Sunday, December 22, 2024
spot_img
spot_img
spot_img

ਭਾਜਪਾ ‘ਚ ਇਕ ਨਹੀਂ ਸਗੋਂ ਦੋ ਕੰਗਨਾ ਰਣੌਤ; ਰਵਨੀਤ ਬਿੱਟੂ ਦੇ ਬਿਆਨ ‘ਤੇ ਗੁਰਜੀਤ ਸਿੰਘ ਔਜਲਾ ਦਾ ਵਿਅੰਗ

ਯੈੱਸ ਪੰਜਾਬ
ਅੰਮ੍ਰਿਤਸਰ, 17 ਸਤੰਬਰ, 2024

ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਕਾਂਗਰਸੀ ਆਗੂ ਰਾਹੁਲ ਗਾਂਧੀ ਖ਼ਿਲਾਫ਼ ਦਿੱਤੇ ਬਿਆਨ ਦੀ ਨਿਖੇਦੀ ਕਰਦਿਆੰ ਕਿਹਾ ਕਿ ਭਾਰਤੀ ਜਨਤਾ ਪਾਰਟੀ ਵਿੱਚ ਇੱਕ ਨਹੀਂ ਦੋ ਨਹੀਂ ਬਲਕਿ ਦੋ ਕੰਗਨਾ ਰਣੌਤ ਹਨ ਜੋ ਬੇਤੁਕੇ ਬਿਆਨ ਦਿੰਦੇ ਰਹਿੰਦੇ ਹਨ।

ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਰਵਨੀਤ ਸਿੰਘ ਬਿੱਟੂ ਨੂੰ ਉਂਗਲ ਫੜ ਕੇ ਸਿਆਸਤ ਸਿਖਾਈ ਹੈ। ਇਹ ਬਿਆਨ ਅਤਿ ਨਿੰਦਣਯੋਗ ਹੈ। ਉਨ੍ਹਾਂ ਨੇ ਰਾਹੁਲ ਗਾਂਧੀ ਨਾਲ ਕਾਫੀ ਸਮਾਂ ਬਿਤਾਇਆ ਹੈ।

ਸੰਸਦ ਮੈਂਬਰ ਔਜਲਾ ਨੇ ਕਿਹਾ ਕਿ ਰਵਨੀਤ ਬਿੱਟੂ ਨੇ ਰਾਹੁਲ ਗਾਂਧੀ ਨੂੰ ਅੱਤਵਾਦੀ ਕਿਹਾ ਹੈ ਜਦਕਿ ਉਨ੍ਹਾਂ ਨੂੰ ਦੇਸ਼ ਭਗਤੀ ਦਾ ਸਰਟੀਫਿਕੇਟ ਲੈਣ ਦੀ ਲੋੜ ਨਹੀਂ ਹੈ। ਉਹ ਇੱਕ ਅਜਿਹੇ ਪਰਿਵਾਰ ਨਾਲ ਸਬੰਧਤ ਹੈ ਜਿਸ ਨੇ ਪੀੜ੍ਹੀ ਦਰ ਪੀੜ੍ਹੀ ਦੇਸ਼ ਲਈ ਕੁਰਬਾਨੀਆਂ ਦਿੱਤੀਆਂ ਹਨ। ਊਹਨਾ ਨੇ ਅਜਿਹੇ ਸਮੇਂ ਵਿੱਚ ਦੇਸ਼ ਦੀ ਕਮਾਨ ਸੰਭਾਲੀ ਜਦੋਂ ਲੋਕਾੰ ਨੂੰ ਸਭ ਤੋਂ ਵੱਧ ਲੋੜ ਸੀ। ਰਵਨੀਤ ਸਿੰਘ ਬਿੱਟੂ ਅਜਿਹੇ ਬਿਆਨ ਦੇ ਕੇ ਆਪਣੇ ਬਜ਼ੁਰਗਾਂ ਦਾ ਵੀ ਅਪਮਾਨ ਕਰ ਰਿਹਾ ਹੈ।

ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਉਨ੍ਹਾਂ ਦਾ ਮੰਨਣਾ ਹੈ ਕਿ ਰਵਨੀਤ ਬਿੱਟੂ ਵੀ ਕੰਗਨਾ ਰਣੌਤ ਵਾਂਗ ਹੀ ਬੇਤੁਕੇ ਬਿਆਨ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਭਾਜਪਾ ਵਿੱਚ ਦੋ ਕੰਗਨਾ ਰਣੌਤ ਕੰਮ ਕਰ ਰਹੀਆਂ ਹਨ, ਜਿਨ੍ਹਾਂ ਦੇ ਬਿਆਨਾਂ ਦੀ ਕੋਈ ਮਹੱਤਤਾ ਨਹੀਂ ਹੈ, ਇਸ ਲਈ ਉਨ੍ਹਾਂ ਨੂੰ ਜ਼ਿਆਦਾ ਤਰਜੀਹ ਦੇਣ ਦੀ ਲੋੜ ਨਹੀਂ ਹੈ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img

ਅੱਜ ਨਾਮਾ – ਤੀਸ ਮਾਰ ਖ਼ਾਂ