Sunday, May 19, 2024

ਵਾਹਿਗੁਰੂ

spot_img
spot_img

ਭਾਜਪਾ ਨਾਲ ਮਤਭੇਦਾਂ ਦੇ ਬਾਵਜੂਦ ਸ਼੍ਰੋਮਣੀ ਅਕਾਲੀ ਦਲ ਵੱਲੋਂ ਰਾਸ਼ਟਰਪਤੀ ਦੀ ਚੋਣ ਲਈ ਦ੍ਰੋਪਦੀ ਮੁਰਮੂ ਦੀ ਹਮਾਇਤ ਦਾ ਐਲਾਨ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 1 ਜੁਲਾਈ, 2022:
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਫੈਸਲਾ ਕੀਤਾ ਕਿ ਉਹ ਰਾਸ਼ਟਰਪਤੀ ਦੇ ਅਹੁਦੇ ਲਈ ਚੋਣ ਵਿਚ ਦਰੋਪਦੀ ਮੁਰਮੂ ਦੀ ਹਮਾਇਤ ਕਰੇਗਾ ਕਿਉਂਕਿ ਉਹ ਘੱਟ ਗਿਣਤੀਆਂ, ਦਬੇ ਕੁਚਲੇ ਤੇ ਪਛੜੇ ਵਰਗਾਂ ਦੇ ਨਾਲ ਨਾਲ ਮਹਿਲਾਵਾਂ ਦੀ ਪ੍ਰਤੀਨਿਧਤਾ ਦੇ ਪ੍ਰਤੀਕ ਹਨ ਤੇ ਉਹ ਗਰੀਬ ਦੇ ਕਬਾਇਲੀ ਲੋਕਾਂ ਦੇ ਵੀ ਪ੍ਰਤੀਕ ਹਨ।

ਇਥੇ ਦੇ ਮੁੱਖ ਦਫਤਰ ਵਿਚ 3 ਘੰਟੇ ਤੱਕ ਚੱਲੀ ਕੋਰ ਕਮੇਟੀ ਦੀ ਮੀਟਿੰਗ ਵਿਚ ਪਾਸ ਕੀਤੇ ਮਤੇ ਵਿਚ ਕਿਹਾ ਗਿਆ ਕਿ ਸਾਡੇ ਵੰਡ ਪਾਊ ਤੇ ਫਿਰਕਾਪ੍ਰਸਤ ਧਰੁਵੀਕਰਨ ਖਾਸ ਤੌਰ ’ਤੇ ਮੌਜੂਦਾ ਐਨ ਡੀ ਏ ਸਰਕਾਰ ਦੇ ਰਾਜ ਵਿਚ ਘੱਟ ਗਿਣਤੀਆਂ ਦੇ ਮਨਾਂ ਵਿਚ ਪੈਦਾ ਹੋਈ ਅਸੁਰੱਖਿਆ ਸਮੇਤ ਚਲ ਰਹੇ ਮਾਹੌਲ ਨੁੰ ਲੈ ਕੇ ਸਾਡੇ ਭਾਜਪਾ ਨਾਲ ਮਤਭੇਦ ਹਨ ਪਰ ਅਕਾਲੀ ਦਲ ਹਮੇਸ਼ਾ ਇਸਦੇ ਸਿਧਾਂਤਾਂ ’ਤੇ ਚੱਲਿਆ ਹੈ ਜਿਸ ਮੁਤਾਬਕ ਅਸੀਂ ਸ੍ਰੀਮਤੀ ਮੁਰਮੂ ਦੀ ਹਮਾਇਤ ਕਰਨ ਦਾ ਫੈਸਲਾ ਕੀਤਾ ਹੈ ਕਿਉਂਕਿ ਉਹ ਨਾ ਸਿਰਫ ਮਹਿਲਾਵਾਂ ਦੀ ਬਲਕਿ ਦਬੇ ਕੁਚਲੇ ਤੇ ਘੱਟ ਗਿਣਤੀਆਂ ਦੇ ਪ੍ਰਤੀਕ ਹਨ ਜਿਹਨਾ ਵਾਸਤੇ ਸਾਡੇ ਮਹਾਨ ਗੁਰੂਆ ਨੇ ਆਪਣੀਆਂ ਸ਼ਹਾਦਤਾਂ ਦਿੱਤੀਆਂ।

