Sunday, May 19, 2024

ਵਾਹਿਗੁਰੂ

spot_img
spot_img

ਭਗਵੰਤ ਮਾਨ ਨੂੰ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਬਣਾਉਣ ਲਈ ‘ਆਪ’ ਵੱਲੋਂ ਟੈਲੀਫ਼ੋਨ ਰਾਹੀਂ ਕੀਤਾ ਢਕਵੰਜ ਪੰਜਾਬੀਆਂ ਨੇ ਰੱਦ ਕੀਤਾ: ਅਕਾਲੀ ਦਲ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 18 ਜਨਵਰੀ, 2022 –
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਪ ਵੱਲੋਂ ਪੰਜਾਬ ਵਿਚ ਭਗਵੰਤ ਮਾਨ ਨੁੰ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਬਣਾਉਣ ਲਈ ਟੈਲੀਫੋਨ ਰਾਹੀਂ ਕੀਤੀ ਡਰਾਮੇਬਾਜ਼ੀ ਨੂੰ ਫਰਾਡ ਤੇ ਢਕਵੰਜ ਕਰਾਰ ਦਿੰਦਿਆਂ ਰੱਦ ਕਰ ਦਿੱਤਾ।

ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੇ ਪ੍ਰਮੁੱਖ ਸਲਾਹਕਾਰ ਸਰਦਾਰ ਹਰਚਰਨ ਸਿੰਘ ਬਰਾੜ ਨੇ ਇਕ ਟਵੀਟ ਵਿਚ ਕਿਹਾ ਕਿ ਆਪ ਨੇ ਟੈਲੀਫੋਨ ਰਾਹੀਂ ਆਪਣਾ ਪਹਿਲਾ ਮੁੱਖ ਮੰਤਰੀ ਦੇ ਅਹੁਦੇ ਲਈ ਚੇਹਰਾ ਚੁਣਿਆ ਹੈ, ਹੁਣ ਪੰਜਾਬ ਆਪਣਾ ਅਸਲ ਮੁੱਖ ਮੰਤਰੀ ਚੁਣੇਗਾ।

ਉਹਨਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੀ ਚਲਾਕ ਲੋਮੜੀ ਵਾਂਗ ਹਮੇਸ਼ਾ ਦਿੱਲੀ ਤੋਂ ਪੰਜਾਬੀਆਂ ਨੁੰ ਰਿਮੋਰਟ ਕੰਟਰੋਲ ਰਾਹੀਂ ਚਲਾਉਣ ਦਾ ਯਤਨ ਕੀਤਾ ਹੈ। ਭਾਵੇਂ ਉਸਦਾ ਇਹ ਆਈਡੀਆ ਬਹੁਤ ਉਤੱਮ ਹੋਵੇ ਪਰ ਅਸਲਤ ਵਿਚ ਇਹ ਆਪ ਦੀ ਅੰਦਰੂਨੀ ਸਰਕਸ ਚਲਾਉਣ ਵਾਸਤੇ ਢੁਕਵਾਂ ਹੈ।

ਸਰਦਾਰ ਬੈਂਸ ਨੇ ਕਿਹਾ ਕਿ ਅਖੀਰ ਵਿਚ ਆਪ ਦੀ ਬਿੱਲੀ ਥੈਲਿਓਂ ਬਾਹਰ ਆ ਗਈ ਹੈ। ਉਹਨਾਂ ਕਿਹਾ ਕਿ ਹਰ ਕੋਈ ਆਪ ਦੇ ਮੁੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਦੀ ਸ਼ਰਾਬ ਲਈ ਕਮਜ਼ੋਰੀ ਚੰਗੀ ਤਰ੍ਹਾਂ ਜਾਣਦਾ ਹੈ। ਉਹਨਾਂ ਕਿਹਾ ਕਿ ਆਪ ਕੋਲ ਵਰੁਚਅਲ ਤਰੀਕਾ ਅਪਣਾਉਣ ਤੋਂ ਇਲਾਵਾ ਹੋਰ ਕੋਈ ਰਾਹ ਨਹੀਂ ਸੀ ਕਿਉਂਕਿ ਅੰਦਰੂਨੀ ਮਾਮਲਿਆਂ ਵਿਚ ਵੀ ਬਹੁਤੇ ਆਗੂ ਉਸਦੀ ਸ਼ਰਾਬ ਦੀ ਬਦਬੂ ਬਰਦਾਸ਼ਤ ਨਹੀਂ ਕਰ ਸਕਦੇ।

