Tuesday, May 28, 2024

ਵਾਹਿਗੁਰੂ

spot_img
spot_img

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਸਹਾਇਕ ਖੇਤੀ ਧੰਦਿਆਂ ਨੂੰ ਵੱਡੀ ਪੱਧਰ ਉਤੇ ਉਤਸ਼ਾਹਿਤ ਕਰਨ ਦਾ ਐਲਾਨ

- Advertisement -

ਯੈੱਸ ਪੰਜਾਬ
ਫਿਰੋਜ਼ਪੁਰ, 28 ਸਤੰਬਰ, 2022:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਲਈ ਸਹਾਇਕ ਖੇਤੀ ਧੰਦਿਆਂ ਨੂੰ ਵੱਡੀ ਪੱਧਰ ਉਤੇ ਉਤਸ਼ਾਹਿਤ ਕਰੇਗੀ।

ਮੁੱਖ ਮੰਤਰੀ ਨੇ ਇਕ ਲੱਖ ਲੀਟਰ ਦੁੱਧ ਦੀ ਪ੍ਰੋਸੈਸਿੰਗ ਦੀ ਸਮਰੱਥਾ ਵਾਲੇ ਵੇਰਕਾ ਮਿਲਕ ਪਲਾਂਟ ਲੋਕਾਂ ਨੂੰ ਸਮਰਪਿਤ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨੀ ਨੂੰ ਸੰਕਟ ਵਿੱਚੋਂ ਕੱਢਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਖੇਤੀ ਲਾਗਤਾਂ ਵਧਣ ਅਤੇ ਘਟਦੀ ਆਮਦਨ ਕਾਰਨ ਖੇਤੀ ਹੁਣ ਲਾਹੇਵੰਦ ਧੰਦਾ ਨਹੀਂ ਰਹੀ। ਭਗਵੰਤ ਮਾਨ ਨੇ ਕਿਹਾ ਕਿ ਅਜਿਹੀ ਸਥਿਤੀ ਵਿੱਚ ਸਹਾਇਕ ਧੰਦੇ ਹੀ ਕਿਸਾਨਾਂ ਨੂੰ ਰਾਹਤ ਦੇ ਸਕਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਕਿਸਾਨਾਂ ਦੀ ਖੇਤਾਂ ‘ਤੇ ਨਿਰਭਰਤਾ ਘਟੇਗੀ। ਉਨ੍ਹਾਂ ਕਿਹਾ ਕਿ 15 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਇਹ ਪ੍ਰੋਜੈਕਟ ਡੇਅਰੀ ਸੈਕਟਰ ਨੂੰ ਵੱਡਾ ਹੁਲਾਰਾ ਦੇਵੇਗਾ। ਭਗਵੰਤ ਮਾਨ ਨੇ ਕਿਹਾ ਕਿ ਡੇਅਰੀ ਦੇ ਧੰਦੇ ਨੂੰ ਉਤਸ਼ਾਹਤ ਕਰਨ ਦੇ ਨਾਲ-ਨਾਲ ਸੂਬੇ ਵਿੱਚ ਨਕਲੀ ਦੁੱਧ ਦੀ ਸਪਲਾਈ ਨੂੰ ਰੋਕਣ ਵਿੱਚ ਵੀ ਮਦਦ ਕਰੇਗਾ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਸ ਪਲਾਂਟ ਤੋਂ ਛੇ ਗੁਣਾ ਵੱਧ ਸਮਰੱਥਾ ਵਾਲਾ ਇੱਕ ਹੋਰ ਪਲਾਂਟ ਲੁਧਿਆਣਾ ਵਿੱਚ 100 ਕਰੋੜ ਰੁਪਏ ਦੀ ਲਾਗਤ ਨਾਲ ਲੱਗ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਪਲਾਂਟ ਵੀ ਛੇਤੀ ਹੀ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਦੱਸਿਆ ਕਿ ਇਨ੍ਹਾਂ ਪਲਾਂਟਾਂ ਦੀ ਗੁਣਵੱਤਾ ਦੀ ਜਾਂਚ ਵੀ ਕੀਤੀ ਜਾ ਰਹੀ ਹੈ।

