spot_img
Sunday, June 16, 2024

ਵਾਹਿਗੁਰੂ

spot_img
spot_img

ਭਵਾਨੀਗੜ੍ਹ ਨੇੜਲੇ ਪਿੰਡ ਰਾਮਗੜ੍ਹ ‘ਚ ਅੱਗ ਦਾ ਤਾਂਡਵ, 50 ਭੇਡਾਂ-ਬੱਕਰੀਆਂ ਜਿਉਂਦੀਆਂ ਸੜੀਆਂ ਕਿਸਾਨਾਂ ਦੀ 400 ਏਕੜ ਨਾੜ ਅਤੇ 500 ਟਰਾਲੀ ਤੂੜੀ ਸੜ ਕੇ ਸੁਆਹ

- Advertisement -

ਦਲਜੀਤ ਕੌਰ
ਭਵਾਨੀਗੜ੍ਹ, 4 ਮਈ, 2024

ਭਵਾਨੀਗੜ੍ਹ ਨੇੜਲੇ ਪਿੰਡ ਰਾਮਗੜ੍ਹ ਦੇ ਖੇਤਾਂ ‘ਚ ਸ਼ਨੀਵਾਰ ਨੂੰ ਦੁੁਪਹਿਰ ਸਮੇਂ ਅੱਗ ਨੇ ਤਾਂਡਵ ਮਚਾ ਦਿੱਤਾ। ਲੱਗੀ ਭਿਆਨਕ ਅੱਗ ਕਾਰਨ ਦੋ ਦਰਜਨ ਕਿਸਾਨਾਂ ਦਾ ਕਰੀਬ 300-400 ਏਕੜ ਨਾੜ ਤੇ ਇਕ ਕਿਸਾਨ ਦੀ ਕਰੀਬ 400-500 ਟਰਾਲੀ ਤੂੜੀ ਸੜ ਕੇ ਸੁਆਹ ਹੋ ਗਈ।

ਉੱਥੇ ਹੀ, ਖੇਤਾਂ ਨੇੜੇ ਬਾੜੇ ‘ਚ ਖੜ੍ਹੀਆਂ 50 ਦੇ ਕਰੀਬ ਭੇਡਾਂ-ਬੱਕਰੀਆਂ ਵੀ ਇਸ ਭਿਆਨਕ ਅੱਗ ਦੀ ਲਪੇਟ ਆ ਜਾਣ ਕਾਰਨ ਜ਼ਿੰਦਾ ਸੜ ਗਈਆਂ। ਪਿੰਡ ਵਾਸੀਆਂ ਨੇ ਖਦਸ਼ਾ ਜ਼ਾਹਿਰ ਕਰਦਿਆਂ ਕਿਹਾ ਕਿ ਬਿਜਲੀ ਦੀਆਂ ਤਾਰਾਂ ਦੀ ਸਪਾਰਕਿੰਗ ਕਾਰਨ ਅੱਗ ਲੱਗੀ ਹੋ ਸਕਦੀ ਹੈ।

ਪਿੰਡ ਦੇ ਲੋਕਾਂ ਨੇ ਦੱਸਿਆ ਕਿ ਦੁਪਹਿਰ ਦੇ ਕਰੀਬ ਇੱਕ-ਡੇਢ ਵਜੇ ਕਪਿਆਲ ਨਹਿਰ ਵਾਲੇ ਪੁਲ਼ ਦੇ ਨੇੜਲੇ ਖੇਤਾਂ ਤੋਂ ਸ਼ੁਰੂ ਹੋਈ ਅੱਗ ਉਨ੍ਹਾਂ ਦੇ ਪਿੰਡ ਵੱਲ ਨੂੰ ਵੱਧਦੀ ਚਲੀ ਗਈ ਤੇ ਅੱਗ ਨੇ ਕੁੱਝ ਹੀ ਮਿੰਟਾਂ ‘ਚ 20-25 ਕਿਸਾਨਾਂ ਦੇ ਖੇਤਾਂ ਦੇ 300-400 ਏਕੜ ਨਾੜ ਨੂੰ ਜਲਾ ਕੇ ਰਾਖ ਕਰ ਦਿੱਤਾ। 3-4 ਪਾਥੀਆਂ ਵਾਲੇ ਗੁਹਾਰੇ ਤੇ ਪਿੰਡ ਦੀ ਫਿਰਨੀ ਦੇ ਨਾਲ ਗਰੀਬ ਮਜਦੂਰ ਪਰਿਵਾਰ ਨਾਲ ਸਬੰਧਤ ਮਹਿੰਦਰ ਸਿੰਘ ਪੁੱਤਰ ਸਾਧੂ ਸਿੰਘ ਵੱਲੋੰ ਬਣਾਏ ਪਸ਼ੂਆਂ ਦੇ ਵਾੜੇ ‘ਚ ਖੜ੍ਹੀਆਂ ਉਸ ਦੀਆਂ 45-50 ਦੇ ਕਰੀਬ ਭੇਡਾਂ-ਬੱਕਰੀਆਂ ਵੀ ਜ਼ਿੰਦਾ ਸੜ ਗਈਆਂ।

