Sunday, May 19, 2024

ਵਾਹਿਗੁਰੂ

spot_img
spot_img

ਭਗਵੰਤ ਮਾਨ ਸਰਕਾਰ ਕੇਜਰੀਵਾਲ ਦੀਆਂ ਸਿਆਸੀ ਇੱਛਾਵਾਂ ਦੀ ਪੂਰਤੀ ਵਾਸਤੇ ਪੰਜਾਬ ਨੂੰ ਬਰਬਾਦ ਕਰ ਰਹੀ ਹੈ: ਮਜੀਠੀਆ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 30 ਸਤੰਬਰ, 2022 –
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਭਗਵੰਤ ਮਾਨ ਸਰਕਾਰ ਵੱਲੋਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀਆਂ ਇੱਛਾਵਾਂ ਦੀ ਪੂਰਤੀ ਵਾਸਤੇ ਪੰਜਾਬ ਨੂੰ ਬਰਬਾਦ ਕਰਨ ਦੇ ਰਾਹ ਪੈਣ ਦੀ ਜ਼ੋਰਦਾਰ ਨਿਖੇਧੀ ਕੀਤੀ ਅਤੇ ਸਰਕਾਰ ਨੂੰ ਆਖਿਆ ਕਿ ਉਹ ਰੋਜ਼ਾਨਾ 2 ਕਰੋੜ ਰੁਪਏ ਝੂਠੇ ਇਸ਼ਤਿਹਾਰਾਂ ’ਤੇ ਖਰਚ ਕਰਨ ਦੀ ਥਾਂ ਭਾਰੀ ਮੀਂਹ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ ਤੇ ਲੰਪੀ ਚਮੜੀ ਰੋਗ ਕਾਰਨ ਡੇਅਰੀ ਮਾਲਕਾਂ ਦੇ ਹੋਏ ਨੁਕਸਾਨ ਦਾ ਉਹਨਾਂ ਨੂੰ ਮੁਆਵਜ਼ਾ ਦੇਵੇ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਕ ਆਰ ਟੀ ਆਈ ਰਾਹੀਂ ਹੈਰਾਨੀਜਨਕ ਖੁਲ੍ਹਾਸੇ ਹੋਏ ਹਨ ਕਿ ਸਰਕਾਰ ਰੋਜ਼ਾਨਾ 2 ਕਰੋੜ ਰੁਪਏ ਆਪਣੀਆਂ ਪ੍ਰਾਪਤੀਆਂ ਦੇ ਝੂਠੇ ਇਸ਼ਤਿਹਾਰਾਂ ’ਤੇ ਖਰਚ ਕਰ ਰਹੀ ਹੈ ਜਦੋਂ ਕਿ ਜ਼ਮੀਨੀ ਪੱਧਰ ’ਤੇ ਕੱਖ ਵੀ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਇਹ ਸਭ ਕੁਝ ਗੁਜਰਾਤ ਤੇ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੂੰ ਗੁੰਮਰਾਹ ਕਰਨ ਵਾਸਤੇ ਕੀਤਾ ਜਾ ਰਿਹਾ ਹੈ ਜਿਥੇ ਆਉਂਦ ਮਹੀਨਿਆਂ ਵਿਚ ਚੋਣਾਂ ਹੋਣੀਆਂ ਹਨ। ਉਹਨਾਂ ਕਿਹਾ ਕਿ ਇਹ ਸਿਰਫ ਪੰਜਾਬ ਦੇ ਲੋਕਾਂ ਨਾਲ ਧੋਖਾ ਨਹੀਂ ਹੈ ਜਿਥੋਂ ਦਾ ਜਨਤਕ ਪੈਸਾ ਬਰਬਾਦ ਕੀਤਾ ਜਾ ਰਿਹਾ ਹੈ ਬਲਕਿ ਇਹ ਉਹਨਾਂ ਦੋ ਰਾਜਾਂ ਦੇ ਲੋਕਾਂ ਨਾਲ ਵੀ ਧੋਖਾ ਹੈ ਜਿਥੇ ਆਪ ਕਨਵੀਨਰ ਹਰ ਹਾਲਤ ਵਿਚ ਚੋਣਾਂ ਜਿੱਤਣਾ ਚਾਹੁੰਦੇ ਹਨ।

