Sunday, May 19, 2024

ਵਾਹਿਗੁਰੂ

spot_img
spot_img

ਭਾਜਪਾ ਮਹਿਲਾ ਮੋਰਚਾ ਜ਼ਿਲ੍ਹਾ ਪ੍ਰਧਾਨ ਅਤੇ ਕੌਂਸਲਰ ਸਣੇ ਕਈ ਆਗੂ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਅਗਵਾਈ ਵਿੱਚ ਕਾਂਗਰਸ ’ਚ ਸ਼ਾਮਲ

- Advertisement -

ਯੈੱਸ ਪੰਜਾਬ
ਲੁਧਿਆਣਾ, 17 ਅਕਤੂਬਰ, 2021:
ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਆਗੂ ਅੱਜ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਮੌਜੂਦਗੀ ਵਿੱਚ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ। ਵਾਰਡ ਨੰਬਰ 77 ਤੋਂ ਕੌਂਸਲਰ ਮਨਿੰਦਰ ਕੌਰ ਘੁਮਾਣ ਜੋ ਕਿ ਭਾਜਪਾ ਮਹਿਲਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਵੀ ਹਨ ਉਨ੍ਹਾਂ ਦੇ ਪਤੀ ਦਵਿੰਦਰ ਸਿੰਘ ਘੁੰਮਣ, ਜੋ ਕਿ ਭਾਜਪਾ ਦੇ ਕਿਸਾਨ ਮੋਰਚੇ ਦੇ ਉਪ ਪ੍ਰਧਾਨ ਹਨ ਅਤੇ ਉਨ੍ਹਾਂ ਦੇ ਸਮਰਥਕਾਂ ਨੇ ਅੱਜ ਭਾਜਪਾ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋ ਗਏ।

ਦੋਵਾਂ ਆਗੂਆਂ ਨੇ ਕਿਹਾ ਕਿ ਉਹ ਭਾਜਪਾ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਨਿਰਾਸ਼ ਸਨ। ਉਨ੍ਹਾਂ ਨੇ ਕਿਹਾ ਕਿ ਪਿਛਲੇ ਕਈ ਮਹੀਨਿਆਂ ਤੋਂ ਭਾਜਪਾ, ਆਮ ਆਦਮੀ ਦੀ ਬਿਹਤਰੀ ਲਈ ਕੰਮ ਕਰਨ ਦੀ ਬਜਾਏ, ਸਿਰਫ ਚੋਣਵੇਂ ਕਾਰਪੋਰੇਟ ਘਰਾਣਿਆਂ ਦੇ ਹਿੱਤਾਂ ਦੀ ਰਾਖੀ ਲਈ ਕੰਮ ਕਰ ਰਹੇ ਹਨ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਭਾਜਪਾ ਆਮ ਲੋਕਾਂ ਦੀ ਸੇਵਾ ਕਰਨ ਦੀ ਦ੍ਰਿਸ਼ਟੀ ਅਤੇ ਇੱਛਾ ਸ਼ਕਤੀ ਗੁਆ ਚੁੱਕੀ ਹੈ।

ਉਨ੍ਹਾਂ ਦੋਸ਼ ਲਾਇਆ ਕਿ ਜਿਸ ਤਰ੍ਹਾਂ ਭਾਜਪਾ ਨੇ ਕਿਸਾਨਾਂ ਦੇ ਮੁੱਦੇ ਨੂੰ ਨਜਿੱਠਿਆ ਹੈ, ਭਾਜਪਾ ਨੇਤਾ ਲੋਕਾਂ ਦਾ ਸਾਹਮਣਾ ਵੀ ਨਹੀਂ ਕਰ ਸਕਦੇ ਅਤੇ ਰੋਜ਼ਾਨਾ ਵਿਰੋਧ ਦਾ ਸਾਹਮਣਾ ਵੀ ਕਰ ਰਹੇ ਹਨ। ਇਸ ਲਈ ਉਨ੍ਹਾਂ ਨੇ ਆਪਣੀ ਜ਼ਮੀਰ ਦੀ ਗੱਲ ਸੁਣਦਿਆਂ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਦੂਜੇ ਪਾਸੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਆਮ ਲੋਕਾਂ ਦੀ ਸਰਕਾਰ ਹੈ।

ਮੇਅਰ ਬਲਕਾਰ ਸਿੰਘ ਸੰਧੂ, ਅਸ਼ਵਨੀ ਸ਼ਰਮਾ ਡੀਸੀਸੀ, ਲੁਧਿਆਣਾ (ਸ਼ਹਿਰੀ) ਪ੍ਰਧਾਨ, ਸ਼ਿਆਮ ਸੁੰਦਰ ਮਲਹੋਤਰਾ, ਸੀਨੀਅਰ ਡਿਪਟੀ ਮੇਅਰ, ਲੁਧਿਆਣਾ, ਕੌਂਸਲਰ ਮਮਤਾ ਆਸ਼ੂ, ਨਰਿੰਦਰ ਸ਼ਰਮਾ, ਸੰਨੀ ਭੱਲਾ, ਮਹਾਰਾਜ ਸਿੰਘ ਰਾਜੀ, ਸੀਨੀਅਰ ਕਾਂਗਰਸੀ ਆਗੂ ਸੁਨੀਲ ਕਪੂਰ, ਮੁਨੀਸ਼ ਸ਼ਾਹ ਵੀ ਮੌਜੂਦ ਸਨ।

ਸੀਨੀਅਰ ਭਾਜਪਾ ਨੇਤਾਵਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਦਾ ਸਵਾਗਤ ਕਰਦਿਆਂ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਮਨਿੰਦਰ ਕੌਰ ਘੁਮਾਣ ਅਤੇ ਉਨ੍ਹਾਂ ਦੇ ਪਤੀ ਦਵਿੰਦਰ ਸਿੰਘ ਘੁੰਮਣ ਦੋਵਾਂ ਨੂੰ ਪਾਰਟੀ ਫੋਰਮ ਵਿੱਚ ਬਣਦਾ ਸਤਿਕਾਰ ਦਿੱਤਾ ਜਾਵੇਗਾ ਅਤੇ ਇਹ ਲੁਧਿਆਣਾ (ਪੱਛਮੀ) ਹਲਕੇ ਵਿੱਚ ਪਾਰਟੀ ਨੂੰ ਮਜ਼ਬੂਤ ਕਰੇਗਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,121FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...