Thursday, May 23, 2024

ਵਾਹਿਗੁਰੂ

spot_img
spot_img

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦਾ ਪਾਣੀ ਤੇ ਵਾਤਾਵਰਨ ਬਚਾਉਣ ਲਈ ਲੋਕ ਲਹਿਰ ਵਿੱਢਣ ਦਾ ਸੱਦਾ

- Advertisement -

ਯੈੱਸ ਪੰਜਾਬ
ਸੀਚੇਵਾਲ (ਜਲੰਧਰ), 27 ਮਈ, 2022:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦਾ ਪਾਣੀ ਤੇ ਵਾਤਾਵਰਨ ਬਚਾਉਣ ਲਈ ਲੋਕ ਲਹਿਰ ਵਿੱਢਣ ਦਾ ਸੱਦਾ ਦਿੱਤਾ ਹੈ।

ਇੱਥੇ ਸ਼ੁੱਕਰਵਾਰ ਨੂੰ ਸੰਤ ਅਵਤਾਰ ਸਿੰਘ ਜੀ ਦੀ 34ਵੀਂ ਬਰਸੀ ਮੌਕੇ ਕਰਵਾਏ ਸਮਾਗਮ ਵਿੱਚ ਭਾਗ ਲੈਣ ਪੁੱਜੇ ਮੁੱਖ ਮੰਤਰੀ ਨੇ ਸੂਬੇ ਵਿੱਚ ਜ਼ਮੀਨ ਹੇਠਲੇ ਪਾਣੀ ਦੇ ਤੇਜ਼ੀ ਨਾਲ ਡਿੱਗਦੇ ਪੱਧਰ ਅਤੇ ਵਾਤਾਵਰਨ ਦੇ ਪ੍ਰਦੂਸ਼ਣ ਉਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕੀਤਾ।

ਉਨ੍ਹਾਂ ਕਿਹਾ ਕਿ ਪੰਜਾਬ ਦਾ ਇਕੋ-ਇਕ ਦੁਰਲੱਭ ਤੇ ਬਹੁਮੁੱਲਾ ਕੁਦਰਤੀ ਸਰੋਤ ਪਾਣੀ ਬਚਾਉਣ ਅਤੇ ਵਾਤਾਵਰਨ ਪ੍ਰਦੂਸ਼ਣ ਦੀ ਰੋਕਥਾਮ ਲਈ ਫੌਰੀ ਲੋੜੀਂਦੇ ਕਦਮ ਚੁੱਕਣ ਦੀ ਲੋੜ ਹੈ। ਭਗਵੰਤ ਮਾਨ ਨੇ ਕਿਹਾ ਕਿ ਇਕੱਲੀ ਸਰਕਾਰ ਇਹ ਕੰਮ ਨਹੀਂ ਕਰ ਸਕਦੀ, ਸਗੋਂ ਲੋਕਾਂ ਦੀ ਭਾਈਵਾਲੀ ਲਾਜ਼ਮੀ ਹੈ ਤਾਂ ਜੋ ਖ਼ਾਸ ਤੌਰ ਉਤੇ ਆਲਮੀ ਤਪਸ ਦੇ ਮੱਦੇਨਜ਼ਰ ਇਸ ਸਰੋਤ ਦੀ ਅਹਿਮੀਅਤ ਬਾਰੇ ਜਾਣੂੰ ਕਰਵਾਉਣ ਲਈ ਵਿਆਪਕ ਲੋਕ ਲਹਿਰ ਬਣਾਈ ਜਾਵੇ।

