Wednesday, May 29, 2024

ਵਾਹਿਗੁਰੂ

spot_img
spot_img

ਵਿਜੀਲੈਂਸ ਬਿਓਰੋ ਵੱਲੋਂ ਡਰੱਗ ਇੰਸਪੈਕਟਰ ਬਬਲੀਨ ਕੌਰ ਅਤੇ ਸਿਵਲ ਹਸਪਤਾਲ ਦਾ ਕਰਮਚਾਰੀ 30,000 ਰੁਪਏ ਦੇ ਰਿਸ਼ਵਤ ਮਾਮਲੇ ਵਿੱਚ ਗ੍ਰਿਫ਼ਤਾਰ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 29 ਜੂਨ, 2022:
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਸਿਵਲ ਹਸਪਤਾਲ ਪਠਾਨਕੋਟ ਦੇ ਦਰਜਾ-4 ਕਰਮਚਾਰੀ ਰਾਕੇਸ਼ ਕੁਮਾਰ ਨੂੰ 30000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਡਰੱਗ ਇੰਸਪੈਕਟਰ, ਪਠਾਨਕੋਟ ਬਬਲੀਨ ਕੌਰ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ।

ਇਹ ਗ੍ਰਿਫਤਾਰੀਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟ ਅਧਿਕਾਰੀਆਂ/ਕਰਮਚਾਰੀਆਂ ਨੂੰ ਨੱਥ ਪਾ ਕੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ, ਪਾਰਦਰਸ਼ੀ ਅਤੇ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਸਬੰਧੀ ਕੀਤੇ ਵਾਅਦੇ ਤਹਿਤ ਕੀਤੀਆਂ ਗਈਆਂ ਹਨ। ਜ਼ਿਕਰਯੋਗ ਹੈ ਕਿ ਵਿਜੀਲੈਂਸ ਬਿਊਰੋ ਵੱਲੋਂ ਹਾਲ ਹੀ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਕਈ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਅਤੇ ਹੋਰਨਾਂ ਦੀਆਂ ਗ੍ਰਿਫਤਾਰੀਆਂ ਕੀਤੀਆਂ ਗਈਆਂ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਰਾਕੇਸ਼ ਕੁਮਾਰ ਨੂੰ ਪਠਾਨਕੋਟ-ਵਾਸੀ ਵਿਅਕਤੀ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ, ਜਿਸ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਸੀ ਕਿ ਉਸਨੇ ਮਾਮੁਨ ਵਿਖੇ ਮੈਡੀਕਲ ਸਟੋਰ ਖੋਲ੍ਹਣ ਲਈ ਲਾਇਸੈਂਸ ਲੈਣ ਵਾਸਤੇ ਆਨਲਾਈਨ ਅਪਲਾਈ ਕੀਤਾ ਸੀ।

ਸ਼ਿਕਾਇਤਕਰਤਾ ਨੂੰ ਬਾਅਦ ਵਿੱਚ ਡਰੱਗ ਇੰਸਪੈਕਟਰ ਬਬਲੀਨ ਕੌਰ ਨੇ ਫੋਨ ਕਰਕੇ ਇਸ ਸਬੰਧੀ ਸਿਵਲ ਹਸਪਤਾਲ ਪਠਾਨਕੋਟ ਵਿੱਚ ਦਰਜਾ 4 ਕਰਮਚਾਰੀ ਰਾਕੇਸ਼ ਕੁਮਾਰ, ਜੋ ਪਹਿਲਾਂ ਉਸਦੇ ਨਾਲ ਤਾਇਨਾਤ ਸੀ, ਨਾਲ ਸੰਪਰਕ ਕਰਨ ਲਈ ਕਿਹਾ।

ਸ਼ਿਕਾਇਤਕਰਤਾ 18.06.2022 ਨੂੰ ਸਿਵਲ ਹਸਪਤਾਲ ਪਠਾਨਕੋਟ ਵਿਖੇ ਰਾਕੇਸ਼ ਕੁਮਾਰ ਨੂੰ ਮਿਲਿਆ, ਜਿਸ ਨੇ ਬਬਲੀਨ ਕੌਰ ਤੋਂ ਉਸਦਾ ਕੰਮ ਕਰਵਾਉਣ ਬਦਲੇ ਇੱਕ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ, ਜਿਸ ਨੂੰ ਬਾਅਦ ਵਿੱਚ ਘਟਾ ਕੇ 90000 ਰੁਪਏ ਕਰ ਦਿੱਤਾ ਗਿਆ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ 28.06.2022 ਨੂੰ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 30000 ਰੁਪਏ ਦੇਣ ਲਈ ਸਹਿਮਤ ਹੋ ਗਿਆ।

ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁਲਜ਼ਮ ਰਾਕੇਸ਼ ਕੁਮਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 30000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਬਾਅਦ ਵਿੱਚ ਇਸ ਕੇਸ ‘ਚ ਸ਼ਾਮਲ ਹੋਣ ਕਾਰਨ ਡਰੱਗ ਇੰਸਪੈਕਟਰ, ਪਠਾਨਕੋਟ ਬਬਲੀਨ ਕੌਰ ਨੂੰ ਵੀ ਗ੍ਰਿਫਤਾਰ ਕੀਤਾ ਗਿਆ।

ਉਹਨਾਂ ਦੱਸਿਆ ਕਿ ਇਸ ਸਬੰਧੀ ਥਾਣਾ ਵਿਜੀਲੈਂਸ ਰੇਂਜ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਤਹਿਤ ਐਫ.ਆਈ.ਆਰ.ਨੰਬਰ 08 ਮਿਤੀ 28.06.2022 ਨੂੰ ਦਰਜ ਕਰ ਲਈ ਗਈ ਹੈ ਅਤੇ ਇਸ ਸਬੰਧੀ ਅਗਲੇਰੀ ਕਾਰਵਾਈ ਜਾਰੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਦੁਆਰਾ ਮੈਨੇਜਮੈਂਟ ਕੋਰਸ ਦੇ ਵਿਦਿਆਰਥੀਆਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਲਈ ਪ੍ਰਬੰਧਕੀ ਸਿਖਲਾਈ

ਯੈੱਸ ਪੰਜਾਬ ਅੰਮ੍ਰਿਤਸਰ, 29 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ਼ ਅਡਵਾਂਸਡ ਸਟੱਡੀਜ਼ ਇਨ ਸਿੱਖਇਜਮ, ਬਹਾਦਰਗੜ੍ਹ (ਪਟਿਆਲਾ) ਵਿਖੇ ਚਲਾਏ ਜਾ ਰਹੇ ਬੈਚੁਲਰ ਆਫ਼...

ਉਤਰਾਖੰਡ ਦੇ ਮੁੱਖ ਮੰਤਰੀ ਸ੍ਰੀ ਪੁਸ਼ਕਰ ਸਿੰਘ ਧਾਮੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਯੈੱਸ ਪੰਜਾਬ ਅੰਮ੍ਰਿਤਸਰ, 29 ਮਈ, 2024 ਉਤਰਾਖੰਡ ਦੇ ਮੁੱਖ ਮੰਤਰੀ ਸ੍ਰੀ ਪੁਸ਼ਕਰ ਸਿੰਘ ਧਾਮੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸੇ ਦੌਰਾਨ ਉਨ੍ਹਾਂ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...
spot_img

ਸੋਸ਼ਲ ਮੀਡੀਆ

223,088FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...