Sunday, May 19, 2024

ਵਾਹਿਗੁਰੂ

spot_img
spot_img

ਮਜ਼ਬੂਤ ਇਰਾਦਿਆਂ ਦਾ ਪਾਂਧੀ ਜਗਵਿੰਦਰ ਤੁਰਿਆ ਲੋਕਤੰਤਰ ਦੀ ਮਜ਼ਬੂਤੀ ਲਈ, ਸਾਈਕਲ ’ਤੇ ਦੇ ਰਿਹਾ ਹੈ 100 ਪ੍ਰਤੀਸ਼ਤ ਮਤਦਾਨ ਦਾ ਸੁਨੇਹਾ

- Advertisement -

ਯੈੱਸ ਪੰਜਾਬ
ਪਟਿਆਲਾ, 4 ਦਸੰਬਰ, 2021 –
ਪੰਜਾਬ ਵਿਧਾਨ ਸਭਾ ਚੋਣਾਂ 2022 ਵਿੱਚ ਦਿਵਿਆਂਗਜਨ ਵੋਟਰਾਂ ਅਤੇ ਨੌਜਵਾਨਾਂ ਦੀ 100 ਫ਼ੀਸਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਪਟਿਆਲਾ ਜ਼ਿਲ੍ਹੇ ਦੇ ਦਿਵਿਆਂਗਜਨ ਵੋਟਰਾਂ ਲਈ ਜ਼ਿਲ੍ਹਾ ਚੋਣ ਦੂਤ ਜਗਵਿੰਦਰ ਸਿੰਘ ਸਾਈਕਲ ਚਲਾ ਕੇ ਸਮੁੱਚੇ ਜ਼ਿਲ੍ਹੇ ਵਿੱਚ ਪ੍ਰਚਾਰ ਕਰ ਰਿਹਾ ਹੈ।

ਪਟਿਆਲਾ ਤੋਂ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਤੇ ਵਧੀਕ ਡਿਪਟੀ ਕਮਿਸ਼ਨਰ ਪਟਿਆਲਾ ਸ਼੍ਰੀ ਗੁਰਪ੍ਰੀਤ ਸਿੰਘ ਥਿੰਦ ਨੇ ਜਗਵਿੰਦਰ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ ਇਸ ਸਮੇਂ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅੰਟਾਲ ਅਤੇ ਪਟਿਆਲਾ ਦਿਹਾਤੀ ਦੇ ਨੋਡਲ ਅਫ਼ਸਰ ਨਰਿੰਦਰ ਸਿੰਘ ਢੀਂਡਸਾ ਵੀ ਵੀ ਵਿਸ਼ੇਸ਼ ਤੌਰ ਉੱਪਰ ਜਗਵਿੰਦਰ ਦਾ ਹੌਸਲਾ ਵਧਾਉਣ ਪਹੁੰਚੇ।

ਵਧੀਕ ਡਿਪਟੀ ਕਮਿਸ਼ਨਰ ਨੇ ਜਗਵਿੰਦਰ ਸਿੰਘ ਦੇ ਹੌਸਲੇ ਨੂੰ ਸਲਾਮ ਕਰਦਿਆਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਜਗਵਿੰਦਰ ਦੇ ਇਸ ਲੋਕਤੰਤਰ ਨੂੰ ਮਜ਼ਬੂਤ ਕਰਨ ਦੇ ਜਜ਼ਬੇ ਉਪਰ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਕਿਹਾ।
ਪ੍ਰੋ ਅੰਟਾਲ ਨੇ ਦੱਸਿਆ ਕਿ ਜਗਵਿੰਦਰ ਸਿੰਘ ਦੀਆਂ ਬਚਪਨ ਤੋਂ ਦੋਵੇਂ ਹੱਥ ਨਹੀਂ ਹਨ ਫੇਰ ਵੀ ਪੇਂਟਿੰਗ ਸਾਈਕਲਿੰਗ ਅਤੇ ਤਾਇਕਵਾਂਡੋ ਵਿਚ ਹਿੰਦੁਸਤਾਨ ਦੀ ਪੈਰਾ ਅਥਲੈਟਿਕਸ ਟੀਮ ਦਾ ਮੈਂਬਰ ਹਨ।

ਉਹਨਾਂ ਦੱਸਿਆ ਕਿ ਜਗਵਿੰਦਰ ਸਿੰਘ ਸਾਈਕਲ ਚਲਾ ਕੇ ਵੋਟਰ ਜਾਗਰੂਕਤਾ ਦਾ ਸੁਨੇਹਾ ਦੇ ਰਹੇ ਹਨ। ਇਸ ਮੌਕੇ ਜਗਵਿੰਦਰ ਸਿੰਘ ਨੇ ਕਿਹਾ ਕਿ ਅਪੰਗਤਾ ਸਰੀਰਕ ਨਹੀਂ ਮਾਨਸਿਕ ਹੁੰਦੀ ਹੈ ਜੇ ਤੁਹਾਡੇ ਹੌਸਲੇ ਬੁਲੰਦ ਹੋਣ ਤਾਂ ਮੰਜ਼ਿਲ ਆਪਣੇ ਆਪ ਸਰ ਹੋ ਜਾਂਦੀ ਹੈ। ਇਸ ਮਿਸ ਵਿਚ ਜਗਵਿੰਦਰ ਦੀ ਹਮਸਫ਼ਰ ਸੁਖਪ੍ਰੀਤ ਵੀ ਉਹਨਾਂ ਨੂੰ ਹੱਲਾਸ਼ੇਰੀ ਦੇ ਰਹੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,117FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...