Tuesday, May 28, 2024

ਵਾਹਿਗੁਰੂ

spot_img
spot_img

ਬੇਜ਼ਮੀਨੇ ਮਜ਼ਦੂਰ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਵਾਲੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ: ਦਿਹਾਤੀ ਮਜ਼ਦੂਰ ਸਭਾ

- Advertisement -

ਯੈੱਸ ਪੰਜਾਬ
ਜਲੰਧਰ, 26 ਮਈ, 2022:
ਦਿਹਾਤੀ ਮਜ਼ਦੂਰ ਸਭਾ ਦੇ ਸੂਬਾ ਪ੍ਰਧਾਨ ਦਰਸ਼ਨ ਨਾਹਰ, ਜਨਰਲ ਸਕੱਤਰ ਗੁਰਨਾਮ ਸਿੰਘ ਦਾਊਦ, ਵਿੱਤ ਸਕੱਤਰ ਮਹੀਪਾਲ ਅਤੇ ਜਾਇੰਟ ਸਕੱਤਰ ਬਲਦੇਵ ਸਿੰਘ ਨੂਰਪੁਰੀ ਨੇ, ਸ਼੍ਰੀ ਅੰਮ੍ਰਿਤਸਰ ਸਾਹਿਬ ਜਿਲ੍ਹੇ ਦੇ ਪਿੰਡ ਕੋਟਲਾ ਸੁਲਤਾਨ ਸਿੰਘ ਵਿਖੇ, ਨੇੜਲੇ ਪਿੰਡ ਭੈਣੀ ਲਿੱਧੜ ਦੇ ਵਸਨੀਕ, ਅਨੁਸੂਚਿਤ ਜਾਤੀ ਨਾਲ ਸੰਬੰਧਤ ਇੱਕ ਬੇਜਮੀਨੇ ਮਜ਼ਦੂਰ ਦੀ ਲੰਘੀ 14 ਮਾਰਚ ਨੂੰ ਬੇਰਹਿਮੀ ਨਾਲ ਕੁੱਟਮਾਰ ਕਰਨ ਵਾਲੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਹੈ।

ਇੱਕ ਸਾਂਝਾ ਬਿਆਨ ਜਾਰੀ ਕਰਦਿਆਂ ਸੂਬਾਈ ਆਗੂਆਂ ਨੇ ਉਕਤ ਅਣਮਨੁੱਖੀ ਕਾਰਵਾਈ ਕਰਨ ਵਾਲੇ ਅਖੌਤੀ ਉੱਚ ਜਾਤੀ ਹੰਕਾਰ ਦੀ ਮੰਦੀ ਸੋਚ ਦੇ ਡੰਗੇ ਦੋਸ਼ੀਆਂ ਖਿਲਾਫ਼ ਦਰਜਾ ਪਰਚਾ ਰੱਦ ਕਰਵਾਉਣ ਲਈ ਨਾਜਾਇਜ਼ ਦਬਾਅ ਪਾਉਣ ਹਿਤ ਧਰਨੇ-ਮੁਜਾਹਰਿਆਂ ਦਾ ਸਹਾਰਾ ਲੈ ਰਹੀ ਇੱਕ ਨਾਮ ਨਿਹਾਦ ਸੰਘਰਸ਼ ਕਮੇਟੀ ਦੀ ਵੀ ਕਰੜੇ ਸ਼ਬਦਾਂ _ਚ ਨਿਖੇਧੀ ਕੀਤੀ ਹੈ।

ਸੂਬਾਈ ਆਗੂਆਂ ਨੇ ਪੰਜਾਬ ਸਰਕਾਰ ਅਤੇ ਉੱਚ ਪੁਲਸ-ਪ੍ਰਸ਼ਾਸ਼ਨਿਕ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਉਹ ਕਿਸੇ ਦਬਾਅ ਅਧੀਨ ਨਾ ਆਉਣ ਅਤੇ ਸਬੰਧਤ ਦੋਸ਼ੀਆਂ ਖਿਲਾਫ ਬਿਨਾ ਕਿਸੇ ਰੱਖ-ਰਖਾਅ ਦੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕਰਨ।

ਇਹ ਯਾਦ ਰੱਖਣ ਯੋਗ ਹੈ ਕਿ ਉਕਤ ਮੁਕੱਦਮਾ ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਦੇ ਹੁਕਮਾਂ ਤਹਿਤ ਦਰਜ ਕੀਤਾ ਗਿਆ ਹੈ।

