Monday, May 20, 2024

ਵਾਹਿਗੁਰੂ

spot_img
spot_img

ਮਾਨ ਸਰਕਾਰ ਦਾ ਪਹਿਲਾ ਬਜਟ ਲੋਕਾਂ ਦੀਆਂ ਉਮੀਦਾਂ ਤੋਂ ਉਲਟ ਸਾਬਿਤ ਹੋਇਆ: ਪਰਮਿੰਦਰ ਸਿੰਘ ਢੀਂਡਸਾ

- Advertisement -

ਯੈੱਸ ਪੰਜਾਬ  
ਚੰਡੀਗੜ੍ਹ, 27 ਜੂਨ, 2022:
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਸ: ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਪਹਿਲਾ ਬਜਟ ਲੋਕਾਂ ਦੀਆਂ ਉਮੀਦਾਂ ਤੋਂ ਉਲਟ ਸਾਬਿਤ ਹੋਇਆ ਹੈ। ਸਾਬਕਾ ਵਿੱਤ ਮੰਤਰੀ ਨੇ ਇਸ ਬਜਟ ਨੂੰ ਸਰਕਾਰ ਦੀ ਫੌਕੀ ਲਿਫਾਫੇਬਾਜ਼ੀ ਕਰਾਰ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦਾ ਇਹ ਬਜਟ ਪਿਛਲੇ ਸਰਕਾਰਾਂ ਦੌਰਾਨ ਪੇਸ਼ ਕੀਤੇ ਬਜਟ ਦਾ ਕੇਵਲ ਦਹਰਾਉ ਅਤੇ ਅੰਕੜਿਆਂ ਦਾ ਫੇਰਬਦਲ ਹੀ ਹੈ। ਉਨ੍ਹਾਂ ਕਿਹਾ ਕਿ ਇਸ ਬਜਟ ਵਿੱਚ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਸੱਤਾ ਪ੍ਰਾਪਤੀ ਲਈ ਪੰਜਾਬਵਾਸੀਆਂ ਨੂੰ ਦਿੱਤੀਆਂ ਵੱਡੀਆਂ-ਗਰੰਟੀਆਂ ਦਾ ਕੋਈ ਜਿ਼ਕਰ ਤੱਕ ਨਹੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸੂਬੇ ਦੀ ਮਾਲੀ ਹਾਲਤ ਸੁਧਰਣ ਦੀ ਦਿਸ਼ਾ ਵਿੱਚ ਵੀ ਕੋਈ ਢੁਕਵਾਂ ਕਦਮ ਨਹੀ ਚੁੱਕਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਬਜਟ ਵਿੱਚ ਵਾਅਦਿਆਂ ਮੁਤਾਬਕ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਮਹੀਨਾ ਦੇਣ ਦਾ ਐਲਾਨ ਕਰਨਾ ਚਾਹੀਦਾ ਸੀ। ਇਸ ਤੋਂ ਇਲਾਵਾ ਰੇਤ ਮਾਫ਼ੀਆ ਖਤਮ ਕਰਕੇ 20 ਹਜ਼ਾਰ ਕਰੋੜ ਰੁਪਏ ਸੂਬੇ ਦੇ ਵਿਕਾਸ `ਤੇ ਲਾਉਣ, ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਇਲਾਜ਼ ਅਤੇ ਦਵਾਈਆਂ ਦੇਣ ਵਰਗੇ ਕੀਤੇ ਗਏ ਵਾਅਦੇ ਪੂਰੇ ਕਰਨੇ ਚਾਹੀਦੇ ਸਨ ਪਰ ਮਾਨ ਸਰਕਾਰ ਨੇ ਅਜਿਹਾ ਨਾ ਕਰਕੇ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ `ਤੇ ਪਾਣੀ ਫੇਰ ਦਿੱਤਾ ਹੈ।

ਮਾਨ ਸਰਕਾਰ ਦੀ ਤਿੰਨ ਮਹੀਨਿਆਂ ਦੀ ਕਾਰਗੁਜ਼ਾਰੀ `ਤੇ ਪ੍ਰਤੀਕਰਮ ਦਿੰਦਿਆਂ ਸ: ਢੀਂਡਸਾ ਨੇ ਕਿਹਾ ਕਿ ਪੰਜਾਬ ਵਿੱਚ ਜੋ ਮੁੱਦੇ ਪਹਿਲਾਂ ਸਨ, ਉਹੀ ਮੁੱਦੇ ਅਤੇ ਸਮੱਸਿਆਵਾਂ ਜਿਉਂ ਦੀਆਂ ਤਿਉਂ ਹਨ ਅਤੇ ਮਾਨ ਸਰਕਾਰ ਕੇਵਲ ਬਿਆਨਬਾਜ਼ੀ ਨਾਲ ਹੀ ਲੋਕਾਂ ਦੇ ਢਿੱਡ ਭਰਨ ਦੀ ਕੋਸਿ਼ਸ਼ ਕਰ ਰਹੀ ਹੈ ਜਦੋਂ ਕਿ ਅਸਲੀਅਤ ਵਿੱਚ ਸਰਕਾਰ ਕੋਲੇ ਸੂਬੇ ਨੂੰ ਵਿਕਾਸ ਦੇ ਰਾਹ `ਤੇ ਤੋਰਨ ਦੀ ਕੋਈ ਪੁਖਤਾ ਨੀਤੀ ਹੀ ਨਹੀ ਹੈ।

ਸ: ਢੀਂਡਸਾ ਨੇ ਕਿਹਾ ਕਿ ਵਰਤਮਾਨ ਸਰਕਾਰ ਦਾ ਕੰਮ ਸੂਬੇ ਦੇ ਲੋਕਾਂ ਨੂੰ ਗੁਮਰਾਹ ਕਰਨ ਦਾ ਬਣ ਚੁੱਕਾ ਹੈ ਅਤੇ ਹਾਲ ਹੀ ਵਿੱਚ ਸੰਗਰੂਰ ਜਿ਼ਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਹੋਈ ਹਾਰ ਨੇ ਇਹ ਗੱਲ ਵੀ ਸਾਬਿਤ ਕਰ ਦਿੱਤੀ ਹੈ ਕਿ ਕੇਵਲ ਤਿੰਨ ਮਹੀਨਿਆਂ ਵਿੱਚ ਹੀ ਪੰਜਾਬ ਦੇ ਲੋਕਾਂ ਦਾ ‘ਆਪ’ ਪ੍ਰਤੀ ਮੋਹ ਭੰਗ ਹੋ ਗਿਆ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,117FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...