Sunday, May 19, 2024

ਵਾਹਿਗੁਰੂ

spot_img
spot_img

ਮੁੱਖ ਮੰਤਰੀ ਨੇ ਬਰਤਾਨੀਆ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਭਗਵੰਤ ਮਾਨ ਨੇ ਚੰਡੀਗੜ੍ਹ ਤੋਂ ਲੰਡਨ ਵਿਚਕਾਰ ਸਿੱਧੀ ਉਡਾਣ ਦੀ ਕੀਤੀ ਵਕਾਲਤ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 26 ਮਈ, 2022:
ਪੰਜਾਬ ਤੇ ਬਰਤਾਨੀਆ ਨੇ ਅੱਜ ਖੇਤੀਬਾੜੀ, ਸੂਚਨਾ ਤੇ ਤਕਨਾਲੋਜੀ (ਆਈ.ਟੀ.), ਫੂਡ ਪ੍ਰਾਸੈਸਿੰਗ, ਉਚੇਰੀ ਸਿੱਖਿਆ, ਖੇਡਾਂ, ਜਨਤਕ ਟਰਾਂਸਪੋਰਟ (ਇਲੈਕਟ੍ਰਿਕ ਬੱਸਾਂ) ਅਤੇ ਬਾਇਓਮਾਸ ਵਰਗੇ ਖੇਤਰਾਂ ਵਿੱਚ ਹੋਰ ਸਹਿਯੋਗ ਵਧਾਉਣ ਦੀ ਸਹਿਮਤੀ ਦਿੱਤੀ।

ਇਸ ਸਬੰਧੀ ਫੈਸਲਾ ਵੀਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਬਰਤਾਨੀਆ ਦੇ ਹਾਈ ਕਮਿਸ਼ਨਰ ਐਲਕਸ ਏਲਿਸ ਦੀ ਮੁੱਖ ਮੰਤਰੀ ਦੇ ਸਰਕਾਰੀ ਆਵਾਸ ਵਿਖੇ ਹੋਈ ਮੁਲਾਕਾਤ ਦੌਰਾਨ ਲਿਆ ਗਿਆ।

ਮੀਟਿੰਗ ਦੌਰਾਨ ਇਨ੍ਹਾਂ ਖੇਤਰਾਂ ਵਿੱਚ ਪੰਜਾਬ ਤੇ ਬਰਤਾਨੀਆ ਵਿਚਕਾਰ ਸਹਿਯੋਗ ਦੀਆਂ ਵਿਆਪਕ ਸੰਭਾਵਨਾਵਾਂ ਹੋਣ ਉਤੇ ਸਹਿਮਤੀ ਬਣੀ। ਮੁੱਖ ਮੰਤਰੀ ਨੇ ਕਿਹਾ ਕਿ ਮਿਹਨਤਕਸ਼ ਪੰਜਾਬੀਆਂ ਨੇ ਆਪਣੀ ਸਖ਼ਤ ਘਾਲਣਾ ਨਾਲ ਪਹਿਲਾਂ ਹੀ ਇਨ੍ਹਾਂ ਖੇਤਰਾਂ ਵਿੱਚ ਆਪਣੀ ਪਛਾਣ ਬਣਾਈ ਹੈ ਪਰ ਬਰਤਾਨੀਆ ਕੋਲ ਮੌਜੂਦ ਆਧੁਨਿਕ ਤਕਨਾਲੋਜੀ ਇਨ੍ਹਾਂ ਖੇਤਰਾਂ ਵਿੱਚ ਸਾਡੀ ਛੁਪੀ ਹੋਈ ਪ੍ਰਤਿਭਾ ਨੂੰ ਹੋਰ ਉਜਾਗਰ ਕਰਨ ਵਿੱਚ ਮਦਦਗਾਰ ਹੋਵੇਗੀ।

ਸੂਬੇ ਵਿੱਚ ਬਰਤਾਨਵੀ ਨਿਵੇਸ਼ਕਾਂ ਦਾ ਸਵਾਗਤ ਹੋਣ ਦੀ ਗੱਲ ਆਖਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਨਿਵੇਸ਼ ਕਰਨ ਦੇ ਇੱਛੁਕ ਨਿਵੇਸ਼ਕਾਂ ਨੂੰ ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਆਨਲਾਈਨ ਸਿਸਟਮ ਨਾਲ ਮਿਲਣੀਆਂ ਯਕੀਨੀ ਬਣਾਈਆਂ ਜਾਣਗੀਆਂ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਹ ਗੱਲ ਯਕੀਨੀ ਬਣਾਏਗੀ ਕਿ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਵਿੱਚ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਮਾਨ ਨੇ ਕਿਹਾ ਕਿ ਉਹ ਪਹਿਲਾਂ ਹੀ ਬਰਤਾਨੀਆ ਦੇ ਵੱਡੀ ਗਿਣਤੀ ਸੰਭਾਵੀ ਨਿਵੇਸ਼ਕਾਂ ਦੇ ਸੰਪਰਕ ਵਿੱਚ ਹਨ, ਜਿਹੜੇ ਪੰਜਾਬ ਵਿੱਚ ਨਿਵੇਸ਼ ਕਰਨ ਦੇ ਪੱਖ ਵਿੱਚ ਹਨ।

