Saturday, May 18, 2024

ਵਾਹਿਗੁਰੂ

spot_img
spot_img

ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕੋਠੀ ਦੇ ਘਿਰਾਓ ਦਾ ਐਲਾਨ

- Advertisement -

ਦਲਜੀਤ ਕੌਰ ਭਵਾਨੀਗੜ੍ਹ
ਚੰਡੀਗੜ੍ਹ, 24 ਸੰਤਬਰ, 2021:
ਈਟੀਟੀ ਟੈੱਟ ਪਾਸ ਅਧਿਆਪਕਾਂ ਦੀ ਪ੍ਰੀਖਿਆ ਦੇ ਸਮੇਂ ਨੂੰ ਵਾਰ-ਵਾਰ ਬਦਲਣ ਦੇ ਰੋਸ ਵਜੋਂ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਦੀਪਕ ਕੰਬੋਜ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿੱਚ ਵਿੱਚ ਫ਼ੈਸਲਾ ਲਿਆ ਗਿਆ ਕਿ 28 ਸਤੰਬਰ ਨੂੰ ਖਰੜ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ।

ਆਗੂਆਂ ਨੇ ਦੱਸਿਆ ਕਿ ਚਾਰ ਸਾਲ ਲਗਾਤਾਰ ਸੰਘਰਸ਼ ਕਰਨ ਤੋਂ ਬਾਅਦ 2364 ਤੇ 6635 ਈਟੀਟੀ ਦੀਆਂ ਪੋਸਟਾਂ ਪ੍ਰਾਪਤ ਹੋਈਆਂ ਨੇ ਜਿਸ ਵਿੱਚ 2364 ਈਟੀਟੀ ਦੀਆਂ ਪੋਸਟਾਂ ਵਿਚ ਵੱਖ-ਵੱਖ ਸੋਧਾਂ ਕਰ ਬਾਹਰੀ ਉਮੀਦਵਾਰਾਂ ਨੂੰ ਮੌਕਾ ਦਿੱਤਾ ਗਿਆ, ਸਰਕਾਰ ਦੀਆਂ ਬਾਹਰੀ ਉਮੀਦਵਾਰਾਂ ਨੂੰ ਈਟੀਟੀ ਭਰਤੀ ਵਿਚ ਬਰਾਬਰ ਵਿਚਰਾਨ ਵਾਲੀਆਂ ਨੀਤੀਆਂ ਕਾਰਨ ਭਰਤੀ ਹਾਲੇ ਤੱਕ ਲਮਕ ਰਹੀ ਹੈ ਅਤੇ 6635 ਈਟੀਟੀ ਅਧਿਆਪਕਾਂ ਦੀ ਭਰਤੀ ਨੂੰ ਪੰਜਾਬ ਸਰਕਾਰ ਵੱਲੋਂ ਮੁਕੰਮਲ ਕਰਨ ਦੀ ਥਾਂ ਈਟੀਟੀ ਅਧਿਆਪਕਾਂ ਦੀ ਭਰਤੀ ਨੂੰ ਲੰਮਾ ਸਮਾਂ ਲਮਕਾਉਣ ਲਈ ਲਗਾਤਰ 3 ਵਾਰ ਪ੍ਰੀਖਿਆ ਦੇ ਸਮੇਂ ਨੂੰ ਜਾਣਬੁੱਝ ਕੇ ਬਦਲ ਦਿੱਤਾ ਹੈ। ਆਗੂਆਂ ਨੇ ਕਿਹਾ ਕਿ 2364 ਈਟੀਟੀ ਅਧਿਆਪਕਾਂ ਦੀ ਭਰਤੀ ਵਿੱਚ ਸਿਰਫ਼ ਈਟੀਟੀ ਉਮੀਦਵਾਰਾਂ ਨੂੰ ਹੀ ਭਰਤੀ ਕੀਤਾ ਜਾਵੇ।