ਉਹਨਾਂ ਕਿਹਾ ਕਿ ਹੁਣ ਸਮਾਂ ਹੈ ਕਿ ਪੰਜਾਬ ਦੇ ਮਸਲੇ ਹੱਲ ਕਰਨ ਵਾਸਤੇ ਸੰਜੀਦਗੀ ਨਾਲ ਕੰਮ ਕੀਤਾ ਜਾਵੇ। ਉਹਨਾਂ ਕਿਹਾ ਕਿ ਇਹ ਸਮਾਂ ਹੈ ਜਦੋਂ ਤੁਹਾਨੂੰ ਸੰਜੀਦਾ ਤੇ ਗੰਭੀਰ ਤੇ ਜ਼ਿੰਮੇਵਾਰ ਲੀਡਰਸ਼ਿਪ ਦੀ ਲੋੜ ਹੈ ਨਾ ਕਿ ਹਾਸਰਸ ਕਲਾਕਾਰਾਂ ਦੀ।

ਸਰਦਾਰ ਬੈਂਸ ਨੇ ਕਿਹਾ ਕਿ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਆਪ ਮੰਨਿਆ ਹੈ ਕਿ ਪੰਜਾਬ ਦੇ 2.41 ਕਰੋੜ ਫੋਨ ਵਰਤਣ ਵਾਲਿਆਂ ਵਿਚੋਂ 2.23 ਕਰੋੜ ਲੋਕਾਂ ਨੇ ਆਪ ਦੀ ਡਰਾਮੇਬਾਜ਼ੀ ਪ੍ਰਵਾਨ ਨਹੀਂ ਕੀਤੀ ਤੇ ਫੋਨ ਨਹੀਂ ਕੀਤੇ ਤੇ ਸਿਰਫ 21 ਲੱਖ ਲੋਕਾਂ ਨੇ ਇਸ ਸਵਾਂਗ ਲਈ ਹੁੰਗਾਰਾ ਭਰਿਆ ਅਤੇ ਉਹ ਵੀ ਜੇਕਰ ਅਸੀਂ ਸ੍ਰੀ ਕੇਜਰੀਵਾਲ ਦੇ ਦਾਅਵੇ ਨੁੰ ਸੱਚ ਮੰਨੀਏ ਤਾਂ। ਉਹਨਾਂ ਕਿਹਾ ਕਿ ਇਸ ਤੋਂ ਵੀ ਸ਼ਰਮ ਵਾਲੀ ਗੱਲ ਇਹ ਹੈ ਕਿ ਇਹ ਖੁਲ੍ਹਾਸਾ ਹੋ ਗਿਆ ਹੈ ਕਿ ਆਪ ਦੇ ਆਗੂਆਂ ਨੇ ਵੀ ਭਗਵੰਤ ਮਾਨ ਤੇ ਕੇਜਰੀਵਾਲ ਨੁੰ ਰੱਦ ਕਰ ਦਿੱਤਾ ਹੈ ਤੇ ਪਾਰਟੀ ਵਿਚ ਕਿਸੇ ਹੋਰ ਦੀ ਚੋਣ ਕੀਤੀ ਹੈ।

ਸਰਦਾਰ ਬੈਂਸ ਨੇ ਹੈਰਾਨੀ ਪ੍ਰਗਟ ਕੀਤੀ ਕਿ ਪੰਜਾਬ ਦੇ ਆਪ ਆਗੂਆਂ ਦੀ ਮਹੱਤਤਾ ਕੀ ਰਹਿ ਜਾਂਦੀ ਹੈ ਜਦੋਂ ਉਹ ਆਪਣੇ ਸਭ ਤੋਂ ਅਹਿਮ ਤੇ ਵੱਡੇ ਸਮਾਗਮ ਨੁੰ ਹਿੰਦੀ ਵਿਚ ਸੰਬੋਧਨ ਕਰਦੇ ਹੋਏ ਵੇਖਦੇ ਰਹਿ ਗਏ ਤੇ ਉਹਨਾਂ ਆਪਣੀ ਮਾਂ ਬੋਲੀ ਪੰਜਾਬੀ ਆਪਣੀ ਧਰਤੀ ’ਤੇ ਹੀ ਅਣਡਿੱਠ ਕਰ ਦਿੱਤੀ ਗਈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,121FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...