Saturday, May 25, 2024

ਵਾਹਿਗੁਰੂ

spot_img
spot_img

ਮਾਮਲਾ ਮਾਈਨਿੰਗ ਅਫ਼ਸਰ ’ਤੇ ਹਮਲੇ ਦਾ: ਦੋਸ਼ੀ ਫਿਰੋਜ਼ਪੁਰ ਤੋਂ ਗ੍ਰਿਫ਼ਤਾਰ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 14 ਅਪ੍ਰੈਲ, 2021 –
ਵਿਪਨ ਕੁਮਾਰ ਕੰਬੋਜ, ਮਾਈਨਿੰਗ ਅਫਸਰ, ਫਿਰੋਜ਼ਪੁਰ ਦੇ ਬਿਆਨ `ਤੇ 04.03.2021 ਨੂੰ ਆਈ.ਪੀ.ਸੀ. ਦੀ ਧਾਰਾ 186 (ਸਰਕਾਰੀ ਕਰਮਚਾਰੀ ਦੇ ਕੰਮ ਵਿੱਚ ਰੁਕਾਵਟ ਪਾਉਣ), 353 (ਸਰਕਾਰੀ ਕਰਮਚਾਰੀ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣ ਤੋਂ ਰੋਕਣ ਲਈ ਹਮਲਾ ਜਾਂ ਅਪਰਾਧਕ ਕਾਰਵਾਈ) 427 (ਸ਼ਰਾਰਤ), 148 (ਮਾਰੂ ਹਥਿਆਰ ਨਾਲ ਦੰਗੇ), 149 (ਗੈਰਕਾਨੂੰਨੀ ਇਕੱਠ), 379 (ਚੋਰੀ) ਅਤੇ ਮਾਈਨਜ਼ ਐਂਡ ਮਿਨਰਲਜ਼ (ਡਿਵੈਲਪਮੈਂਟ ਐਂਡ ਰੈਗੂਲੇਸ਼ਨ) ਐਕਟ ਦੀ ਧਾਰਾ 21 (3) ਤਹਿਤ ਪੁਲਿਸ ਥਾਣਾ ਘੱਲ ਖੁਦ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਐਫ.ਆਈ.ਆਰ. ਦਰਜੀ ਕੀਤੀ ਗਈ ਸੀ।

04.03.2021 ਦੀ ਰਾਤ ਨੂੰ ਮਾਈਨਿੰਗ ਅਫ਼ਸਰ, ਫਿਰੋਜ਼ਪੁਰ ਵਿਪਨ ਕੁਮਾਰ ਕੰਬੋਜ਼ ਨੇ ਗੁਪਤ ਸੂਚਨਾ ਦੇ ਆਧਾਰ `ਤੇ ਪਿੰਡ ਗਿੱਲ ਮੁਦਕੀ ਵਿਖੇ ਗੈਰਕਨੂੰਨੀ ਮਾਈਨਿੰਗ ਸਾਈਟ `ਤੇ ਛਾਪਾ ਮਾਰਿਆ। ਜਦੋਂ ਮਾਈਨਿੰਗ ਅਧਿਕਾਰੀ ਆਪਣੇ ਸਟਾਫ ਦੇ ਨਾਲ ਮੌਕੇ `ਤੇ ਪਹੁੰਚੇ, ਉਨ੍ਹਾਂ ਨੇ ਦੇਖਿਆ ਕਿ ਸੜਕ ਨੂੰ ਇਕ ਟਰੈਕਟਰ ਜਿਸਦਾ ਨੰਬਰ ਪੀਬੀ 05 ਐਚ 4158 ਹੈ, ਅਤੇ ਗੈਰ ਕਾਨੂੰਨੀ ਖਣਨ ਕਰਕੇ ਰੇਤ ਨਾਲ ਭਰੀ ਟਰਾਲੀ ਨਾਲ ਬੰਦ ਕੀਤਾ ਹੋਇਆ ਸੀ।

ਜਦੋਂ ਮਾਈਨਿੰਗ ਅਫਸਰ ਨੇ ਗੈਰਕਾਨੂੰਨੀ ਖਣਨ ਕਰਕੇ ਰੇਤ ਨਾਲ ਭਰੇ ਟਰੈਕਟਰ/ਟਰਾਲੀ ਬਾਰੇ ਪੁੱਛਿਆ ਤਾਂ ਸੁਖਚੈਨ ਸਿੰਘ ਉਰਫ ਚੈਨਾ ਸਮੇਤ ਕੁਝ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ `ਤੇ ਹਮਲਾ ਕਰ ਦਿੱਤਾ ਅਤੇ ਮਾਈਨਿੰਗ ਅਧਿਕਾਰੀ ਦੀ ਗੱਡੀ ਨੂੰ ਨੁਕਸਾਨ ਪਹੁੰਚਿਆ ਗਿਆ।

ਇਨਫੋਰਸਮੈਂਟ ਡਾਇਰੈਕਟਰ ਮਾਈਨਿੰਗ, ਪੰਜਾਬ, ਆਰ.ਐਨ. ਢੋਕੇ ਦੇ ਨਿਰਦੇਸ਼ਾਂ `ਤੇ ਫਿਰੋਜ਼ਪੁਰ ਪੁਲਿਸ 13.04.2021 ਨੂੰ ਮੁੱਖ ਦੋਸ਼ੀ ਸੁਖਚੈਨ ਸਿੰਘ ਉਰਫ ਚੈਨਾ ਨੂੰ ਗ੍ਰਿਫਤਾਰ ਕਰਨ ਵਿੱਚ ਸਫ਼ਲ ਰਹੀ। ਈਡੀ ਮਾਈਨਿੰਗ ਨੇ ਐਸ.ਐਸ.ਪੀ. ਫਿਰੋਜ਼ਪੁਰ ਨੂੰ ਇਸ ਕੇਸ ਦੇ ਬਾਕੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਅਤੇ ਪਹਿਲ ਦੇ ਅਧਾਰ ’ਤੇ ਅਦਾਲਤ ਵਿੱਚ ਚਲਾਨ ਪੇਸ਼ ਕਰਨ ਦੀ ਹਦਾਇਤ ਕੀਤੀ ਹੈ।

- Advertisement -

ਸਿੱਖ ਜਗ਼ਤ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀ ਦੇ ਇਤਿਹਾਸ ਨਾਲ ਸਬੰਧਤ ਰਣਧੀਰ ਸਿੰਘ ਸੰਭਲ ਦੀ ਪੁਸਤਕ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 23 ਮਈ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀ (ਨਵਾਂ ਸ਼ਹਿਰ) ਦੇ ਇਤਿਹਾਸ ਨਾਲ ਸਬੰਧਤ ਪੁਸਤਕ...

ਕੌਮੀ ਪੱਧਰ ’ਤੇ ਮਨਾਈ ਜਾਵੇਗੀ ਜੂਨ ’84 ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 22 ਮਈ, 2024 ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੱਲੋਂ ਜੂਨ 1984 ਦੇ ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ ਮੌਕੇ 1 ਜੂਨ ਤੋਂ 6 ਜੂਨ ਤੱਕ ਸ਼ਹੀਦੀ ਸਪਤਾਹ ਮਨਾਉਣ ਦੇ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...
spot_img

ਸੋਸ਼ਲ ਮੀਡੀਆ

223,103FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...