ਇਸ ਮੌਕੇ ਮੌਜੂਦ ਸੂਬਾ ਪ੍ਰਧਾਨ ਦੀਪਕ ਕੰਬੋਜ, ਸੀਨੀਅਰ ਮੀਤ ਪ੍ਰਧਾਨ ਸੰਦੀਪ ਸਾਮਾ, ਨਿਰਮਲ ਜ਼ੀਰਾ, ਕੁਲਦੀਪ ਖੋਖਰ, ਸ਼ਲਿੰਦਰ ਕੰਬੋਜ਼, ਰਾਜਸੁਖਵਿੰਦਰ ਗੁਰਦਾਸਪੁਰ, ਮਨੀ ਸੰਗਰੂਰ, ਬਲਵਿੰਦਰ ਕਾਕਾ ਤੇ ਸੁਰਿੰਦਰਪਾਲ ਗੁਰਦਾਸਪੁਰ ਗੁਰਪ੍ਰੀਤ ਫਾਜ਼ਿਲਕਾ ਨੇ ਕਿਹਾ ਕਿ ਪਹਿਲਾਂ ਬੇਰੁਜ਼ਗਾਰ ਅਧਿਆਪਕਾਂ ਨੂੰ ਈਟੀਟੀ ਦੀਆਂ ਭਰਤੀ ਦਾ ਇਸ਼ਤਿਹਾਰ ਜਾਰੀ ਕਰਵਾਉਣ ਲਈ ਡਾਂਗਾਂ ਖਾਣੀਆਂ ਪਈਆਂ, ਨਹਿਰਾਂ ਚ ਛਾਲਾਂ ਮਾਰੀਆਂ, ਮਰਨ ਵਰਤ ਰੱਖਿਆ ਮਜ਼ਬੂਰਨ ਟੈਂਕੀ ਅਤੇ ਟਾਵਰਾਂ ਦੇ ਉੱਪਰ ਚੜ੍ਹਨ ਤੱਕ ਦੀ ਨੌਬਤ ਆਈ। ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਅਧਿਆਪਕਾਂ ਦੀਆਂ ਪ੍ਰੀਖਿਆ ਲੈਣ ਦੀ ਥਾਂ ਲਗਾਤਰ ਤਿੰਨ ਵਾਰ ਹੀ ਪ੍ਰੀਖਿਆ ਦੀ ਤੈਅ ਮਿਤੀ ਨੂੰ ਬਦਲ ਚੁੱਕਾ ਹੈ ।

ਇਸ ਮੌਕੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਾਰ ਵਾਰ ਪ੍ਰੀਖਿਆ ਦੀ ਤੈਅ ਮਿਤੀ ਬਦਲਣ ਦੇ ਰੋਸ ਵਜੋਂ ਬੇਰੁਜ਼ਗਾਰ ਅਧਿਆਪਕਾਂ ਵੱਲੋਂ 28 ਸਤੰਬਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਦੀ ਰਿਹਾਇਸ਼ ਖਰੜ ਦਾ ਘਿਰਾਓ ਕੀਤਾ ਜਾਵੇਗਾ। ਜਿਸ ਦੌਰਾਨ ਜੋ ਵੀ ਜਾਨੀ ਮਾਲੀ ਨੁਕਸਾਨ ਹੋਵੇਗਾ ਜ਼ਿੰਮੇਵਾਰ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਹੋਵੇਗਾ।

ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਦੀਆਂ ਮੰਗਾਂ:-

1) 2364 ਈਟੀਟੀ ਅਧਿਆਪਕਾਂ ਦੀ ਭਰਤੀ ਵਿੱਚ ਨਿਰੋਲ ਈ.ਟੀ.ਟੀ ਸਲੈਕਟਡ ਉਮੀਦਵਾਰਾਂ ਨੂੰ ਭਰਤੀ ਕੀਤਾ ਜਾਵੇ।

2) 6635 ਈਟੀਟੀ ਅਧਿਆਪਕਾਂ ਦੀ ਭਰਤੀ ਦੀ ਪ੍ਰੀਖਿਆ ਜਲਦ ਤੋਂ ਜਲਦ ਲਈ ਜਾਵੇ।

3) ਉਮਰ ਹੱਦ ਪਾਰ ਕਰ ਚੁੱਕੇ ਉਮੀਦਵਾਰਾਂ 6635 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਦੇ ਵਿੱਚ ਉਮਰ ਦੀ ਛੋਟ ਦਿੱਤੀ ਜਾਵੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,121FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...