Sunday, May 5, 2024

ਵਾਹਿਗੁਰੂ

spot_img
spot_img

ਰਵਿਦਾਸ ਮੰਦਿਰ ਤੋੜੇ ਜਾਣ ਵਿਰੁੱਧ ਜਲੰਧਰ ਸਣੇ ਕਈ ਸ਼ਹਿਰਾਂ ਵਿਚ ਮੁਕੰਮਲ ਬੰਦ, ਆਵਾਜਾਈ ’ਤੇ ਵੀ ਪਿਆ ਅਸਰ

- Advertisement -

ਯੈੱਸ ਪੰਜਾਬ

ਜਲੰਧਰ, 13 ਅਗਸਤ, 2019 –

ਦਿੱਲੀ ਦੇ ਤੁਗਲਕਾਬਾਦ ਵਿਚ ਗੁਰੂ ਰਵਿਦਾਸ ਮੰਦਿਰ ਢਾਹੇ ਜਾਣ ਦੇ ਵਿਰੋਧ ਵਿਚ ਅੱਜ 13 ਅਗਸਤ ਲਈ ਦਿੱਤੇ ਗਏ ਬੰਦ ਦੇ ਸੱਦੇ ਨੂੰ ਜਲੰਧਰ ਅਤੇ ਕੁਝ ਹੋਰ ਸ਼ਹਿਰਾਂ ਵਿਚ ਭਰਪੂਰ ਹੁੰਗਾਰਾ ਮਿਲਿਆ ਹੈ।

ਕਈ ਥਾਂਵਾਂ ’ਤੇ ਮੀਂਹ ਦੇ ਬਾਵਜੂਦ ਰਵਿਦਾਸ ਭਾਈਚਾਰੇ ਦੇ ਲੋਕ ਆਪਣੇ ਰੋਹ ਦਾ ਪ੍ਰਗਟਾਵਾ ਕਰਨ ਲਈ ਸੜਕਾਂ ’ਤੇ ਨਿਕਲੇ ਹਨ ਅਤੇ ਧਰਨੇ ਦਿੰਦੇ ਹੋਏ ਕੌਮੀ ਅਤੇ ਸੂਬਾਈ ਮਾਰਗਾਂ ’ਤੇ ਟਰੈਫ਼ਿਕ ਜਾਮ ਕੀਤਾ ਗਿਆ ਹੈ। ਕਈ ਥਾਂਈਂ ਸੜਕਾਂ ਦੇ ਵਿਚ ਟੈਂਟ ਲਗਾ ਕੇ ਧਰਨੇ ਦਿੱਤੇ ਜਾ ਰਹੇ ਹਨ ਅਤੇ ਕਈ ਥਾਈਂ ਸੜਕਾਂ ਵਿਚਾਲੇ ਟਾਇਰ ਬਾਲ ਕੇ ਟਰੈਫ਼ਿਕ ਰੋਕਣ ਦੇ ਸੰਕੇਤ ਦਿੱਤੇ ਗਏ ਹਨ।

ਸ਼ਹਿਰ ਦੇ ਅੰਦਰ ਮੋਟਰ ਸਾਈਕਲ ਸਵਾਰ ਨੌਜਵਾਨਾਂ ਦੀਆਂ ਟੋਲੀਆਂ ਗੇੜੀ ਦੇ ਰਹੀਆਂ ਹਨ ਜਿਹੜਾ ਕਿ ਸੰਕੇਤ ਹੈ ਕਿ ਦੁਕਾਨਾਂ ਅਤੇ ਹੋਰ ਅਦਾਰੇ ਬੰਦ ਰੱਖੇ ਜਾਣ।

