Wednesday, May 29, 2024

ਵਾਹਿਗੁਰੂ

spot_img
spot_img

ਮੂਹਰਲੀਆਂ ਸਫ਼ਾਂ ’ਚ ਡਟੇ ਹੈਲਥ ਕੇਅਰ ਵਰਕਰਾਂ ਦਾ ਕੋਰੋਨਾ ਟੀਕਾਕਰਣ ਸ਼ੁਰੂ ਕਰਨ ਲਈ ਤਿਆਰੀਆਂ ਮੁਕੰਮਲ: ਬਲਬੀਰ ਸਿੱਧੂ

- Advertisement -

ਯੈੱਸ ਪੰਜਾਬ
ਚੰਡੀਗੜ, 15 ਜਨਵਰੀ, 2021 –
ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕੋਰੋਨਾ ਟੀਕਾਕਰਨ ਪ੍ਰੋਗਰਾਮ ਸ਼ੂਰੂ ਕਰਨ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਹਨ ਜਿਸ ਤਹਿਤ ਸਭ ਤੋਂ ਪਹਿਲਾਂ ਹੈਲਥ ਕੇਅਰ ਵਰਕਰਾਂ (ਕੇਂਦਰੀ, ਰਾਜ ਅਤੇ ਹਥਿਆਰਬੰਦ ਬਲਾਂ ਦੀਆਂ ਮੈਡੀਕਲ ਸੇਵਾਵਾਂ) ਦਾ ਟੀਕਾਕਰਣ ਉਨਾਂ ਦੀ ਸਹਿਮਤੀ ਨਾਲ ਸੂਬੇ ਦੀਆਂ 59 ਥਾਵਾਂ ’ਤੇ ਕੀਤਾ ਜਾਵੇਗਾ।

ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਕੋਵਿਡ-19 ਟੀਕਾਕਰਣ 16 ਜਨਵਰੀ 2021 ਨੂੰ ਸ਼ੁਰੂ ਕੀਤਾ ਜਾ ਰਿਹਾ ਹੈ ਅਤੇ ਟੀਕੇ ਦੀਆਂ ਖੁਰਾਕਾਂ ਦੀ ਪਹਿਲੀ ਖੇਪ ਸਾਰੇ ਜ਼ਿਲਾ ਕੋਲਡ ਚੇਨ ਸਟੋਰਾਂ ਨੂੰ ਪਹਿਲਾਂ ਹੀ ਵੰਡੀ ਜਾ ਚੁੱਕੀ ਹੈ।ਇਨਾਂ ਟੀਕਿਆਂ ਦੀ ਵਰਤੋਂ ਸਬੰਧੀ ਸਿਹਤ ਕਰਮਚਾਰੀਆਂ ਤੇ ਅਧਿਕਾਰੀਆਂ ਨੂੰ ਵਿਸ਼ੇਸ਼ ਸਿਖਲਾਈ ਵੀ ਦਿੱਤੀ ਗਈ ਹੈ।

ਇਸ ਤੋਂ ਪਹਿਲਾਂ, ਟੀਕਾਕਰਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਾਰੀਆਂ ਥਾਵਾਂ ’ਤੇ ਭਾਰਤ ਸਰਕਾਰ ਦੇ ਤੈਅ ਸੁਰੱਿਖਆ ਮਾਪਦੰਡਾਂ (ਐਸ.ਓ.ਪੀਜ਼) ਅਨੁਸਾਰ ਇੱਕ ਟੀਕਾਕਰਣ ਅਭਿਆਸ ਵੀ ਕੀਤਾ ਗਿਆ।ਉਨਾਂ ਸਪੱਸ਼ਟ ਕੀਤਾ ਕਿ ਸਿਰਫ਼ ਰਜਿਸਟਰਡ ਲਾਭਪਾਤਰੀਆਂ (ਹੈਲਥ ਕੇਅਰ ਵਰਕਰਾਂ), ਜਿਨਾਂ ਦੇ ਵੇਰਵੇ ਕੋਵਿਨ ਪੋਰਟਲ ’ਤੇ ਦਰਜ ਹਨ, ਦਾ ਹੀ ਟੀਕਾਕਰਣ ਕੀਤਾ ਜਾਵੇਗਾ।

