Sunday, May 19, 2024

ਵਾਹਿਗੁਰੂ

spot_img
spot_img

ਲੋਕ ਸਭਾ ‘ਚ ਨੌਜਵਾਨਾਂ ਦੀ ਆਵਾਜ਼ ਬਣੇ ਭਗਵੰਤ ਮਾਨ, ਚੁਕਿਆ ਨੌਜਵਾਨਾਂ ਦੀ ਫੌਜ ‘ਚ ਭਰਤੀ ਦਾ ਮੁੱਦਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ/ਨਵੀਂ ਦਿੱਲੀ, 1 ਦਸੰਬਰ, 2021 –
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਸਰਦ ਰੁੱਤ ਇਜਲਾਸ ਦੌਰਾਨ ਬੁੱਧਵਾਰ ਨੂੰ ਇੱਕ ਵਾਰ ਲੋਕ ਸਭਾ ‘ਚ ਪੰਜਾਬ ਦੇ ਨੌਜਵਾਨਾਂ ਦੀ ਆਵਾਜ਼ ਬਣ ਕੇ ਉਭਰੇ, ਜਦੋਂ ਉਨਾਂ ਪੰਜਾਬ ਦੇ ਨੌਜਵਾਨਾਂ ਦੀ ਫੌਜ ‘ਚ ਭਰਤੀ ਨਾ ਹੋਣ ਦਾ ਮੁੱਦਾ ਉਠਾਇਆ। ਮਾਨ ਨੇ ਸਦਨ ਵਿੱਚ ਦੇਸ਼ ਦੇ ਰੱਖਿਆ ਵਿਭਾਗ ਤੋਂ ਮੰਗ ਕੀਤੀ ਕਿ ਸੂਬੇ ਦੇ ਕਰੀਬ 20 ਹਜ਼ਾਰ ਨੌਜਵਾਨਾਂ ਦੀ ਫੌਜ ‘ਚ ਭਰਤੀ ਪ੍ਰੀਕਿਰਿਆ ਪੂਰੀ ਕਰਨ ਲਈ ਲਿਖਤੀ ਪ੍ਰੀਖਿਆ (ਰਿਟਨ ਟੈਸਟ) ਜਲਦੀ ਤੋਂ ਜਲਦੀ ਕਰਵਾਈ ਜਾਵੇ।

ਪੰਜਾਬ ‘ਚ ਬੇਰੁਜ਼ਗਾਰੀ ਦੇ ਵੱਡੇ ਸੰਕਟ ਦੇ ਮੱਦੇਨਜ਼ਰ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਸਭਾਪਤੀ ਨੂੰ ਰਾਹੀਂ ਸਦਨ ਨੂੰ ਦੱਸਿਆ ਕਿ ਭਾਰਤੀ ਫੌਜ ਵੱਲੋਂ ਸਾਲ 2021 ਦੌਰਾਨ ਪੰਜਾਬ ‘ਚ ਨੌਜਵਾਨਾਂ ਦੀ ਭਰਤੀ ਪ੍ਰੀਕਿਰਿਆ ਸ਼ੁਰੂ ਕੀਤੀ ਗਈ ਸੀ। ਕਰੀਬ 20 ਹਜ਼ਾਰ ਨੌਜਵਾਨਾਂ ਨੇ ਫੌਜ ਭਰਤੀ ਲਈ ਜ਼ਰੂਰੀ ਸਰੀਰਕ ਪ੍ਰੀਖਿਆ (ਫ਼ਿਜ਼ੀਕਲ ਟੈਸਟ) ਵੀ ਪਾਸ ਕਰ ਲਈ ਸੀ, ਪਰ ਕੋਰੋਨਾ ਮਹਾਂਮਾਰੀ ਕਾਰਨ ਰੱਖਿਆ ਮੰਤਰਾਲੇ ਵੱਲੋਂ ਲਿਖਤੀ ਪ੍ਰੀਖਿਆ (ਰਿਟਨ ਟੈਸਟ) ਨੂੰ ਮੁਲਤਵੀ ਕਰ ਦਿੱਤਾ ਗਿਆ ਸੀ।

