Friday, May 24, 2024

ਵਾਹਿਗੁਰੂ

spot_img
spot_img

ਬੀਕੇਯੂ-ਡਕੌਂਦਾ ਦੇ ਆਗੂਆਂ ਵੱਲੋਂ ਡਾ.ਸਵੈਮਾਨ ਸਿੰਘ ਦਾ ਕਿਸਾਨ-ਅੰਦੋਲਨ ‘ਚ ਲਾਮਿਸਾਲ ਯੋਗਦਾਨ ਬਦਲੇ ਸਨਮਾਨ

- Advertisement -

ਯੈੱਸ ਪੰਜਾਬ
ਦਿੱਲੀ, 5 ਦਸੰਬਰ, 2021 (ਦਲਜੀਤ ਕੌਰ ਭਵਾਨੀਗੜ੍ਹ)
“ਮੋਦੀ ਹਕੂਮਤ ਖੇਤੀ/ਪੇਂਡੂ ਸੱਭਿਆਚਾਰ ਦੇ ਉਜਾੜੇ ਲਈ ਲਿਆਂਦੇ ਤਿੰਨ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਜਿੱਤ ਦੇ ਅੰਜਾਮ ਤੱਕ ਪਹੁੰਚਾਉਣ ਤੱਕ ਕਿਸਾਨ-ਮਜਦੂਰ ਜਥੇਬੰਦੀਆਂ ਦੇ ਅਹਿਮ ਯੋਗਦਾਨ ਤੋਂ ਇਲਾਵਾ ਕੁੱਝ ਸਖਸੀਅਤਾਂ ਅਜਿਹੀਆਂ ਵੀ ਹਨ, ਜਿਨ੍ਹਾਂ ਦੇ ਯੋਗਦਾਨ ਨੂੰ ਕਿਸੇ ਵੀ ਪੱਖੋਂ ਘਟਾਕੇ ਨਹੀਂ ਵੇਖਿਆ ਜਾ ਸਕਦਾ। ਅਜਿਹਾ ਹੀ ਸਖਸੀਅਤ ਸਾਡੇ ਵਿੱਚ ਅੱਜ ਪਰੀਵਾਰ ਸਮੇਤ ਮੌਜੂਦ ਹਨ ਡਾ ਸਵੈਮਾਣ ਸਿੰਘ ਪੱਖੋਕੇ।”

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਇੱਕ ਸਾਲ ਤੋਂ ਵਧੇਰੇ ਸਮੇਂ ਤੋਂ ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਵਿੱਚ ਦਿੱਲੀ ਦੀਆਂ ਬਰੂਹਾਂ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਸੰਘਰਸ਼ ਦੀ ਕਮਾਨ ਸੰਭਾਲ ਰਹੇ ਪ੍ਰਧਾਨ ਬੂਟਾ ਸਿੰਘ ਬਰਜਗਿੱਲ ਨੇ ਕਰਦਿਆਂ ਕਿਹਾ ਕਿ “ਜਦ ਹਕੂਮਤ ਨਾਲ ਅਸਾਵੀਂ ਜੰਗ ਵਿੱਚ ਕਿਸਾਨਾਂ ਨੂੰ ਖੁੱਲੇ ਅਸਮਾਨ ਵਿੱਚ ਜੂਝਣਾ ਪੈ ਰਿਹਾ ਸੀ। ਜਿਨ੍ਹਾਂ ਕੋਲ ਮਨੁੱਖੀ ਜਿੰਦਗੀ ਜਿਉਣ ਲਈ ਕੁੱਝ ਵੀ ਨਹੀਂ ਸੀ।

ਸੱਤ ਸਮੁੰਦਰੋਂ ਪਾਰ ਡਾ ਸਵੈਮਾਣ ਸਿੰਘ ਹੋਰਾਂ ਨੂੰ ਜਦ ਮਿੱਟੀ ਨਾਲ ਮਿੱਟੀ ਹੋਕੇ ਮੁਲਕ ਦਾ ਢਿੱਡ ਭਰਨ ਵਾਲੇ ਅੰਨ ਦਾਤਿਆਂ ਵੱਲੋਂ ਆਪਣੇ ਪੇਂਡੂ ਸੱਭਿਆਚਾਰ ਦੀ ਰਾਖੀ ਲਈ ਚੱਲ ਰਹੇ ਸੰਘਰਸ਼ ਦਾ ਪਤਾ ਲੱਗਦਾ ਹੈ ਤਾਂ ਮਨ ਬੇਚੈਨ ਹੋ ਉੱਠਦਾ ਹੈ। ਲੋਕਾਂ ਲਈ ਜੂਝ ਮਰਨ ਦੀ ਵਿਰਸੇ ਵਿੱਚੋਂ ਮਿਲੀ ਗੁੜਤੀ ਸੁਖ ਆਰਾਮ ਦੀ ਜਿੰਦਗੀ ਛੱਡ ਕਿਸਾਨ ਅੰਦੋਲਨ ਵੱਲ ਆਪਣੀ ਨੌਜਵਾਨ ਟੀਮ ਸਮੇਤ ਖਿੱਚ ਲਿਆਉਂਦੀ ਹੈ।”

