Saturday, May 18, 2024

ਵਾਹਿਗੁਰੂ

spot_img
spot_img

ਮਜ਼ਹਬੀ ਸਿੱਖ ਔਰਤ ’ਤੇ ਹਮਲਾ: ਨੈਸ਼ਨਲ ਐਸ.ਸੀ. ਕਮਿਸ਼ਨ ਨੇ ਮੁਕਤਸਰ ਸਾਹਿਬ ਦੇ ਡੀ.ਸੀ. ਤੋਂ ਮੰਗੀ ‘ਐਕਸ਼ਨ ਟੇਕਨ ਰਿਪੋਰਟ’

- Advertisement -

ਯੈੱਸ ਪੰਜਾਬ
ਚੰਡੀਗੜ, 27 ਜੁਲਾਈ, 2021 –
ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਸ਼੍ਰੀ ਮੁਕਤਸਰ ਸਾਹਿਬ ਦੇ ਗੋਨਿਆਨਾ ਦੀ ਸਿੱਖ ਮਹਿਲਾ ‘ਤੇ ਹਮਲਾ ਅਤੇ ਧਮਕਾਉਣ ਦੇ ਮਾਮਲੇ ਦਾ ਸਖਤ ਨੋਟਿਸ ਲਿਆ ਹੈ। ਕਮਿਸ਼ਨ ਨੇ ਆਪਣੇ ਚੇਅਰਮੈਨ ਵਿਜੈ ਸਾਂਪਲਾ ਦੇ ਆਦੇਸ਼ਾਂ ’ਤੇ ਰਿਮਾਇੰਡਰ ਨੋਟਿਸ ਜਾਰੀ ਕਰਦਿਆਂ ਸ਼੍ਰੀ ਮੁਕਤਸਰ ਸਾਹਿਬ ਦੇ ਜਿਲਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਆਉਂਦੀ 30 ਜੁਲਾਈ ਤੱਕ ਐਕਸ਼ਨ ਟੇਕਨ ਰਿਪੋਰਟ ਪੇਸ਼ ਕਰਨ ਨੂੰ ਕਿਹਾ ਹੈ।

ਕਮਿਸ਼ਨ ਨੂੰ ਪ੍ਰਾਪਤ ਹੋਈ ਸ਼ਿਕਾਇਤ ਮੁਤਾਬਿਕ ਗੋਨਿਆਨਾ ਦੀ ਇਕ ਸਿਖ ਮਹਿਲਾ ਮਨਪ੍ਰੀਤ ਕੌਰ ਪੱਤਨੀ ਦਵਿੰਦਰ ਸਿੰਘ ਨੂੰ ਪਿੰਡ ਦੇ ਹੀ ਰਸੂਖਦਾਰ ਵਿਅਕਤੀਆਂ ਤੋਂ ਜਾਤੀਗਤ ਸੋਸ਼ਣ, ਜਾਨਲੇਵਾ ਹਮਲੇ ਅਤੇ ਜਾਨ ਤੋਂ ਖਤਰੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਮਜਹਬੀ ਸਿੱਖ ਪੀੜਤ ਮਹਿਲਾ ਵੱਲੋਂ ਪੁਲੀਸ ਵਿਚ ਪਿੰਡ ਚੱਕ ਸੂਹੇਵਾਲਾ ਦੇ ਰਸੂਖਦਾਰ ਵਿਅਕਤੀਆਂ ਜਿਨਾਂ ਵਿਚ ਨਿਰਪਾਲ ਸਿੰਘ, ਸੁਖਦੇਵ ਸਿੰਘ ਅਤੇ ਸ਼ੈਰੀ ਦੇ ਖਿਲਾਫ ਜਾਨਲੇਵਾ ਹਮਲਾ ਅਤੇ ਧਮਕਾਉਣ ਦੀ ਸ਼ਿਕਾਇਤ ਵੀ ਦਿੱਤੀ ਗਈ ਸੀ। ਉਥੇ ਹੀ ਰਸੂਖਦਾਰ ਵਿਅਕਤੀਆਂ ਦੇ ਰਾਜਨੀਤੀਕ ਸਬੰਧ ਅਤੇ ਪੈਸਿਆਂ ਦੇ ਬਲਬੁਤੇ ਪੁਲੀਸ ਸਰੇਆਮ ਪੀੜਤ ਨੂੰ ਮਾਮਲਾ ਖਾਰਿਜ਼ ਕਰਨ ਲਈ ਧਮਕਾ ਰਹੀ ਹੈ।

ਕਮਿਸ਼ਨ ਵੱਲੋਂ ਪੀੜਤ ਨੂੰ ਇਨਸਾਫ ਦਿਲਾਉਣ ਦੇ ਮਕਸਦ ਨਾਲ ਸ਼੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਨੂੰ ਰਿਮਾਇੰਡਰ ਨੋਟਿਸ ਜਾਰੀ ਕੀਤਾ ਗਿਆ ਹੈ। ਸਾਂਪਲਾ ਨੇ ਕਿਹਾ ਕਿ ਇਸ ਗੰਭੀਰ ਮਾਮਲੇ ਨੂੰ ਲੈ ਕੇ ਕਮਿਸ਼ਨ ਵੱਲੋਂ 12 ਜੁਲਾਈ ਨੂੰ ਵੀ ਸਬੰਧਤ ਅਧਿਕਾਰੀਆਂ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ, ਜਿਸ ਦਾ ਅਧਿਕਾਰੀਆਂ ਵੱਲੋਂ ਕੋਈ ਵੀ ਜਵਾਬ ਨਹੀਂ ਕੀਤਾ ਗਿਆ।

ਕਮਿਸ਼ਨ ਨੇ ਰਿਮਾਇੰਡਰ ਨੋਟਿਸ ਜਾਰੀ ਕਰਦੇ ਹੋਏ ਸਖਤੀ ਨਾਲ ਅਧਿਕਾਰੀਆਂ ਨੂੰ ਨਿਰਧਾਰਿਤ ਸਮੇਂ ਵਿਚ ਇਸ ਮਾਮਲੇ ਦੀ ਐਕਸ਼ਨ ਟੇਕਨ ਰਿਪੋਰਟ ਪੇਸ਼ ਕਰਨ ਨੂੰ ਕਿਹਾ ਹੈ।

ਕਮਿਸ਼ਨ ਨੇ ਸਬੰਧਤ ਅਧਿਕਾਰੀਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕਮੀਸ਼ਨ ਨੂੰ ਤੁਰੰਤ ਜਵਾਬ ਨਹੀਂ ਮਿਲਿਆ ਤਾਂ ਕਮੀਸ਼ਨ ਸੰਵਿਧਾਨ ਦੀ ਧਾਰਾ 338 ਦੇ ਤਹਿਤ ਮਿਲੀ ਸਿਵਿਲ ਕੋਰਟ ਦੀ ਪਾਵਰ ਦਾ ਇਸਤੇਮਾਲ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਵਿਅਕਤੀਗਤ ਤੌਰ ’ਤੇ ਕਮੀਸ਼ਨ ਦੇ ਦੇ ਅੱਗੇ ਪੇਸ਼ ਹੋਣ ਦੇ ਸੰਮਨ ਜਾਰੀ ਕਰੇਗਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,121FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...