Saturday, April 20, 2024

ਵਾਹਿਗੁਰੂ

spot_img
spot_img

ਰਾਣਾ ਸੋਢੀ, ਰਾਜਾ ਵੜਿੰਗ ਮਾਮਲਾ – ਲੋਕਾਂ ਦੇ ਨਕਾਰੇ ਕੈਪਟਨ ਹੁਣ ਮੰਤਰੀਆਂ ਨੂੰ ਨਕਾਰ ਰਹੇ: ਮਜੀਠੀਆ

- Advertisement -

ਚੰਡੀਗੜ੍ਹ, 16 ਅਕਤੂਬਰ, 2019 –

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਦਾਖਾ ਦੇ ਲੋਕਾਂ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨਕਾਰੇ ਜਾਣ ਮਗਰੋਂ, ਹੁਣ ਮੁੱਖ ਮੰਤਰੀ ਵੱਲੋਂ ਦਾਖਾ ਅਤੇ ਜਲਾਲਾਬਾਦ ਵਿਖੇ ਰੋਡ ਸ਼ੋਆਂ ਦੌਰਾਨ ਭੀੜ ਜੁਟਾਉਣ ਵਿਚ ਨਾਕਾਮ ਰਹਿਣ ਲਈ ਮੰਤਰੀਆਂ ਅਤੇ ਸਲਾਹਕਾਰਾਂ ਨੂੰ ਨਕਾਰਿਆ ਜਾ ਰਿਹਾ ਹੈ।

ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬੀਆਂ ਵੱਲੋਂ ਮੁੱਖ ਮੰਤਰੀ ਦੇ ਕੀਤੇ ਮੁਕੰਮਲ ਬਾਈਕਾਟ ਕਰਕੇ ਮੁੱਖ ਮੰਤਰੀ ਦੇ ਇੱਕ ਪੁਰਾਣੇ ਨਜ਼ਦੀਕੀ ਅਤੇ ਸੀਨੀਅਰ ਮੰਤਰੀ ਰਾਣਾ ਸੋਢੀ ਨੂੰ ਅੱਜ ਪੁਲਿਸ ਕਰਮੀਆਂ ਨੇ ਮੁੱਖ ਮੰਤਰੀ ਦੀ ਕਾਰ ਵਿਚ ਨਹੀਂ ਵੜਣ ਦਿੱਤਾ।

ਉਹਨਾਂ ਕਿਹਾ ਕਿ ਪੁਲਿਸ ਅਧਿਕਾਰੀਆਂ ਨੇ ਮੰਤਰੀ ਨੂੰ ਸ਼ਰੇਆਮ ਜਲੀਲ ਕੀਤਾ ਅਤੇ ਮੁੱਖ ਮੰਤਰੀ ਦੀ ਕਾਰ ‘ਚ ਚੜ੍ਹਣ ਲਈ ਉਸ ਦੀਆਂ ਮਿੰਨਤਾਂ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕਰ ਦਿੱਤਾ। ਉਹਨਾਂ ਕਿਹਾ ਕਿ ਇਸ ਤਰ੍ਹਾਂ ਇੱਕ ਤਾਜ਼ਾ ਨਿਯੁਕਤ ਕੀਤੇ ਸਲਾਹਕਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਵੀ ਮੁੱਖ ਮੰਤਰੀ ਦੇ ਕਾਫਲੇ ਤੋਂ ਦੂਰ ਰਹਿਣ ਅਤੇ ਇਸ ਦੇ ਨਜ਼ਦੀਕ ਨਾ ਆਉਣ ਲਈ ਕਹਿ ਦਿੱਤਾ ਗਿਆ।

