Sunday, May 19, 2024

ਵਾਹਿਗੁਰੂ

spot_img
spot_img

ਰਾਹੁਲ ਤੋਂ ਬਾਅਦ ਪ੍ਰਿਅੰਕਾ ਗਾਂਧੀ ਵੀ ਹਿਰਾਸਤ ਵਿੱਚ; ਮਹਿੰਗਾਈ ਖਿਲਾਫ਼ ਪ੍ਰਦਰਸ਼ਨ ’ਚ ਪ੍ਰਧਾਨ ਮੰਤਰੀ ਨਿਵਾਸ ਵੱਲ ਕਰਨਾ ਸੀ ਕੂਚ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 5 ਅਗਸਤ, 2022:
ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ੍ਰੀ ਰਾਹੁਲ ਗਾਂਧੀ ਸਣੇ ਕਈ ਹੋਰ ਸੰਸਦ ਮੈਬਰਾਂ ਨੂੰ ਹਿਰਾਸਤ ਵਿੱਚ ਲੈਣ ਤੋਂ ਬਾਅਦ ਦਿੱਲੀ ਪੁਲਿਸ ਨੇ ਅੱਜ ਕਾਂਗਰਸ ਦੀ ਜਨਰਲ ਸਕੱਤਰ ਸ੍ਰੀਮਤੀ ਪ੍ਰਿਅੰਕਾ ਗਾਂਧੀ ਵਾਡਰਾ ਨੂੰ ਵੀ ਹਿਰਾਸਤ ਵਿੱਚ ਲੈ ਲਿਆ।

ਰਾਹੁਲ ਅਤੇ ਪ੍ਰਿਅੰਕਾ ਦੋਵੇਂ ਕਾਂਗਰਸ ਵੱਲੋਂ ਮਹਿੰਗਾਈ ਦੇ ਖਿਲਾਫ਼ ਦਿੱਤੇ ਸੱਦੇ ਤਹਿਤ ਦਿੱਲੀ ਵਿਖ਼ੇ ਰੋਸ ਪ੍ਰਦਰਸ਼ਨਾਂ ਦੀ ਅਗਵਾਈ ਕਰ ਰਹੇ ਸਨ।

ਪਹਿਲਾਂ ਰਾਹੁਲ ਗਾਂਧੀ ਨੂੰ ਉਸ ਵੇਲੇ ਹਿਰਾਸਤ ਵਿੱਚ ਲਿਆ ਗਿਆ ਜਦ ਉਹ ਕਾਂਗਰਸ ਸੰਸਦ ਮੈਂਬਰਾਂ ਨੂੰ ਨਾਲ ਲੈ ਕੇ ਸੰਸਦ ਭਵਨ ਤੋਂ ਰਾਸ਼ਟਰਪਤੀ ਭਵਨ ਵੱਲ ਜਾਣ ਲਈ ਕੂਚ ਕਰ ਰਹੇ ਸਨ।

ਇਸ ਮਗਰੋਂ ਪ੍ਰਿਅੰਕਾ ਗਾਂਧੀ ਨੂੰ ਵੀ ਉਸ ਵੇਲੇ ਹਿਰਾਸਤ ਵਿੱਚ ਲੈ ਲਿਆ ਗਿਆ ਜਦ ਪ੍ਰਧਾਨ ਮੰਤਰੀ ਨਿਵਾਸ ਵੱਲ ਕੂਚ ਕਰਨ ਲਈ ਰੋਕੇ ਜਾਣ ’ਤੇ ਉਹ ਸੜਕ ਦੇ ਵਿਚਕਾਰ ਧਰਨਾ ਲਗਾ ਕੇ ਬੈਠ ਗਏ।

ਪ੍ਰਿਅੰਕਾ ਗਾਂਧੀ ਨੇ ਪਹਿਲਾਂ ਇਕ ਤਿੰਨ ਫੁੱਟ ਉੱਚਾ ਬੈਰੀਕੇਡ ਟੱਪ ਕੇ ਪਾਰ ਕੀਤਾ ਅਤੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਪਰ ਮਹਿਲਾ ਪੁਲਿਸ ਵੱਲੋਂ ਉਨ੍ਹਾਂ ਨੂੰ ਰੋਕ ਲਿਆ ਗਿਆ ਜਿਸ ਮਗਰੋਂ ਉਹਨਾਂ ਨੇ ਉੱਥੇ ਹੀ ਧਰਨਾ ਦੇ ਦਿੱਤਾ।

