Saturday, May 18, 2024

ਵਾਹਿਗੁਰੂ

spot_img
spot_img

ਮੁੱਖ ਮੰਤਰੀ ਚੰਨੀ 8 ਦਸੰਬਰ ਨੂੰ ਤਖ਼ਤ ਦਮਦਮਾ ਸਾਹਿਬ ਵਿਖ਼ੇ ਹੋਣਗੇ ਨਤਮਸਤਕ, ਡੀ.ਸੀ. ਅਰਵਿੰਦ ਪਾਲ ਸਿੰਘ ਸੰਧੂ ਨੇ ਲਿਆ ਪ੍ਰਬੰਧਾਂ ਦਾ ਜਾਇਜ਼ਾ

- Advertisement -

ਯੈੱਸ ਪੰਜਾਬ
ਬਠਿੰਡਾ, 3 ਦਸੰਬਰ, 2021 –
ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ 8 ਦਸੰਬਰ ਨੂੰ ਬਠਿੰਡਾ ਜ਼ਿਲ੍ਹੇ ਚ ਪੈਂਦੇ ਤਖ਼ਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਉਨ੍ਹਾਂ ਦੀ ਆਮਦ ਨੂੰ ਲੈ ਕੇ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਠਹਿਰਣ ਵਾਲੀ ਜਗ੍ਹਾ ਸਰਾਂ ਦਾ ਵੀ ਦੌਰਾ ਕੀਤਾ। ਇਸ ਉਪਰੰਤ ਡਿਪਟੀ ਕਮਿਸ਼ਨਰ ਨੇ ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅਤੇ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਬੈਠਕ ਵੀ ਕੀਤੀ।

ਇਸ ਮੌਕੇ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਦਿਲੀ ਇੱਛਾ ਸੀ ਕਿ ਉਹ ਤਲਵੰਡੀ ਸਾਬੋ ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਪਵਿੱਤਰ ਸਥਾਨ ਤੇ ਰਾਤ ਗੁਜ਼ਾਰਨ। ਇਸ ਮੌਕੇ ਡਿਪਟੀ ਕਮਿਸ਼ਨਰ ਸ. ਸੰਧੂ ਨੇ ਸਬੰਧਤ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਦੌਰੇ ਦੌਰਾਨ ਸਾਫ-ਸਫਾਈ, ਟਰੈਫਿਕ ਸੁਰੱਖਿਆ ਦੇ ਮੁਕੰਮਲ ਪ੍ਰਬੰਧ ਕੀਤੇ ਜਾਣ ਅਤੇ ਕਿਸੇ ਵੀ ਤਰ੍ਹਾਂ ਦੀ ਕੋਤਾਹੀ ਨਾ ਵਰਤੀ ਜਾਵੇ।

ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਵੀ ਹੋਏ। ਇਸ ਮੌਕੇ ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਮੈਨੇਜ਼ਰ ਸ਼੍ਰੀ ਪਰਮਜੀਤ ਸਿੰਘ ਡਿਪਟੀ ਕਮਿਸ਼ਨਰ ਨੂੰ ਸਿਰੋਪਾਓ ਵੀ ਭੇਂਟ ਕੀਤਾ।

ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਸ਼੍ਰੀ ਖੁਸ਼ਬਾਜ ਜਟਾਣਾ, ਐਸਡੀਐਮ ਤਲਵੰਡੀ ਸਾਬੋ ਸ਼੍ਰੀ ਅਕਾਸ਼ ਬਾਂਸਲ, ਐਸਪੀ ਸ਼੍ਰੀ ਮੇਜਰ ਸਿੰਘ, ਹੈਡ ਗ੍ਰੰਥੀ ਗਿਆਨੀ ਗੁਰਜੰਟ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,121FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...