ਹੈ। ਉਨ੍ਹਾਂ ਇੱਕ ਵਾਰ ਫ਼ੇਰ ਬ੍ਰਿ੍ਰਟਿਸ਼ ਪਾਰਲੀਮੈਂਟ ਚੋੋਣਾਂ ਦੌਰਾਨ ਜਿੱਤ ਪ੍ਰਾਪਤ ਕਰਨ ਵਾਲੇ ਸਮੁੱਚੇ ਸਿੱਖ ਅਤੇ ਪੰਜਾਬੀਆਂ ਨੂੰ ਵਧਾਈ ਦਿੰਦਿਆ ਹੌਂਸਲਾ ਅਫ਼ਜ਼ਾਈ ਕੀਤੀ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