ਜ਼ਿਲਿਆਂ ਨੂੰ ਸਪਲਾਈ ਕੀਤੀਆਂ ਕੋਰੋਨਾ ਵੈਕਸੀਨ ਦੀਆਂ ਖੁਰਾਕਾਂ ਸਬੰਧੀ ਵੇਰਵੇ ਦਿੰਦਿਆਂ ਸ. ਸਿੱਧੂ ਨੇ ਦੱਸਿਆ ਕਿ ਜ਼ਿਲਾ ਅੰਮਿ੍ਰਤਸਰ ਨੂੰ 20,880, ਬਰਨਾਲਾ ਨੂੰ 41,60, ਬਠਿੰਡਾ ਨੂੰ 12,430, ਫ਼ਰੀਦਕੋਟ ਨੂੰ 5,030, ਫ਼ਤਿਹਗੜ ਸਾਹਿਬ ਨੂੰ 4,400, ਫਾਜ਼ਿਲਕਾ ਨੂੰ 4,670, ਫਿਰੋਜ਼ਪੁਰ ਨੂੰ 6,200, ਗੁਰਦਾਸਪੁਰ ਨੂੰ 9,790 ਨੂੰ, ਹੁਸ਼ਿਆਰਪੁਰ ਨੂੰ 9,570, ਜਲੰਧਰ ਨੂੰ 16,490, ਕਪੂਰਥਲਾ ਨੂੰ 4,600, ਲੁਧਿਆਣਾ ਨੂੰ 36,510, ਮਾਨਸਾ ਨੂੰ 3,160, ਮੋਗਾ ਨੂੰ 2,600, ਪਠਾਨਕੋਟ ਨੂੰ 5,860, ਪਟਿਆਲਾ ਨੂੰ 11,080, ਰੂਪਨਗਰ ਨੂੰ 6,360, ਸੰਗਰੂਰ ਨੂੰ 7,660, ਐਸ.ਏ.ਐਸ. ਨਗਰ ਨੂੰ 13,640, ਐਸ.ਬੀ.ਐਸ. ਨਗਰ ਨੂੰ 5,300, ਸ੍ਰੀ ਮੁਕਤਸਰ ਸਾਹਿਬ ਨੂੰ 5,420 ਅਤੇ ਤਰਨਤਾਰਨ ਜ਼ਿਲੇ ਨੂੰ 8,210 ਖੁਰਾਕਾਂ ਦੀ ਵੰਡ ਕੀਤੀ ਗਈ ਹੈ। ਉਨਾਂ ਅੱਗੇ ਕਿਹਾ ਕਿ ਹੈਲਥ ਕੇਅਰ ਵਰਕਰਾਂ ਲਈ ਵੈਕਸੀਨ ਦੀਆਂ ਖੁਰਾਕਾਂ ਦੀ ਵੰਡ ਡਾਟਾਬੇਸ ਦੇ ਅਧਾਰ ’ਤੇ ਅਨੁਪਾਤ ਵਿੱਚ ਕੀਤੀ ਗਈ ਹੈ ਅਤੇ ਹਰੇਕ ਸਾਈਟ ’ਤੇ ਵੱਧ ਤੋਂ ਵੱਧ 100 ਲਾਭਪਾਤਰੀਆਂ ਦਾ ਟੀਕਾਕਰਣ ਕੀਤਾ ਜਾਵੇਗਾ।

ਉਨਾਂ ਅੱਗੇ ਕਿਹਾ ਕਿ ਜਿਨਾਂ ਟੀਕਾਕਰਣ ਸਾਈਟਾਂ ‘ਤੇ ਪਹਿਲੀ ਖੁਰਾਕ ਮੁਹੱਈਆ ਕਰਵਾਈ ਜਾ ਚੁੱਕੀ ਹੈ, ਅਜਿਹੀਆਂ ਸਾਈਟਾਂ ’ਤੇ 28 ਦਿਨਾਂ ਬਾਅਦ ਦੂਜੀ ਖੁਰਾਕ ਦੇਣ ਲਈ ਪੋ੍ਰਟੋਕੋਲ ਅਨੁਸਾਰ ਜ਼ਰੂਰੀ ਯੋਜਨਾ ਬਣਾਈ ਜਾਵੇਗੀ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਪੜਾਅਵਾਰ ਢੰਗ ਨਾਲ ਟੀਕਾਰਕਰਣ ਦੀ ਯੋਜਨਾ ਬਣਾਈ ਗਈ ਹੈ ਜਿਸ ਲਈ ਹੈਲਥ ਕੇਅਰ ਵਰਕਰ, ਫਰੰਟਲਾਈਨ ਵਰਕਰ, ਬਜ਼ੁਰਗ (50 ਸਾਲ ਤੋਂ ਵੱਧ ਉਮਰ ਵਾਲੇ) ਅਤੇ 50 ਸਾਲ ਤੋਂ ਘੱਟ ਉਮਰ ਤੇ ਸਹਿ-ਰੋਗਾਂ ਵਾਲੀ ਆਬਾਦੀ ਤਰਜੀਹੀ ਸਮੂਹ ਹਨ।

- Advertisement -

ਸਿੱਖ ਜਗ਼ਤ

ਉਤਰਾਖੰਡ ਦੇ ਮੁੱਖ ਮੰਤਰੀ ਸ੍ਰੀ ਪੁਸ਼ਕਰ ਸਿੰਘ ਧਾਮੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਯੈੱਸ ਪੰਜਾਬ ਅੰਮ੍ਰਿਤਸਰ, 29 ਮਈ, 2024 ਉਤਰਾਖੰਡ ਦੇ ਮੁੱਖ ਮੰਤਰੀ ਸ੍ਰੀ ਪੁਸ਼ਕਰ ਸਿੰਘ ਧਾਮੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸੇ ਦੌਰਾਨ ਉਨ੍ਹਾਂ...

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਸਟਾਫ ਲਈ 7ਵਾਂ ਤਨਖਾਹ ਕਮਿਸ਼ਨ ਲਾਗੂ ਕਰਨ ਦਾ ਫੈਸਲਾ

ਯੈੱਸ ਪੰਜਾਬ ਨਵੀਂ ਦਿੱਲੀ, 28 ਮਈ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਸਟਾਫ ਲਈ 7ਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਕਰਨ ਅਤੇ ਕਮੇਟੀ ਦੇ ਸਟਾਫ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...
spot_img

ਸੋਸ਼ਲ ਮੀਡੀਆ

223,088FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...