Wednesday, May 29, 2024

ਵਾਹਿਗੁਰੂ

spot_img
spot_img

ਲੁਧਿਆਣਾ ‘ਚ 37 ਨਵੇਂ ਓਟ ਕਲੀਨਿਕਾਂ ਦੀ ਸ਼ੁਰੂਆਤ ਨਾਲ ਨਸ਼ਾ ਵਿਰੋਧੀ ਮੁਹਿੰਮ ਨੂੰ ਮਿਲਿਆ ਹੁਲਾਰਾ: ਡਿਪਟੀ ਕਮਿਸ਼ਨਰ ਸੁਰਭੀ ਮਲਿਕ

- Advertisement -

ਯੈੱਸ ਪੰਜਾਬ
ਲੁਧਿਆਣਾ, 24 ਜੂਨ, 2022 –
ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਨਸ਼ਾ ਵਿਰੋਧੀ ਮੁਹਿੰਮ ਨੂੰ ਹੋਰ ਹੁਲਾਰਾ ਦੇਣ ਲਈ ਹਾਲ ਹੀ ਵਿੱਚ 37 ਨਵੇਂ ਆਊਟਪੇਸ਼ੈਂਟ ਓਪੀਔਡ ਅਸਿਸਟਡ ਟ੍ਰੀਟਮੈਂਟ (ਓਟ) ਸੈਂਟਰ ਸਥਾਪਿਤ ਕੀਤੇ ਗਏ ਹਨ।

ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਨਵੇਂ ਕਲੀਨਿਕਾਂ ਦੀ ਸ਼ੁਰੂਆਤ ਤੋਂ ਬਾਅਦ ਲੁਧਿਆਣਾ ਵਿੱਚ ਓਟ ਕੇਂਦਰਾਂ ਦੀ ਕੁੱਲ ਗਿਣਤੀ 54 ਹੋ ਗਈ ਹੈ, ਜੋ ਸਮਾਜ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ ਵਿੱਚ ਮਦਦਗਾਰ ਸਿੱਧ ਹੋਣਗੇ।

ਉਨ੍ਹਾਂ ਦੱਸਿਆ ਕਿ ਪੀ.ਐਚ.ਸੀ. ਰਾਮਪੁਰ, ਕਟਾਣੀ ਕਲਾਂ, ਕਾਲਖ, ਮਹਿਦੂਦਾਂ, ਤਲਵੰਡੀ ਕਲਾਂ, ਸਵੱਦੀ ਕਲਾਂ, ਮੋਹੀ, ਮੁੱਲਾਂਪੁਰ, ਭਨੋਹੜ, ਲਾਡੋਵਾਲ, ਚੌਕੀਮਾਨ, ਮਾਣੂੰਕੇ, ਕਾਉਂਕੇ ਕਲਾਂ, ਯੂ.ਸੀ.ਐਚ.ਸੀਜ਼ ਵਰਧਮਾਨ, ਸੀ.ਐਸ. ਕੰਪਲੈਕਸ, ਸ਼ਿਮਲਾਪੁਰੀ, ਘਵੱਦੀ, ਮੰਡਿਆਲਾ ਕਲਾਂ, ਜਵੱਦੀ, ਯੂ.ਪੀ.ਐਚ.ਸੀਜ਼ ਜਗਰਾਉਂ, ਖੰਨਾ, ਲੇਡੀ ਹਸਪਤਾਲ, ਅਬਦੁੱਲਾਪੁਰ ਬਸਤੀ, ਢੋਲੇਵਾਲ, ਭਗਵਾਨ ਨਗਰ, ਦੁੱਗਰੀ, ਜਨਤਾ ਨਗਰ, ਮਾਡਲ ਟਾਊਨ, ਮੁਰਾਦਪੁਰਾ, ਪ੍ਰਤਾਪ ਨਗਰ, ਸਬਜ਼ੀ ਮੰਡੀ, ਸਲੇਮ ਟਾਬਰੀ, ਸ਼ਿਵਪੁਰੀ ਅਤੇ ਸਨੇਤ ਵਿਖੇ ਨਵੇਂ ਸੈਂਟਰ ਕਾਰਜਸ਼ੀਲ ਹੋ ਚੁੱਕੇ ਹਨ।

ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਇਨ੍ਹਾਂ ਕਲੀਨਿਕਾਂ ਨੇ ਕੁੱਲ 17 ਓਟ ਸੈਂਟਰਾਂ ਦੇ ਮੌਜੂਦਾ ਬੁਨਿਆਦੀ ਢਾਂਚੇ ਨੂੰ ਬੇਹੱਦ ਮਜ਼ਬੂਤ ਕੀਤਾ ਹੈ ਜੋ ਸਿਵਲ ਹਸਪਤਾਲ ਲੁਧਿਆਣਾ, ਐਸ.ਡੀ.ਐਚ. ਜਗਰਾਉਂ, ਸਮਰਾਲਾ, ਖੰਨਾ, ਰਾਏਕੋਟ, ਸੀ.ਐਚ.ਸੀ. ਸੁਧਾਰ, ਹਠੂਰ, ਸਿੱਧਵਾਂ ਬੇਟ, ਮਾਛੀਵਾੜਾ, ਮਲੌਦ, ਮਾਨੂਪੁਰ, ਕੂੰਮ ਕਲਾਂ, ਡੇਹਲੋਂ, ਸਾਹਨੇਵਾਲ, ਪੱਖੋਵਾਲ, ਪਾਇਲ, ਅਤੇ ਕੇਂਦਰੀ ਜੇਲ੍ਹ ਲੁਧਿਆਣਾ ਵਿਖੇ ਚੱਲ ਰਹੇ ਹਨ।

