Sunday, June 2, 2024

ਵਾਹਿਗੁਰੂ

spot_img
spot_img

ਰਈਆ ਵਿਖੇ ਬਣ ਰਹੇ ਪੁਲ ਦੇ ਵਿਸਥਾਰ ਦੀ ਬਣੀ ਸੰਭਾਵਨਾ, ਗਡਕਰੀ ਨੇ ਭਾਜਪਾ ਆਗੂ ਅਰਵਿੰਦ ਸ਼ਰਮਾ ਦੀ ਅਗਵਾਈ ’ਚ ਆਏ ਵਫ਼ਦ ਨੂੰ ਦਿੱਤਾ ਭਰੋਸਾ

- Advertisement -

ਯੈੱਸ ਪੰਜਾਬ    
ਅੰਮ੍ਰਿਤਸਰ, 25 ਜੂਨ, 2022 –
ਜੀ ਟੀ. ਰੋਡ ਰਈਆ ਵਿਖੇ ਉਸਾਰੀ ਅਧੀਨ ਪੁਲ ਦੇ ਵਿਸਥਾਰ ਦੀ ਪੂਰੀ ਸੰਭਾਵਨਾ ਹੈ। ਸੜਕ ਆਵਾਜਾਈ ਅਤੇ ਰਾਜ ਮਾਰਗ ਮੰਤਰੀ ਸ਼੍ਰੀ ਨਿਤਿਨ ਗਡਕਰੀ ਨੇ ਮੁਲਾਕਾਤ ਲਈ ਆਏ ਭਾਜਪਾ ਆਗੂ ਅਰਵਿੰਦ ਸ਼ਰਮਾ ਦੀ ਅਗਵਾਈ ਵਾਲੇ ਵਫ਼ਦ ਨੂੰ ਰਈਆ ਵਿਖੇ ਬਣ ਰਹੇ ਪੁਲ ਦੇ ਵਿਸਥਾਰ ਦਾ ਭਰੋਸਾ ਦਿੱਤਾ ਹੈ। ਦਿਲੀ ਵਿਖੇ ਵਫ਼ਦ ਨੇ ਸ੍ਰੀ ਗਡਕਰੀ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਨੂੰ ਸੜਕ ’ਤੇ ਉਕਤ ਪੁਲ ਦੇ 600 ਮੀਟਰ ਤਕ ਪਿਲਰਾਂ ਦੀ ਬਜਾਏ ਲੋਕ ਹਿਤਾਂ ’ਚ ਇਸ ਨੂੰ 1000 ਮੀਟਰ ਵਿੱਚ ਪਿਲਰਾਂ ਦੇ ਨਿਰਮਾਣ ਦੀ ਅਪੀਲ ਕੀਤੀ।

ਜਿਸ ਪ੍ਰਤੀ ਰਾਜ ਮਾਰਗ ਮੰਤਰੀ ਨੇ ਡੂੰਘੀ ਦਿਲਚਸਪੀ ਦਿਖਾਉਂਦਿਆਂ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਸਨਮੁੱਖ ਉਕਤ ਪੁਲ ਦੇ ਵਿਸਥਾਰ ਨੂੰ ਯਕੀਨੀ ਬਣਾਉਣ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਜਨਤਾ ਦੇ ਮੁੱਦੇ ਅਤੇ ਮੁਸ਼ਕਲਾਂ ਦਾ ਪਹਿਲ ਦੇ ਅਧਾਰ ’ਤੇ ਹੱਲ ਕੀਤਾ ਜਾਵੇਗਾ।

ਭਾਜਪਾ ਜ਼ਿਲ੍ਹਾ ਜਨਰਲ ਸਕੱਤਰ ਅਰਵਿੰਦ ਸ਼ਰਮਾ ਨੇ ਭਾਰਤ ਸਰਕਾਰ ਵੱਲੋਂ ਸੜਕਾਂ ਦਾ ਵਧੀਆ ਬੁਨਿਆਦੀ ਢਾਂਚਾ ਅਤੇ ਵੱਖ-ਵੱਖ ਹਿੱਸਿਆਂ ਨੂੰ ਜੋੜਨ ਵਾਲੀ ਆਸਾਨ ਟਰਾਂਸਪੋਰਟ ਪ੍ਰਣਾਲੀ ਵਿਕਸਤ ਕਰਨ ਲਈ ਖ਼ੁਸ਼ੀ ਜ਼ਾਹਿਰ ਕੀਤੀ ਅਤੇ ਕਿਹਾ ਕਿ ਅਸੀਂ ਇਸ ਸੁਧਾਰ ਦੀ ਪ੍ਰਸ਼ੰਸਾ ਕਰਦੇ ਹਾਂ ਅਤੇ ਸਾਨੂੰ ਬੁਨਿਆਦੀ ਢਾਂਚੇ ਦੀਆਂ ਅਜਿਹੀਆਂ ਆਧੁਨਿਕ ਸਹੂਲਤਾਂ ਪ੍ਰਦਾਨ ਕਰਨ ਵਾਲੇ ਸਰਕਾਰ ਦੇ ਯਤਨਾਂ ਤੋਂ ਖ਼ੁਸ਼ ਹਾਂ।

