Sunday, May 19, 2024

ਵਾਹਿਗੁਰੂ

spot_img
spot_img

ਬੇਰੁਜ਼ਗਾਰ ਬੀ.ਐਡ.ਟੈੱਟ ਪਾਸ ਅਧਿਆਪਕਾਂ ਦੀ ਸੰਦੀਪ ਸੰਧੂ ਨਾਲ ਮੀਟਿੰਗ, ਸਿੰਗਲਾ ਦੀ ਗੈਰ-ਹਾਜ਼ਰੀ ਤੋਂ ਖਫ਼ਾ ਬੇਰੁਜ਼ਗਾਰ 23 ਸਤੰਬਰ ਨੂੰ ਮੁੜ ਕਰਨਗੇ ਮੋਤੀ ਮਹਿਲ ਦਾ ਘਿਰਾਓ

- Advertisement -

ਦਲਜੀਤ ਕੌਰ ਭਵਾਨੀਗੜ੍ਹ
ਚੰਡੀਗੜ੍ਹ, 14 ਸਤੰਬਰ, 2021:
ਸਿੱਖਿਆ ਅਤੇ ਸਿਹਤ ਵਿਭਾਗ ਵਿੱਚ ਰੁਜ਼ਗਾਰ ਦੀ ਮੰਗ ਨੂੰ ਲੈਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਬੀ. ਐਡ. ਟੈੱਟ ਪਾਸ ਅਧਿਆਪਕਾਂ ਦੀ ਮੀਟਿੰਗ ਮੁੱਖ ਮੰਤਰੀ ਦੇ ਓਐੱਸਡੀ ਸੰਦੀਪ ਸੰਧੂ ਨਾਲ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਹੋਈ, ਜਿਸ ਵਿੱਚ ਬੇਰੁਜ਼ਗਾਰਾਂ ਨੂੰ ਮੁੜ ਕੇ ਲਾਰਾ ਹੀ ਮਿਲਿਆ ਹੈ।

ਜੱਥੇਬੰਦੀ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਦੱਸਿਆ ਕਿ ਬੀਤੀ 12 ਸਤੰਬਰ ਨੂੰ ਬੇਰੁਜ਼ਗਾਰ ਬੀ. ਐਡ ਟੈੱਟ ਪਾਸ ਅਧਿਆਪਕਾਂ ਵੱਲੋਂ ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ਤੇ ਉੱਤੇ ਕਰੀਬ 6 ਘੰਟੇ ਜਾਮ ਲਗਾਉਣ ਬਾਅਦ ਪਟਿਆਲਾ ਪ੍ਰਸ਼ਾਸਨ ਵੱਲੋਂ ਮੁੱਖ ਮੰਤਰੀ ਪੰਜਾਬ ਦੇ ਓਐੱਸਡੀ ਸ੍ਰੀ ਸੰਦੀਪ ਸੰਧੂ ਨਾਲ ਸਮੇਤ ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਨਾਲ ਲਿਖਤੀ ਪੱਤਰ ਦੇ ਕੇ ਪੈੱਨਲ ਮੀਟਿੰਗ ਤੈਅ ਕਰਵਾਈ ਗਈ ਸੀ।

ਉਨ੍ਹਾਂ ਦੱਸਿਆ ਕਿ ਅੱਜ ਦੀ ਮੀਟਿੰਗ ਵਿੱਚ ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਨਹੀਂ ਪਹੁੰਚੇ ਜਿਸ ਕਾਰਨ ਇਸ ਮੀਟਿੰਗ ਵਿੱਚ ਉਨ੍ਹਾਂ ਦੀਆਂ ਮੰਗਾਂ ਦਾ ਕੋਈ ਵੀ ਢੁੱਕਵਾਂ ਹੱਲ ਨਹੀਂ ਨਿਕਲਿਆ ਹੈ। ਉਨ੍ਹਾਂ ਦੱਸਿਆ ਕਿ ਭਾਵੇਂ ਇਸ ਮੀਟਿੰਗ ਵਿੱਚ ਸ੍ਰੀ ਸੰਧੂ ਨੇ ਜੱਥੇਬੰਦੀ ਦੀਆਂ ਮੰਗਾਂ ਨੂੰ ਧਿਆਨਪੂਰਵਕ ਸੁਣਿਆ ਤੇ ਬੇਰੁਜ਼ਗਾਰ ਅਧਿਆਪਕਾਂ ਨਾਲ ਮੁੜ ਜਲਦੀ ਪੈਨਲ ਮੀਟਿੰਗ ਕਰਕੇ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਹੈ, ਪਰ ਅੱਜ ਕੋਈ ਵੀ ਠੋਸ ਹੱਲ ਨਹੀਂ ਨਿਕਲਿਆ ਹੈ।