ਜਲੰਧਰ ਵਿਚ ਪੀ.ਏ.ਪੀ.ਚੌਂਕ, ਰਾਮਾ ਮੰਡੀ ਚੌਂਕ, ਰਵਿਦਾਸ ਚੌਂਕ, ਅੰਬੇਡਕਰ ਚੌਂਕ, ਨਕੋਦਰ ਰੋਡ, ਪਠਾਨਕੋਟ ਰੋਡ ਸਣੇ ਕਈ ਥਾਂਵਾਂ ’ਤੇ ਭਾਈਚਾਰੇ ਦੇ ਲੋਕਾਂ ਵੱਲੋਂ ਰੋਸ ਮਾਰਚ ਕਰਦਿਆਂ ਧਰਨੇ ਦਿੱਤੇ ਗਏ ਹਨ ਜਿਸ ਨਾਲ ਟਰੈਫ਼ਿਕ ਪ੍ਰਭਾਵਿਤ ਹੋਈ ਹੈ।

ਜਲੰਧਰ ਦੇ ਅੰਦਰੂਨੀ ਅਤੇ ਬਾਹਰੀ ਹਿੱਸਿਆਂ ਵਿਚ ਦੁਕਾਨਾਂ ਅਤੇ ਸ਼ੋਅਰੂਮਾਂ ਸਣੇ ਵਪਾਰਕ ਅਦਾਰੇ ਅਤੇ ਦਫਤਰ ਆਦਿ ਵੀ ਬੰਦ ਹਨ।

ਫ਼ਗਵਾੜਾ ਵਿਚ ਵੀ ਕੌਮੀ ਮੁੱਖ ਮਾਰਗ ਜਾਮ ਕੀਤਾ ਗਿਆ ਹੈ ਅਤੇ ਜਲੰਧਰ ਹੁਸ਼ਿਆਰਪੁਰ ਅਤੇ ਫ਼ਗਵਾੜਾ ਹੁਸ਼ਿਆਰਪੁਰ ਸੜਕਾਂ ’ਤੇ ਵੀ ਆਵਾਜਾਈ ਪ੍ਰਭਾਵਿਤ ਹੋਈ ਹੈ।

ਖ਼ਬਰ ਲਿਖ਼ੇ ਜਾਣ ਤਕ ਜਲੰਧਰ ਵਿਚੋਂ ਕਿਸੇ ਅਣਸੁਖ਼ਾਵੀਂ ਘਟਨਾ ਦੀ ਸੂਚਨਾ ਨਹੀਂ ਹੈ।

ਜਲੰਧਰ ਦੇ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਭੁੱਲਰ ਖ਼ੁਦ ਸਾਰੇ ਹਾਲਾਤ ’ਤੇ ਨਿਗਰਾਨੀ ਰੱਖ ਰਹੇ ਹਨ ਅਤੇ ਸੰਵੇਦਨਸ਼ੀਲ ਥਾਂਵਾਂ ’ਤੇ ਸੀਨੀਅਰ ਅਧਿਕਾਰੀਆਂ ਦੀ ਦੇਖ਼ ਰੇਖ਼ ਹੇਠ ਪੁਲਿਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।

ਜ਼ਿਕਰਯੋਗ ਹੈ ਕਿ ਕਿਸੇ ਵੀ ਸਥਿਤੀ ਦਾ ਟਾਕਰਾ ਕਰਨ ਲਈ ਪੁਲਿਸ ਅਤੇ ਪ੍ਰਸ਼ਾਸ਼ਨ ਵੱਲੋਂ ਗੰਭੀਰ ਚੌਕਸੀ ਵਰਤੀ ਜਾ ਰਹੀ ਹੈ।

