Tuesday, May 28, 2024

ਵਾਹਿਗੁਰੂ

spot_img
spot_img

ਭਗਵੰਤ ਮਾਨ ਨੇ ਨਵੇਂ ਭਰਤੀ ਹੋਏ 855 ਪਟਵਾਰੀਆਂ ਨੂੰ ਜ਼ਿਲ੍ਹਿਆਂ ਦੀ ਅਲਾਟਮੈਂਟ ਦੇ ਪੱਤਰ ਵੰਡੇ, ਸਿਖਲਾਈ ਸਮੇਂ ਵਿੱਚ ਕਟੌਤੀ ਦਾ ਐਲਾਨ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 6 ਜੁਲਾਈ, 2022:
ਮਾਲ ਵਿਭਾਗ ਦੀ ਕਾਰਜਕੁਸ਼ਲਤਾ ਵਧਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਨਵੇਂ ਭਰਤੀ ਹੋਏ ਪਟਵਾਰੀਆਂ ਦਾ ਸਿਖਲਾਈ ਸਮਾਂ ਘਟਾਉਣ ਦਾ ਐਲਾਨ ਕੀਤਾ।

ਇੱਥੇ ਮਿਊਂਸਿਪਲ ਭਵਨ ਵਿਖੇ ਨਵੇਂ ਭਰਤੀ ਹੋਏ 855 ਪਟਵਾਰੀਆਂ ਨੂੰ ਜ਼ਿਲ੍ਹਿਆਂ ਦੀ ਅਲਾਟਮੈਂਟ ਦੇ ਪੱਤਰ ਵੰਡਣ ਲਈ ਕਰਵਾਏ ਸਮਾਰੋਹ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਿਖਲਾਈ ਦਾ ਸਮਾਂ ਘਟਣ ਨਾਲ ਫੀਲਡ ਵਿੱਚ ਪਟਵਾਰੀਆਂ ਦੀ ਕਾਰਜਕੁਸ਼ਲਤਾ ਵਧੇਗੀ, ਜਿਸ ਨਾਲ ਆਮ ਆਦਮੀ ਨੂੰ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹਰੇਕ ਵਿਭਾਗ ਦੀ ਕਾਰਜਪ੍ਰਣਾਲੀ ਨੂੰ ਸੁਚਾਰੂ ਕਰਨ ਲਈ ਵਚਨਬੱਧ ਹੈ ਤਾਂ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੀ ਤਰੱਕੀ ਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਇਹ ਸਮੇਂ ਦੀ ਲੋੜ ਹੈ।

ਨਵੇਂ ਭਰਤੀ ਹੋਏ ਪਟਵਾਰੀਆਂ ਨੂੰ ਕੰਮ ਇਮਾਨਦਾਰੀ ਤੇ ਤਨਦੇਹੀ ਨਾਲ ਕਰਨ ਲਈ ਪ੍ਰੇਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ (ਪਟਵਾਰੀਆਂ) ਨੂੰ ਆਪਣੀ ਕਲਮ ਦੀ ਵਰਤੋਂ ਨਿਰਪੱਖ ਤੇ ਪਾਰਦਰਸ਼ੀ ਤਰੀਕੇ ਨਾਲ ਲੋਕਾਂ ਦੀ ਸੇਵਾ ਲਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪਟਵਾਰੀ ਆਪਣੀ ਸੇਵਾ ਇਮਾਨਦਾਰੀ ਨਾਲ ਨਿਭਾਉਣ ਤਾਂ ਕਿ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਮਾਨ ਨੇ ਉਮੀਦ ਜਤਾਈ ਕਿ ਪਟਵਾਰੀ ਪੂਰੀ ਤਰ੍ਹਾਂ ਪੇਸ਼ੇਵਰ ਤਰੀਕੇ ਨਾਲ ਲੋਕਾਂ ਦੀ ਸੇਵਾ ਕਰਨ ਅਤੇ ਜ਼ਮੀਨ ਨਾਲ ਜੁੜੇ ਰਹਿਣ।