ਪਾਣੀ ਦੇ ਤੇਜ਼ੀ ਨਾਲ ਘਟਦੇ ਪੱਧਰ ਕਾਰਨ ਪੈਦਾ ਹੋ ਰਹੀ ਸਥਿਤੀ ਦੀ ਗੰਭੀਰਤਾ ਉਤੇ ਚਿੰਤਾ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿੱਥੋਂ ਤੱਕ ਜ਼ਮੀਨ ਹੇਠਲੇ ਪਾਣੀ ਦਾ ਸਬੰਧ ਹੈ, ਸੂਬੇ ਦੇ ਲਗਪਗ ਸਾਰੇ ਬਲਾਕ ‘ਡਾਰਕ ਜ਼ੋਨ’ ਵਿੱਚ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਜਾਣ ਕੇ ਬੇਹੱਦ ਦੁੱਖ ਹੋਇਆ ਹੈ ਕਿ ਦੁਬਈ ਤੇ ਹੋਰ ਅਰਬ ਮੁਲਕਾਂ ਵਿੱਚ ਤੇਲ ਕੱਢਣ ਲਈ ਵਰਤੀਆਂ ਜਾਣ ਵਾਲੀਆਂ ਮੋਟਰਾਂ ਦੀ ਹੁਣ ਪੰਜਾਬ ਵਿੱਚ ਧਰਤੀ ਹੇਠੋਂ ਪਾਣੀ ਕੱਢਣ ਲਈ ਵਰਤੋਂ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਲਾਪਰਵਾਹੀ ਵਾਲੇ ਰੁਝਾਨ ਨੂੰ ਫੌਰੀ ਰੋਕਣ ਦੀ ਲੋੜ ਹੈ ਤਾਂ ਕਿ ਸਾਡੀਆਂ ਆਉਣ ਵਾਲੀਆਂ ਨਸਲਾਂ ਪਾਣੀ ਲਈ ਤਰਸਣ ਲਈ ਮਜਬੂਰ ਨਾ ਹੋਣ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਆਪਣੇ ਵੱਲੋਂ ਪੂਰੀਆਂ ਕੋਸ਼ਿਸ਼ਾਂ ਕਰ ਰਹੀ ਹੈ ਕਿ ਧਰਤੀ ਹੇਠਲੇ ਪਾਣੀ ਦੀ ਵਰਤੋਂ ਨੂੰ ਘਟਾਇਆ ਅਤੇ ਧਰਤੀ ਉਪਰਲੇ ਪਾਣੀ ਦੀ ਸੁਚੱਜੀ ਵਰਤੋਂ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਇਸ ਸਾਲ ਸੂਬਾ ਸਰਕਾਰ ਨੇ ਝੋਨੇ ਦੀ ਸਿੱਧੀ ਲੁਆਈ ਲਈ ਵਿੱਤੀ ਸਹਾਇਤਾ ਦੇਣ ਦੀ ਸਕੀਮ ਸ਼ੁਰੂ ਕੀਤੀ ਹੈ, ਜਿਸ ਕਾਰਨ ਸੂਬੇ ਵਿੱਚ 20 ਲੱਖ ਏਕੜ ਵਿੱਚ ਝੋਨੇ ਦੀ ਸਿੱਧੀ ਬਿਜਾਈ ਹੋਣ ਦੀ ਆਸ ਹੈ, ਜਿਸ ਨਾਲ ਪਾਣੀ ਦੀ ਬੱਚਤ ਹੋਵੇਗੀ।

ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਕਿਸਾਨਾਂ ਦਾ ਧਿਆਨ ਕਣਕ ਤੇ ਝੋਨੇ ਦੇ ਫਸਲੀ ਚੱਕਰ ਤੋਂ ਹਟਾਉਣ ਲਈ ਮੂੰਗੀ ਉਤੇ ਘੱਟੋ-ਘੱਟ ਸਮਰਥਨ ਮੁੱਲ ਦੇਣ ਦੀ ਇਕ ਹੋਰ ਪਹਿਲਕਦਮੀ ਕੀਤੀ ਹੈ ਤਾਂ ਕਿ ਫਸਲੀ ਵਿਭਿੰਨਤਾ ਰਾਹੀਂ ਪਾਣੀ ਦੀ ਬੱਚਤ ਹੋਵੇ।

ਵਧੇਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਨੂੰ ਹਰਿਆ-ਭਰਿਆ ਬਣਾਉਣ ਤੇ ਪ੍ਰਦੂਸ਼ਣ ਮੁਕਤ ਕਰਨ ਅਤੇ ਪਾਣੀ ਬਚਾਉਣ ਲਈ ਸੂਬਾ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡੇਗੀ। ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਚੁੱਕੇ ਮੁੱਦੇ ਉਤੇ ਭਗਵੰਤ ਮਾਨ ਨੇ ਕਿਹਾ ਕਿ ਗਿੱਦੜਪਿੰਡੀ ਰੇਲਵੇ ਪੁਲ ਹੇਠਾਂ ਤੋਂ ਗਾਦ ਹਟਾਉਣ ਦਾ ਮਸਲਾ ਉਹ ਕੇਂਦਰੀ ਰੇਲਵੇ ਮੰਤਰੀ ਕੋਲ ਉਠਾਉਣਗੇ। ਉਨ੍ਹਾਂ ਕਿਹਾ ਕਿ ਪੁਲ ਹੇਠਾਂ ਗਾਦ ਜਮ੍ਹਾਂ ਹੋਣ ਕਾਰਨ ਥੋੜ੍ਹੇ-ਥੋੜ੍ਹੇ ਸਮੇਂ ਬਾਅਦ ਆਉਂਦੇ ਹੜ੍ਹ ਲੋਕਾਂ ਦੇ ਜਾਨ ਤੇ ਮਾਲ ਲਈ ਵੱਡਾ ਖ਼ਤਰਾ ਬਣ ਰਹੇ ਹਨ।

ਗੁਰਬਾਣੀ ਦੀ ਤੁਕ ‘ਪਵਣੁ ਗੁਰੂ ਪਾਣੀ ਪਿਤਾ, ਮਾਤਾ ਧਰਤਿ ਮਹਤੁ’ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਮਹਾਨ ਗੁਰੂਆਂ ਨੇ ਹਵਾ ਨੂੰ ਗੁਰੂ, ਪਾਣੀ ਨੂੰ ਪਿਤਾ ਤੇ ਧਰਤੀ ਨੂੰ ਮਾਂ ਦਾ ਦਰਜਾ ਦਿੱਤਾ ਹੈ। ਅਸੀਂ ਇਨ੍ਹਾਂ ਤਿੰਨਾਂ ਨੂੰ ਹੀ ਪਲੀਤ ਕਰਕੇ ਆਪਣੇ ਗੁਰੂਆਂ ਨੂੰ ਧੋਖਾ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਕਿ ਸੂਬੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਲਈ ਅਸੀਂ ਗੁਰਬਾਣੀ ਦੀਆਂ ਸਿੱਖਿਆਵਾਂ ਨੂੰ ਲਾਜ਼ਮੀ ਤੌਰ ਉਤੇ ਆਪਣੇ ਜੀਵਨ ਵਿੱਚ ਅਪਣਾਈਏ।

ਸੰਤ ਅਵਤਾਰ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਨੇ ਵਾਤਾਵਰਨ ਬਚਾਉਣ ਲਈ ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ਪਾਏ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸੰਤ ਅਵਤਾਰ ਸਿੰਘ ਜੀ ਮਹਾਨ ਧਾਰਮਿਕ ਆਗੂ ਤੇ ਸਮਾਜ ਸੁਧਾਰਕ ਸਨ। ਭਗਵੰਤ ਮਾਨ ਨੇ ਕਿਹਾ ਕਿ ਉਹ ਬਹੁਤ ਭਾਗਾਂ ਵਾਲੇ ਹਨ ਕਿ ਉਨ੍ਹਾਂ ਨੂੰ ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਦਾ ਮੌਕਾ ਮਿਲਿਆ।