ਅੱਗ ਫੈਲਦੀ-ਫੈਲਦੀ ਕਿਸਾਨ ਇੰਦਰਜੀਤ ਸਿੰਘ ਦੇ ਪਿੰਡ ਵਿਚਕਾਰ ਬਣੇ ਤੂੜੀ ਵਾਲੇ ਸ਼ੈੱਡ ਨੂੰ ਚੜ੍ਹ ਗਈ ਜਿਸ ਕਾਰਨ ਕਿਸਾਨ ਦੀਆਂ ਕਰੀਬ 400-500 ਤੂੜੀ ਦੀਆਂ ਟਰਾਲੀਆਂ ਰਾਖ ਹੋ ਗਈਆਂ ਜਿਸ ਨਾਲ ਲੱਖਾਂ ਰੁਪਏ ਦੇ ਨੁਕਸਾਨ ਦਾ ਖਦਸ਼ਾ ਹੈ।

 

ਪਿੰਡ ਵਾਸੀ ਹਰਪਾਲ ਸਿੰਘ ਨੇ ਦੱਸਿਆ ਕਿ ਜਿਵੇਂ ਹੀ ਅੱਗ ਲੱਗਣ ਬਾਰੇ ਪਤਾ ਲੱਗਾ ਤਾਂ ਪਿੰਡ ਵਾਸੀਆਂ ਨੇ ਆਪਣੇ ਪੱਧਰ ‘ਤੇ ਟਰੈਕਟਰਾਂ ਜਾਂ ਮੌਕੇ ‘ਤੇ ਹੋਰ ਸਾਧਨਾਂ ਰਾਹੀਂ ਅੱਗ ‘ਤੇ ਕਾਬੂ ਪਾਉਣ ਦੇ ਯਤਨ ਸ਼ੁਰੂ ਕਰ ਦਿੱਤੇ। ਹਾਲਾਂਕਿ ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਗੱਡੀ ਨੇ ਇਸ ਭਿਆਨਕ ਅੱਗ ‘ਤੇ ਕਾਬੂ ਪਾਇਆ ਪਰੰਤੂ ਉਦੋਂ ਤਕ ਕਾਫੀ ਜ਼ਿਆਦਾ ਨੁਕਸਾਨ ਹੋ ਚੁੱਕਾ ਸੀ।

ਪਿੰਡ ਵਾਸੀਆਂ ਨੇ ਦੱਸਿਆ ਕਿ ਅੱਗ ‘ਚ ਪਸ਼ੂ ਸੜ ਜਾਣ ਕਾਰਨ ਗਰੀਬ ਪਸ਼ੂ ਪਾਲਕ ਮਹਿੰਦਰ ਸਿੰਘ ਦਾ 10-12 ਲੱਖ ਰੁਪਏ ਦਾ ਨੁਕਸਾਨ ਹੋ ਗਿਆ। ਕਿਸਾਨਾਂ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਗਰੀਬ ਪਸ਼ੂ ਪਾਲਕ ਅਤੇ ਕਿਸਾਨਾਂ ਦੇ ਹੋਏ ਵੱਡੇ ਨੁਕਸਾਨ ਲਈ ਤੁਰੰਤ ਮੁਆਵਜ਼ੇ ਦੀ ਮੰਗ ਕੀਤੀ ਹੈ।

- Advertisement -

ਸਿੱਖ ਜਗ਼ਤ

ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਭਾਈ ਅਵਤਾਰ ਸਿੰਘ ਤੇ ਭਾਈ ਹਰਦੀਪ ਸਿੰਘ ਨਿੱਝਰ ਦੀ ਯਾਦ ’ਚ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, ਜੂਨ 15, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ ਭਾਈ ਅਵਤਾਰ ਸਿੰਘ ਖੰਡਾ ਅਤੇ ਭਾਈ ਹਰਦੀਪ ਸਿੰਘ ਨਿੱਝਰ ਦੀ ਯਾਦ ਵਿੱਚ ਸ੍ਰੀ...

ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ ਅੰਮ੍ਰਿਤਸਰ, ਜੂਨ 15, 2024 ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ ਫ਼ੌਜਾਂ ਨਾਲ ਹੋਏ ਪਹਿਲੇ ਯੁੱਧ ਨੂੰ ਫ਼ਤਹਿ ਕਰਨ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ...

ਮਨੋਰੰਜਨ

‘ਤੇਰੀਆਂ ਮੇਰੀਆਂ ਹੇਰਾ ਫ਼ੇਰੀਆਂ’ – ਕਾਮੇਡੀ ਦੀ ਡਬਲ ਡੋਜ਼ ਲੈ ਕੇ ਆ ਰਹੀ ਇਹ ਫ਼ਿਲਮ 21 ਜੂਨ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ ਜੂਨ 15, 2024 ਗੁਰੂ ਕ੍ਰਿਪਾ ਐਂਡ ਲਿਟਲ ਏਂਜਲ ਪ੍ਰੋਡਕਸ਼ਨ ਨੇ ਅੱਜ ਮੋਹਾਲੀ ਵਿਖੇ ਆਪਣੀ ਆਉਣ ਵਾਲੀ ਫਿਲਮ "ਤੇਰੀਆ ਮੇਰੀਆ ਹੇਰਾ ਫੇਰੀਆ" ਲਈ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਨੂੰ ਮਾਣ ਨਾਲ ਪੇਸ਼ ਕੀਤਾ। ਇਸ ਈਵੈਂਟ ਨੂੰ...

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਸੋਸ਼ਲ ਮੀਡੀਆ

223,022FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...