ਇਸ ਮੌਕੇ ਬੇਰੁਜ਼ਗਾਰ ਆਗੂਆਂ ਅਮਨ ਸੇਖਾ, ਸੰਦੀਪ ਗਿੱਲ, ਬਲਰਾਜ ਮੌੜ ਅਤੇ ਸਰਵਰਿੰਦਰ ਮੱਤਾ ਨੇ ਕਿਹਾ ਕਿ ਪਟਿਆਲਾ ਪ੍ਰਸ਼ਾਸ਼ਨ ਨੇ ਬੇਰੁਜ਼ਗਾਰਾਂ ਨੂੰ ਪੈਨਲ ਮੀਟਿੰਗ ਦੇਣ ਦਾ ਛਲਾਵਾ ਕੀਤਾ ਹੈ। ਉਹਨਾਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਆਉਂਦੇ ਦਿਨਾਂ ਵਿੱਚ ਮੁੜ ਮੀਟਿੰਗ ਕਰਕੇ ਮਸਲਾ ਹੱਲ ਨਾ ਕੀਤਾ ਤਾਂ ਬੇਰੁਜ਼ਗਾਰ ਅਧਿਆਪਕਾਂ ਵੱਲੋਂ 23 ਸਤੰਬਰ ਨੂੰ ਮੁੜ ਮੋਤੀ ਮਹਿਲ ਦਾ ਘਿਰਾਓ ਕੀਤਾ ਜਾਵੇਗਾ।

ਇਸ ਮੌਕੇ ਗੁਰਪ੍ਰੀਤ ਸਿੰਘ ਖੰਨਾ, ਹਰਮੇਸ਼ ਸਿੰਘ, ਅਵਤਾਰ ਸਿੰਘ ਅਤੇ ਜਗਜੀਵਨ ਸਿੰਘ ਨੇ ਕਿਹਾ ਕਿ ਪਿਛਲੀ 31 ਦਸੰਬਰ ਤੋਂ ਸੰਗਰੂਰ ਵਿਖੇ ਸਿੱਖਿਆ ਮੰਤਰੀ ਦੀ ਕੋਠੀ ਦੇ ਗੇਟ ਉੱਤੇ ‘ਬੇਰੁਜ਼ਗਾਰ ਸਾਂਝੇ ਮੋਰਚੇ’ ਦੀ ਅਗਵਾਈ ਵਿੱਚ ਪੱਕਾ ਮੋਰਚਾ ਲਗਾਤਾਰ ਜਾਰੀ ਹੈ।

ਉਨ੍ਹਾਂ ਕਿਹਾ ਕਿ ਬੀਤੀ 21 ਅਗਸਤ ਤੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੇ ਹੀ ਸ਼ਹਿਰ ਸੰਗਰੂਰ ਦੇ ਸਿਵਲ ਹਸਪਤਾਲ ‘ਚ ਪਾਣੀ ਵਾਲੀ ਟੈਂਕੀ ਉੱਤੇ ਮੁਨੀਸ਼ ਕੁਮਾਰ ਫਾਜਲਿਕਾ ਵੀ ਡਟਿਆ ਬੈਠਾ ਹੈ ਪਰ ਪੰਜਾਬ ਸਰਕਾਰ ਜਾਣਬੁੱਝ ਕੇ ਉੱਚ ਯੋਗਤਾ ਪ੍ਰਾਪਤ ਬੇਰੁਜ਼ਗਾਰ ਅਧਿਆਪਕਾਂ ਨੂੰ ਰੁਜ਼ਗਾਰ ਨਾ ਦੇ ਕੇ ਤੇ ਜ਼ਲੀਲ ਕਰਕੇ ਹੋਰ ਤਿੱਖਾ ਸੰਘਰਸ਼ ਕਰਨ ਲਈ ਮਜ਼ਬੂਰ ਕਰ ਰਹੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,118FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...