Saturday, May 18, 2024

ਵਾਹਿਗੁਰੂ

spot_img
spot_img

ਲੈਫਟੀਨੈਂਟ ਜਨਰਲ ਸ਼ੇਰਗਿੱਲ ਨੇ ਵਿਸ਼ਵ ਵਿਰਾਸਤ ਦਿਵਸ ਦੀ ਪੂਰਵ ਸੰਧਿਆ ਮੌਕੇ ਦਸਤਾਵੇਜ਼ੀ ਫਿਲਮ ‘ਦੀ ਬਠਿੰਡਾ ਫੋਰਟ’ ਕੀਤੀ ਰਿਲੀਜ਼

- Advertisement -

ਯੈੱਸ ਪੰਜਾਬ
ਚੰਡੀਗੜ, 17 ਅਪ੍ਰੈਲ, 2021 –
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ ਸੋਚ ਤੋਂ ਅਗਵਾਈ ਲੈਂਦੇ ਹੋਏ ਪੰਜਾਬ ਦੀ ਸ਼ਾਨਦਾਰ ਇਤਿਹਾਸਕ ਅਤੇ ਸਭਿਆਚਾਰਕ ਵਿਰਾਸਤ ਬਾਰੇ ਪੰਜਾਬ ਦੀ ਨਵੀਂ ਪੀੜ੍ਹੀ ਨੂੰ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਸ਼ਨਿਚਰਵਾਰ ਨੂੰ ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਲੈਫਟੀਨੈਂਟ ਜਨਰਲ ਟੀ.ਐਸ. ਸ਼ੇਰਗਿੱਲ ਨੇ ‘ਦਿ ਬਠਿੰਡਾ ਫੋਰਟ ’ ਨਾਂ ਦੀ ਇੱਕ ਦਸਤਾਵੇਜ਼ੀ ਫਿਲਮ ਵਿਸ਼ਵ ਪੱਧਰ ’ਤੇ ਆਨਲਾਈਨ ਢੰਗ ਨਾਲ ਰਿਲੀਜ਼ ਕੀਤੀ। ਇਸ ਦੌਰਾਨ ਫਿਲਮ ਦੇ ਡਾਇਰੈਕਟਰ ਹਰਪ੍ਰੀਤ ਸੰਧੂ ਵੀ ਮੌਜੂਦ ਸਨ।

ਇਸ ਮੌਕੇ ਸੀਨੀਅਰ ਸਲਾਹਕਾਰ ਨੇ ਕਿਹਾ ਕਿ ਦਸਤਾਵੇਜੀ ਫਿਲਮ ਵਿੱਚ ਕੌਮੀ ਮਹੱਤਤਾ ਵਾਲੀ ਸ਼ਾਨਦਾਰ ਇਤਿਹਾਸਕ ਯਾਦਗਾਰ ਬਠਿੰਡਾ ਦੇ ਕਿਲੇ ਨੂੰ ਖੂਬਸੂਰਤ ਢੰਗ ਨਾਲ ਪੇਸ਼ ਕੀਤਾ ਗਿਆ ਹੈ । ਛੇਵੀਂ ਸਦੀ ਦੇ ਨੇੜੇ-ਤੇੜੇ ਬਣਿਆ ਇਹ ਕਿਲਾ ਭਾਰਤ ਦਾ ਸਭ ਤੋਂ ਪੁਰਾਣਾ ਬਚਿਆ ਹੋਇਆ ਕਿਲਾ ਹੈ।

ਉਨਾਂ ਅੱਗੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਕਿਲੇ ਦੀ ਬਹੁਤ ਇਤਿਹਾਸਕ ਮਹੱਤਤਾ ਹੈ ਕਿਉਂਕਿ ਇਹ ਭਾਰਤ ਦੀ ਪਹਿਲੀ ਔਰਤ ਮਹਾਰਾਣੀ ਰਜ਼ੀਆ ਸੁਲਤਾਨ ਨਾਲ ਸਬੰਧਤ ਹੈ, ਜਿਸ ਨੂੰ ਇਸ ਕਿਲੇ ਵਿਚ ਕੈਦੀ ਬਣਾ ਕੇ ਰੱਖਿਆ ਗਿਆ ਸੀ ਅਤੇ ਬਾਅਦ ਵਿੱਚ ਉਹ ਬਾਲਕੋਨੀ ਤੋਂ ਛਾਲ ਮਾਰ ਕੇ ਫਰਾਰ ਹੋ ਗਈ ਸੀ। ਲੈਫਟੀਨੈਂਟ ਜਨਰਲ ਸ਼ੇਰਗਿੱਲ ਨੇ ਕਿਹਾ ਕਿ ਤਿੰਨ ਮੰਜਲਾਂ ਵਾਲਾ ਇਹ ਕਿਲਾ ਪੂਰੀ ਤਰਾਂ ਮੁਗ਼ਲ ਡਿਜ਼ਾਇਨ ਵਿੱਚ ਤਿਆਰ ਕੀਤਾ ਹੋਇਆ ਹੈ ਅਤੇ ਦੇਖਣਯੋਗ ਹੈ।