ਸ਼੍ਰੀ ਬੂਟਾ ਸਿੰਘ ਬਰਜਗਿੱਲ ਨੇ ਅੱਗੇ ਕਿਹਾ ਕਿ “ਆਰਥਿਕ ਸੋਮੇ ਸੀਮਤ ਪਰ ਸੰਘਰਸ਼ਸ਼ੀਲ ਕਾਫ਼ਲਿਆਂ ਦੀ ਲੋੜਾਂ ਵਡੇਰੀਆਂ ਸਨ। ਦ੍ਰਿੜ ਇਰਾਦਾ ਧਾਰ ਤੁਰੇ ਵਿਅਕਤੀ ਨੂੰ ਦੇਸਾਂ, ਬਦੇਸ਼ਾਂ ਵਿੱਚ ਬੈਠੇ ਪੰਜਾਬੀਆਂ ਨੇ ਅਥਾਹ ਤਾਕਤ ਬਖਸ਼ੀ, ਕਿਸੇ ਗੱਲ ਦੀ ਘਾਟ ਨਹੀਂ ਰਹਿਣ ਦਿੱਤੀ। ਅਨੇਕਾਂ ਰੈਣ ਵਧੇਰੇ ਬਣਾਏ, ਲੱਖਾਂ ਬਿਮਾਰ ਕਿਸਾਨਾਂ ਲਈ ਇਲਾਜ ਦਾ ਪਰਬੰਧ ਕੀਤਾ, ਖਾਣੇ ਦਾ ਪਰਬੰਧ ਕੀਤਾ, ਸਫਾਈ ਦਾ ਪਰਬੰਧ ਕੀਤਾ। ਹਕੂਮਤ ਵੱਲੋਂ ਆਪਸ ਵਿੱਚ ਪਾੜਨ ਖਿੰਡਾਉਣ ਦੀਆਂ ਫੈਲਾਈਆਂ ਜਾ ਰਹੀਆਂ ਸਾਜਿਸ਼ਾਂ ਦਾ ਦਲੀਲ ਸਹਿਤ ਜਵਾਬ ਦਿੱਤਾ ਹੈ। ਡਾ ਸਵੈਮਾਣ ਸਿੰਘ ਵੱਲੋਂ ਕਿਸਾਨ ਅੰਦੋਲਨ ਵਿੱਚ ਨਿਭਾਇਆ ਗਿਆ ਸ਼ਾਨਾਮੱਤਾ ਇਤਿਹਾਸ ਦੇ ਸੁਨਿਹਰੀ ਪੰਨਿਆਂ ਤੇ ਲਿਖਿਆ ਜਾਵੇਗਾ।”

ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ ਅਤੇ ਗੁਰਦੀਪ ਸਿੰਘ ਰਾਮਪੁਰਾ ਅਤੇ ਬਲਦੇਵ ਸਿੰਘ ਭਾਈਰੂਪਾਨੇ ਕਿਹਾ ਕਿ ਡਾ. ਸਵੈਮਾਨ ਸਿੰਘ ਦਾ ਨਾਂਅ ਇਤਿਹਾਸ ਦੇ ਸੁਨਹਿਰੀ ਪੰਨਿਆਂ ‘ਚ ਲਿਖਿਆ ਜਾਵੇਗਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀ ਦੇ ਇਤਿਹਾਸ ਨਾਲ ਸਬੰਧਤ ਰਣਧੀਰ ਸਿੰਘ ਸੰਭਲ ਦੀ ਪੁਸਤਕ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 23 ਮਈ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀ (ਨਵਾਂ ਸ਼ਹਿਰ) ਦੇ ਇਤਿਹਾਸ ਨਾਲ ਸਬੰਧਤ ਪੁਸਤਕ...

ਕੌਮੀ ਪੱਧਰ ’ਤੇ ਮਨਾਈ ਜਾਵੇਗੀ ਜੂਨ ’84 ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 22 ਮਈ, 2024 ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੱਲੋਂ ਜੂਨ 1984 ਦੇ ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ ਮੌਕੇ 1 ਜੂਨ ਤੋਂ 6 ਜੂਨ ਤੱਕ ਸ਼ਹੀਦੀ ਸਪਤਾਹ ਮਨਾਉਣ ਦੇ...

ਮਨੋਰੰਜਨ

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...
spot_img

ਸੋਸ਼ਲ ਮੀਡੀਆ

223,102FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...