ਮੀਟਿੰਗ ਦੇ ਵੇਰਵੇ ਮੀਡੀਆ ਨਾਲ ਸਾਂਝੇ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪਾਰਟੀ ਨੇ ਮਨੁੱਖੀ ਅਧਿਕਾਰਾਂ ਨੁੰ ਦਰਪੇਸ਼ ਖਤਰਿਆਂ ਖਾਸ ਤੌਰ ’ਤੇ ਧਾਰਮਿਕ ਸਹਿਣਸ਼ੀਲਤਾ ਤੇ ਬੋਲਣ ਦੀ ਆਜ਼ਾਦੀ ’ਤੇ ਪਾਬੰਦੀ, ਪੰਜਾਬ ਨਾਲ ਖਾਸ ਤੌਰ ’ਤੇ ਸਿੱਖਾਂ ਨਾਲ ਅਨਿਆਂ ਵਰਗੇ ਮਾਮਲਿਆਂ ’ਤੇ ਗੰਭੀਰ ਤੇ ਲੰਬੀ ਚਰਚਾ ਕੀਤੀ।

ਉਹਨਾਂ ਕਿਹਾ ਕਿ ਪਾਰਟੀ ਕਦੇ ਵੀ ਆਪਣੇ ਪੰਜਾਬ ਪੱਖੀ, ਘੱਟ ਗਿਣਤੀਆਂ ਪੱਖੀ, ਕਿਸਾਨ ਪੱਖੀ ਤੇ ਗਰੀਬ ਪੱਖੀ ਏਜੰਡੇ ’ਤੇ ਸਮਝੌਤਾ ਨਹੀਂ ਕਰੇਗੀ। ਉਹਨਾਂ ਕਿਹਾ ਕਿ ਰਾਸ਼ਟਰਪਤੀ ਦੇ ਅਹੁਦੇ ਦੇ ਚੋਣ ਦੇ ਸਵਾਲ ’ਤੇ ਪਾਰਟੀ ਕੋਲ ਜੋ ਵਿਕਲਪ ਮੌਜੂਦ ਸਨ ਉਹਨਾਂ ਵਿਚੋਂ ਜਾਂ ਤਾਂ ਕਾਂਗਰਸ ਤੇ ਇਸਦੀਆਂ ਸਹਿਯੋਗੀ ਪਾਰਟੀਆਂ ਦੇ ਉਮੀਦਵਾਰ ਦੀ ਹਮਾਇਤ ਕਰਨਾ ਜਾਂ ਫਿਰ ਸਾਡੇ ਮਹਾਨ ਗੁਰੂ ਸਾਹਿਬਾਨ ਦੇ ਦਰਸਾਏ ਰਾਹ ’ਤੇ ਚੱਲਣਾ ਸ਼ਾਮਲ ਸਨ ਜਿਸ ਵਿਚੋਂ ਅਸੀਂ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣ ਦਾ ਵਿਕਲਪ ਚੁਣਿਆ ਹੈ।

