Saturday, May 25, 2024

ਵਾਹਿਗੁਰੂ

spot_img
spot_img

ਭਾਸ਼ਾ ਵਿਭਾਗ ਵੱਲੋਂ ਪੰਜਾਬੀ ਮਾਹ-2021 ਦੀ ਸਮਾਗਮ ਲੜੀ ਤਹਿਤ ਕੀਤਾ ਲੇਖ਼ਕ ਅਤੇ ਕਲਾਕਾਰ ਮਿਲਣੀ ਦਾ ਆਯੋਜਨ

- Advertisement -

ਯੈੱਸ ਪੰਜਾਬ
ਫਾਜ਼ਿਲਕਾ, 30 ਨਵੰਬਰ, 2021 –
ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ-2021 ਦੀ ਸਮਾਗਮਾਂ ਦੀ ਲੜੀ ਤਹਿਤ ਅਬੋਹਰ ਦੇ ਟੀਚਰਜ ਹੋਮ ਵਿਖੇ ਲੇਖਕ ਕਲਾਕਾਰ ਮਿਲਣੀ ਦਾ ਆਯੋਜਨ ਕੀਤਾ ਗਿਆ।ਇਸ ਸਮਾਗਮ ਵਿੱਚ ਪ੍ਰੋ: ਗੁਰਰਾਜ ਸਿੰਘ ਮੁਖ ਮਹਿਮਾਨ ਵੱਜੋ ਤੇ ਪ੍ਰਿੰਸੀਪਲ ਸ. ਸੁਖਦੇਵ ਸਿੰਘ ਵੱਲੋਂ ਪ੍ਰਧਾਨਗੀ ਕੀਤੀ ਗਈ, ਵਿਸ਼ੇਸ਼ ਮਹਿਮਾਨ `ਚ ਪ੍ਰੋ: ਚੰਦਰ ਅਦੀਬ ਅਤੇ ਵਿਕਾਸ ਬਤਰਾ ਨੇ ਸਿਰਕਤ ਕੀਤੀ।

ਪ੍ਰੋ: ਗੁਰਰਾਜ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਫਾਜ਼ਿਲਕਾ ਵਿਖੇ ਭਾਸ਼ਾ ਵਿਭਾਗ ਦਾ ਦਫਤਰ ਖੁਲੱਣ ਨਾਲ ਇਥੋ ਦੀ ਸਾਹਿਤਕ ਤੇ ਸਭਿਆਚਾਰਕ ਗਤੀਵਿਧੀਆਂ ਨੂੰ ਗਤੀ ਸਹੀ ਸੇਧ ਅਤੇ ਗਤੀ ਮਿਲੇਗੀ। ਪ੍ਰਿੰਸੀਪਲ ਸੁਖਦੇਵ ਸਿੰਘ ਨੇ ਕਿਹਾ ਕਿ ਪੰਜਾਬੀ ਬੋਲੀ ਲਈ ਇਸ ਇਲਾਕੇ ਵਿੱਚ ਵਿਸ਼ੇਸ਼ ਜ਼ਰੂਰਤ ਹੈ।

ਪ੍ਰੋ: ਚੰਦਰ ਅਦੀਬ ਨੇ ਕਿਹਾ ਕਿ ਭਾਸ਼ਾ ਵਿਭਾਗ ਫਾਜ਼ਿਲਕਾ ਵੱਲੋਂ ਪੁਸਤਕ ਪ੍ਰਦਰਸ਼ਨੀਆਂ ਦੀ ਵਿਸ਼ੇਸ਼ ਜ਼ਰੂਰਤ ਹੈ।ਰੰਗਮੰਚ ਨਿਰਦੇਸ਼ਕ ਵਿਕਾਸ ਬਤਰਾ ਨੇ ਕਿਹਾ ਕਿ ਭਾਸ਼ਾ ਵਿਭਾਗ ਦਾ ਦਫਤਰ ਸਥਾਪਿਤ ਹੋਣਾ ਇਸ ਇਲਾਕੇ ਲਈ ਸ਼ੁਭ ਸ਼ਗਨ ਹੈ ਤੇ ਇਸ ਲਾਲ ਸਾਹਿਤਕ, ਸਭਿਆਚਾਰਕ ਤੇ ਨਾਟਕੀ ਗਤੀਵਿਧੀਆਂ ਵਿੱਚ ਤੇਜੀ ਆਵੇਗੀ।

ਇਸ ਮੌਕੇ ਤੇ ਜ਼ਿਲ੍ਹੇ ਦੇ ਨਵ ਨਿਯੁਕਤ ਜ਼ਿਲ੍ਹਾ ਭਾਸ਼ਾ ਅਫਸਰ ਭੁਪਿੰਦਰ ਉਤਰੇਜਾ ਨੇ ਵਿਸਵਾਸ ਦਿਵਾਇਆ ਕਿ ਉਹ ਭਾਸ਼ਾ ਵਿਭਾਗ ਦੀਆਂ ਗਤੀਵਿਧੀਆਂ `ਚ ਤੇਜੀ ਲਿਆਉਣ ਤੇ ਸਾਹਿਤ ਸਭਿਆਚਾਰ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਤੇ ਮੰਚ ਸੰਚਾਲਣ ਵਿਜੇਦਤ ਜੁਨੇਜਾ ਵੱਲੋਂ ਕੀਤਾ ਗਿਆ।

ਇਸ ਮੌਕੇ ਤੇ ਭੁਪਿੰਦਰ ਸਿੰਘ ਪ੍ਰਿੰਸੀਪਲ, ਸ੍ਰੀ ਰਾਕੇਸ਼ ਰਹੇਜਾ, ਦੀਪਕ ਕੰਬੋਜ਼ ਸ੍ਰੀ ਪ੍ਰੇਮ ਸਿਡਾਨਾ, ਗੁਰਤੇਜ਼ ਸਿੰਘ, ਗੁਰਜੰਟ ਬਰਾੜ, ਮਨਜੀਤ ,ਨਵਤੇਜ਼, ਅਮਿਤ ਬਤਰਾ, ਵਿਸ਼ਨੂੰ ਨਰਾਇਣ, ਹਨੀ ਉਤਰੇਜਾ, ਗੁਰਿੰਦਰ ਸਿੰਘ, ਕਸ਼ਮੀਰ ਲੂਣਾ ਆਦਿ ਲੇਖਕ ਕਲਾਕਾਰ ਸ਼ਾਮਿਲ ਹੋਏ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀ ਦੇ ਇਤਿਹਾਸ ਨਾਲ ਸਬੰਧਤ ਰਣਧੀਰ ਸਿੰਘ ਸੰਭਲ ਦੀ ਪੁਸਤਕ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 23 ਮਈ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀ (ਨਵਾਂ ਸ਼ਹਿਰ) ਦੇ ਇਤਿਹਾਸ ਨਾਲ ਸਬੰਧਤ ਪੁਸਤਕ...

ਕੌਮੀ ਪੱਧਰ ’ਤੇ ਮਨਾਈ ਜਾਵੇਗੀ ਜੂਨ ’84 ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 22 ਮਈ, 2024 ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੱਲੋਂ ਜੂਨ 1984 ਦੇ ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ ਮੌਕੇ 1 ਜੂਨ ਤੋਂ 6 ਜੂਨ ਤੱਕ ਸ਼ਹੀਦੀ ਸਪਤਾਹ ਮਨਾਉਣ ਦੇ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...
spot_img

ਸੋਸ਼ਲ ਮੀਡੀਆ

223,103FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...