Tuesday, May 28, 2024

ਵਾਹਿਗੁਰੂ

spot_img
spot_img

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੁਲਿਸ ਵਿਭਾਗ ਵਿੱਚ 2500 ਅਸਾਮੀਆਂ ਭਰਨ ਦਾ ਐਲਾਨ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 6 ਅਕਤੂਬਰ, 2022:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਵੱਡਾ ਤੋਹਫਾ ਦਿੰਦਿਆਂ ਪੁਲਿਸ ਵਿਭਾਗ ਵਿੱਚ 2500 ਦੇ ਕਰੀਬ ਅਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ।

ਇਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੀ ਚੱਲ ਰਹੀ ਪ੍ਰਕਿਰਿਆ ਤਹਿਤ ਆਮ ਆਦਮੀ ਸਰਕਾਰ ਪੰਜਾਬ ਪੁਲਿਸ ਵਿੱਚ 2500 ਦੇ ਕਰੀਬ ਹੋਰ ਪੁਲਿਸ ਮੁਲਾਜ਼ਮਾਂ ਦੀ ਭਰਤੀ ਕਰੇਗੀ ਤਾਂ ਜੋ ਅਮਨ-ਕਾਨੂੰਨ ਦੀ ਸਥਿਤੀ ਨੂੰ ਪ੍ਰਭਾਵੀ ਢੰਗ ਨਾਲ ਕਾਇਮ ਰੱਖਣ ਦੇ ਨਾਲ-ਨਾਲ ਭਵਿੱਖੀ ਚੁਣੌਤੀਆਂ ਨਾਲ ਨਜਿੱਠਣ ਲਈ ਮਨੁੱਖੀ ਸ਼ਕਤੀ ਵਿੱਚ ਵਾਧਾ ਕੀਤਾ ਜਾ ਸਕੇ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਅਸਾਮੀਆਂ ਵਿੱਚ ਇੰਟੈਲੀਜੈਂਸ ਅਤੇ ਇਨਵੈਸਟੀਗੇਸ਼ਨ ਕਾਡਰ ਵਿੱਚ ਕਾਂਸਟੇਬਲਾਂ ਦੀਆਂ 1156, ਇਨਵੈਸਟੀਗੇਸ਼ਨ ਕਾਡਰ ਵਿੱਚ ਹੈੱਡ ਕਾਂਸਟੇਬਲ ਦੀਆਂ 787 ਅਤੇ ਇਨਵੈਸਟੀਗੇਸ਼ਨ, ਇੰਟੈਲੀਜੈਂਸ, ਜ਼ਿਲ੍ਹਾ ਅਤੇ ਆਰਮਡ ਪੁਲਿਸ ਕਾਡਰ ਵਿੱਚ ਸਬ ਇੰਸਪੈਕਟਰਾਂ ਦੀਆਂ 560 ਅਸਾਮੀਆਂ ਸ਼ਾਮਲ ਹਨ। ਭਗਵੰਤ ਮਾਨ ਨੇ ਦੱਸਿਆ ਕਿ ਕਾਂਸਟੇਬਲਾਂ ਦੀ ਪ੍ਰੀਖਿਆ 14 ਅਕਤੂਬਰ, 2022 ਨੂੰ ਹੋਵੇਗੀ, ਜਦੋਂ ਕਿ ਹੈੱਡ ਕਾਂਸਟੇਬਲਾਂ ਦੀ ਪ੍ਰੀਖਿਆ 15 ਅਕਤੂਬਰ, 2022 ਨੂੰ ਹੋਵੇਗੀ ਅਤੇ ਸਬ-ਇੰਸਪੈਕਟਰਾਂ ਦੀ ਅਸਾਮੀ ਲਈ 16 ਅਕਤੂਬਰ, 2022 ਨੂੰ ਹੋਵੇਗੀ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਕੁਝ ਸਮਾਂ ਪਹਿਲਾਂ ਹੀ ਪੁਲਿਸ ਫੋਰਸ ਵਿੱਚ 4374 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪੇ ਹਨ। ਉਨ੍ਹਾਂ ਕਿਹਾ ਕਿ ਹੋਰ ਭਰਤੀ ਵੀ ਅਮਲ ਅਧੀਨ ਹੈ ਅਤੇ ਛੇਤੀ ਹੀ ਇਹ ਪ੍ਰਕਿਰਿਆ ਪੂਰੀ ਕਰ ਲਈ ਜਾਵੇਗੀ। ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ ਭਗਵੰਤ ਮਾਨ ਨੇ ਕਿਹਾ ਕਿ ਭਰਤੀ ਦੀ ਸਮੁੱਚੀ ਪ੍ਰਕਿਰਿਆ ਪਾਰਦਰਸ਼ੀ ਢੰਗ ਨਾਲ ਕੀਤੀ ਜਾ ਰਹੀ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੌਜਵਾਨਾਂ ਨੂੰ ਸਰਕਾਰੀ ਅਤੇ ਨਿੱਜੀ ਖੇਤਰ ਵਿੱਚ ਵੱਧ ਤੋਂ ਵੱਧ ਰੋਜ਼ਗਾਰ ਮੁਹੱਈਆ ਕਰਵਾਉਣ ‘ਤੇ ਧਿਆਨ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ 17000 ਤੋਂ ਵੱਧ ਨੌਕਰੀਆਂ ਦੇ ਨਿਯੁਕਤੀ ਪੱਤਰ ਨੌਜਵਾਨਾਂ ਨੂੰ ਸੌਂਪੇ ਜਾ ਚੁੱਕੇ ਹਨ ਅਤੇ ਭਵਿੱਖ ਵਿੱਚ ਹੋਰ ਵੀ ਨਿਯੁਕਤੀ ਪੱਤਰ ਦਿੱਤੇ ਜਾਣਗੇ। ਭਗਵੰਤ ਮਾਨ ਨੇ ਕਿਹਾ ਕਿ ਪੂਰੀ ਭਰਤੀ ਪ੍ਰਕਿਰਿਆ ਲਈ ਮੈਰਿਟ ਹੀ ਇਕ ਨੁਕਾਤੀ ਆਧਾਰ ਹੋਵੇਗਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਕੋਲੰਬੀਆ ਯੂਨੀਵਰਸਿਟੀ ’ਚ ਮਾਰਚ ਦੀ ਅਗਵਾਈ ਕਰਨ ਅਤੇ ਭਾਸ਼ਣ ਦੇਣ ’ਤੇ ਬੀਬੀ ਜਲਨਿਧ ਕੌਰ ਨੂੰ ਐਡਵੋਕੇਟ ਧਾਮੀ ਨੇ ਦਿੱਤੀ ਵਧਾਈ