ਆਗੂਆਂ ਨੇ ਪੰਜਾਬ ਭਰ ਦੇ ਮਜਦੂਰਾਂ-ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਲੁੱਟੇ-ਲਿਤਾੜੇ ਲੋਕਾਂ ਨੂੰ ਇਨਸਾਫ ਦਿਵਾਉਣ ਲਈ ਹੋਂਦ ’ਚ ਲਿਆਂਦੇ ਗਏ ਸੰਘਰਸ਼ ਦੇ ਵੱਖੋ-ਵੱਖ ਰੂਪਾਂ ਨੂੰ ਬਦਨਾਮ ਕਰਨ ਵਾਲੇ ਅਖੌਤੀ ਆਗੂਆਂ ਦਾ ਦੋਖੀ ਕਿਰਦਾਰ ਪਛਾਣਨ ਅਤੇ ਅਜਿਹੇ ਅਨਸਰਾਂ ਨੂੰ ਮੂੰਹ ਨਾ ਲਾਉਣ।

ਆਗੂਆਂ ਨੇ ਐਲਾਨ ਕੀਤਾ ਕਿ ਦਿਹਾਤੀ ਮਜ਼ਦੂਰ ਸਭਾ ਪੀੜਤ ਨੂੰ ਇਨਸਾਫ ਦਿਵਾਉਣ ਲਈ ਯਥਾ ਸ਼ਕਤੀ ਡਟਵਾਂ ਸੰਘਰਸ਼ ਕਰੇਗੀ ਅਤੇ ਇਸ ਸਬੰਧੀ ਇੱਕ ਵਫਦ ਜਲਦ ਹੀ ਸ਼੍ਰੀ ਅੰਮ੍ਰਿਤਸਰ ਸਾਹਿਬ ਜਿਲ੍ਹੇ ਦੇ ਐਸਐਸਪੀ ਨਾਲ ਮੁਲਾਕਾਤ ਕਰੇਗਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਕੋਲੰਬੀਆ ਯੂਨੀਵਰਸਿਟੀ ’ਚ ਮਾਰਚ ਦੀ ਅਗਵਾਈ ਕਰਨ ਅਤੇ ਭਾਸ਼ਣ ਦੇਣ ’ਤੇ ਬੀਬੀ ਜਲਨਿਧ ਕੌਰ ਨੂੰ ਐਡਵੋਕੇਟ ਧਾਮੀ ਨੇ ਦਿੱਤੀ ਵਧਾਈ

ਯੈੱਸ ਪੰਜਾਬ ਅੰਮ੍ਰਿਤਸਰ, 27 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੀ ਜੰਮਪਲ ਦਸਤਾਰਧਾਰੀ ਸਿੱਖ ਬੀਬੀ ਜਲਨਿਧ ਕੌਰ ਦੁਆਰਾ ਕੋਲੰਬੀਆ ਯੂਨੀਵਰਸਿਟੀ ਨਿਊਯਾਰਕ ਦੀ ਕਨਵੋਕੇਸ਼ਨ...

ਜੂਨ 84 ਫ਼ੌਜੀ ਹਮਲੇ ਦੇ ਪਹਿਲੇ ਸ਼ਹੀਦ ਭਾਈ ਮਹਿੰਗਾ ਸਿੰਘ ਬੱਬਰ ਅਤੇ ਸਮੁਹ ਸ਼ਹੀਦਾਂ ਦੀ ਯਾਦ’ਚ ਪਾਠ ਦਾ ਭੋਗ 2 ਜੂਨ ਨੂੰ: ਜਥੇਦਾਰ ਹਵਾਰਾ ਕਮੇਟੀ

ਯੈੱਸ ਪੰਜਾਬ ਅੰਮ੍ਰਿਤਸਰ, 27 ਮਈ, 2024 ਭਾਰਤੀ ਫੌਜ ਵਲੋਂ ਜੂਨ 84 ਦਾ ਸ੍ਰੀ ਦਰਬਾਰ ਸਾਹਿਬ ਤੇ ਹਮਲਾ ਸਿੱਖ ਕੌਮ ਦੇ ਪਿੰਡੇ ਤੇ ਉਹ ਡੂੰਗਾ ਜ਼ਖ਼ਮ ਹੈ ਜੋ ਕਦੀ ਵੀ ਭਰਿਆ ਨਹੀ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...
spot_img

ਸੋਸ਼ਲ ਮੀਡੀਆ

223,094FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...