ਲਿਖਤੀ ਪ੍ਰੀਖਿਆ ਨਾ ਹੋਣ ਕਾਰਨ ਪੰਜਾਬ ਦੇ ਕਰੀਬ 20 ਹਜ਼ਾਰ ਨੌਜਵਾਨ ਫੌਜ ਵਿੱਚ ਭਰਤੀ ਹੋਣੋ ਰਹਿ ਗਏ ਹਨ। ਮਾਨ ਨੇ ਦੱਸਿਆ ਕਿ ਇੱਕਲੇ ਸੰਗਰੂਰ ਲੋਕ ਸਭਾ ਹਲਕੇ ਵਿੱਚੋਂ ਕਰੀਬ 4 ਹਜ਼ਾਰ ਨੌਜਵਾਨ ਸਰੀਰਕ ਪ੍ਰੀਖਿਆ ਪਾਸ ਕਰ ਚੁੱਕੇ ਹਨ ਅਤੇ ਲਿਖਤੀ ਪ੍ਰੀਖਿਆ ਹੋਣ ਦੀ ਉਡੀਕ ਕਰ ਰਹੇ ਹਨ, ਜਿਸ ਕਾਰਨ ਇਨਾਂ ਨੌਜਵਾਨਾਂ ਦੀ ਦੇਸ਼ ਸੇਵਾ ਕਰਨ ਦੀ ਇੱਛਾ ਅਧੂਰੀ ਹੀ ਰਹਿ ਗਈ ਹੈ।

ਭਗਵੰਤ ਮਾਨ ਨੇ ਰੱਖਿਆ ਮੰਤਰਾਲੇ ਤੋਂ ਮੰਗ ਕੀਤੀ ਕਿ ਸਾਲ 2021 ਦੌਰਾਨ ਪੰਜਾਬ ‘ਚ ਸ਼ੁਰੂ ਕੀਤੀ ਫੌਜੀ ਭਰਤੀ ਦੀ ਪ੍ਰੀਕਿਰਿਆ ਨੂੰ ਛੇਤੀ ਤੋਂ ਛੇਤੀ ਮੁਕੰਮਲ ਕੀਤਾ ਜਾਵੇ ਅਤੇ ਲਟਕਦੀ ਆ ਰਹੀ ਲਿਖਤੀ ਪ੍ਰੀਖਿਆ ਤੁਰੰਤ ਕਰਵਾਈ ਜਾਵੇ ਤਾਂ ਜੋ ਪੰਜਾਬ ਦੇ ਜਿਹੜੇ ਨੌਜਵਾਨ ਸਰੀਰਕ ਪ੍ਰੀਖਿਆ ਪਾਸ ਕਰ ਚੁੱਕੇ ਹਨ ਉਨਾਂ ਨੂੰ ਦੇਸ਼ ਸੇਵਾ ਕਰਨ ਦਾ ਮੌਕਾ ਪ੍ਰਾਪਤ ਹੋ ਸਕੇ।

ਜ਼ਿਕਰਯੋਗ ਹੈ ਕਿ ਪੰਜਾਬ ਦੇ ਨੌਜਵਾਨਾਂ ਅੰਦਰ ਭਾਰਤੀ ਫੌਜ ‘ਚ ਸੇਵਾਵਾਂ ਨਿਭਾਉਣ ਦੀ ਸ਼ੁਰੂ ਤੋਂ ਹੀ ਬੜੀ ਤੀਬਰ ਇੱਛਾ ਰਹੀ ਹੈ। ਜੇਕਰ ਸਰਕਾਰ ਅਧੂਰੀ ਪਈ ਭਰਤੀ ਪ੍ਰੀਕਿਰਿਆ ਸਮੇਂ ਸਿਰ ਪੂਰੀ ਨਹੀਂ ਕਰਦੀ ਤਾਂ ਹਜ਼ਾਰਾਂ ਨੌਜਵਾਨ ਉਮਰ ਦੀ ਨਿਰਧਾਰਤ ਸੀਮਾ ਪਾਰ ਕਰ ਜਾਣਗੇ ਅਤੇ ਉਨਾਂ ਦਾ ਸੁਪਨਾ ਹਮੇਸ਼ਾਂ ਲਈ ਟੁੱਟ ਜਾਵੇਗਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,118FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...