ਸਰਦਾਰ ਮਜੀਠੀਆ ਨੇ ਕਿਹਾ ਕਿ ਇਹ ਸਭ ਦਾਖਾ ਦੇ ਲੋਕਾਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੇ ਰੋਡ ਸ਼ੋਅ ਦੇ ਕੀਤੇ ਮੁਕੰਮਲ ਬਾਈਕਾਟ ਅਤੇ ਅਗਾਂਊ ਪਹੁੰਚੀ ਇਹ ਸੂਚਨਾ ਕਿ ਅੱਜ ਮੁੱਖ ਮੰਤਰੀ ਦੇ ਜਲਾਲਾਬਾਦ ਵਿਖੇ ਰੋਡ ਸ਼ੋਅ ਦੌਰਾਨ ਕੋਈ ਵੀ ਸਵਾਗਤ ਕਰਨ ਲਈ ਸੜਕਾਂ ਤੇ ਨਹੀਂ ਆਇਆ ਹੈ, ਮਗਰੋਂ ਕਾਂਗਰਸ ਪਾਰਟੀ ਅੰਦਰ ਚੱਲੀ ਦੂਸ਼ਣਬਾਜ਼ੀ ਦੀ ਖੇਡ ਕਰਕੇ ਵਾਪਰਿਆ।

ਉਹਨਾਂ ਕਿਹਾ ਕਿ ਸਾਫ ਹੈ ਕਿ ਮੁੱਖ ਮੰਤਰੀ ਸੋਚਦਾ ਹੈ ਕਿ ਉਸ ਦੇ ਮੰਤਰੀ ਅਤੇ ਸਲਾਹਕਾਰ ਉਸ ਵਾਸਤੇ ਭੀੜ ਇਕੱਠੀ ਕਰਨ ਵਿਚ ਨਾਕਾਮ ਹੋ ਰਹੇ ਹਨ ਅਤੇ ਸਿਰਫ ਆਪਣੇ ਕੰਮ ਕਢਵਾਉਣ ਵਿਚ ਦਿਲਚਸਪੀ ਰੱਖਦੇ ਹਨ। ਉਹਨਾਂ ਕਿਹਾ ਕਿ ਇਹੀ ਵਜ੍ਹਾ ਹੈ ਕਿ ਮੁੱਖ ਮੰਤਰੀ ਦੇ ਸੁਰੱਖਿਆ ਕਰਮੀਆਂ ਨੇ ਰਾਣਾ ਸੋਢੀ ਅਤੇ ਰਾਜਾ ਵੜਿੰਗ ਨੂੰ ਜਨਤਕ ਤੌਰ ਤੇ ਝਾੜ ਪਾਈ ਅਤੇ ਮੁੱਖ ਮੰਤਰੀ ਤੋਂ ਦੂਰ ਰਹਿਣ ਲਈ ਕਹਿ ਦਿੱਤਾ।

ਇਹ ਟਿੱਪਣੀ ਕਰਦਿਆਂ ਕਿ ਇਹ ਸਭ ਅੱਗੇ ਵਾਪਰਨ ਵਾਲੀਆਂ ਘਟਨਾਵਾਂ ਦੀ ਨਿਸ਼ਾਨੀ ਹੈ, ਅਕਾਲੀ ਆਗੂ ਨੇ ਕਿਹਾ ਕਿ ਕੱਲ੍ਹ ਮੁੱਖ ਮੰਤਰੀ ਦਾਖਾ ਵਿਚ ਖਾਲੀ ਸੜਕਾਂ ਉੱਤੋਂ ਦੀ ਲੰਘਿਆ ਸੀ ਅਤੇ ਅੱਜ ਜਲਾਲਾਬਾਦ ਦੇ ਲੋਕਾਂ ਨੇ ਉਸ ਵੱਲ ਪਿੱਠ ਘੁਮਾ ਲਈ। ਉਹਨਾਂ ਕਿਹਾ ਕਿ ਜਿਵੇ ਦਾਖਾ ਵਿਚ ਹੋਇਆ ਸੀ, ਜਲਾਲਾਬਾਦ ਵਿਚ ਵੀ ਕਾਂਗਰਸ ਪਾਰਟੀ ਨੂੰ ਮੁੱਖ ਮੰਤਰੀ ਦੇ ਕਾਫ਼ਲੇ ਉਤੇ ਫੁੱਲ ਸੁੱਟਣ ਲਈ ਪੁਲਿਸ ਕਰਮੀਆਂ ਦੀ ਡਿਊਟੀ ਲਾਉਣੀ ਪਈ ਅਤੇ ਇਹ ਅਖੌਤੀ ਰੋਡ ਸ਼ੋਅ ਪੰਜਾਬ ਆਰਮਡ ਪੁਲਿਸ ਦੀ ਪਰੇਡ ਜਾਪ ਰਿਹਾ ਸੀ।

