Saturday, May 18, 2024

ਵਾਹਿਗੁਰੂ

spot_img
spot_img

ਮੁੱਖ ਮੰਤਰੀ ਚੰਨੀ ਵਿਰੁੱਧ ਐਫ.ਆਈ.ਆਰ. ਦਰਜ ਕਰਨ ਦੀ ਮੰਗ ਲੈ ਕੇ ਰਾਘਵ ਚੱਢਾ ਦੀ ਅਗਵਾਈ ਵਿੱਚ ਰਾਜਪਾਲ ਨੂੰ ਮਿਲਿਆ ‘ਆਪ’ ਦਾ ਵਫ਼ਦ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 24 ਜਨਵਰੀ, 2022 –
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ਦੇ ਰਾਜਪਾਲ ਕੋਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਖ਼ਿਲਾਫ਼ ਰੇਤ ਮਾਫ਼ੀਆ ਮੁੱਦੇ ‘ਤੇ ਤੁਰੰਤ ਫ਼ੌਜਦਾਰੀ ਮੁਕੱਦਮਾ ਦਰਜ ਕਰਨ ਦੀ ਮੰਗ ਕੀਤੀ ਹੈ। ਸੋਮਵਾਰ ਨੂੰ ‘ਆਪ’ ਦੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਅਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਦੀ ਅਗਵਾਈ ਹੇਠ ‘ਆਪ’ ਦਾ ਵਫ਼ਦ ਪੰਜਾਬ ਦੇ ਮਾਨਯੋਗ ਬਨਵਾਰੀ ਲਾਲ ਪੁਰੋਹਿਤ ਨੂੰ ਮਿਲਿਆ ਅਤੇ ਮੁੱਖ ਮੰਤਰੀ ਚੰਨੀ ਵਿਰੁੱਧ ਮੰਗ ਪੱਤਰ (ਮੈਮੋਰੰਡਮ) ਦਿੱਤਾ।

ਵਫ਼ਦ ਨੇ ਗੈਰ-ਕਾਨੂੰਨੀ ਰੇਤ ਖਣਨ (ਸੈਂਡ ਮਾਈਨਿੰਗ) ਮਾਮਲੇ ‘ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰਾਂ ਉੱਤੇ ਈਡੀ ਦੇ ਛਾਪਿਆਂ ‘ਚ ਜ਼ਬਤ ਹੋਏ ਕਰੋੜਾਂ ਰੁਪਏ ਅਤੇ ਸਨਸਨੀਖ਼ੇਜ਼ ਦਸਤਾਵੇਜ਼ ਚੰਨੀ ਦੇ ਹੀ ਦੱਸੇ ਅਤੇ ਇਸ ਦੀ ਹੋਰ ਬਾਰੀਕੀ ਨਾਲ ਨਿਰਪੱਖ ਅਤੇ ਸਮਾਂਬੱਧ ਜਾਂਚ ਦੀ ਮੰਗ ਕੀਤੀ।

ਮੁਲਾਕਾਤ ਉਪਰੰਤ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਰਾਘਵ ਚੱਢਾ ਨੇ ਦੱਸਿਆ ਕਿ ਮਾਨਯੋਗ ਰਾਜਪਾਲ ਨੇ ਉਨ੍ਹਾਂ (ਆਪ) ਦੀ ਸ਼ਿਕਾਇਤ ਨੂੰ ਗੰਭੀਰਤਾ ਨਾਲ ਲਿਆ ਅਤੇ ਰਾਘਵ ਚੱਢਾ ਨੇ ਰਾਜਪਾਲ ਨੂੰ ਦਿੱਤੇ ਮੈਮੋਰੰਡਮ ਬਾਰੇ ਜਾਣਕਾਰੀ ਦਿੰਦਿਆਂ ਕਿਹਾ, ”ਆਮ ਆਦਮੀ ਪਾਰਟੀ ਨੇ ਮਾਣਯੋਗ ਰਾਜਪਾਲ ਨੂੰ ਮੁੱਖ ਮੰਤਰੀ ਦੇ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਪਿੰਡ ਜਿੰਦਾਪੁਰ ਵਿੱਚ ਮਾਰੇ ਛਾਪੇ ਅਤੇ ਮਿਲੇ ਸਬੂਤਾਂ ਤੋਂ ਇਲਾਵਾ ਈ.ਡੀ. ਦੇ ਛਾਪੇ ਦੌਰਾਨ ਮੁੱਖ ਮੰਤਰੀ ਚੰਨੀ ਦੇ ਭਤੀਜੇ ਦੇ ਘਰ ਤੋਂ ਮਿਲੇ 10 ਕਰੋੜ ਰੁਪਏ ਨਗਦ, ਰੋਲੈਕਸ ਦੀਆਂ ਘੜੀਆਂ , 22 ਲੱਖ ਦਾ ਸੋਨਾ, ਮਹਿੰਗੀਆਂ ਗੱਡੀਆਂ, 54 ਕਰੋੜ ਦੀਆਂ ਬੈਂਕ ਦੇਣਦਾਰੀਆਂ ਅਤੇ ਜ਼ਮੀਨ ਜਾਇਦਾਦਾਂ ਦੀਆਂ ਰਜਿਸਟਰੀਆਂ ਬਾਰੇ ਜਾਣਕਾਰੀ ਦਿੱਤੀ ਹੈ। ਮੰਗ ਕੀਤੀ ਕਿ ਮੁੱਖ ਮੰਤਰੀ ਚੰਨੀ ਖ਼ਿਲਾਫ਼ ਕੇਸ ਦਰਜ ਕਰਕੇ ਉਚਿੱਤ ਕਾਰਵਾਈ ਕੀਤੀ ਜਾਵੇ।”