ਯੈੱਸ ਪੰਜਾਬ ਅੰਮ੍ਰਿਤਸਰ, 27 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੀ ਜੰਮਪਲ ਦਸਤਾਰਧਾਰੀ ਸਿੱਖ ਬੀਬੀ ਜਲਨਿਧ ਕੌਰ ਦੁਆਰਾ ਕੋਲੰਬੀਆ ਯੂਨੀਵਰਸਿਟੀ ਨਿਊਯਾਰਕ ਦੀ ਕਨਵੋਕੇਸ਼ਨ...

ਜੂਨ 84 ਫ਼ੌਜੀ ਹਮਲੇ ਦੇ ਪਹਿਲੇ ਸ਼ਹੀਦ ਭਾਈ ਮਹਿੰਗਾ ਸਿੰਘ ਬੱਬਰ ਅਤੇ ਸਮੁਹ ਸ਼ਹੀਦਾਂ ਦੀ ਯਾਦ’ਚ ਪਾਠ ਦਾ ਭੋਗ 2 ਜੂਨ ਨੂੰ: ਜਥੇਦਾਰ ਹਵਾਰਾ ਕਮੇਟੀ

ਯੈੱਸ ਪੰਜਾਬ ਅੰਮ੍ਰਿਤਸਰ, 27 ਮਈ, 2024 ਭਾਰਤੀ ਫੌਜ ਵਲੋਂ ਜੂਨ 84 ਦਾ ਸ੍ਰੀ ਦਰਬਾਰ ਸਾਹਿਬ ਤੇ ਹਮਲਾ ਸਿੱਖ ਕੌਮ ਦੇ ਪਿੰਡੇ ਤੇ ਉਹ ਡੂੰਗਾ ਜ਼ਖ਼ਮ ਹੈ ਜੋ ਕਦੀ ਵੀ ਭਰਿਆ ਨਹੀ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...
spot_img

ਸੋਸ਼ਲ ਮੀਡੀਆ

223,092FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...