ਲੋਕਾਂ ਨੂੰ ਨਸ਼ਿਆਂ ਦੇ ਕੋਹੜ ਨਾਲ ਨਜਿੱਠਣ ਲਈ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨਾਲ ਮੋਢੇ ਨਾਲ ਮੋਢਾ ਜੋੜਨ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਕੇਂਦਰ ਵੱਧ ਤੋਂ ਵੱਧ ਨਸ਼ੇ ਦੇ ਆਦੀ ਲੋਕਾਂ ਨੂੰ ਨਸ਼ੇ ਦੀ ਦਲਦਲ ਵਿੱਚੋਂ ਬਾਹਰ ਕੱਢਣ ਲਈ ਸਹਿਯੋਗ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਕੋਈ ਵੀ ਮੁਹਿੰਮ ਲੋਕਾਂ ਦੀ ਸ਼ਮੂਲੀਅਤ ਤੋਂ ਬਿਨਾਂ ਕਦੇ ਵੀ ਸਫਲ ਨਹੀਂ ਹੋ ਸਕਦੀ, ਇਸ ਲਈ ਸਾਨੂੰ ਸਾਰਿਆਂ ਨੂੰ ਨਸ਼ਿਆਂ ਵਿਰੁੱਧ ਇਸ ਜੰਗ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਬਚਾਇਆ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਦੁਹਰਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਿਆਂ ਤੋਂ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਵਚਨਬੱਧ ਹੈ ਤਾਂ ਜੋ ਉਨ੍ਹਾਂ ਨੂੰ ਮੁੜ ਮੁੱਖ ਧਾਰਾ ਨਾਲ ਜੋੜਿਆ ਜਾ ਸਕੇ। ਉਨ੍ਹਾਂ ਕਿਹਾ ਕਿ ਲੁਧਿਆਣਾ ਜ਼ਿਲ੍ਹੇ ਵਿੱਚ ਨਸ਼ਿਆਂ ਵਿਰੁੱਧ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਪ੍ਰਭਾਵਿਤ ਵਿਅਕਤੀਆਂ ਦੀ ਤਨਦੇਹੀ ਨਾਲ ਸਹਾਇਤਾ ਕਰਨ ਲਈ ਪਹਿਲਾਂ ਹੀ ਵੱਖ-ਵੱਖ ਉਪਰਾਲੇ ਸ਼ੁਰੂ ਕੀਤੇ ਜਾ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਨਸ਼ਿਆਂ ਤੋਂ ਪਾਸਾ ਵੱਟਣ ਲਈ ਕਿਸੇ ਵੀ ਵਿਅਕਤੀ ਨੂੰ ਮਦਦ ਦੀ ਲੋੜ ਹੈ ਤਾਂ ਉਹ ਜ਼ਿਲ੍ਹਾ ਪ੍ਰਸ਼ਾਸਨ ਜਾਂ ਸਾਡੇ ਸਿਹਤ ਸੰਭਾਲ ਅਦਾਰਿਆਂ ਨਾਲ ਸੰਪਰਕ ਕਰ ਸਕਦਾ ਹੈ ਜਿੱਥੇ ਨਸ਼ੇ ਤੋਂ ਪੀੜ੍ਹਤ ਲੋਕਾਂ ਨੂੰ ਸਲਾਹ-ਮਸ਼ਵਰਾ ਅਤੇ ਇਲਾਜ ਸਮੇਤ ਵਧੀਆ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਸਟਾਫ ਲਈ 7ਵਾਂ ਤਨਖਾਹ ਕਮਿਸ਼ਨ ਲਾਗੂ ਕਰਨ ਦਾ ਫੈਸਲਾ

ਯੈੱਸ ਪੰਜਾਬ ਨਵੀਂ ਦਿੱਲੀ, 28 ਮਈ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਸਟਾਫ ਲਈ 7ਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਕਰਨ ਅਤੇ ਕਮੇਟੀ ਦੇ ਸਟਾਫ...

ਸ੍ਰੀ ਹੇਮਕੁੰਟ ਸਾਹਿਬ ਲਈ ਚਾਰ ਧਾਮ ਯਾਤਰਾ ਕਾਰਡ ਬਨਾਉਣਾ ਪ੍ਰਵਾਨ ਨਹੀਂ: ਐਡਵੋਕੇਟ ਧਾਮੀ ਨੇ ਉੱਤਰਾਖੰਡ ਸਰਕਾਰ ਦੇ ਫ਼ੈਸਲੇ ’ਤੇ ਜਤਾਇਆ ਇਤਰਾਜ਼

ਯੈੱਸ ਪੰਜਾਬ ਅੰਮ੍ਰਿਤਸਰ, 28 ਮਈ, 2024 ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਨੂੰ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਚਾਰ ਧਾਮ ਯਾਤਰਾ ਤਹਿਤ ਰਜਿਸਟ੍ਰੇਸ਼ਨ ਕਰਨ ’ਤੇ ਸਖ਼ਤ ਇਤਰਾਜ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...
spot_img

ਸੋਸ਼ਲ ਮੀਡੀਆ

223,088FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...