ਚੱਢਾ ਨੇ ਦੱਸਿਆ ਕਿ ‘ਆਪ’ ਲੰਮੇ ਸਮੇਂ ਤੋਂ ਦੋਸ਼ ਲਾਉਂਦੀ ਆ ਰਹੀ ਹੈ ਕਿ ਪੰਜਾਬ ਵਿੱਚ ਰੇਤ ਮਾਫ਼ੀਆ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਰਪ੍ਰਸਤੀ ਵਿੱਚ ਚੱਲ ਰਿਹਾ ਹੈ। ਮੁੱਖ ਮੰਤਰੀ ਚੰਨੀ ਦੇ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਪਿੰਡ ਜਿੰਦਾਪੁਰ ਵਿੱਚ ਗੈਰ ਕਾਨੂੰਨੀ ਰੇਤ ਕੱਢੀ ਜਾ ਰਹੀ ਹੈ।

ਰੇਤ ਮਾਫ਼ੀਆ ਜੰਗਲਾਤ ਵਿਭਾਗ ਦੀ ਜ਼ਮੀਨ ਵਿਚੋਂ ਰੇਤ ਚੋਰੀ ਕਰ ਰਿਹਾ ਹੈ ਅਤੇ ਮੁੱਖ ਮੰਤਰੀ ਸ਼ਿਕਾਇਤ ਮਿਲਣ ਦੇ ਬਾਵਜੂਦ ਵੀ ਕੋਈ ਕਾਰਵਾਈ ਨਹੀਂ ਕਰ ਰਹੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਾਅਵਾ ਕੀਤਾ ਸੀ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਹੀ ਰੇਤ ਮਾਫ਼ੀਆ ਚਲਾ ਰਹੇ ਹਨ ਅਤੇ ਜਦੋਂ ਚੰਨੀ ਮੰਤਰੀ ਸਨ ਉਦੋਂ ਵੀ ਉਨ੍ਹਾਂ (ਕੈਪਟਨ) ਨੇ ਇਸ ਮਾਮਲੇ ਵਿੱਚ ਕਾਂਗਰਸ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੂੰ ਵੀ ਲਿਖਤੀ ਸ਼ਿਕਾਇਤ ਕੀਤੀ ਸੀ।

ਰਾਘਵ ਚੱਢਾ ਨੇ ਕਿਹਾ ਕਿ ਕਾਂਗਰਸ ਹਾਈਕਮਾਂਡ ਨੇ ਚਰਨਜੀਤ ਸਿੰਘ ਚੰਨੀ ਖ਼ਿਲਾਫ਼ ਕਾਰਵਾਈ ਕਰਨ ਦੀ ਥਾਂ ਉਸ ਨੂੰ ਮੰਤਰੀ ਤੋਂ ਮੁੱਖ ਮੰਤਰੀ ਬਣਾ ਦਿੱਤਾ, ਜਿਸ ਤੋਂ ਸ਼ੱਕ ਪੈਦਾ ਹੁੰਦਾ ਹੈ ਕਿ ਪੰਜਾਬ ਵਿਚੋਂ ਰੇਤ ਮਾਫ਼ੀਆ ਦਾ ਪੈਸਾ ਕਾਂਗਰਸ ਦੀ ਹਾਈਕਮਾਂਡ ਤੱਕ ਜਾਂਦਾ ਹੈ।