ਨਵੇਂ ਭਰਤੀ ਹੋਏ ਪਟਵਾਰੀਆਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਖ਼ਤ ਮਿਹਨਤ, ਦ੍ਰਿੜ੍ਹ ਇਰਾਦੇ ਤੇ ਸਮਰਪਣ ਕਾਰਨ ਹੀ ਉਹ ਇਸ ਚੋਣ ਵਿੱਚ ਸਫ਼ਲ ਹੋਏ ਹਨ। ਉਨ੍ਹਾਂ ਕਿਹਾ ਕਿ ਸਖ਼ਤ ਮਿਹਨਤ ਕਰਨ ਵਾਲੇ ਨੌਜਵਾਨ ਇਸ ਅਹੁਦੇ ਦੇ ਹੱਕਦਾਰ ਸਨ ਕਿਉਂਕਿ ਉਹ ਬੇਹੱਦ ਮੁਕਾਬਲੇ ਤੋਂ ਬਾਅਦ ਮੈਰਿਟ ਵਿੱਚ ਆਏ ਹਨ। ਭਗਵੰਤ ਮਾਨ ਨੇ ਕਿਹਾ ਕਿ ਪਾਰਦਰਸ਼ੀ ਤਰੀਕੇ ਨਾਲ ਅਜਿਹੀਆਂ ਹੋਰ ਭਰਤੀਆਂ ਜਾਰੀ ਹਨ ਅਤੇ ਇਹ ਛੇਤੀ ਨੇਪਰੇ ਚੜ੍ਹਨਗੀਆਂ।

ਪਿਛਲੀਆਂ ਸਰਕਾਰਾਂ ਉਤੇ ਤਿੱਖੇ ਹਮਲੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਆਪਣੇ ਮੁੱਢਲੇ ਦਿਨਾਂ ਵਿੱਚ ਹੀ ਲੋਕਾਂ ਦੀ ਭਲਾਈ ਲਈ ਕਈ ਮਿਸਾਲੀ ਪਹਿਲਕਦਮੀਆਂ ਕੀਤੀਆਂ ਹਨ, ਜਦੋਂ ਕਿ ਪਿਛਲੀਆਂ ਸਰਕਾਰਾਂ ਆਪਣੇ ਕਾਰਜਕਾਲ ਦੇ ਅੰਤ ਵਿੱਚ ਅਜਿਹੇ ਕੰਮ ਕਰਦੀਆਂ ਸਨ। ਉਨ੍ਹਾਂ ਕਿਹਾ ਕਿ ਇਸ ਸਰਕਾਰ ਨੇ ਆਪਣੇ ਕੁੱਝ ਦਿਨਾਂ ਵਿੱਚ ਹੀ ਇੰਨੇ ਕੰਮ ਕੀਤੇ ਹਨ, ਜਿੰਨੇ ਪਿਛਲੇ 75 ਸਾਲਾਂ ਵਿੱਚ ਨਹੀਂ ਹੋਏ। ਭਗਵੰਤ ਮਾਨ ਨੇ ਕਿਹਾ ਕਿ ਉਹ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਤਨਦੇਹੀ ਤੇ ਮਿਸ਼ਨਰੀ ਉਤਸ਼ਾਹ ਨਾਲ ਆਪਣਾ ਕੰਮ ਜਾਰੀ ਰੱਖਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਲੋਕ-ਪੱਖੀ ਤੇ ਤਰੱਕੀ ਯਾਫਤਾ ਨੀਤੀਆਂ ਨਾਲ ਲੋਕ ਉਤਸ਼ਾਹਤ ਹਨ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਹੈ ਅਤੇ ਉਹ ਇਸ ਜ਼ਿੰਮੇਵਾਰੀ ਨੂੰ ਉਤਸ਼ਾਹ ਨਾਲ ਨਿਭਾਉਣਗੇ। ਉਨ੍ਹਾਂ ਕਿਹਾ, “ਸਾਡੀ ਸਰਕਾਰ ਦੇ ਗਠਨ ਤੋਂ ਹੀ ਪੰਜਾਬ ਦੇ ਲੋਕ ਬੇਹੱਦ ਖ਼ੁਸ਼ ਹਨ ਕਿਉਂਕਿ ਹਰ ਰੋਜ਼ ਯੋਗ ਵਿਅਕਤੀਆਂ ਨੂੰ ਨੌਕਰੀਆਂ ਦੇ ਮੌਕੇ ਮਿਲ ਰਹੇ ਹਨ ਅਤੇ ਭ੍ਰਿਸ਼ਟਾਚਾਰੀਆਂ ਨੂੰ ਜੇਲ੍ਹਾਂ ਵਿੱਚ ਸੁੱਟਿਆ ਜਾ ਰਿਹਾ ਹੈ।”