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਖਰੀਦ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨਾ ਸਮੇਂ ਦੀ ਜ਼ਰੂਰਤ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪਿੰਡਾਂ ਤੋਂ ਵਧੀਆ ਕੁਆਲਿਟੀ ਵਾਲਾ ਦੁੱਧ ਖਰੀਦਿਆ ਜਾ ਸਕੇ ਅਤੇ ਫਿਰ ਪ੍ਰੋਸੈਸਿੰਗ ਤੋਂ ਬਾਅਦ ਖਪਤਕਾਰਾਂ ਨੂੰ ਸਪਲਾਈ ਕੀਤੀ ਜਾਵੇ। ਭਗਵੰਤ ਮਾਨ ਨੇ ਉਮੀਦ ਜਾਹਰ ਕੀਤੀ ਕਿ ਮਿਲਕਫੈੱਡ ਆਪਣੇ ਬਰਾਂਡ ‘ਵੇਰਕਾ’ ਨੂੰ ਨਵੇਂ ਦਿਸਹੱਦਿਆਂ ਵੱਲ ਲੈ ਕੇ ਜਾਵੇਗਾ, ਜਿੱਥੇ ਇੱਕੋ-ਇੱਕ ਉਦੇਸ਼ ਸਮੂਹਿਕ ਵਿਕਾਸ ਹੋਵੇਗਾ। ਭਗਵੰਤ ਮਾਨ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਦੇ ਡੇਅਰੀ ਕਿਸਾਨਾਂ ਨੂੰ ਵੱਧ ਤੋਂ ਵੱਧ ਸਹਿਯੋਗ ਕਰਨ ਅਤੇ ਵਧੀਆ ਭਾਅ ਦੇਣ ਲਈ ਯਤਨ ਕਰ ਰਹੀ ਹੈ।

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਨੌਜਵਾਨਾਂ ਵਿੱਚ ਡੇਅਰੀ ਧੰਦੇ ਨੂੰ ਹੁਲਾਰਾ ਦੇਣ ਲਈ ਕਿਸਾਨ ਪੱਖੀ ਸਕੀਮਾਂ ਲਾਗੂ ਕੀਤੀਆਂ ਜਾਣੀਆਂ ਚਾਹੀਦੀਆਂ ਹਨ ਤਾਂ ਜੋ ਉਨ੍ਹਾਂ ਨੂੰ ਆਰਥਿਕ ਤੌਰ ‘ਤੇ ਆਤਮ ਨਿਰਭਰ ਬਣਾਇਆ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਵੇਰਕਾ ਦੇ ਉਤਪਾਦਾਂ ਜਿਵੇਂ ਘਿਓ, ਦੁੱਧ, ਦਹੀਂ, ਖੀਰ ਅਤੇ ਹੋਰਾਂ ਵਸਤਾਂ ਦੀ ਵਿਸ਼ਵ ਭਰ ਵਿੱਚ ਅਥਾਹ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਵੇਰਕਾ ਦੀ ਸਪਲਾਈ 30,000 ਲੀਟਰ ਹੈ ਜਿਸ ਨੂੰ ਜਲਦੀ ਹੀ ਵਧਾ ਕੇ 2 ਲੱਖ ਲੀਟਰ ਕੀਤਾਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਜਮਹੂਰੀਅਤ ਵਿੱਚ ਲੋਕ ਸਰਵਉੱਚ ਹੁੰਦੇ ਹਨ ਅਤੇ ਲੋਕਤੰਤਰ ਵਿੱਚ ਉਨ੍ਹਾਂ ਕੋਲ ਹੀ ਸਭ ਤੋਂ ਵੱਡੀ ਤਾਕਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੇ ਅਜਿਹੇ ਆਗੂਆਂ ਨੂੰ ਸੱਤਾ ਤੋਂ ਲਾਂਭੇ ਕਰ ਦਿੱਤਾ ਹੈ, ਜਿਨ੍ਹਾਂ ਨੇ ਸੂਬੇ ਲਈ ਕੰਮ ਨਹੀਂ ਕੀਤਾ ਅਤੇ ਉਨ੍ਹਾਂ ਨੂੰ ਸੂਬੇ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਲੋਕਾਂ ਦੇ ਨਕਾਰੇ ਹੋਏ ਆਗੂ ਲੋਕ ਭਲਾਈ ਲਈ ਕੰਮ ਕਰਨ ਦੀ ਬਜਾਏ ਸੂਬਾ ਸਰਕਾਰ ਦੇ ਹਰ ਲੋਕ ਪੱਖੀ ਉਪਰਾਲੇ ਵਿੱਚ ਨੁਕਸ ਕੱਢ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਕੋਲ ਸੂਬਾ ਸਰਕਾਰ ਵੱਲੋਂ ਲਏ ਗਏ ਕਈ ਨਾਗਰਿਕ ਕੇਂਦਰਿਤ ਫੈਸਲਿਆਂ ਦੀ ਆਲੋਚਨਾ ਕਰਨ ਤੋਂ ਇਲਾਵਾ ਹੋਰ ਕੋਈ ਕੰਮ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਮੁੱਦੇ ਨੂੰ ਲੈ ਕੇ ਇਹ ਆਗੂ ਸਿਰਫ ਨੁਕਤਾਚੀਨੀ ਕਰਨ ਲਈ ਹੀ ਸੂਬਾ ਸਰਕਾਰ ਦੀ ਆਲੋਚਨਾ ਕਰ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਤੋਂ ਬੇਖੌਫ ਹੋ ਕੇ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਵਿਕਾਸ ਲਈ ਕੰਮ ਕਰਦੀ ਰਹੇਗੀ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਮਿਲਕਫੈੱਡ ਵਿੱਚ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੀ ਸੌਂਪੇ।