ਸਰਦਾਰ ਮਜੀਠੀਆ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਸ੍ਰੀ ਭਗਵੰਤ ਮਾਨ ਨੂੰ ਆਪਣੇ ਸੂਬੇ ਦੇ ਲੋਕਾਂ ਦੀ ਭਲਾਈ ਦੀ ਕੋਈ ਪਰਵਾਹ ਨਹੀਂ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਦਾਅਵੇ ਤਾਂ ਇਹ ਕਰਦੇ ਹਨ ਕਿ ਉਹ ਪੰਜਾਬੀਆਂ ਦੇ ਇਕ ਇਕ ਪੈਸੇ ਦਾ ਹਿਸਾਬ ਰੱਖਣਗੇ ਪਰ ਅਸਲ ਵਿਚ ਉਹ ਆਪਣੇ ਸਿਆਸੀ ਆਕਾ ਅਰਵਿੰਦ ਕੇਜਰੀਵਾਲ ਦੀਆਂ ਸਿਆਸੀ ਇੱਛਾਵਾਂ ਦੀ ਪੂਰਤੀ ਵਾਸਤੇ ਪੰਜਾਬ ਨੂੰ ਕੰਗਾਲ ਕਰਨ ਦੇ ਰਾਹ ਪਏ ਹੋਏ ਹਨ।

ਉਹਨਾਂ ਕਿਹਾ ਕਿ ਭਲਾਈ ਰਾਜ ਦਾ ਵਿਚਾਰ ਭਗਵੰਤ ਮਾਨ ਸਰਕਾਰ ਨੇ ਕੂੜੇ ਦੇ ਡੱਬੇ ਵਿਚ ਸੁੱਟ ਦਿੱਤਾ ਹੈ ਤੇ ਇਹੀ ਕਾਰਨ ਹੈ ਕਿ ਸਰਕਾਰ ਨੇ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਨਹੀਂ ਦਿੱਤਾ, ਨਾ ਆਪਣੇ ਦੁਧਾਰੂ ਪਸ਼ੂ ਲੰਪੀ ਚਮੜੀ ਰੋਗ ਕਾਰਨ ਗੁਆਉਣ ਵਾਲੇ ਡੇਅਰੀ ਮਾਲਕਾਂ ਨੁੰ ਕੋਈ ਮੁਆਵਜ਼ਾ ਦਿੱਤਾ ਤੇ ਨਾ ਹੀ ਝੋਨੇ ਦੀ ਸਿੱਧੀ ਬਿਜਾਈ ਲਈ ਕੀਤੇ 1500 ਰੁਪਏ ਪ੍ਰਤੀ ਏਕੜ ਦੇ ਵਾਅਦੇ ਮੁਤਾਬਕ ਅਦਾਇਗੀ ਕੀਤੀ ਤੇ ਨਾ ਹੀ ਪਰਾਲੀ ਸਾੜਨ ਤੋਂ ਰੋਕਣ ਵਾਸਤੇ 2500 ਰੁਪਏ ਪ੍ਰਤੀ ਏਕੜ ਦਿੱਤੇ।

ਉਹਨਾਂ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਹਾਲੇ ਵੀ ਸ੍ਰੀ ਕੇਜਰੀਵਾਲ ਦੇ ਅਸਲ ਮਿਸ਼ਨ ਨੂੰ ਸਮਝਣ ਤੇ ਉਹਨਾਂ ਦੀ ਮਨਮਰਜ਼ੀ ਮੁਤਾਬਕ ਸੂਬੇ ਦਾ ਪੈਸਾ ਬਰਬਾਦ ਨਾ ਕਰਨ ਤੇ ਆਪਣੇ ਰਾਜ ਦੇ ਉਹਨਾਂ ਲੋਕਾਂ ਵਾਸਤੇ ਕੰਮ ਕਰਨਾ ਸ਼ੁਰੂ ਕਰਨ ਜਿਹਨਾਂ ਨੇ ਉਹਨਾਂ ਨੂੰ ਵੱਡਾ ਫਤਵਾ ਦਿੱਤਾ ਹੈ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,118FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...