Sunday, May 19, 2024

ਵਾਹਿਗੁਰੂ

spot_img
spot_img

ਰਾਸ਼ਟਰੀ ਨਾਰੀ ਸ਼ਕਤੀ ਪੁਰਸਕਾਰ-2020 ਲਈ ਅਰਜ਼ੀਆਂ ਮੰਗੀਆਂ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 27 ਜਨਵਰੀ, 2021 –
ਔਰਤਾਂ ਨੂੰ ਸਮਰੱਥ ਬਣਾਉਣ ਲਈ ਕੀਤੇ ਗਏ ਵਿਲੱਖਣ ਕਾਰਜਾਂ ਨੂੰ ਮਾਨਤਾ ਦੇਣ ਲਈ ਉਲੀਕੇ ਰਾਸ਼ਟਰੀ ਪੁਰਸਕਾਰ (ਨਾਰੀ ਸ਼ਕਤੀ ਪੁਰਸਕਾਰ-2020) ਲਈ ਨਾਮਜ਼ਦਗੀਆਂ ਦੀ ਮੰਗ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਔਰਤਾਂ ਅਤੇ ਬਾਲ ਵਿਕਾਸ ਮੰਤਰਾਲੇ ਨੇ ਭਾਰਤ ਵਿੱਚ ਔਰਤਾਂ ਲਈ ਸਭ ਤੋਂ ਸਰਬੋਤਮ ਨਾਗਰਿਕ ਸਨਮਾਨ ‘ਨਾਰੀ ਸ਼ਕਤੀ ਪੁਰਸਕਾਰ-2020’ ਲਈ ਨਾਮਜ਼ਦਗੀਆਂ ਮੰਗੀਆਂ ਹਨ। ਉਨ੍ਹਾਂ ਦੱਸਿਆ ਕਿ ਇਹ ਪੁਰਸਕਾਰ ਉਨ੍ਹਾਂ ਵਿਅਕਤੀਆਂ ਨੂੰ ਦਿੱਤਾ ਜਾਂਦਾ ਹੈ, ਜੋ ਔਰਤਾਂ ਨੂੰ ਸਮਰੱਥ ਬਣਾਉਣ ਦੀ ਦਿਸ਼ਾ ਵਿੱਚ ਨਿਰੰਤਰ ਕੰਮ ਕਰ ਰਹੇ ਹਨ ਅਤੇ ਸਮਾਜ ਵਿੱਚ ਔਰਤਾਂ ਦੀ ਉੱਨਤੀ ਅਤੇ ਵਿਕਾਸ ਲਈ ਵਿਸ਼ੇਸ਼ ਯੋਗਦਾਨ ਪਾ ਰਹੇ ਹਨ।

ਬੁਲਾਰੇ ਨੇ ਦੱਸਿਆ ਕਿ 8 ਮਾਰਚ, 2021 ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਕਰੀਬ 15 ਸ਼ਖ਼ਸੀਅਤਾਂ ਨੂੰ ਨਾਰੀ ਸ਼ਕਤੀ ਪੁਰਸਕਾਰ ਨਾਲ ਸਨਮਾਨਤ ਕੀਤਾ ਜਾਵੇਗਾ।

ਯੋਗਤਾ ਮਾਪਦੰਡਾਂ ਦਾ ਵੇਰਵਾ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਔਰਤਾਂ ਦੇ ਸਸ਼ਕਤੀਕਰਨ ਵੱਲ ਵਧੀਆ ਕੰਮ ਕਰਨ ਵਾਲੇ ਵਿਅਕਤੀ ਵਿਸ਼ੇਸ਼, ਸਮੂਹਾਂ ਅਤੇ ਸੰਸਥਾਵਾਂ ਪੁਰਸਕਾਰ ਵਾਸਤੇ ਅਪਲਾਈ ਕਰ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਵਿਅਕਤੀਗਤ ਵਰਗ ਲਈ ਬਿਨੈਕਾਰ ਦੀ ਉਮਰ ਘੱਟੋ-ਘੱਟ 25 ਸਾਲ ਹੋਣੀ ਚਾਹੀਦੀ ਹੈ। ਸੰਸਥਾਵਾਂ ਨੂੰ ਘੱਟੋ-ਘੱਟ ਪੰਜ ਸਾਲ ਦਾ ਤਜਰਬਾ ਹੋਣਾ ਲਾਜ਼ਮੀ ਹੈ।

ਉਨ੍ਹਾਂ ਕਿਹਾ ਕਿ ਲੋੜੀਂਦੇ ਦਸਤਾਵੇਜ਼ਾਂ ਸਮੇਤ ਨਾਮਜ਼ਦਗੀਆਂ/ਅਰਜ਼ੀਆਂ ਸਿਰਫ਼  www.narishaktipuruskar.wcd.gov.in  ‘ਤੇ ਹੀ ਦਿੱਤੀਆਂ ਜਾ ਸਕਦੀਆਂ ਹਨ ਅਤੇ ਕਿਸੇ ਹੋਰ ਤਰੀਕੇ ਨਾਲ ਭੇਜੀ ਅਰਜ਼ੀ/ਨਾਮਜਦਗੀ ‘ਤੇ ਵਿਚਾਰ ਨਹੀਂ ਕੀਤਾ ਜਾਵੇਗਾ। ਨਾਮਜ਼ਦਗੀਆ/ਅਰਜ਼ੀਆਂ ਭੇਜਣ ਦੀ ਆਖ਼ਰੀ ਤਰੀਕ 31 ਜਨਵਰੀ, 2021 ਹੈ। ਉਨ੍ਹਾਂ ਦੱਸਿਆ ਕਿ ਪੁਰਸਕਾਰ ਸਬੰਧੀ ਦਿਸ਼ਾ-ਨਿਰਦੇਸ਼ ਅਤੇ ਬਿਨੈ ਪੱਤਰ ਮਹਿਲਾ ਤੇ ਬਾਲ ਵਿਕਾਸ ਮੰਤਰਾਲੇ ਦੀ ਵੈਬਸਾਈਟ ਤੋਂ ਡਾਊਨਲੋਡ ਕੀਤੇ ਜਾ ਸਕਦੇ ਹਨ।

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,121FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...