ਉਨ੍ਹਾਂ ਕਿਹਾ ਕਿ ਉਹ ਰਈਆ ਦੇ ਸਾਰੇ ਸਮਾਜਕ, ਧਾਰਮਿਕ, ਵਪਾਰੀ, ਦੁਕਾਨਦਾਰਾਂ ਅਤੇ ਵੈੱਲਫੇਅਰ ਸੁਸਾਇਟੀਆਂ ਸਮੇਤ ਰਈਆ ਦੇ ਸਮੂਹ ਨਿਵਾਸੀਆਂ ਵੱਲੋਂ ਇਹ ਅਪੀਲ ਲੈ ਕੇ ਆਏ ਹਨ ਕਿ ਰਈਆ ਵਿੱਚ ਨਿਰਮਾਣ ਅਧੀਨ ਪਿੱਲਰ ਬ੍ਰਿਜ ਦੀ ਉਸਾਰੀ ਨਾਲ ਆਵਾਜਾਈ ਦੀ ਉੱਨਤ ਅਤੇ ਬਿਹਤਰ ਪ੍ਰਣਾਲੀ ਆਵਾਜਾਈ ਦੀ ਰੁਕਾਵਟਾਂ ਨੂੰ ਘਟਾਏਗੀ ਅਤੇ ਸਥਾਨਕ ਲੋਕਾਂ ਨੂੰ ਆਸਾਨੀ ਨਾਲ ਆਉਣ-ਜਾਣ ਦੀ ਸਹੂਲਤ ਦੇਵੇਗੀ।

ਪਰ ਇਹ ਜੋ ਪੁਲ ਦਾ ਨਿਰਮਾਣ 600 ਮੀਟਰ ਤਕ ਹੀ ਪਿਲਰਾਂ ’ਤੇ ਬਣਾਈ ਜਾ ਰਹੀ ਹੈ ਉਸ ਨਾਲ ਇੱਥੇ ਆਉਣ-ਜਾਣ ਵਾਲੇ ਲੋਕਾਂ ਨੂੰ ਆਸਾਨੀ ਨਾਲ ਸਬੰਧਿਤ ਸਥਾਨਾਂ ਤੱਕ ਪਹੁੰਚਣ ਵਿਚ ਰੁਕਾਵਟ ਆਵੇਗੀ। ਅਸੀਂ ਰਈਆ ਦੇ ਲੋਕ ਆਪ ਜੀ ਨੂੰ ਬੇਨਤੀ ਕਰਦੇ ਹਾਂ ਕਿ ਇਹ ਪਿੱਲਰ ਬ੍ਰਿਜ 600 ਤੋਂ 1000 ਮੀਟਰ ਤੱਕ ਵਧਾਇਆ ਜਾਵੇ ਤਾਂ ਜੋ ਸਾਰਿਆਂ ਨੂੰ ਸਹੂਲਤ ਮਿਲ ਸਕੇ।

ਉਨ੍ਹਾਂ ਆਸ ਪ੍ਰਗਟ ਕਰਦਿਆਂ ਰਾਜ ਮਾਰਗ ਮੰਤਰੀ ਨੂੰ ਕਿਹਾ ਕਿ ਤੁਹਾਡੀ ਦਿਆਲਤਾ ਅਤੇ ਲੋਕ ਹਿਤਾਂ ’ਚ ਪੁੱਟਿਆ ਜਾਣ ਵਾਲਾ ਕਦਮ ਇਲਾਕੇ ਲਈ ਨਾ ਭੁੱਲਣਯੋਗ ਹੀ ਨਹੀਂ ਸਗੋਂ ਆਧੁਨਿਕ ਬੁਨਿਆਦੀ ਢਾਂਚੇ ਦਾ ਇੱਕ ਮੀਲ ਪੱਥਰ ਵੀ ਹੋਵੇਗਾ। ਇਸ ਮੌਕੇ ਵਫ਼ਦ ’ਚ ਅਰਵਿੰਦ ਸ਼ਰਮਾ ਖਿਆਲਾ ਦੇ ਨਾਲ ਸੁਖਵਿੰਦਰ ਸਿੰਘ ਮੱਤੇਵਾਲ ਅਤੇ ਅਸ਼ੋਕ ਕੁਮਾਰ ਵੀ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਬਾਬਾ ਜੀਤ ਸਿੰਘ ਜੌਹਲਾਂ ਵਾਲਿਆਂ ਵੱਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ 103 ਕੁਇੰਟਲ ਕਣਕ ਤੇ 1 ਲੱਖ 11 ਹਜ਼ਾਰ ਰੁਪਏ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 1 ਜੂਨ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਅੱਜ ਬਾਬਾ ਜੀਤ ਸਿੰਘ ਨਿਰਮਲ ਕੁਟੀਆਂ ਜੌਹਲਾਂ ਵਾਲਿਆਂ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ 103...

ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ

ਯੈੱਸ ਪੰਜਾਬ ਅੰਮ੍ਰਿਤਸਰ, 31 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਅੱਜ ਸੇਵਾ ਮੁਕਤ ਹੋਏ ਚੀਫ਼ ਗੁਰਦੁਆਰਾ ਇੰਸਪੈਕਟਰ ਸ. ਬਲਰਾਜ ਸਿੰਘ, ਗੁਰਦੁਆਰਾ ਇੰਸਪੈਕਟਰ ਸ. ਕੁਲਵਿੰਦਰ ਸਿੰਘ, ਸ. ਮੁਕੰਦ ਸਿੰਘ, ਧਰਮ ਪ੍ਰਚਾਰ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...
spot_img

ਸੋਸ਼ਲ ਮੀਡੀਆ

223,073FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...