Tuesday, May 28, 2024

ਵਾਹਿਗੁਰੂ

spot_img
spot_img

ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਸੰਭਾਲਣਗੇ ਸਿਹਤ ਮੰਤਰਾਲਾ!

- Advertisement -

ਯੈੱਸ ਪੰਜਾਬ
ਚੰਡੀਗੜ੍ਹ, 25 ਮਈ, 2022:
ਸਿਹਤ ਮੰਤਰੀ ਡਾ: ਵਿਜੇ ਸਿੰਗਲਾ ਦੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਘਿਰ ਜਾਣ ਉਪਰੰਤ ਉਨ੍ਹਾਂ ਦੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੀ ਬਰਖ਼ਾਸਤਗੀ ਤੋਂ ਬਾਅਦ ਅਜੇ ਤਾਂਈਂ ਸਰਕਾਰ ਵੱਲੋਂ ਨਵੇਂ ਸਿਹਤ ਮੰਤਰੀ ਦੇ ਨਾਂਅ ਦਾ ਐਲਾਨ ਨਹੀਂ ਕੀਤਾ ਗਿਆ ਹੈ ਪਰ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਹੀ ਹਾਲ ਦੀ ਘੜੀ ਸਿਹਤ ਮਹਿਕਮਾ ਸੰਭਾਲਣਗੇ।
 
ਡਾ: ਸਿੰਗਲਾ ਦੀ ਬਰਖ਼ਾਸਤਗੀ ਤੋਂ ਬਾਅਦ ਸੇਵਾ ਕੇਂਦਰਾਂ ਨੂੂੰ ਮੁਹੱਲਾ ਕਲੀਨਿਕਾਂ ਵਿੱਚ ਬਦਲੇ ਜਾਣ ਦਾ ਮਾਮਲਾ ਵੀ ਚਰਚਾ ਵਿੱਚ ਆ ਗਿਆ ਹੈ ਅਤੇ ਵਿਰੋਧੀ ਧਿਰਾਂ ਇਨ੍ਹਾਂ ’ਤੇ ਵੀ ਸਵਾਲ ਉਠਾ ਰਹੀਆਂ ਹਨ।

ਸੂਤਰਾਂ ਅਨੁਸਾਰ ਉਕਤ ਦੇ ਮੱਦੇਨਜ਼ਰ ਅਤੇ 75 ਮੁਹੱਲਾ ਕਲੀਨਿਕਾਂ ਦੇ 15 ਅਗਸਤ ਤਕ ਖੋਲ੍ਹੇ ਜਾਣਦੇ ਐਲਾਨ  ਦੇ ਮੱਦੇਨਜ਼ਰ ਮੁੱਖ ਮੰਤਰੀ ਨੇ ਹਾਲ ਦੀ ਘੜੀ ਸਿਹਤ ਮਹਿਕਮਾ ਆਪਣੇ ਕੋਲ ਹੀ ਰੱਖਣ ਦਾ ਫ਼ੈਸਲਾ ਲਿਆ ਹੈ। ਉਂਜ ਨਾ ਤਾਂ ਅਜੇ ਇਸ ਗੱਲ ਦੀ ਪੁਸ਼ਟੀ ਸਰਕਾਰੀ ਹਲਕਿਆਂ ਵੱਲੋਂ ਕੀਤੀ ਗਈ ਹੈ ਅਤੇ ਨਾ ਹੀ ਇਸ ਸੰਬੰਧੀ ਕੋਈ ਰਸਮੀ ਐਲਾਨ ਸਾਹਮਣੇ ਆਇਆ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਆਪਣੇ ਤੋਂ ਇਲਾਵਾ ਜਿਹੜੇ 10 ਮੰਤਰੀ ਬਣਾਏ ਸਨ, ਸ੍ਰੀ ਸਿੰਗਲਾ ਦੀ ਬਰਖ਼ਾਸਤਗੀ ਨਾਲ ਉਨ੍ਹਾਂ ਦੀ ਗਿਣਤੀ ਵੀ ਘਟ ਕੇ 9 ਰਹਿ ਗਈ ਹੈ ਜਿਸ ਨਾਲ ਹੁਣ ਰਾਜ ਕੈਬਨਿਟ ਵਿੱਚ 8 ਮੰਤਰੀਆਂ ਦੀ ਥਾਂ ਖਾਲੀ ਹੈ।  ‘ਆਮ ਆਦਮੀ ਪਾਰਟੀ’ ਦੇ ਵਿਧਾਇਕਾਂ ਦੀਆਂ ਨਜ਼ਰਾਂ ਕੈਬਨਿਟ ਵਿੱਚ ਕੀਤੇ ਜਾਣ ਵਾਲੇ ਵਾਧੇ ਵੱਲ ਹੀ ਲੱਗੀਆਂ ਹੋਈਆਂ ਹਨ ਪਰ ਅਜੇ ਪਾਰਟੀ ਜਾਂ ਮੁੱਖ ਮੰਤਰੀ ਵੱਲੋਂ ਇਸ ਸੰਬੰਧੀ ਕੋਈ ਸੰਕੇਤ ਨਹੀਂ ਦਿੱਤੇ ਜਾ ਰਹੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ੍ਰੀ ਹੇਮਕੁੰਟ ਸਾਹਿਬ ਲਈ ਚਾਰ ਧਾਮ ਯਾਤਰਾ ਕਾਰਡ ਬਨਾਉਣਾ ਪ੍ਰਵਾਨ ਨਹੀਂ: ਐਡਵੋਕੇਟ ਧਾਮੀ ਨੇ ਉੱਤਰਾਖੰਡ ਸਰਕਾਰ ਦੇ ਫ਼ੈਸਲੇ ’ਤੇ ਜਤਾਇਆ ਇਤਰਾਜ਼

ਯੈੱਸ ਪੰਜਾਬ ਅੰਮ੍ਰਿਤਸਰ, 28 ਮਈ, 2024 ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਨੂੰ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਚਾਰ ਧਾਮ ਯਾਤਰਾ ਤਹਿਤ ਰਜਿਸਟ੍ਰੇਸ਼ਨ ਕਰਨ ’ਤੇ ਸਖ਼ਤ ਇਤਰਾਜ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

ਕੋਲੰਬੀਆ ਯੂਨੀਵਰਸਿਟੀ ’ਚ ਮਾਰਚ ਦੀ ਅਗਵਾਈ ਕਰਨ ਅਤੇ ਭਾਸ਼ਣ ਦੇਣ ’ਤੇ ਬੀਬੀ ਜਲਨਿਧ ਕੌਰ ਨੂੰ ਐਡਵੋਕੇਟ ਧਾਮੀ ਨੇ ਦਿੱਤੀ ਵਧਾਈ

ਯੈੱਸ ਪੰਜਾਬ ਅੰਮ੍ਰਿਤਸਰ, 27 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੀ ਜੰਮਪਲ ਦਸਤਾਰਧਾਰੀ ਸਿੱਖ ਬੀਬੀ ਜਲਨਿਧ ਕੌਰ ਦੁਆਰਾ ਕੋਲੰਬੀਆ ਯੂਨੀਵਰਸਿਟੀ ਨਿਊਯਾਰਕ ਦੀ ਕਨਵੋਕੇਸ਼ਨ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...
spot_img

ਸੋਸ਼ਲ ਮੀਡੀਆ

223,089FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...