ਧਰਨੇ ’ਤੇ ਬੈਠੀ ਪ੍ਰਿਅੰਕਾ ਗਾਂਧੀ ਨੇ ਹਿਰਾਸਤ ਵਿੱਚ ਲਏ ਜਾਣ ਤੋਂ ਬਚਣ ਲਈ ਲਗਪਗ 20 ਮਿੰਟ ਤਕ ਜਦੋ ਜਹਿਦ ਕੀਤੀ ਪਰ ਅੰਤ ਪੁਲਿਸ ਨੇ ਉਨ੍ਹਾਨੂੰ ਚੁੱਕ ਕੇ ਘਸੀਟਦੇ ਹੋਏ ਪੁਲਿਸ ਕਾਰ ਵਿੱਚ ਸੁੱਟਿਆ ਅਤੇ ਉਨ੍ਹਾਂ ਨੂੰ ਥਾਣੇ ਲਿਜਾਇਆ ਗਿਆ।

ਪ੍ਰਿਅੰਕਾ ਗਾਂਧੀ ਤੋਂ ਇਲਾਵਾ ਕਾਂਗਰਸ ਨੇਤਾ ਸਚਿਨ ਪਾਇਲਟ ਅਤੇ ਕੁਝ ਹੋਰ ਸੀਨੀਅਰ ਆਗੂ ੇਤੇ ਸੰਸਦ ਮੈਂਬਰ ਵੀ ਹਿਰਾਸਤ ਵਿੱਚ ਲਏ ਗਏ ਹਨ।

ਜ਼ਿਕਰਯੋਗ ਹੈ ਕਿ ਕਾਂਗਰਸ ਪਾਰਟੀ ਕੇਂਦਰ ਦੀ ਸਰਕਾਰ ਦੀਆਂ ਨੀਤੀਆਂ ਅਤੇ ਖ਼ਾਸਕਰ ਵਧਦੀ ਮਹਿੰਗਾਈ, ਜੀ.ਐਸ.ਟੀ. ਅਤੇ ਬੇਰੁਜ਼ਗਾਰੀ ਆਦਿ ਦੇ ਵਿਰੋਧ ਵਿੱਚ ਦੇਸ਼ ਭਰ ਵਿੱਚ ਅੱਜ ਪ੍ਰਦਰਸ਼ਨ ਕਰ ਰਹੀ ਹੈ।

ਪ੍ਰਿਅੰਕਾ ਗਾਂਧੀ ਦੀ ਅਗਵਾਈ ਵਿੱਚ ਦਿੱਲੀ ਵਿੱਚ ਅੱਜ ਦਾ ਇਹ ਪ੍ਰਦਰਸ਼ਨ 24 ਅਕਬਰ ਰੋਡ ਤੋਂ ਸ਼ੁਰੂ ਹੋਇਆ ਅਤੇ ਇਸਨੇ ਪ੍ਰਧਾਨ ਮੰਤਰੀ ਦੀ ਰਿਹਾਇਸ਼ ਤਕ ਜਾਣਾ ਸੀ ਜਦਕਿ ਰਾਹੁਲ ਗਾਂਧੀ ਦੀ ਅਗਵਾਈ ਵਾਲਾ ਰੋਸ ਪ੍ਰਦਰਸ਼ਨ ਸੰਸਦ ਤੋਂ ਸ਼ੁਰੂ ਹੋ ਕੇ ਰਾਸ਼ਟਰਪਤੀ ਭਵਨ ਭਾਵ ਰਾਏਸੀਨਾ ਹਿੱਲਜ਼ ਤਕ ਜਾਣਾ ਸੀ।

ਦਿੱਲੀ ਪੁਲਿਸ ਨੇ ਇਹ ਪ੍ਰਦਰਸ਼ਨ ਕੀਤੇ ਜਾਣ ਲਈ ਇਜਾਜ਼ਤ ਦੇਣਤੋਂ ਇਨਕਾਰ ਕਰ ਦਿੱਤਾ ਸੀ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,121FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...