ਸੰਤ ਬਲਬੀਰ ਸਿੰਘ ਸੀਚੇਵਾਲ ਦੀਆਂ ਲਾਮਿਸਾਲ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਾਬਾ ਜੀ ਨੇ ਆਪਣੇ ਸਮਰਪਣ ਤੇ ਵਚਨਬੱਧਤਾ ਰਾਹੀਂ ਵਾਤਾਵਰਨ ਬਚਾਉਣ ਲਈ ਇਕ ਨਵੀਂ ਕ੍ਰਾਂਤੀ ਦਾ ਰਾਹ ਦਿਖਾਇਆ। ਉਨ੍ਹਾਂ ਕਿਹਾ ਕਿ ਸੰਤ ਸੀਚੇਵਾਲ ਰਹਿੰਦੇ ਸਮਿਆਂ ਤੱਕ ਸਾਡੇ ਲਈ ਹਮੇਸ਼ਾ ਪ੍ਰੇਰਨਾ ਸਰੋਤ ਬਣੇ ਰਹਿਣਗੇ। ਭਗਵੰਤ ਮਾਨ ਨੇ ਸੰਤ ਸੀਚੇਵਾਲ ਨੂੰ ਇਸੇ ਮਿਸ਼ਨਰੀ ਭਾਵਨਾ ਨਾਲ ਇਹ ਮਹਾਨ ਕਾਰਜ ਜਾਰੀ ਰੱਖਣ ਦੀ ਅਪੀਲ ਕੀਤੀ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਨਿਰਮਲ ਕੁਟੀਆ ਵਿੱਚ ਪੌਦਾ ਵੀ ਲਾਇਆ।

ਇਸ ਸਮੇਂ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਏ. ਵੇਨੂ ਪ੍ਰਸਾਦ, ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ, ਡੀ.ਆਈ.ਜੀ. ਐਸ ਭੂਪਤੀ, ਐਸ.ਐਸ.ਪੀ. ਸਵਪਨ ਸ਼ਰਮਾ ਤੇ ਹੋਰ ਹਾਜ਼ਰ ਸਨ।

ਮੁੱਖ ਮੰਤਰੀ ਦੇ ਦੌਰੇ ਦੌਰਾਨ ਵਿਧਾਇਕ ਬਲਕਾਰ ਸਿੰਘ, ਵਿਧਾਇਕ ਰਮਨ ਅਰੋੜਾ, ਵਿਧਾਇਕ ਸ਼ੀਤਲ ਅੰਗੂਰਾਲ, ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ, ਮਹਿਲਾ ਵਿੰਗ ਦੀ ਪ੍ਰਧਾਨ ਰਾਜਵਿੰਦਰ ਕੌਰ ਥਿਆੜਾ, ਆਪ ਲੀਡਰ ਸੱਜਣ ਸਿੰਘ ਚੀਮਾ, ਰਤਨ ਸਿੰਘ ਕੱਕੜ ਕਲਾਂ, ਦਿਨੇਸ਼ ਢੱਲ ਤੇ ਹੋਰ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀ ਦੇ ਇਤਿਹਾਸ ਨਾਲ ਸਬੰਧਤ ਰਣਧੀਰ ਸਿੰਘ ਸੰਭਲ ਦੀ ਪੁਸਤਕ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 23 ਮਈ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀ (ਨਵਾਂ ਸ਼ਹਿਰ) ਦੇ ਇਤਿਹਾਸ ਨਾਲ ਸਬੰਧਤ ਪੁਸਤਕ...

ਕੌਮੀ ਪੱਧਰ ’ਤੇ ਮਨਾਈ ਜਾਵੇਗੀ ਜੂਨ ’84 ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 22 ਮਈ, 2024 ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੱਲੋਂ ਜੂਨ 1984 ਦੇ ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ ਮੌਕੇ 1 ਜੂਨ ਤੋਂ 6 ਜੂਨ ਤੱਕ ਸ਼ਹੀਦੀ ਸਪਤਾਹ ਮਨਾਉਣ ਦੇ...

ਮਨੋਰੰਜਨ

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...
spot_img

ਸੋਸ਼ਲ ਮੀਡੀਆ

223,103FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...