Wednesday, May 29, 2024

ਵਾਹਿਗੁਰੂ

spot_img
spot_img

ਰੱਖਿਆ ਸੇਵਾਵਾਂ ਭਲਾਈ ਵਿਭਾਗ ਵਿੱਚ ਖਾਲੀ ਅਸਾਮੀਆਂ ਜਲਦ ਭਰੀਆਂ ਜਾਣਗੀਆਂ: ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 10 ਅਗਸਤ, 2022 –
ਸਾਬਕਾ ਅਤੇ ਸ਼ਹੀਦ ਸੈਨਿਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀਆਂ ਸਾਰੀਆਂ ਖਾਲੀ ਅਸਾਮੀਆਂ ਜਲਦ ਭਰੀਆਂ ਜਾਣਗੀਆਂ। ਇਹ ਗੱਲ ਅੱਜ ਇੱਥੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਫੌਜਾ ਸਿੰਘ ਸਰਾਰੀ ਨੇ ਕਹੀ।

ਰੱਖਿਆ ਸੇਵਾਵਾਂ ਭਲਾਈ ਦੇ ਡਾਇਰੈਕਟੋਰੇਟ ਦੀ ਪਹਿਲੀ ਫੇਰੀ ਦੌਰਾਨ ਮੰਤਰੀ ਨੂੰ ਦੱਸਿਆ ਗਿਆ ਕਿ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਲਈ ਐਕਸ-ਗ੍ਰੇਸ਼ੀਆ ਗ੍ਰਾਂਟ ਦੀ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਸ਼ਹੀਦ ਦੇ ਇੱਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਵੀ ਦਿੱਤੀ ਜਾ ਰਹੀ ਹੈ।

ਰੱਖਿਆ ਸੇਵਾਵਾਂ ਭਲਾਈ, ਪੰਜਾਬ ਦੇ ਡਾਇਰੈਕਟਰ ਬ੍ਰਿਗੇਡੀਅਰ ਸਤਿੰਦਰ ਸਿੰਘ (ਸੇਵਾਮੁਕਤ) ਨੇ ਮੰਤਰੀ ਨੂੰ ਵਿਭਾਗ ਦੀਆਂ ਚੱਲ ਰਹੀਆਂ ਸਕੀਮਾਂ ਅਤੇ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ।

ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਦੀ ਹਰ ਸੰਭਵ ਸਹਾਇਤਾ ਅਤੇ ਸਾਬਕਾ ਸੈਨਿਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਸਟਾਫ਼ ਦੀਆਂ ਸਮੱਸਿਆਵਾਂ ਨੂੰ ਹਮਦਰਦੀ ਨਾਲ ਸੁਣਦਿਆਂ ਉਨ੍ਹਾਂ ਨੇ ਵਿਭਾਗ ਦੀ ਬਿਹਤਰੀ ਲਈ ਸਰਕਾਰੀ ਪੱਖ ਤੋਂ ਹਰ ਸੰਭਵ ਮਦਦ ਦਾ ਭਰੋਸਾ ਵੀ ਦਿੱਤਾ। ਉਨ੍ਹਾਂ ਕਿਹਾ ਕਿ ਅਧਿਕਾਰੀਆਂ/ਕਰਮਚਾਰੀਆਂ ਦੀ ਘਾਟ ਨੂੰ ਪੂਰਾ ਕਰਨ ਲਈ ਵਿਭਾਗ ਵਿੱਚ ਸਾਰੀਆਂ ਖਾਲੀ ਅਸਾਮੀਆਂ ਨੂੰ ਭਰਿਆ ਜਾਵੇਗਾ।

ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਸਾਬਕਾ ਸੈਨਿਕਾਂ ਦੇ ਸਾਰੇ ਮਸਲੇ ਪਹਿਲ ਦੇ ਆਧਾਰ ‘ਤੇ ਹੱਲ ਕੀਤੇ ਜਾਣ ਅਤੇ ਸਕੀਮਾਂ ਨੂੰ ਬਿਨਾਂ ਕਿਸੇ ਪੱਖਪਾਤ ਦੇ ਪਾਰਦਰਸ਼ੀ ਢੰਗ ਨਾਲ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਸਟਾਫ ਲਈ 7ਵਾਂ ਤਨਖਾਹ ਕਮਿਸ਼ਨ ਲਾਗੂ ਕਰਨ ਦਾ ਫੈਸਲਾ

ਯੈੱਸ ਪੰਜਾਬ ਨਵੀਂ ਦਿੱਲੀ, 28 ਮਈ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਸਟਾਫ ਲਈ 7ਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਕਰਨ ਅਤੇ ਕਮੇਟੀ ਦੇ ਸਟਾਫ...

ਸ੍ਰੀ ਹੇਮਕੁੰਟ ਸਾਹਿਬ ਲਈ ਚਾਰ ਧਾਮ ਯਾਤਰਾ ਕਾਰਡ ਬਨਾਉਣਾ ਪ੍ਰਵਾਨ ਨਹੀਂ: ਐਡਵੋਕੇਟ ਧਾਮੀ ਨੇ ਉੱਤਰਾਖੰਡ ਸਰਕਾਰ ਦੇ ਫ਼ੈਸਲੇ ’ਤੇ ਜਤਾਇਆ ਇਤਰਾਜ਼

ਯੈੱਸ ਪੰਜਾਬ ਅੰਮ੍ਰਿਤਸਰ, 28 ਮਈ, 2024 ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਨੂੰ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਚਾਰ ਧਾਮ ਯਾਤਰਾ ਤਹਿਤ ਰਜਿਸਟ੍ਰੇਸ਼ਨ ਕਰਨ ’ਤੇ ਸਖ਼ਤ ਇਤਰਾਜ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...
spot_img

ਸੋਸ਼ਲ ਮੀਡੀਆ

223,088FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...