ਸਰਦਾਰ ਬਾਦਲ ਨੇ ਸਿੱਖ ਕੌਮ ਤੇ ਪੰਜਾਬ ਨੂੰ ਦਰਪੇਸ਼ ਉਹਨਾਂ ਮਸਲਿਆਂ ਦਾ ਵੀ ਜ਼ਿਕਰ ਕੀਤਾ ਜੋ ਹਾਲੇ ਤੱਕ ਹੱਲ ਨਹੀਂ ਹੋਏ ਤੇ ਕਿਹਾ ਕਿ ਪਾਰਟੀ ਇਹਨਾਂ ਦਾ ਤਰਕਸੰਗਤ ਹੱਲ ਕੱਢੇ ਜਾਣ ਲਈ ਦਿੜ੍ਹ ਸੰਕਲਪ ਹੈ। ਉਹਨਾਂ ਇਹਨਾਂ ਮਸਲਿਆਂ ਵਿਚ ਬੰਦੀ ਸਿੰਘਾਂ ਦੀ ਰਿਹਾਈ ਜਿਹਨਾਂ ਦੀ ਰਿਹਾਈ ਦਾ ਐਲਾਨ ਕੇਂਦਰ ਸਰਕਾਰ ਨੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ’ਤੇ ਕੀਤਾ ਸੀ, ਉਹ ਵੀ ਸ਼ਾਮਲ ਹੈ ਤੇ ਇਸਦੇ ਨਾਲ ਹੀ ਚੰਡੀਗੜ੍ਹ ਪੰਜਾਬ ਨੁੰ ਦੇਣ ਅਤੇ ਪੰਜਾਬ ਯੂਨੀਵਰਸਿਟੀ ਦੇ ਰੁਤਬੇ ਵਿਚ ਕੋਈ ਤਬਦੀਲੀ ਨਾ ਕਰਨਾ ਵੀ ਸ਼ਾਮਲ ਹੈ।

ਅਕਾਲੀ ਦਲ ਦੇ ਪ੍ਰਧਾਨ ਜਿਹਨਾਂ ਨੇ ਕੇਂਦਰ ਸ਼ਾਸਤ ਪ੍ਰਦੇਸ਼ ਦੇ ਗੈਸਟ ਹਾਊਸ ਵਿਚ ਸੀਨੀਅਰ ਆਗੂਆਂ ਨਾਲ ਮਿਲ ਕੇ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ, ਨੇ ਸ੍ਰੀਮਤੀ ਮੁਰਮੂ ਨੂੰ ਦੱਸਿਆ ਪਾਰਟੀ ਦੀ ਕੋਰ ਕਮੇਟੀ ਨੇ ਸਰਬਸੰਮਤੀ ਨਾਲ ਉਹਨਾਂ ਦੀ ਹਮਾਇਤ ਦਾ ਫੈਸਲਾ ਕੀਤਾ ਹੈ। ਸ੍ਰੀਮਤੀ ਮੁਰਮੂ ਨੇ ਵੀ ਸਰਦਾਰ ਬਾਦਲ ਨੂੰ ਪਹਿਲਾਂ ਫੋਨ ਕਰ ਕੇ ਹਮਾਇਤ ਮੰਗੀ ਸੀ। ਸਰਦਾਰ ਬਾਦਲ ਦੇ ਨਾਲ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤੇ ਸ੍ਰੀ ਚਰਨਜੀਤ ਸਿੰਘ ਅਟਵਾਲ ਵੀ ਹਾਜ਼ਰ ਸਨ।

ਸਰਦਾਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਕਦੇ ਵੀ ਉਸ ਉਮੀਦਵਾਰ ਦੀ ਹਮਾਇਤ ਨਹੀਂ ਕਰ ਸਕਦਾ ਜੋ ਕਾਂਗਰਸ ਪਾਰਟੀ ਨੇ ਖੜ੍ਹਾ ਕੀਤਾ ਹੋਵੇ ਕਿਉਂਕਿ ਕਾਂਗਰਸ ਨੇ ਹੀ ਸ੍ਰੀ ਦਰਬਾਰ ਸਾਹਿਬ ’ਤੇ ਟੈਂਕਾਂ ਤੇ ਤੋਪਾਂ ਨਾਲ ਹਮਲਾ ਕੀਤਾ ਤੇ ਇਹੀ ਪਾਰਟੀ 1984 ਦੇ ਸਿੱਖ ਕਤਲੇਆਮ ਲਈ ਜ਼ਿੰਮੇਵਾਰ ਸੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,118FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...