ਲੰਡਨ ਦੇ ਹੀਥਰੋ ਹਵਾਈ ਅੱਡੇ ਤੇ ਚੰਡੀਗੜ੍ਹ ਵਿਚਾਲੇ ਸਿੱਧੀ ਉਡਾਣ ਹੋਣ ਦਾ ਮੁੱਦਾ ਚੁੱਕਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਖ਼ਾਸ ਤੌਰ ਉਤੇ ਪੰਜਾਬ ਅਤੇ ਨਾਲ ਲਗਦੇ ਤਕਰੀਬਨ ਪੰਜ ਰਾਜਾਂ ਨੂੰ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਉਡਾਣ ਪੰਜਾਬੀਆਂ ਲਈ ਪੱਛਮ ਦੇ ਦੁਆਰ ਵਜੋਂ ਕੰਮ ਕਰੇਗੀ। ਭਗਵੰਤ ਮਾਨ ਨੇ ਕਿਹਾ ਕਿ ਕਈ ਏਅਰਲਾਈਨਾਂ ਦੇ ਪ੍ਰਬੰਧਕ ਉਨ੍ਹਾਂ ਦੇ ਸੰਪਰਕ ਵਿੱਚ ਹਨ ਅਤੇ ਇਕ ਵਾਰ ਮਨਜ਼ੂਰੀ ਮਿਲਣ ਦੀ ਦੇਰ ਹੈ, ਇੱਥੋਂ ਉਡਾਣਾਂ ਸ਼ੁਰੂ ਹੋ ਜਾਣਗੀਆਂ।

ਬਰਤਾਨੀਆ ਦੇ ਹਾਈ ਕਮਿਸ਼ਨਰ ਨੇ ਇਸ ਸਬੰਧੀ ਹਰ ਸੰਭਵ ਸਹਿਯੋਗ ਦਾ ਮੁੱਖ ਮੰਤਰੀ ਨੂੰ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਬਰਤਾਨੀਆ ਇਨ੍ਹਾਂ ਮੁੱਖ ਖੇਤਰਾਂ ਵਿੱਚ ਪੰਜਾਬ ਵਿੱਚ ਨਿਵੇਸ਼ ਕਰਨ ਲਈ ਦ੍ਰਿੜ੍ਹ ਸੰਕਲਪ ਹੈ। ਏਲਿਸ ਨੇ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਨੂੰ ਬਿਲਕੁੱਲ ਬਰਦਾਸ਼ਤ ਨਾ ਕਰਨ ਦੀ ਨੀਤੀ ਦੀ ਵੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਸ ਨਾਲ ਪੰਜਾਬ ਵਿੱਚ ਨਿਵੇਸ਼ਕਾਂ ਦਾ ਭਰੋਸਾ ਵਧਾਉਣ ਵਿੱਚ ਮਦਦ ਮਿਲੇਗੀ।

ਬਰਤਾਨੀਆ ਦੇ ਹਾਈ ਕਮਿਸ਼ਨਰ ਨਾਲ ਮੀਟਿੰਗ ਲਈ ਡਿਪਟੀ ਹਾਈ ਕਮਿਸ਼ਨਰ ਚੰਡੀਗੜ੍ਹ ਕੈਰੋਲੀਨ ਰੋਵੈੱਟ ਅਤੇ ਟਰੇਡ ਕਮਿਸ਼ਨਰ (ਦੱਖਣੀ ਏਸ਼ੀਆ) ਐਲਨ ਗੈਮੇਲ ਵੀ ਪੁੱਜੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂ ਪ੍ਰਸਾਦ, ਸੀ.ਈ.ਓ. ਇਨਵੈਸਟ ਪੰਜਾਬ ਕੇ.ਕੇ. ਯਾਦਵ ਅਤੇ ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਹਿਮਾਂਸ਼ੂ ਜੈਨ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,121FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...