ਉਹਨਾਂ ਕਿਹਾ ਕਿ ਇਸ ਕਿਲੇ ਦਾ ਸਿੱਖਾਂ ਦੇ ਦਸਵੇਂ ਗੁਰੂ ਸਾਹਿਬ ਵੀ ਇਤਿਹਾਸਕ ਸਬੰਧ ਦੱਸਿਆ ਜਾਂਦਾ ਹੈ ਕਿਉਂ ਜੋ 1705 ਵਿੱਚ ਇਸ ਕਿਲੇ ਨੂੰ ਦਸਵੀਂ ਪਾਤਸ਼ਾਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨਛੋਹ ਪ੍ਰਾਪਤ ਹੋਈ ਸੀ। ਇਸ ਕਰਕੇ ਕਿਲੇ ਨੂੰ ਗੋਵਿੰਦਗੜ ਕਿਲਾ ਵੀ ਕਿਹਾ ਜਾਂਦਾ ਹੈ।

ਲੈਫਟੀਨੈਂਟ ਜਨਰਲ ਟੀ.ਐਸ ਸ਼ੇਰਗਿੱਲ ਨੇ ਦਸਤਾਵੇਜੀ ਫਿਲਮ ਦਾ ਪ੍ਰੀਵਿਊ ਦੇਖਣ ਉਪਰੰਤ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਦੇ ਵਿਰਾਸਤੀ ਸਥਾਨ ਨੂੰ ਦਰਸਾਉਂਦੀ ਅਤੇ ਖੂਬਸੂਰਤ ਢੰਗ ਨਾਲ ਤਿਆਰ ਕੀਤੀ ਇਸ ਫਿਲਮ ਨੂੰ ਉਹ ਜ਼ਰੂਰ ਦੇਖਣ । ਉਹਨਾਂ ਕਿਹਾ ਕਿ ਇਹ ਦਸਤਾਵੇਜ਼ੀ ਫਿਲਮ ਨਿਸ਼ਚਿਤ ਤੌਰ ‘ਤੇ ਪੰਜਾਬ ਦੇ ਸੈਰ-ਸਪਾਟੇ ਨੂੰ ਪ੍ਰਫੁੱਲਿਤ ਕਰਨ ਵਿੱਚ ਸਹਾਇਤਾ ਕਰੇਗੀ ਕਿਉਂ ਜੋ ਹਾਲੇ ਵੀ ਬਹੁਤ ਲੋਕ ਬਠਿੰਡਾ ਦੇ ਇਸ ਵਿਰਾਸਤੀ ਸਥਾਨ ਤੋਂ ਅਣਜਾਣ ਹਨ।

ਫਿਲਮ ਦੇ ਡਾਇਰੈਕਟਰ ਹਰਪ੍ਰੀਤ ਸੰਧੂ ਦੇ ਸਮਰਪਿਤ ਯਤਨਾਂ ਦੀ ਸ਼ਲਾਘਾ ਕਰਦਿਆਂ ਲੈਫਟੀਨੈਂਟ ਸ਼ੇਰਗਿੱਲ ਨੇ ਕਿਹਾ ਕਿ ਇਹ ਬਹੁਤ ਹੀ ਖੁਸ਼ੀ ਦੀ ਗੱਲ ਹੈ ਕਿ ਵਕਾਲਤ ਨਾਲ ਜੁੜੇ ਹੋਣ ਦੇ ਬਾਵਜੂਦ ਸ੍ਰੀ ਸੰਧੂ ਨੇ ਸੂਬੇ ਦੇ ਸ਼ਾਨਮੱਤੇ ਇਤਿਹਾਸ ਅਤੇ ਸਭਿਆਚਾਰ ਨੂੰ ਦਰਸਾਉਣ ਵਿੱਚ ਹੰਭਲਾ ਮਾਰ ਕੇ ਪੰਜਾਬ ਸਰਕਾਰ ਦੀ ਮਦਦ ਕੀਤੀ ਅਤੇ ਨੌਜਵਾਨਾਂ ਨੂੰ ਆਪਣੀਆਂ ਜੜ੍ਹਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਹੈ।

ਡਾਇਰੈਕਟਰ ਹਰਪ੍ਰੀਤ ਸੰਧੂ ਨੇ ਪੰਜਾਬ ਦੀ ਵਿਰਾਸਤ ਅਤੇ ਸਭਿਆਚਾਰਕ ਮਹਾਨਤਾ ਨੂੰ ਪ੍ਰਫੁੱਲਿਤ ਕਰਨ ਲਈ ਆਪਣੇ ਜਨੂੰਨ ਨੂੰ ਕਾਇਮ ਰੱਖਣ ਲਈ ਮੁੱਖ ਮੰਤਰੀ ਅਤੇ ਲੈਫਟੀਨੈਂਟ ਸ਼ੇਰਗਿੱਲ ਦਾ ਧੰਨਵਾਦ ਕੀਤਾ।

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,123FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...