Monday, May 20, 2024

ਵਾਹਿਗੁਰੂ

spot_img
spot_img

ਵਿਜੀਲੈਂਸ ਵੱਲੋਂ ਏ.ਐਸ.ਆਈ ਅਤੇ ਸਰਪੰਚ ਖ਼ਿਲਾਫ਼ ਰਿਸ਼ਵਤਖੋਰੀ ਦਾ ਕੇਸ ਦਰਜ, ਦੂਜੇ ਕੇਸ ਚ ਪਟਵਾਰੀ ਅਤੇ ਨੰਬਰਦਾਰ ‘ਤੇ ਰਿਸ਼ਵਤ ਲੈਣ ਦਾ ਪਰਚਾ ਦਰਜ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 9 ਅਗਸਤ, 2022:
ਵਿਜੀਲੈਂਸ ਬਿਊਰੋ ਪੰਜਾਬ ਨੇ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ ਅੱਜ ਏ.ਐਸ.ਆਈ (ਐਲ.ਆਰ.) ਚਰਨਜੀਤ ਸਿੰਘ (ਨੰਬਰ 1144/ਫਰੀਦਕੋਟ) ਅਤੇ ਹਰਨੀਤ ਸਿੰਘ ਸਰਪੰਚ ਪਿੰਡ ਘੁੱਦੂ ਵਾਲਾ, ਫਰੀਦਕੋਟ ਖਿਲਾਫ ਰਿਸ਼ਵਤਖੋਰੀ ਦਾ ਮਾਮਲਾ ਦਰਜ ਕੀਤਾ ਹੈ। ਇਸੇ ਤਰਾਂ ਦੂਜੇ ਕੇਸ ਚ ਮੁਹਾਲੀ ਜਿਲੇ ਦੇ ਇੱਕ ਪਟਵਾਰੀ ਅਤੇ ਨੰਬਰਦਾਰ ‘ਤੇ ਰਿਸ਼ਵਤ ਲੈਣ ਦਾ ਪਰਚਾ ਦਰਜ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਵਿਰੁੱਧ ਇਹ ਮਾਮਲਾ ਰਾਜਵੀਰ ਸਿੰਘ ਪਿੰਡ ਸਾਦਿਕ ਜ਼ਿਲ੍ਹਾ ਫਰੀਦਕੋਟ ਵੱਲੋਂ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ 95012-00200 ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਮੁਲਜ਼ਮ ਏਐਸਆਈ ਚਰਨਜੀਤ ਸਿੰਘ ਅਤੇ ਗੁਰਜੰਟ ਸਿੰਘ ਪਿੰਡ ਘੁੱਦੂ ਵਾਲਾ ਦੀ ਸਤਪਾਲ ਸਿੰਘ ਵਾਸੀ ਪਿੰਡ ਕੁੰਡੂ ਵਾਲਾ ਵੱਲੋਂ ਨਾਜਾਇਜ਼ ਸ਼ਰਾਬ ਕੱਢਣ ਸਬੰਧੀ ਗੱਲਬਾਤ ਹੋਈ ਸੀ। ਉਸ ਨੇ ਇਹ ਦੋਸ਼ ਵੀ ਲਾਇਆ ਹੈ ਕਿ ਮੁਲਜ਼ਮ ਏਐਸਆਈ ਨੇ ਸੱਤਪਾਲ ਸਿੰਘ ਖ਼ਿਲਾਫ਼ ਨਾਜਾਇਜ਼ ਸ਼ਰਾਬ ਕੱਢਣ ਬਦਲੇ ਕੋਈ ਕਾਰਵਾਈ ਨਾ ਕਰਨ ਲਈ ਹਰਨੀਤ ਸਿੰਘ ਸਰਪੰਚ ਰਾਹੀਂ 40 ਹਜ਼ਾਰ ਰੁਪਏ ਲਏ ਹਨ।