ਲੁਧਿਆਣਾ ਵਿਚ ਵੀ ਮੀਂਹ ਦੇ ਬਾਵਜੂਦ ਰਵਿਦਾਸ ਭਾਈਚਾਰੇ ਨਾਲ ਸੰਬੰਧਤ ਲੋਕ ਸੜਕਾਂ ’ਤੇ ਆਏ ਹਨ ਅਤੇ ਪੁਲਿਸ ਵੱਲੋਂ ਕਿਸੇ ਅਣਸੁਖ਼ਾਵੀਂ ਸਥਿਤੀ ਨੂੰ ਟਾਲਣ ਲਈ ਕਈ ਆਵਾਜਾਈ ਰੂਟਾਂ ਵਿਚ ਤਬਦੀਲੀ ਕੀਤੀ ਗਈ ਹੈ। ਇੱਥੇ ਵੀ ਸੁਰੱਖ਼ਿਆ ਪ੍ਰਬੰਧਾਂ ਦੀ ਨਿਗਰਾਨੀ ਖ਼ੁਦ ਪੁਲਿਸ ਕਮਿਸ਼ਨਰ ਸ: ਸੁਖ਼ਚੈਨ ਸਿੰਘ ਗਿੱਲ ਕਰ ਰਹੇ ਹਨ।

ਕਪੂਰਥਲਾ ਦੇ ਐਸ.ਐਸ.ਪੀ. ਸ: ਸਤਿੰਦਰ ਸਿੰਘ ਨੇ ਵੀ ਜ਼ਿਲ੍ਹੇ ਵਿਚ ਬੰਦ ਦੌਰਾਨ ਅਮਨ ਅਮਾਨ ਬਣਾਈ ਰੱਖਣ ਲਈ ਪੁਲਿਸ ਦੀਆਂ ਟੀਮਾਂ ਫ਼ਗਵਾੜਾ ਅਤੇ ਕਪੂਰਥਲਾ ਦੇ ਸੰਵੇਦਨਸ਼ੀਲ ਇਲਾਕਿਆਂ ਵਿਚ ਤਾਇਨਾਤ ਕੀਤੀਆਂ ਹਨ।

ਅੱਜ ਦੀ ਸਥਿਤੀ ਨੂੂੰ ਭਾਂਪਦਿਆਂ ਜਲੰਧਰ ਦੇ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਸ਼ਰਮਾ, ਕਪੂਰਥਲਾ ਦੇ ਡਿਪਟੀ ਕਮਿਸ਼ਨਰ ਐਚ.ਪੀ.ਐਸ. ਖਰਬੰਦਾ, ਹੁਸ਼ਿਆਰਪੁਰ ਦੀ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਅਤੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉੱਜਵਲ ਵੱਲੋਂ ਆਪੋ ਆਪਣੇ ਜ਼ਿਲਿ੍ਹਆਂ ਵਿਚ 13 ਅਗਸਤ ਨੂੰ ਸਾਰੇ ਸਰਕਾਰੀ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਵਿਦਿਅਕ ਅਦਾਰੇ ਬੰਦ ਰੱਖੇ ਜਾਣ ਦਾ ਐਲਾਨ ਕੀਤਾ ਸੀ।

ਬੰਦ ਨੂੰ ਸੱਤਾਧਾਰੀ ਕਾਂਗਰਸ ਸਣੇ ਹੋਰਨਾਂ ਪਾਰਟੀਆਂ ਦਾ ਵੀ ਸਮਰਥਨ ਮਿਲ ਰਿਹਾ ਹੈ। ਬੀਤੇ ਕਲ੍ਹ ਹੀ ਪ੍ਰਦੇਸ਼ ਕਾਂਗਰਸ ਪ੍ਰਧਾਨ ਸ੍ਰੀ ਸੁਨੀਲ ਜਾਖ਼ੜ ਵੱਲੋਂ ਰਵੀਦਾਸ ਭਾਈਚਾਰੇ ਦੇ ਸਮਰਥਨ ਦਾ ਐਲਾਨ ਕੀਤਾ ਗਿਆ ਸੀ ਜਦਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪ ਇਸ ਮਾਮਲੇ ਵਿਚ ਪ੍ਰਧਾਨ ਮੰਤਰੀ ਦੇ ਦਖ਼ਲ ਦੀ ਮੰਗ ਕਰਨ ਦੇ ਨਾਲ ਨਾਲ ਕੇਂਦਰੀ ਮੰਤਰੀ ਸ੍ਰੀ ਹਰਦੀਪ ਪੁਰੀ ਨਾਲ ਵੀ ਫ਼ੋਨ ’ਤੇ ਗੱਲਬਾਤ ਕਰ ਚੁੱਕੇ ਹਨ। ਭਾਵੇਂ ਮਾਮਲਾ ਕੇਂਦਰ ਸਰਕਾਰ ਨਾਲ ਜੁੜਿਆ ਹੋਇਆ ਹੈ ਪਰ ਸ਼੍ਰੋਮਣੀ ਅਕਾਲੀ ਦਲ ਇਸ ਮਾਮਲੇ ਵਿਚ ਪੂਰੀ ਸਰਗਰਮੀ ਵਿਖ਼ਾ ਰਿਹਾ ਹੈ ਅਤੇ ਇਸ ਮਾਮਲੇ ਦੀ ਕਮਾਨ ਖ਼ੁਦ ਪਾਰਟੀ ਪ੍ਰਧਾਨ ਅਤੇ ਸੰਸਦ ਮੈਂਬਰ ਸ: ਸੁਖ਼ਬੀਰ ਸਿੰਘ ਬਾਦਲ ਨੇ ਸੰਭਾਲੀ ਹੋਈ ਹੈ।