ਇਸ ਮੌਕੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ, ਵਿਧਾਇਕ ਰਣਬੀਰ ਸਿੰਘ ਭੁੱਲਰ, ਰਜਨੀਸ਼ ਦਹੀਆ, ਨਰੇਸ਼ ਕਟਾਰੀਆ, ਜਗਦੀਪ ਗੋਲਡੀ, ਗੁਰਦਿੱਤ ਸਿੰਘ ਸੇਖੋਂ ਅਤੇ ਨਰਿੰਦਰ ਪਾਲ ਸਵਨਾ, ਮਿਲਕਫੈੱਡ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ, ਮਿਲਕਫੈੱਡ ਦੇ ਐਮ.ਡੀ. ਅਮਿਤ ਢਾਕਾ, ਡਿਪਟੀ ਕਮਿਸ਼ਨਰ ਫਿਰੋਜ਼ਪੁਰ ਅੰਮ੍ਰਿਤ ਸਿੰਘ, ਐਸ.ਐਸ.ਪੀ. ਫਿਰੋਜ਼ਪੁਰ ਸੁਰਿੰਦਰ ਲਾਂਬਾ ਤੇ ਹੋਰ ਵੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਕੋਲੰਬੀਆ ਯੂਨੀਵਰਸਿਟੀ ’ਚ ਮਾਰਚ ਦੀ ਅਗਵਾਈ ਕਰਨ ਅਤੇ ਭਾਸ਼ਣ ਦੇਣ ’ਤੇ ਬੀਬੀ ਜਲਨਿਧ ਕੌਰ ਨੂੰ ਐਡਵੋਕੇਟ ਧਾਮੀ ਨੇ ਦਿੱਤੀ ਵਧਾਈ

ਯੈੱਸ ਪੰਜਾਬ ਅੰਮ੍ਰਿਤਸਰ, 27 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੀ ਜੰਮਪਲ ਦਸਤਾਰਧਾਰੀ ਸਿੱਖ ਬੀਬੀ ਜਲਨਿਧ ਕੌਰ ਦੁਆਰਾ ਕੋਲੰਬੀਆ ਯੂਨੀਵਰਸਿਟੀ ਨਿਊਯਾਰਕ ਦੀ ਕਨਵੋਕੇਸ਼ਨ...

ਜੂਨ 84 ਫ਼ੌਜੀ ਹਮਲੇ ਦੇ ਪਹਿਲੇ ਸ਼ਹੀਦ ਭਾਈ ਮਹਿੰਗਾ ਸਿੰਘ ਬੱਬਰ ਅਤੇ ਸਮੁਹ ਸ਼ਹੀਦਾਂ ਦੀ ਯਾਦ’ਚ ਪਾਠ ਦਾ ਭੋਗ 2 ਜੂਨ ਨੂੰ: ਜਥੇਦਾਰ ਹਵਾਰਾ ਕਮੇਟੀ

ਯੈੱਸ ਪੰਜਾਬ ਅੰਮ੍ਰਿਤਸਰ, 27 ਮਈ, 2024 ਭਾਰਤੀ ਫੌਜ ਵਲੋਂ ਜੂਨ 84 ਦਾ ਸ੍ਰੀ ਦਰਬਾਰ ਸਾਹਿਬ ਤੇ ਹਮਲਾ ਸਿੱਖ ਕੌਮ ਦੇ ਪਿੰਡੇ ਤੇ ਉਹ ਡੂੰਗਾ ਜ਼ਖ਼ਮ ਹੈ ਜੋ ਕਦੀ ਵੀ ਭਰਿਆ ਨਹੀ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...
spot_img

ਸੋਸ਼ਲ ਮੀਡੀਆ

223,092FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...