ਸ਼ਿਕਾਇਤ ਵਿੱਚ ਦਰਜ ਤੱਥਾਂ ਦੀ ਪੜਤਾਲ ਕਰਨ ਤੋਂ ਬਾਅਦ ਬਿਊਰੋ ਨੇ ਕਾਨੂੰਨੀ ਸਲਾਹ ਦੇ ਆਧਾਰ ‘ਤੇ ਉਕਤ ਦੋਵਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7ਏ ਅਤੇ 8 ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਮੁਕੱਦਮਾ ਦਰਜ ਕਰ ਲਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਇੱਕ ਹੋਰ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਨੇ ਮਾਲ ਪਟਵਾਰੀ ਰਾਹੁਲ ਅਤੇ ਨੰਬਰਦਾਰ ਜੈਕ ਰਾਮ ਪਿੰਡ ਮਾਜਰੀਆਂ ਤਹਿਸੀਲ ਮਾਜਰੀ, ਜ਼ਿਲ੍ਹਾ ਮੁਹਾਲੀ ਦੇ ਖਿਲਾਫ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ।

ਇਸ ਸਬੰਧੀ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਮਮਰਾਜ ਵਾਸੀ ਪਿੰਡ ਜੈਅੰਤੀ ਮਾਜਰੀ ਜ਼ਿਲ੍ਹਾ ਮੁਹਾਲੀ ਨੇ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ’ਤੇ ਦਰਜ ਕਰਵਾਈ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਪਰੋਕਤ ਪਟਵਾਰੀ ਉਸਦੇ ਪਿਤਾ ਦੀ ਮੌਤ ਤੋਂ ਬਾਅਦ ਜੱਦੀ ਜ਼ਮੀਨ ਉਸ ਦੇ ਨਾਂ ’ਤੇ ਕਰਵਾਉਣ ਲਈ ਨੰਬਰਦਾਰ ਰਾਹੀਂ ਰਿਸ਼ਵਤ ਦੀ ਮੰਗ ਕਰ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤ ਵਿਚਲੇ ਤੱਥਾਂ ਅਤੇ ਸਬੂਤਾਂ ਦੀ ਪੜਤਾਲ ਉਪਰੰਤ ਬਿਊਰੋ ਨੇ ਵਿਜੀਲੈਂਸ ਬਿਊਰੋ ਦੇ ਥਾਣਾ ਮੋਹਾਲੀ ਵਿਖੇ ਉਕਤ ਦੋਸ਼ੀ ਪਟਵਾਰੀ ਅਤੇ ਨੰਬਰਦਾਰ ਦੋਵਾਂ ਖਿਲਾਫ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕਰ ਲਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਸਿੱਖ ਯੂਥ ਅਲਾਇੰਸ ਆਫ਼ ਨਾਰਥ ਅਮਰੀਕਾ ਵੱਲੋਂ ਸਿਨਸਿਨੈਟੀ ਉਹਾਇਓ ਵਿਖੇ ਸਿੱਖ ਯੂਥ ਸਿੰਪੋਜ਼ੀਅਮ 2024 ਦਾ ਆਯੋਜਨ

ਸਮੀਪ ਸਿੰਘ ਗੁਮਟਾਲਾ ਸਿਨਸਿਨੈਟੀ, ਓਹਾਇਓ, 20 ਮਈ, 2024 ਸਲਾਨਾ ਸਿੱਖ ਯੂਥ ਸਿਮਪੋਜ਼ੀਅਮ 2024 ਦੇ ਸਥਾਨਕ ਪੱਧਰ ਦੇ ਭਾਸ਼ਣ ਮੁਕਾਬਲੇ ਲਈ ਅਮਰੀਕਾ ਦੇ ਸੂਬੇ ਓਹਾਇਓ ਦੇ ਸਿਨਸਨੈਟੀ, ਡੇਟਨ ਅਤੇ ਨੇੜਲੇ ਸ਼ਹਿਰਾਂ ਤੋਂ...

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,116FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...