ਇਸ ਨੂੰ ਵੀ ਪੜ੍ਹੋ

ਜਲੰਧਰ ’ਚ ਕਾਂਗਰਸ ਰਵਿਦਾਸ ਭਾਈਚਾਰੇ ਦੇ ਸਮਰਥਨ ’ਚ ਨਿੱਤਰੀ, ਪ੍ਰਮੁੱਖ ਆਗੂ ਧਰਨੇ ’ਚ ਸ਼ਾਮਿਲ ਹੋਏ

- Advertisement -

ਸਿੱਖ ਜਗ਼ਤ

“ਇਲਾਹੀ ਗਿਆਨ ਦਾ ਸਾਗਰ ਆਦਿ ਗੁਰੂ ਗਰੰਥ ਸਾਹਿਬ ਸਰਬ ਸਾਂਝੀ ਗੁਰਬਾਣੀ” ਦਾ ਵਿਸ਼ਵ ਵਿਆਪੀ ਪਸਾਰ ਕਰਨ ਦੀ ਲੋੜ: ਗੁਰਭਜਨ ਗਿੱਲ

ਯੈੱਸ ਪੰਜਾਬ ਲੁਧਿਆਣਾ, 3 ਮਈ, 2024 ਰਕਬਾ(ਲੁਧਿਆਣਾ) ਸਥਿਤ ਬਾਬਾ ਬੰਦਾ ਸਿੰਘ ਭਵਨ ਅੰਦਰ ਬਣੇ ਸ਼ਬਦ ਪ੍ਰਕਾਸ਼ ਅਜਾਇਬ ਘਰ ਵਿੱਚਸੁਸ਼ੋਭਿਤ ਸ਼੍ਰੀ ਗੁਰੂ ਗਰੰਥ ਸਾਹਿਬ ਵਿਚਲੇ ਬਾਣੀਕਾਰਾਂ ਦੇ ਚਿਤਰਾਂ ਸਮੇਤ ਉੱਘੇ ਸਿੱਖ ਚਿੰਤਕ...

ਹਰਿਆਣਾ ’ਚ ਮੁੱਖ ਮੰਤਰੀ ਦੀ ਆਮਦ ਤੋਂ ਪਹਿਲਾਂ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਅਸਥਾਨ ਦੀ ਚੈਕਿੰਗ ਕਰਨਾ ਨਿੰਦਣਯੋਗ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 4 ਮਈ, 2024 ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਦੇ ਨਰਾਇਣਗੜ੍ਹ ਸਥਿਤ ਗੁਰਦੁਆਰਾ ਸ੍ਰੀ ਰਾਤਗੜ੍ਹ ਸਾਹਿਬ ਵਿਖੇ ਬੀਤੇ ਦਿਨੀਂ ਸੂਬੇ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਆਮਦ ਤੋਂ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,144FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...