‘ਆਪ’ ਆਗੂ ਨੇ ਕਿਹਾ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਮੁੱਖ ਮੰਤਰੀ ਚੰਨੀ ਦੇ ਇੱਕ ਭਤੀਜੇ ਦੇ ਘਰ ਛਾਪਾ ਮਾਰਿਆ ਗਿਆ। ਜ਼ਰਾ ਸੋਚੋ ਮੁੱਖ ਮੰਤਰੀ ਦੇ ਹੋਰ ਰਿਸ਼ਤੇਦਾਰਾਂ ਨੇ ਕਿੰਨੀ ਪੈਸਾ ਇਕੱਠਾ ਕੀਤਾ ਹੋਵੇਗਾ?

ਉਨ੍ਹਾਂ ਕਿਹਾ ਕਿ ਇਹ ਗੱਲ ਵਿਚਾਰਨ ਵਾਲੀ ਹੈ ਕਿ ਚਰਨਜੀਤ ਸਿੰਘ ਚੰਨੀ ਕੇਵਲ 111 ਦਿਨ ਪੰਜਾਬ ਦੇ ਮੁੱਖ ਮੰਤਰੀ ਰਹੇ ਹਨ, ਜੇਕਰ ਚੰਨੀ 5 ਸਾਲ ਸੂਬੇ ਦੇ ਮੁੱਖ ਮੰਤਰੀ ਹੁੰਦੇ ਤਾਂ ਕਿੰਨੀ ਦੌਲਤ, ਜਾਇਦਾਦ ਇਕੱਠੀ ਕਰਦੇ।

ਇੱਕ ਸਵਾਲ ਦਾ ਜਵਾਬ ਦਿੰਦਿਆਂ ਰਾਘਵ ਚੱਢਾ ਨੇ ਕਿਹਾ ਕਿ ਇਸ ਗੱਲ ਤੋਂ ਇਨਕਾਰ ਨਹੀਂ ਕੀਤਾ ਜਾਂਦਾ ਕਿ ਮੁੱਖ ਮੰਤਰੀ ਚੰਨੀ ਦੇ ਰਿਸ਼ਤੇਦਾਰ ਦੇ ਘਰ ਸਿਆਸੀ ਬਦਲਾਖੋਰੀ ਤਹਿਤ ਈ.ਡੀ. ਦੀ ਛਾਪੇਮਾਰੀ ਹੋਈ ਹੈ, ਪਰ ਇੱਕ ਵਿਅਕਤੀ ਦੇ ਘਰ ਤੋਂ ਕਰੋੜਾਂ ਰੁਪਏ, ਲੱਖਾਂ ਦਾ ਸੋਨਾ ਅਤੇ ਹੋਰ ਜਾਇਦਾਦ ਮਿਲਣਾ ਵੀ ਸ਼ੱਕ ਪੈਦਾ ਕਰਦਾ ਹੈ ਅਤੇ ਨਿਰਪੱਖ ਜਾਂਚ ਦੀ ਮੰਗ ਪੈਦਾ ਕਰਦਾ ਹੈ।

ਰਾਘਵ ਚੱਢਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਮੰਗ ਕਰਦੀ ਹੈ ਕਿ ਰੇਤ ਮਾਫ਼ੀਆ ਅਤੇ ਈ.ਡੀ. ਦੇ ਛਾਪਿਆਂ ਦੌਰਾਨ ਮਿਲੇ ਬੇਨਾਮੀ ਜਾਇਦਾਦ ਦੇ ਮਾਮਲਿਆਂ ਵਿੱਚ ਮੁੱਖ ਮੰਤਰੀ ਚੰਨੀ, ਉਸ ਦੇ ਰਿਸ਼ਤੇਦਾਰਾਂ ਅਤੇ ਸਮਰਥਕਾਂ ਖ਼ਿਲਾਫ਼ ਪੰਜਾਬ ਪੁਲੀਸ ਕੇਸ ਦਰਜ ਕਰੇ ਅਤੇ ਰਾਜਪਾਲ ਵੱਲੋਂ ਨਿਰਪੱਖ ਜਾਂਚ ਕਰਵਾਈ ਜਾਵੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,121FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...