ਇਹਨਾਂ ਦੋਵੇਂ ਰੋਡ ਸ਼ੋਆਂ ਦੀ ਅਸਫਲਤਾ ਤੋਂ ਬਾਅਦ ਸਪੱਸ਼ਟ ਹੋ ਗਿਆ ਹੈ ਕਿ ਦਾਖਾ ਅਤੇ ਜਲਾਲਾਬਾਦ ਦੇ ਵੋਟਰਾਂ ਨੇ ਕਾਂਗਰਸ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ ਅਤੇ ਉਹ ਪੰਜਾਬ ਅੰਦਰ ਕਾਂਗਰਸ ਪਾਰਟੀ ਦੇ ਕਫ਼ਨ ‘ਚ ਆਖਰੀ ਕਿੱਲ ਠੋਕਣਗੇ।

ਸਰਦਾਰ ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਇਹਨਾਂ ਨਕਲੀ ਰੋਡ ਸ਼ੋਆਂ ਦਾ ਸਹਾਰਾ ਇਸ ਲਈ ਲੈ ਰਿਹਾ ਹੈ, ਕਿਉਂਕਿ ਉਹ ਲੋਕਾਂ ਦਾ ਸਾਹਮਣਾ ਨਹੀਂ ਕਰ ਸਕਦਾ ਅਤੇ ਉਹਨਾਂ ਨੂੰ ਇਸ ਗੱਲ ਦਾ ਜੁਆਬ ਨਹੀਂ ਦੇ ਸਕਦਾ ਕਿ ਉਸ ਨੇ ਪਾਵਨ ਗੁਟਕਾ ਸਾਹਿਬ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨਾਂ ਦੀ ਸਹੁੰ ਖਾ ਕੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਿਉਂ ਨਹੀਂ ਕੀਤੇ ਹਨ? ਉਹਨਾਂ ਕਿਹਾ ਕਿ ਪੰਜਾਬ ਕੈਬਨਿਟ ਦੀ ਦਲਿਤਾਂ ਦੇ ਅਧਿਕਾਰਾਂ ਦੀ ਰਾਖੀ ਕਰਨ ਅਤੇ ਉਹਨਾਂ ਨੂੰ ਵਧੇਰੇ ਰੁਜ਼ਗਾਰ ਦੇਣ ‘ਚ ਨਾਕਾਮੀ ਮਗਰੋਂ ਮੁੱਖ ਮੰਤਰੀ ਦਲਿਤਾਂ ਦਾ ਵੀ ਸਾਹਮਣਾ ਕਰਨ ਤੋਂ ਟਲ ਰਿਹਾ ਹੈ।