ਆਪਣੇ ਸੰਬੋਧਨ ਵਿੱਚ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਮੁੱਖ ਮੰਤਰੀ ਦਾ ਸਵਾਗਤ ਕੀਤਾ ਅਤੇ ਨਵ-ਨਿਯੁਕਤ ਪਟਵਾਰੀਆਂ ਨੂੰ ਉਨ੍ਹਾਂ ਦੀ ਵਿਭਾਗ ਵਿੱਚ ਨਿਯੁਕਤੀ ਲਈ ਮੁਬਾਰਕਬਾਦ ਦਿੱਤੀ। ਉਨ੍ਹਾਂ ਜਾਣਕਾਰੀ ਦਿੱਤੀ ਕਿ ਵਿਭਾਗ ਵਿੱਚ ਕਈ ਕ੍ਰਾਂਤੀਕਾਰੀ ਕਦਮ ਚੁੱਕੇ ਗਏ ਹਨ।

ਇਸ ਮੌਕੇ ਵਿੱਤ ਕਮਿਸ਼ਨਰ ਮਾਲ ਅਨੁਰਾਗ ਅਗਰਵਾਲ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ ਅਤੇ ਵਿਸ਼ੇਸ਼ ਸਕੱਤਰ ਕੈਪਟਨ ਕਰਨੈਲ ਸਿੰਘ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਕੋਲੰਬੀਆ ਯੂਨੀਵਰਸਿਟੀ ’ਚ ਮਾਰਚ ਦੀ ਅਗਵਾਈ ਕਰਨ ਅਤੇ ਭਾਸ਼ਣ ਦੇਣ ’ਤੇ ਬੀਬੀ ਜਲਨਿਧ ਕੌਰ ਨੂੰ ਐਡਵੋਕੇਟ ਧਾਮੀ ਨੇ ਦਿੱਤੀ ਵਧਾਈ

ਯੈੱਸ ਪੰਜਾਬ ਅੰਮ੍ਰਿਤਸਰ, 27 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੀ ਜੰਮਪਲ ਦਸਤਾਰਧਾਰੀ ਸਿੱਖ ਬੀਬੀ ਜਲਨਿਧ ਕੌਰ ਦੁਆਰਾ ਕੋਲੰਬੀਆ ਯੂਨੀਵਰਸਿਟੀ ਨਿਊਯਾਰਕ ਦੀ ਕਨਵੋਕੇਸ਼ਨ...

ਜੂਨ 84 ਫ਼ੌਜੀ ਹਮਲੇ ਦੇ ਪਹਿਲੇ ਸ਼ਹੀਦ ਭਾਈ ਮਹਿੰਗਾ ਸਿੰਘ ਬੱਬਰ ਅਤੇ ਸਮੁਹ ਸ਼ਹੀਦਾਂ ਦੀ ਯਾਦ’ਚ ਪਾਠ ਦਾ ਭੋਗ 2 ਜੂਨ ਨੂੰ: ਜਥੇਦਾਰ ਹਵਾਰਾ ਕਮੇਟੀ

ਯੈੱਸ ਪੰਜਾਬ ਅੰਮ੍ਰਿਤਸਰ, 27 ਮਈ, 2024 ਭਾਰਤੀ ਫੌਜ ਵਲੋਂ ਜੂਨ 84 ਦਾ ਸ੍ਰੀ ਦਰਬਾਰ ਸਾਹਿਬ ਤੇ ਹਮਲਾ ਸਿੱਖ ਕੌਮ ਦੇ ਪਿੰਡੇ ਤੇ ਉਹ ਡੂੰਗਾ ਜ਼ਖ਼ਮ ਹੈ ਜੋ ਕਦੀ ਵੀ ਭਰਿਆ ਨਹੀ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...
spot_img

ਸੋਸ਼ਲ ਮੀਡੀਆ

223,091FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...