Monday, May 20, 2024

ਵਾਹਿਗੁਰੂ

spot_img
spot_img

ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿਖੇ ਗਣਤੰਤਰਤਾ ਦਿਵਸ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ

- Advertisement -

ਯੈੱਸ ਪੰਜਾਬ
ਬਠਿੰਡਾ, 27 ਜਨਵਰੀ, 2023 –
ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਵਿਖੇ ਗਣਤੰਤਰ ਦਿਵਸ ਜੋਸ਼ ਅਤੇ ਦੇਸ਼ ਭਗਤੀ ਦੇ ਉਤਸ਼ਾਹ ਨਾਲ ਯੂਨੀਵਰਸਿਟੀ ਕੈਂਪਸ ਵਿਖੇ ਮਨਾਇਆ।

ਇਸ ਮੌਕੇ ਮੁੱਖ ਮਹਿਮਾਨ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਬੂਟਾ ਸਿੰਘ ਸਿੱਧੂ ਨੇ ਰਾਸ਼ਟਰ ਅਤੇ ਇਸ ਦੇ ਮਹਾਨ ਸੁਤੰਤਰਤਾ ਸੈਨਾਨੀਆਂ ਨੂੰ ਸਲਾਮ ਕਰਦਿਆਂ ਰਾਸ਼ਟਰੀ ਝੰਡਾ ਲਹਿਰਾਇਆ।

ਇਸ ਮੌਕੇ ਸੰਬੋਧਨ ਕਰਦਿਆਂ ਪ੍ਰੋ. ਸਿੱਧੂ ਨੇ ਮਨੁੱਖਤਾ, ਭਾਈਚਾਰੇ ਅਤੇ ਕੌਮੀ ਅਖੰਡਤਾ ਦੇ ਰਵੱਈਏ ਨੂੰ ਅਪਨਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇਸ਼ਨ ਬਿਲਡਿੰਗ ਦੀ ਪ੍ਰਕਿਰਿਆ ‘ਤੇ ਜ਼ੋਰ ਦਿੰਦੇ ਹੋਏ ਨੋਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਮੌਜੂਦਾ ਸਮੇਂ ਦੀਆਂ ਚੁਣੌਤੀਆਂ ਨੂੰ ਹਲ ਕਰਨ ਲਈ ਆਪਣੇ ਆਪ ਨੂੰ ਮਜ਼ਬੂਤ ਰਾਸ਼ਟਰ ਦੀ ਉਸਾਰੀ ਲਈ ਸਮਰਪਿਤ ਕਰਨ।

ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਸਾਨੂੰ ਇਕ ਮੌਕਾ ਦਿੰਦਾ ਹੈ ਜਿੱਥੇ ਇਕ ਪਾਸੇ ਸਾਨੂੰ ਆਪਣੇ ਦੇਸ਼ ਦੇ ਸ਼ਾਨਦਾਰ ਅਤੀਤ ਦੀਆਂ ਰਵਾਇਤਾਂ ਨੂੰ ਯਾਦ ਕਰਦਿਆਂ ਮਾਣ ਮਹਿਸੂਸ ਕਰਨਾ ਚਾਹੀਦਾ ਹੈ ਅਤੇ ਦੂਜੇ ਪਾਸੇ ਭਵਿੱਖ ਵਿਚ ਇਨ੍ਹਾਂ ਰਵਾਇਤਾਂ ਨੂੰ ਜਾਰੀ ਰੱਖਣ ਦਾ ਅਹਿਦ ਕਰਨਾ ਚਾਹੀਦਾ ਹੈ।

ਗਣਤੰਤਰ ਦਿਵਸ ਸਾਡੇ ਸਾਰੇ ਨਾਗਰਿਕਾਂ ਵਿਚ ਅਨੇਕਤਾ, ਭਰੱਪਣ ਅਤੇ ਸਮਾਨਤਾ ਵਿਚ ਏਕਤਾ ਪ੍ਰਤੀ ਸਾਡੀ ਵਚਨਬੱਧਤਾ ਦੀ ਪੁਸ਼ਟੀ ਕਰਨ ਦਾ ਇਕ ਦਿਨ ਹੈ।

ਐਮ.ਆਰ.ਐਸ.-ਪੀ.ਟੀ.ਯੂ ਰਜਿਸਟਰਾਰ, ਡਾ. ਗੁਰਿੰਦਰ ਪਾਲ ਸਿੰਘ ਬਰਾੜ, ਜੀ.ਜ਼ੈਡ.ਐਸ.ਸੀ.ਸੀ.ਈ.ਟੀ., ਕੈਂਪਸ ਡਾਇਰੈਕਟਰ, ਡਾ. ਸੰਜੀਵ ਅਗਰਵਾਲ, ਡੀਨ ਖੋਜ ਅਤੇ ਵਿਕਾਸ, ਡਾ: ਆਸ਼ੀਸ਼ ਬਾਲਦੀ, ਡੀਨ ਵਿਦਿਆਰਥੀ ਭਲਾਈ, ਡਾ. ਪਰਮਜੀਤ ਸਿੰਘ, ਡਾਇਰੈਕਟਰ, ਕਾਲਜ ਵਿਕਾਸ ਕੌਂਸਲ, ਡਾ. ਬਲਵਿੰਦਰ ਸਿੰਘ ਸਿੱਧੂ, ਪ੍ਰੋਫੈਸਰ ਸੀ.ਐਸ.ਈ., ਡਾ.ਸ਼ਵੇਤਾ ਰਾਣੀ ਅਤੇ ਡੀ.ਪੀ.ਈ. ਡਾ. ਸੁਖਵਿੰਦਰ ਸਿੰਘ ਨੇ ਵੀ ਗਣਤੰਤਰ ਦਿਵਸ ਤੇ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।

20 ਪੰਜਾਬ ਬਟਾਲੀਅਨ ਐਨ.ਸੀ.ਸੀ. ਦੇ ਰਾਜੀਵ ਵਰਸ਼ਨੇ ਨੇ ਸਮਾਗਮ ਵਿੱਚ ਮੁੱਖ ਭੂਮਿਕਾ ਨਿਭਾਈ। ਐਨ.ਸੀ.ਸੀ. ਕੈਡਿਟਾਂ ਨੇ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,117FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...