ਉਹਨਾਂ ਕਿਹਾ ਕਿ ਇਸ ਮੁੱਦੇ ਨੂੰ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਇਹ ਕਹਿ ਕੇ ਉਭਾਰਿਆ ਸੀ ਕਿ ਅਨੁਸੂਚਿਤ ਜਾਤੀਆਂ ਦੇ ਉਮੀਦਵਾਰਾਂ ਲਈ ਵਧੇਰੇ ਨੌਕਰੀਆਂ ਪੈਦਾ ਕਰਨ ਦਾ ਸਮੁੱਚੀ ਕੈਬਨਿਟ ਨੇ ਇੱਕਸੁਰ ਵਿਚ ਵਿਰੋਧ ਕੀਤਾ ਸੀ। ਉਹਨਾਂ ਕਿਹਾ ਕਿ ਕਿੰਨੇ ਦੁੱਖ ਦੀ ਗੱਲ ਹੈ ਕਿ ਧਰਮਸੋਤ ਵਰਗੇ ਕੈਬਨਿਟ ਮੰਤਰੀ ਅਜੇ ਵੀ ਕੈਬਨਿਟ ਨੂੰ ਚਿੰਬੜੇ ਬੈਠੇ ਹਨ ਅਤੇ ਕਾਂਗਰਸ ਪਾਰਟੀ ਦੇ ਬਾਕੀ ਸੀਨੀਅਰ ਦਲਿਤ ਆਗੂ ਵੀ ਆਪਣੇ ਦਲਿਤ ਭਰਾਵਾਂ ਦੇ ਹੱਕਾਂ ਦੀ ਰਾਖੀ ਲਈ ਆਵਾਜ਼ ਨਹੀਂ ਉਠਾ ਰਹੇ ਹਨ।

ਅਕਾਲੀ ਆਗੂ ਨੇ ਕਿਹਾ ਕਿ ਇਸੇ ਤਰ੍ਹਾਂ ਮੁੱਖ ਮੰਤਰੀ ਖ਼ਿਲਾਫ ਇਸ ਗੱਲ ਨੂੰ ਲੈ ਕੇ ਵੀ ਬਹੁਤ ਗੁੱਸਾ ਹੈ ਕਿ ਮੁੱਲਾਂਪੁਰ ਦਾਖਾ ਵਿਚ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਇੱਕ ਅੰਮ੍ਰਿਤਧਾਰੀ ਨੌਜਵਾਨ ਦੇ ਕੱਕਾਰਾਂ ਦੀ ਕੀਤੀ ਬੇਅਦਬੀ ਮਗਰੋਂ ਵੀ ਕੈਪਟਨ ਉਸ ਸਿੱਖ ਨੌਜਵਾਨ ਦੀ ਮੱਦਦ ਲਈ ਨਹੀਂ ਬਹੁੜਿਆ ਹੈ। ਉਹਨਾਂ ਕਿਹਾ ਕਿ ਸਿੱਖ ਹੈਰਾਨ ਹਨ ਕਿ ਕੈਪਟਨ ਅਮਰਿੰਦਰ ਸਿੰਘ ਆਪਣੇ ਇੱਕ ਮੰਤਰੀ ਨੂੰ ਬਚਾਉਣ ਲਈ ਆਪਣੇ ਭਾਈਚਾਰੇ ਨੂੰ ਛੱਡ ਰਿਹਾ ਹੈ ਅਤੇ ਦਸ਼ਮੇਸ਼ ਪਿਤਾ ਵੱਲੋਂ ਸਿੱਖਾਂ ਨੂੰ ਦਿੱਤੀ ‘ਦਸਤਾਰ’ ਦੇ ਸਨਮਾਨ ਦੀ ਰਾਖੀ ਕਰਨ ਤੋਂ ਇਨਕਾਰ ਕਰ ਰਿਹਾ ਹੈ।

ਇਸ ਨੂੰ ਵੀ ਪੜ੍ਹੋ:  

ਇੰਗਲੈਂਡ ’ਚ ਪੰਜਾਬੀਆਂ ਦੇ ਵਿਆਹ ’ਤੇ ਹੋਈ ‘ਬਦਸ਼ਗਨੀ’, 4 ਬੰਦੇ ਹਸਪਤਾਲ ’ਚ – ਵੇਖ਼ੋ ਵੀਡੀਉ

- Advertisement -

ਸਿੱਖ ਜਗ਼ਤ

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...